Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਫ਼ਿਰੋਜ਼ਪੁਰ 'ਚ ਖੁੱਲ੍ਹੇਗਾ ਪੀਜੀਆਈ ਦਾ ਸੌ ਬਿਸਤਰਿਆਂ ਵਾਲਾ ਸੈਟੇਲਾਈਟ ਸੈਂਟਰ : ਕਮਲ ਸ਼ਰਮਾ

ਜੰਮੂ 'ਚ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਮਿਲ ਕੇ ਕੀਤਾ ਧੰਨਵਾਦ

Web Admin

Web Admin

5 Dariya News

ਚੰਡੀਗੜ੍ਹ , 21 Nov 2014

Last updated on: Nov 21, 2014, 00:00 IST

ਕੇਂਦਰ ਸਰਕਾਰ ਨੇ ਫ਼ਿਰੋਜ਼ਪੁਰ 'ਚ ਸੌ ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸੈਂਟਰ ਦੇ ਖੁੱਲ੍ਹਣ ਨਾਲ ਪ੍ਰਦੇਸ਼ ਦੇ ਸਰਹੱਦੀ ਇਲਾਕਿਆਂ ਵਿਚ ਸਿਹਤ ਸਹੂਲਤਾਂ 'ਚ ਹੈਰਾਨੀਜਨਕ ਸੁਧਾਰ ਹੋਵੇਗਾ। ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ ਨੇ ਅੱਜ ਜੰਮੂ 'ਚ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਭੇਂਟ ਕਰਕੇ ਇਸ ਪ੍ਰਾਜੈਕਟ ਦਾ ਛੇਤੀ ਨੀਂਹ ਪੱਥਰ ਰੱਖਣ ਤੇ ਇਸ ਲਈ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਤਾਂਕਿ ਇਸ ਪ੍ਰਾਜੈਕਟ ਨੂੰ ਛੇਤੀ ਸ਼ੁਰੂ ਕੀਤਾ ਜਾ ਸਕੇ।ਪ੍ਰੈਸ ਨੋਟ ਵਿਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਦੱਸਿਆ ਕਿ ਇਸ ਸੈਂਟਰ ਦੀ ਮੰਗ ਲਈ ਭਾਜਪਾ ਦਾ ਵਫ਼ਦ ਸਾਬਕਾ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਮਿਲਿਆ ਸੀ। ਉਨ੍ਹਾਂ ਨੇ ਇਸ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਸੈਟੇਲਾਈਟ ਸੈਂਟਰ ਦੇ ਸਰਵੇਖਣ ਲਈ ਪਿਛਲੇ ਦਿਨੀਂ ਡਾ. ਜੇਐਸ ਠਾਕੁਰ ਦੀ ਅਗਵਾਈ ਹੇਠ ਵਫ਼ਦ ਭੇਜਿਆ ਸੀ। ਉਨ੍ਹਾਂ ਦੀ ਰਿਪੋਰਟ ਦੇ ਆਧਾਰ 'ਤੇ ਕੇਂਦਰ ਸਰਕਾਰ ਨੇ ਪ੍ਰਦੇਸ਼ ਦੇ ਸਰਹੱਦੀ ਜ਼ਿਲ੍ਹੇ ਵਿਚ ਇਸ ਆਧੁਨਿਕ ਸਿਹਤ ਕੇਂਦਰ ਦੀ ਪ੍ਰਵਾਨਗੀ ਦਿੱਤੀ ਹੈ। ਕੇਂਦਰੀ ਮੰਤਰੀ ਸ਼੍ਰੀ ਜੇਪੀ ਨੱਡਾ ਨਾਲ ਅੱਜ ਜੰਮੂ ਵਿਚ ਭੇਂਟ ਦੌਰਾਨ ਭਾਜਪਾ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੂੰ ਇਸ ਦੀ ਜਾਣਕਾਰੀ ਦਿੱਤੀ। ਸ਼੍ਰੀ ਸ਼ਰਮਾ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਦੇ ਕੇ ਇਸ ਪ੍ਰਾਜੈਕਟ ਦਾ ਛੇਤੀ ਨੀਂਹ ਪੱਥਰ ਰੱਖਣ ਤੇ ਇਸ ਲਈ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਤਾਂਕਿ ਇਸ ਨੂੰ ਸ਼ੁਰੂ ਕੀਤਾ ਜਾ ਸਕੇ।ਭਾਜਪਾ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਇਸ ਸੈਟੇਲਾਈਟ ਸੈਂਟਰ ਨਾਲ ਇਲਾਕੇ ਦੇ ਸਿਹਤ ਸੇਵਾਵਾਂ ਦਾ ਹੈਰਾਨੀਜਨਕ ਰੂਪ ਵਿਚ ਸੁਧਾਰ ਹੋਵੇਗਾ। ਮੌਜੂਦਾ ਸਮੇਂ 'ਚ ਇਹ ਖੇਤਰ ਸਿਹਤ ਸਹੂਲਤਾਂ ਪੱਖੋਂ ਕਾਫ਼ੀ ਪੱਛੜਿਆ ਹੋਇਆ ਹੈ। ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਦੂਰ-ਦੁਰਾਡੇ ਇਲਾਕਿਆਂ 'ਚ ਜਾਣਾ ਪੈਂਦਾ ਹੈ, ਜੋ ਸਮੇਂ ਤੇ ਆਰਥਿਕ ਨਜ਼ਰ ਨਾਲ ਕਾਫ਼ੀ ਖਰਚੀਲਾ ਪੈਂਦਾ ਹੈ। ਇਸ ਸੈਂਟਰ ਦੇ ਖੁੱਲ੍ਹਣ ਨਾਲ ਫ਼ਿਰੋਜ਼ਪੁਰ ਤੇ ਨੇੜਲੇ ਲੱਖਾਂ ਲੋਕਾਂ ਨੂੰ ਉੱਚ ਪੱਧਰੀ ਤੇ ਸਸਤੀਅ ਸਿਹਤ ਸਹੂਲਤਾਂ ਆਪਣੇ ਸ਼ਹਿਰ ਵਿਚ ਹੀ ਉਪਲਬੱਧ ਹੋ ਜਾਣਗੀਆਂ।

 

Tags: KAMAL SHARMA BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD