Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਧਿਕਾਰੀ ਲੋਕ ਹਿਤੈਸ਼ੀ ਸਕੀਮਾਂ ਬਣਾ ਕੇ ਸਰਕਾਰ ਨੂੰ ਭੇਜਣ-ਹੀਰਾ ਸਿੰਘ ਗਾਬੜੀਆ

ਪਲੈਨਿੰਗ ਬੋਰਡ ਦੇ ਮੈਂਬਰਾਂ, ਉਦਯੋਗਪਤੀਆਂ, ਕਾਰਪੋਰੇਸ਼ਨ, ਬਿਜਲੀ ਬੋਰਡ, ਪੁਲਿਸ ਅਤੇ ਲੋਕਾਂ ਦੀ ਸਾਂਝੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Web Admin

Web Admin

5 Dariya News (ਅਜੇ ਪੇਹਵਾ)

ਲੁਧਿਆਣਾ , 21 Nov 2014

Last updated on: Nov 21, 2014, 00:00 IST

''ਲੋਕਾਂ ਦੀਆਂ ਜ਼ਿਲ੍ਹਾ ਪੱਧਰ 'ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਦਾ ਹੱਲ ਇੱਥੇ ਹੀ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਪੱਧਰ 'ਤੇ ਹੱਲ ਹੋਣ ਵਾਲੀਆਂ ਮੁਸ਼ਕਲਾਂ ਨੂੰ ਚੰਡੀਗੜ੍ਹ ਉਚ ਅਧਿਕਾਰੀਆਂ ਨਾਲ ਮਿਲ ਕੇ ਹੱਲ ਕਰਵਾਇਆ ਜਾਵੇਗਾ।'' ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹੀਰਾ ਸਿੰਘ ਗਾਬੜੀਆ ਚੇਅਰਮੈਨ ਜ਼ਿਲਾ ਯੋਜਨਾਂ  ਬੋਰਡ ਨੇ ਅੱਜ ਸਰਕਟ ਹਾਊਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਪਲੈਨਿੰਗ ਬੋਰਡ ਦੇ ਮੈਂਬਰਾਂ, ਉਦਯੋਗਪਤੀਆਂ, ਕਾਰਪੋਰੇਸ਼ਨ, ਬਿਜਲੀ ਬੋਰਡ, ਪੁਲਿਸ ਅਤੇ ਲੋਕਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ। ਗਾਬੜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ 'ਤੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਹੱਲ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਹਿਤੈਸ਼ੀ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਗਰੀਬ ਅਤੇ ਲੋੜਵੰਦ ਵਿਅਕਤੀ ਕਿਸੇ ਵੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿ ਸਕਣ। ਉਹਨਾਂ ਵਿਕਾਸ ਵਿਕਾਸ ਪ੍ਰੋਜੈਕਟਾਂ ਨਾਲ ਸਬੰਧਤ ਵਿਭਾਗਾਂ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਫੰਡਾਂ ਦੀ ਵਰਤੋਂ ਪੂਰੀ ਸੰਕੋਚਵੀਂ ਵਰਤੋਂ ਕੀਤੀ ਜਾਵੇ ਅਤੇ ਕਿਸੇ ਵੀ ਵਿਕਾਸ ਕੰਮ ਦਾ ਖਾਕਾ ਤਿਆਰ ਕਰਦੇ ਸਮੇਂ ਨਿੱਜੀ ਤੌਰ 'ਤੇ ਪ੍ਰੋਜੈਕਟ ਦਾ ਜਾਇਜ਼ਾ ਲਿਆ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਪ੍ਰੋਜੈਕਟ ਦੀ ਲਾਗਤ ਘੱਟ ਤੋਂ ਘੱਟ ਤੇ ਮਿਆਰੀ ਹੋਣਾ ਚਾਹੀਦਾ ਹੈ। 

ਉਹਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਬਿਜਲੀ ਨਾਲ ਸਬੰਧਤ ਮੁਸ਼ਕਲਾਂ ਦਾ ਹੱਲ ਤੁਰੰਤ ਬਿਨ੍ਹਾ ਕਿਸੇ ਦੇਰੀ ਦੇ ਕੀਤਾ ਜਾਵੇ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਹਨਾਂ ਲੋਕਾਂ ਦੀ ਸ਼ਿਕਾਇਤ ਕਿ ਸੜਕਾਂ ਕਿਨਾਰੇ ਬੈਠੇ ਝੁੱਗੀ-ਝੋਂਪੜੀ ਵਾਲਿਆਂ ਨਜ਼ਾਇਜ ਕਬਜ਼ਿਆਂ ਦੇ ਨਾਲ-ਨਾਲ ਬਿਜ਼ਲੀ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਕੀਤੀ ਜਾ ਰਹੀ ਹੈ 'ਤੇ ਵੀ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਲੋਕ ਨਿਰਮਾਣ ਵਿਭਾਗ ਨੂੰ ਕਿਹਾ ਕਿ ਆਉਣ ਵਾਲੇ ਸਰਦੀ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਂ ਪ੍ਰੀਮਿਕਸ ਪਾਉਣ ਦਾ ਕੰਮ ਨਿਪਟਾ ਲਿਆ ਜਾਵੇ ਅਤੇ ਠੇਕੇਦਾਰਾਂ ਨੂੰ  ਕੰਟਰੈਕਟ ਅਨੁਸਾਰ 5 ਸਾਲ ਤੱਕ ਸੜਕ ਦੀ ਰੱਖ-ਰਖਾਓ ਦਾ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤਾਂ ਜੋ ਲੋਕਾਂ ਨੂੰ ਆਵਾਜਾਈ 'ਚ ਕੋਈ ਮੁਸ਼ਕਲ ਨਾ ਆਵੇ। ਉਹਨਾਂ ਉਦਯੋਗਪਤੀਆਂ ਦੀ ਮੰਗ 'ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰੇਲੂ ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਇੰਡਸਟਰੀ ਏਰੀਆਂ ਵਿੱਚ ਪੁਲਿਸ ਫੋਰਸ ਅਤੇ ਪੀ.ਸੀ.ਆਰ. ਦੀ ਗਸ਼ਤ ਵਧਾਈ ਜਾਵੇ ਤਾਂ ਜੋ ਲੋਕਾਂ ਬਿਨਾਂ ਕਿਸੇ ਡਰ ਆ ਜਾ ਸਕਣ। ਉਹਨਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਮ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਪਬਲਿਕ ਮੀਟਿੰਗਾਂ ਕੀਤੀਆਂ ਜਾਣ ਅਤੇ ਸਰਕਾਰ ਵੱਲੋਂ ਰਾਈਟ ਟੂ ਸਰਵਿਸ ਅਧੀਨ ਪੁਲਿਸ ਸਾਂਝ ਕੇਂਦਰਾਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਮੀਟਿੰਗ ਵਿੱਚ ਸ੍ਰੀ ਰਛਪਾਲ ਸਿੰਘ ਚੀਫ਼ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਲੁਧਿਆਣਾ, ਸ੍ਰੀ ਰਾਕੇਸ਼ ਕੁਮਾਰ ਪੋਪਲੀ ਅਸਟੇਟ ਅਫਸਰ ਪੁੱਡਾ, ਨਗਰ-ਨਿਗਮ, ਪੁਲਿਸ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਤੇ ਲੋਕ ਹਾਜ਼ਰ ਸਨ।

 

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD