Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕੈਪਟਨ ਅਮਰਿੰਦਰ ਗਾਰਬੇਜ ਟ੍ਰੀਟਮੇਂਟ ਲਈ ਆਪਣੇ ਐਮ.ਪੀ ਲੈਡ 'ਚੋਂ ਲੋੜੀਂਦੀ ਰਕਮ ਦੇਣ ਨੂੰ ਤਿਆਰ

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 22 Nov 2014

Last updated on: Nov 22, 2014, 00:00 IST

ਲੋਕ ਸਭਾ 'ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਤੇ ਸਥਾਨਕ ਮੈਂਬਰ ਲੋਕ ਸਭਾ ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਲਈ ਕੋਈ ਵਧੀਆ ਤੇ ਪੱਕਾ ਪ੍ਰਸਤਾਅ ਲਿਆਉਣ 'ਤੇ ਗਾਰਬੇਜ ਡਿਸਪੋਜਲ ਐਂਡ ਟ੍ਰੀਟਮੇਂਟ ਪਲਾਂਟ ਲਈ ਆਪਣੇ ਸਥਾਨਕ ਖੇਤਰੀ ਵਿਕਾਸ ਫੰਡ 'ਚੋਂ ਲੋੜੀਂਦੀ ਰਕਮ ਮੁਹੱਈਆ ਕਰਵਾਉਣ ਲਈ ਤਿਆਰ ਹਨ।ਇਥੇ ਜਾਰੀ ਬਿਆਨ 'ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਟ੍ਰੀਟਮੇਂਟ ਪਲਾਂਟ ਸਥਾਪਤ ਕਰਨ ਲਈ ਆਉਣਾ ਵਾਲਾ ਖਰਚਾ ਐਮ.ਪੀ ਲੈਡ ਫੰਡ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ, ਪਰ ਜੇ ਸੂਬਾ ਸਰਕਾਰ ਤਿਆਰ ਹੈ, ਤਾਂ ਉਹ ਐਮ.ਪੀ ਨੂੰ ਹਰ ਸਾਲ ਮਿਲਦੇ 5 ਕਰੋੜ ਤੋਂ ਲੋੜੀਂਦੀ ਰਕਮ ਦੇਣ ਲਈ ਤਿਆਰ ਹਨ।ਉਨ੍ਹਾਂ ਨੇ ਸਲਾਹ ਦਿੱਤੀ ਹੈ ਕਿ ਕਿਉਂਕਿ ਪੰਜਾਬ ਸਰਕਾਰ ਲਗਭਗ ਦੀਵਾਲੀਆ ਹੋ ਚੁੱਕੀ ਹੈ ਤੇ ਉਸ ਕੋਲ ਆਪਣੇ ਪੱਧਰ 'ਤੇ ਕੋਈ ਪੈਸਾ ਨਹੀਂ ਹੈ, ਅਜਿਹੇ 'ਚ ਸੂਬੇ ਭਰ ਦੇ ਸੰਸਦ ਮੈਂਬਰਾਂ ਨੂੰ ਅੱਗੇ ਆਉਂਦਿਆਂ ਆਪਣੇ ਸਬੰਧਤ ਖੇਤਰਾਂ 'ਚ ਲੋੜੀਂਦੀਆਂ ਗ੍ਰਾਂਟਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ, ਤਾਂ ਜੋ ਕੂੜੇ ਦਾ ਨਿਪਟਾਰਾ ਕਰਨ ਦੀ ਸਮੱਸਿਆ ਦਾ ਪੱਕਾ ਹੱਲ ਹੋ ਸਕੇ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਤੇ ਵਿਸ਼ੇਸ਼ ਕਰਕੇ ਸ਼ਹਿਰੀ ਵਿਕਾਸ ਮੰਤਰਾਲੇ ਕੋਲ ਰੱਖਣਗੇ ਤੇ ਭਰੋਸਾ ਪ੍ਰਗਟਾਇਆ ਹੈ ਕਿ ਸੰਸਦ ਮੈਂਬਰਾਂ ਦੀਆਂ ਕੋਸ਼ਿਸ਼ਾਂ ਸਦਕਾ ਇਸ ਟੀਚੇ ਲਈ ਲੋੜੀਂਦੀਆਂ ਗ੍ਰਾਂਟਾਂ ਪ੍ਰਾਪਤ ਕਰ ਸਕਣਗੇ।ਉਨ੍ਹਾਂ ਨੇ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਹੈ ਕਿ ਕਿਉਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸ਼ਹਿਰਾਂ ਦੀ ਸਫਾਈ ਲਈ ਆਪਣੇ ਸਾਧਨਾਂ ਨੂੰ ਸਾਂਝਾ ਨਹੀਂ ਕਰਨਾ ਚਾਹੀਦਾ, ਜਦਕਿ ਉਹ ਜ਼ੋਰਦਾਰ ਤਰੀਕੇ ਨਾਲ ਸਵੱਛ ਭਾਰਤ ਅਭਿਆਨ ਦਾ ਪ੍ਰਚਾਰ ਕਰ ਰਹੀਆਂ ਹਨ।ਇਸ ਲੜੀ ਹੇਠ ਖਾਸ ਕਰਕੇ ਅੰਮ੍ਰਿਤਸਰ 'ਚ ਭਗਤਾਂਵਾਲਾ ਕੂੜਾ ਡੰਪ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਵੱਖ ਵੱਖ ਪੱਧਰਾਂ 'ਤੇ ਮਾਮਲੇ ਉਪਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਪਵਿੱਤਰ ਨਗਰੀ 'ਚ ਕੂੜੇ ਦੇ ਨਿਪਟਾਰੇ ਨੂੰ ਸਾਫ ਤੇ ਸਹੀ ਤਰੀਕੇ ਨਾਲ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਹੈ। ਉਹ ਉਮੀਦ ਕਰਦੇ ਹਨ ਕਿ ਅੰਮ੍ਰਿਤਸਰ ਆਪਣੇ ਕੂੜੇ ਤੇ ਕਚਰੇ ਨੂੰ ਸਾਂਭਣ ਦੇ ਮਾਮਲੇ 'ਚ ਪੰਜਾਬ ਦਾ ਮਾਡਲ ਸ਼ਹਿਰ ਬਣੇਗਾ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD