Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ 'ਹਾਊਸਿੰਗ' ਵਿੱਚ ਦੇਸ਼ ਦਾ ਸਭ ਤੋਂ ਉਭਰਵਾਂ ਸ਼ਹਿਰ ਬਣਿਆ

ਇੰਡੀਆ ਟੂਡੇ ਗਰੁੱਪ ਦੇ ਸਰਵੇਖਣ ਵਿੱਚ ਲੁਧਿਆਣਾ ਦੇਸ਼ ਦਾ ਸਭ ਤੋਂ ਵਧੀਆ ਪਸੰਦੀਦਾ ਸ਼ਹਿਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 22 Nov 2014

Last updated on: Nov 22, 2014, 00:00 IST

ਲੁਧਿਆਣਾ ਨੂੰ ਇੰਡੀਆ ਟੂਡੇ ਗਰੁੱਪ ਦੇ ਸਰਵੇਖਣ ਦੌਰਾਨ 'ਹਾਊਸਿੰਗ' ਵਿੱਚ ਦੇਸ਼ ਦਾ ਸਭ ਤੋਂ ਉਭਰਵਾਂ ਸ਼ਹਿਰ ਕਰਾਰ ਦਿੱਤੇ ਜਾਣ ਤੋਂ ਬਾਅਦ, ਸੂਬੇ ਦੀ ਇਸ ਸਨਅਤੀ ਰਾਜਧਾਨੀ ਨੂੰ ਨਵਾਂ ਮੁਕਾਮ ਮਿਲਿਆ ਹੈ, ਜੋ ਕਿ ਇਸ ਗੱਲ ਦਾ ਪ੍ਰਤੀਕ ਹੈ ਕਿ ਆਲਮੀ ਅਤੇ ਕੌਮੀ ਆਰਥਿਕ ਮੰਦਹਾਲੀ ਦੇ ਦੌਰ ਵਿੱਚ ਵੀ ਸੂਬੇ ਵਿੱਚ 'ਰਿਐਲਟੀ ਸੈਕਟਰ' ਵਿੱਚ ਮੁੜ ਤੋਂ ਉਛਾਲ ਆ ਰਿਹਾ ਹੈ।ਇਹ ਪ੍ਰਗਟਾਵਾ ਅੱਜ ਸੂਬੇ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਜਿਨ੍ਹਾਂ ਨੇ ਕਿ ਪੰਜਾਬ ਸਰਕਾਰ ਦੀ ਤਰਫੋਂ ਕਲ੍ਹ ਇਹ ਐਵਾਰਡ ਪ੍ਰਾਪਤ ਕੀਤਾ, ਨੇ ਕਰਦਿਆਂ ਆਖਿਆ ਕਿ 'ਇੰਡੀਆ ਟੂਡੇ' ਗਰੁੱਪ ਦਾ ਇਹ ਐਵਾਰਡ ਸੂਬੇ ਵਿੱਚ ਮਕਾਨ ਉਸਾਰੀ ਵਪਾਰ ਵਿੱਚ ਖੜੋਤ ਦੇ ਕਾਂਗਰਸੀ ਪ੍ਰਚਾਰ 'ਤੇ ਕਰਾਰੀ ਚਪੇੜ ਹੈ। ਉਨ੍ਹਾਂ ਕਿਹਾ ਕਿ ਐਵਾਰਡ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਜਾਇਦਾਦ ਵਪਾਰ ਨੂੰ ਹੁਲਾਰ ਦੇਣ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ।ਇਹ ਐਵਾਰਡ ਸ਼ਹਿਰੀ ਵਿਕਾਸ, ਪਾਰਲੀਮਾਨੀ ਮਾਮਲੇ ਅਤੇ ਮਕਾਨ ਤੇ ਗਰੀਬੀ ਹਟਾਓ ਮਹਿਕਮਿਆਂ ਦੇ ਕੇਂਦਰੀ ਮੰਤਰੀ ਵੈਂਕੈਯਾ ਨਾਇਡੂ ਵੱਲੋਂ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਦਿੱਤਾ ਗਿਆ।ਢਿੱਲੋਂ ਨੇ ਕਿਹਾ ਕਿ ਸ਼ਹਿਰੀਕਰਨ ਅਕਾਲੀ ਦਲ-ਭਾਜਪਾ ਸਰਕਾਰ ਦਾ ਪਹਿਲਾ ਏਜੰਡਾ ਹੈ ਕਿਉਂ ਜੋ ਸ਼ਹਿਰੀ ਢਾਂਚਾ ਆਰਥਿਕ ਵਾਧੇ ਦਾ ਮੁੱਖ ਕਾਰਕ ਹੋਣ ਕਾਰਨ ਅੱਜ ਦੇ ਦੌਰ ਵਿੱਚ ਅਹਿਮ ਥਾਂ ਰੱਖਦਾ ਹੈ। 

ਉਨ੍ਹਾਂ ਕਿਹਾ ਕਿ ਲੁਧਿਆਣਾ ਕੇਵਲ ਸੂਬੇ ਦੀ ਵਿੱਤੀ ਰਾਜਧਾਨੀ ਹੀ ਨਹੀਂ ਬਲਕਿ ਮਕਾਨ ਉਸਾਰੀ ਵਪਾਰ ਵਿੱਚ ਸਭ ਤੋਂ ਬੇਹਤਰੀਨ ਨਿਵੇਸ਼ ਕੇਂਦਰ ਵੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੁਧਿਆਣਾ ਵਿੱਚ ਸ਼ਹਿਰੀ ਗਰੀਬਾਂ ਨੂੰ ਰਹਿਣ ਲਈ ਛੱਡ ਮੁਹੱਈਆ ਕਰਵਾਉਣ ਲਈ ਵੱਖ-ਵੱਖ ਹਿੱਸਿਆਂ ਵਿੱਚ 4000 ਮਕਾਨ ਬਣਾਏ ਹਨ।ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਿੱਜੀ ਖੇਤਰ ਨੇ ਮਕਾਨ ਉਸਾਰੀ ਦੇ ਕਿੱਤੇ ਵਿੱਚ ਨਿਵੇਸ਼ ਕੀਤਾ ਹੈ ਅਤੇ ਹੁਣ ਵੀ ਕਰ ਰਹੇ ਹਨ।ਨਵੀਂ ਦਿੱਲੀ ਵਿਖੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਢਿੱਲੋਂ ਨੇ ਸ੍ਰੀ ਵੈਂਕੈਯਾ ਨਾਇਡੂ ਨੂੰ ਅਪੀਲ ਕੀਤੀ ਕਿ ਐਨ.ਡੀ.ਏ. ਸਰਕਾਰ ਪੇਂਡੂ ਇਲਾਕਿਆਂ ਨੂੰ ਸ਼ਹਿਰਾਂ ਦੀ ਤਰਜ਼ 'ਤੇ ਵਿਕਸਿਤ ਕਰਨ ਲਈ ਯੋਜਨਾ ਉਲੀਕੀ ਜਾਵੇ ਕਿਉਂ ਜੋ ਸਾਡੇ ਦੇਸ਼ ਦੀ 70 ਫ਼ੀਸਦੀ ਵਸੋਂ ਪਿੰਡਾਂ ਵਿੱਚ ਰਹਿੰਦੀ ਹੈ ਅਤੇ ਕੇਂਦਰ ਨੂੰ ਇਨ੍ਹਾਂ ਪਿੰਡਾਂ ਨੂੰ ਸ਼ਹਿਰੀ ਦਿੱਖ ਦੇਣ ਲਈ ਯੋਗਦਾਨ ਦੇਣ ਵਿੱਚ ਪਹਿਲ ਕਰਨੀ ਚਾਹੀਦੀ ਹੈ।ਜ਼ਿਕਰਯੋਗ ਹੈ ਕਿ ਇੰਡੀਆ ਟੂਡੇ ਵੱਲੋਂ  ਸਰਵੋਤਮ ਸ਼ਹਿਰਾਂ ਦੇ ਇਸ ਸਰਵੇਖਣ ਦੇ ਦੂਸਰੇ ਐਡੀਸ਼ਨ ਦੌਰਾਨ 30 ਰਾਜਧਾਨੀ ਅਤੇ ਮੈਟਰੋ ਸ਼ਹਿਰਾਂ ਅਤੇ 20 ਉਭਰ ਰਹੇ ਸ਼ਹਿਰਾਂ ਨੂੰ ਅਧਾਰ ਬਣਾਇਆ ਗਿਆ ਸੀ, ਜਿਸ ਵਿੱਚ 12 ਮਾਪਦੰਡਾਂ ਜਿਨ੍ਹਾਂ ਵਿੱਚ ਆਰਥਿਕਤਾ, ਹਾਊਸਿੰਗ, ਟ੍ਰਾਂਸਪੋਰਟ, ਜਨਤਕ ਸੇਵਾਵਾਂ, ਸਿਹਤ ਸੇਵਾਵਾਂ, ਸਿੱਖਿਆ, ਜੁਰਮ ਤੇ ਸੁਰੱਖਿਆ, ਮਨੋਰੰਜਨ, ਵਾਤਾਵਰਣ, ਨਿਵੇਸ਼ ਤੇ ਸਾਫ਼-ਸਫ਼ਾਈ ਨੂੰ ਮੁੱਖ ਰੱਖਿਆ ਗਿਆ ਸੀ।

 

 

Tags: SHARANJIT SINGH DHILON , Venkaiah Naidu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD