Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

3500 ਕਰੋੜ ਦੀ ਜਾਇਦਾਦ 900 ਕਰੋੜ 'ਚ ਵੇਚਣ ਲਈ ਬਾਦਲ ਕਾਹਲੇ – ਬੈਂਸ ਭਰਾ

ਬਲਵਿੰਦਰ ਸਿੰਘ ਬੈਂਸ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ।
ਬਲਵਿੰਦਰ ਸਿੰਘ ਬੈਂਸ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ।

Web Admin

Web Admin

5 Dariya News (ਅਜੇ ਪੇਹਵਾ)

ਲੁਧਿਆਣਾ , 21 Nov 2014

Last updated on: Nov 21, 2014, 00:00 IST

ਪੰਜਾਬ 'ਤੇ ਰਾਜ਼ ਕਰਨ ਵਾਲੀ ਪਾਰਟੀ ਦੇ ਸਰਪ੍ਰਸਤ ਬਾਦਲ ਪਰਿਵਾਰ ਨੇ ਪੰਜਾਬ ਦਾ ਖਜ਼ਾਨਾ ਕੰਗਾਲ ਕਰਨ ਬਾਅਦ ਹੁਣ ਸਰਕਾਰੀ ਜਾਇਦਾਦਾਂ ਵੱਲ ਅੱਖ ਰੱਖ ਲਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਆਤਮ ਨਗਰ ਤੋ ਵਿਧਾਇਕ  ਸਿਮਰਜੀਤ ਸਿੰਘ ਬੈਂਸ ਅਤੇ ਵਿਧਾਨ ਸਭਾ ਹਲਕਾ ਦੱਖਣੀ ਤੋ ਵਿਧਾਇਕ ਸ. ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਫਿਰੋਜ਼ਪੁਰ ਰੋਡ ਤੇ ਬਿਜਲੀ ਬੋਰਡ ਵਿਖੇ ਦਫਤਰ ਵਿੱਚ ਇੱਕ ਛੱਤ ਹੇਠਾਂ 16 ਦਫਤਰ ਚੱਲ ਰਹੇ ਹਨ ਜਿੱਥੇ ਇਲਾਕਾ ਨਿਵਾਸੀਆਂ ਨੂੰ ਆਪਣੇ ਰੋਜ਼ ਦੇ ਕੰਮ ਕਾਰ ਕਰਵਾਉਣ ਲਈ ਥਾਂ-ਥਾਂ ਧੱਕੇ ਨਹੀ ਖਾਣੇ ਪੈਂਦੇ ਅਤੇ ਉਕਤ ਦਫਤਰ ਦੀ ਥਾਂ ਕਲੱਬ ਨੂੰ ਮਿੱਟੀ ਦੇ ਭਾਅ ਅਲਾਟ ਕਰਵਾਕੇ ਹੁਣ ਬਾਦਲ ਪਰਿਵਾਰ ਪੰਜਾਬ ਵਾਸੀਆਂ ਨਾਲ ਵੱਡੀ ਧੋਖਾਧੜੀ ਕਰਨ ਲਈ ਤਰਲੋਮੱਛੀ ਹੈ। ਵਿਧਾਇਕ ਬੈਂਸ ਨੇ ਇੱਕ ਸਨਸਨੀਖੇਜ਼ ਖੁਲਾਸਾ ਕਰਦਿਆਂ ਦੱਸਿਆ ਕਿ ਕਰੀਬ 3500 ਕਰੋੜ ਮਾਰਕਿਟ ਮੁੱਲ ਵਾਲੀ ਜਾਇਦਾਦ ਨੂੰ ਸਿਰਫ 900 ਕਰੋੜ ਵਿੱਚ ਵੇਚਣ ਲਈ ਬਾਦਲ ਪਰਿਵਾਰ ਨੇ ਇਹ ਸਾਰੀ ਸਕੀਮ ਰਚੀ ਹੈ। 

ਉਹਨਾਂ ਦੱਸਿਆ ਕਿ ਹਰ ਪੱਖੋ ਤਬਾਹ ਹੋ ਚੁਕੇ ਪੰਜਾਬ ਦੀਆਂ ਹੁਣ ਬਚਦੀਆਂ ਸਰਕਾਰੀ ਜਾਇਦਾਦਾਂ ਵੀ ਠੱਗ ਕੇ ਲੋਕਾਂ ਨੂੰ ਸਰੇਆਮ ਬੇਵਕੂਫ ਬਣਾਇਆ ਜਾ ਰਿਹਾ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਇਸ ਤੋ ਇਲਾਵਾ ਉਕਤ ਦਫਤਰ ਵਿੱਚ 500 ਪਰਿਵਾਰਾਂ ਲਈ ਬਿਜਲੀ ਵਿਭਾਗ ਵੱਲੋ ਰਹਾਇਸ਼ੀ ਕਾਲੋਨੀ ਵੀ ਸਥਾਪਿਤ ਕੀਤੀ ਹੋਈ ਹੈ ਪਰੰਤੂ ਹੁਣ ਖਜ਼ਾਨੇ ਨੂੰ ਕੰਗਾਲ ਕਰਨ ਬਾਅਦ ਬਾਦਲ ਪਰਿਵਾਰ ਨੇ ਇਸ ਬਹੁਕੀਮਤੀ ਸਰਕਾਰੀ ਜਾਇਦਾਦ ਹਥਿਆਉਣ ਲਈ ਜ਼ੋਰ ਅਜਮਾਇਸ਼ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਬੈਂਸ ਨੇ ਦੱਸਿਆ ਕਿ ਕਰੀਬ 100 ਏਕੜ ਵਿੱਚ ਸਰਕਾਰ ਵੱਲੋ ਡਾਊਨ ਟਾਊਨ ਕਲੱਬ ਬਨਾਉਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ ਅਤੇ ਇਸੇ ਸਬੰਧ ਵਿੱਚ ਸਰਕਾਰ ਹੁਣ 32 ਏਕੜ ਵਿੱਚ ਬਣੇ ਇਸ ਮੁੱਖ ਦਫਤਰ ਅਤੇ ਰਹਾਇਸ਼ੀ ਕਾਲੋਨੀ ਨੂੰ ਖਾਲੀ ਕਰਵਾਉਣ ਦੇ ਤੂਲਗੀ ਫਰਮਾਨ ਜ਼ਾਰੀ ਕਰ ਚੁੱਕੀ ਹੈ। ਵਿਧਾਇਕ ਬੈਂਸ ਨੇ ਬਾਦਲ ਪਰਿਵਾਰ ਤੋ ਸਵਾਲ ਕਰਦਿਆਂ ਪੁੱਛਿਆ ਕਿ 500 ਪਰਿਵਾਰ ਅਤੇ ਲੋਕਾਂ ਦਾ ਕੰਮਕਾਜ ਕਰਨ ਵਾਲੇ 16 ਦਫਤਰਾਂ ਨੂੰ ਖਾਲੀ ਕਰਵਾਕੇ ਕੀ ਇੱਕ ਕਲੱਬ ਬਨਾਉਣਾ ਜਿਆਦਾ ਜਰੂਰੀ ਹੈ..?  ਵਿਧਾਇਕ ਬੈਂਸ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਇਸ ਧੱਕੇਸ਼ਾਹੀ ਖਿਲਾਫ 27 ਨਵੰਬਰ ਨੂੰ ਇੱਕ ਮਹਾ ਧਰਨੇ ਦਾ ਆਯੋਜਨ ਕੀਤਾ ਗਿਆ ਹੈ ਜਿੱਥੇ ਬਾਦਲ ਪਰਿਵਾਰ ਦੇ ਕਾਲੇ ਚਿੱਠਿਆਂ ਦਾ ਪੁਲੰਦਾ ਸੰਗਤ ਦੇ ਦਰਬਾਰ ਵਿੱਚ ਭੰਨਿਆ ਜਾਵੇਗਾ।

 

Tags: Simarjit Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD