Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚੰਗੇ ਸਮਾਜ ਦੇ ਨਿਰਮਾਣ ਲਈ ਪ੍ਰੈੱਸ ਨੂੰ ਇਮਾਨਦਾਰੀ ਤੇ ਨਿਡਰਤਾ ਨਾਲ ਸੱਚਾਈ ਸਾਹਮਣੇ ਲਿਆਉਣ ਦੀ ਲੋੜ: ਪਰਮਜੀਤ ਕੌਰ ਲਾਂਡਰਾਂ

ਪਬਲਿਕ, ਪ੍ਰੈੱਸ, ਪੁਲੀਸ ਅਤੇ ਪੌਲੀਟੀਸ਼ਨ ਦਾ ਨਰੋਏ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਵਿਸ਼ੇ 'ਤੇ ਸੈਮੀਨਾਰ ਆਯੋਜਿਤ

ਚੰਗੇ ਸਮਾਜ ਦੇ ਨਿਰਮਾਣ ਲਈ ਪ੍ਰੈੱਸ ਨੂੰ ਇਮਾਨਦਾਰੀ ਤੇ ਨਿਡਰਤਾ ਨਾਲ ਸੱਚਾਈ ਸਾਹਮਣੇ ਲਿਆਉਣ ਦੀ ਲੋੜ: ਪਰਮਜੀਤ ਕੌਰ ਲਾਂਡਰਾਂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 25 Nov 2014

Last updated on: Nov 25, 2014, 00:00 IST

ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਮੁਹਾਲੀ ਪ੍ਰੈੱਸ ਕਲੱਬ ਵਿਖੇ ਪਬਲਿਕ, ਪ੍ਰੈੱਸ, ਪੁਲੀਸ ਅਤੇ ਪੌਲੀਟੀਸ਼ਨ ਦਾ ਨਰੋਏ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਗਿੱਲ (ਲਾਂਡਰਾਂ) ਮੁੱਖ ਮਹਿਮਾਨ ਸਨ। ਉਂਜ ਸੈਮੀਨਰ ਦੇ ਮੁੱਖ ਬੁਲਾਰੇ ਵਜੋਂ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਪਹੁੰਚਣਾ ਸੀ ਲੁਧਿਆਣਾ ਕਾਂਡ ਦੇ ਜਰੂਰੀ ਰੁਝੇਵਿਆਂ ਕਾਰਨ ਉਹ ਨਹੀਂ ਪਹੁੰਚ ਗਏ। ਉਨ੍ਹਾਂ ਦੀ ਥਾਂ 'ਤੇ ਭਾਜਪਾ ਹਿਊਮਨ ਰਾਈਟਸ ਵਿੰਗ ਦੇ ਕੌਮੀ ਕਾਰਜਕਾਰੀ ਦੇ ਮੈਂਬਰ ਹਰਜੀਤ ਸਿੰਘ ਭੁੱਲਰ ਸ਼ਾਮਲ ਹੋਏ। ਐਸ.ਪੀ. (ਐਚ) ਹਰਪਾਲ ਸਿੰਘ ਸੰਧੂ ਨੇ ਪੁਲੀਸ ਦੀ ਦੇਣ ਅਤੇ ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਪ੍ਰੈੱਸ ਦੀ ਭੂਮਿਕਾ 'ਤੇ ਪਰਚਾ ਪੜ੍ਹਿਆ। ਜਦੋਂ ਕਿ ਅਤੇ ਵਿਸ਼ਾ ਮਾਹਰ ਭਿੰਦਰ ਸਿੰਘ ਨੇ ਪਬਲਿਕ ਦੀ ਭੂਮਿਕਾ ਤੇ ਮਹੱਤਤਾ ਅਤੇ ਉਮੀਦਾਂ ਬਾਰੇ ਚਾਨਣਾ ਪਾਇਆ। ਟਰੱਸਟ ਦੀ ਮਹਾਂ ਪ੍ਰਬੰਧਕ ਕਵਿਤਰੀ ਰਜਿੰਦਰ ਰੋਜ਼ੀ ਨੇ ਮੰਚ ਸੰਚਾਲਨ ਕੀਤਾ। 

ਇਸ ਮੌਕੇ ਬੋਲਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਗਿੱਲ (ਲਾਂਡਰਾਂ) ਨੇ ਕਿਹਾ ਕਿ ਚੰਗੇ ਸਮਾਜ ਦੇ ਨਿਰਮਾਣ ਲਈ ਮੀਡੀਆ ਨੂੰ ਇਮਾਨਦਾਰੀ ਤੇ ਨਿਡਰਤਾ ਨਾਲ ਸੱਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ ਕਿਉਂਕਿ ਸਮਾਜ ਦਾ ਇਹੀ ਇਕ ਅਜਿਹਾ ਵਰਗ ਜੋ ਬਿਨਾਂ ਕਿਸੇ ਦਬਾਅ ਤੋਂ ਕੰਮ ਕਰਨ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਮੰਨਿਆ ਕਿ ਅਜੋਕੇ ਸਮੇਂ ਵਿੱਚ ਰਾਜਨੀਤੀ ਵਿੱਚ ਕੁੱਝ ਮਾੜੇ ਲੋਕ ਵੀ ਘੂਸਪੈਠ ਕਰ ਗਏ ਹਨ, ਜੋ ਇਕ ਗੰਭੀਰ ਚਿੰਤਾ ਵਾਲੀ ਗੱਲ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਰਾਜਸੀ ਆਗੂ ਮਾੜੇ ਵੀ ਨਹੀਂ ਹਨ। ਬੀਬੀ ਲਾਂਡਰਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਤੋਂ ਬਾਅਦ ਜਿਹੜੀਆਂ ਵੀ ਸਮਾਜਿਕ ਸੁਧਾਰਾਂ ਲਹਿਰ ਚਲੀਆਂ ਹਨ, ਉਨ੍ਹਾਂ ਦੀ ਅਗਵਾਈ ਕਿਤੇ ਨਾ ਕਿਤੇ ਰਾਜਸੀ ਨੇਤਾਵਾਂ ਨੇ ਕੀਤੀ ਹੈ। ਇਸ ਲਈ ਸਾਰਿਆਂ ਨੂੰ ਇਕ ਰੱਸੇ ਨਾਲ ਨਹੀਂ ਬੰਨਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਪਬਲਿਕ, ਪ੍ਰੈੱਸ, ਪੁਲੀਸ ਅਤੇ ਚੰਗੇ ਪੌਲੀਟੀਸ਼ਨ ਦੇ ਸਹਿਯੋਗ ਤੋਂ ਬਿਨਾਂ ਗੁਜ਼ਾਰਾ ਨਹੀਂ ਹੈ। ਉਨ੍ਹਾਂ ਪ੍ਰੈੱਸ ਤੇ ਆਮ ਲੋਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਚੰਗੇ ਸਿਆਸਤਦਾਨ ਦੀ ਸੋਭਾ ਅਤੇ ਮਾੜੇ ਆਗੂ ਨੂੰ ਨਿੰਦਣਾ ਅਤੇ ਸੁਚੇਤ ਰਹਿਣਾ ਚਾਹੀਦਾ ਹੈ।  

ਇਸ ਤੋਂ ਪਹਿਲਾਂ ਪ੍ਰੈੱਸ ਦੀ ਭੂਮਿਕਾ ਬਾਰੇ ਬੋਲਦਿਆਂ ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਕਿਹਾ ਕਿ ਪੇਡ ਨਿਊਜ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਕ ਪੱਤਰਕਾਰ ਸਮਾਜ ਨੂੰ ਸਹੀ ਸੇਧ ਦੇਣ ਲਈ ਆਪਣੀ ਭੂਮਿਕਾ ਹਮੇਸ਼ਾਂ ਬੇਬਾਕ ਹੋ ਕੇ ਅਦਾ ਕਰਦਾ ਹੈ ਲੇਕਿਨ ਪ੍ਰਿੰਟ ਤੇ ਇਲੈਕਟਰੋਨਿਕ ਮੀਡੀਆ ਨੈੱਟਵਰਕ 'ਤੇ ਕਾਰੋਬਾਰੀ ਘਰਾਣਿਆਂ ਅਤੇ ਸਿਆਸਤਦਾਨਾਂ ਵੱਲੋਂ ਕਬਜ਼ਾ ਕਰ ਲੈਣ ਕਾਰਨ ਆਜ਼ਾਦੀ ਪੱਤਰਕਾਰੀ ਦੇ ਮਾਇਨੇ ਹੀ ਖ਼ਤਮ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕ ਸਰਕਾਰ ਦੀਆਂ ਗੱਲਾਂ ਅਤੇ ਵਾਅਦਿਆਂ ਨਾਲੋਂ ਪ੍ਰੈੱਸ 'ਤੇ ਵੱਧ ਭਰੋਸਾ ਕਰਦੇ ਹਨ। ਸ੍ਰੀ ਸੋਢੀ ਨੇ ਕਿਹਾ ਕਿ ਇਕ ਪੱਤਰਕਾਰ ਦੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਤੱਦ ਹੀ ਸਫ਼ਲ ਹੁੰਦੀ ਹੈ ਜਦੋਂ ਉਹ ਬਿਨਾਂ ਕਿਸੇ ਦਬਾਅ ਤੋਂ ਲੋਕਾਂ ਦੀ ਸੇਵਾ ਕਰਨਾ ਆਪਣਾ ਕਰਮ ਤੇ ਧਰਮ ਸਮਝੇ ਪਰ ਸਾਨੂੰ ਇਹ ਵੀ ਯਕੀਨੀ ਬਣਾਉਣਾ ਪਵੇਗਾ ਕਿ ਮੀਡੀਆ ਨੂੰ ਕਾਰੋਬਾਰੀ ਘਰਾਣਿਆ ਤੋਂ ਬਚਾਇਆ ਜਾਵੇ।ਵਿਸ਼ਾ ਮਾਹਰ ਭਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਸੀਂ ਬੇਹਤਰ ਸਮਾਜ ਦੇ ਲਈ ਅਕਸਰ ਸਰਕਾਰੀ ਤੰਤਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਾਂ ਪਰ ਸਿੱਕੇ ਦਾ ਦੂਜਾ ਪਹਿਲੂ ਇਹ ਹੈ ਕਿ ਜਿੰਨੀ ਜ਼ਿੰਮੇਵਾਰੀ ਪ੍ਰੈੱਸ, ਪੁਲੀਸ ਅਤੇ ਪੌਲੀਟੀਸ਼ਨ ਦੀ ਬਣਦੀ ਹੈ, ਉਨੀਂ ਜ਼ਿੰਮੇਵਾਰੀ ਜਨਤਾ ਦੀ ਵੀ ਹੈ। ਜੋ ਫਲਸਫਾ ਸਾਡੇ ਗੁਰੂਆਂ ਵੱਲੋਂ ਸਾਨੂੰ ਇਸ ਬਾਰੇ ਵਿੱਚ ਦਿੱਤਾ ਹੈ, ਅੱਜ ਉਸ ਨੂੰ ਅਸੀਂ ਭੁਲਦੇ ਜਾ ਰਹੇ ਹਾਂ। ਗੱਲ ਨਸ਼ਾਖੋਰੀ ਦੀ ਹੁੰਦੀ ਹੈ ਜਾਂ ਫਿਰ ਬੁਨਿਆਦੀ ਸਹੂਲਤਾਂ ਦੀ ਇਸ ਲਈ ਅਸੀਂ ਝੱਟ ਸਰਕਾਰੀ, ਗ਼ੈਰ ਸਰਕਾਰੀ ਵਰਗ ਨੂੰ ਜ਼ਿੰਮੇਵਾਰ ਠਹਿਰਾ ਦਿੰਦੇ ਹਾਂ ਲੇਕਿਨ ਪਬਲਿਕ ਦੀ ਕੀ ਭੂਮਿਕਾ ਹੋਣੀ ਚਾਹੀਦੀ ਹੈ। ਇਸ ਬਾਰੇ ਵੀ ਆਮ ਜਨਤਾ ਨੂੰ ਪਤਾ ਹੋਣਾ ਚਾਹੀਦਾ ਹੈ। 

ਐਸ.ਪੀ. (ਐਚ) ਹਰਪਾਲ ਸਿੰਘ ਸੰਧੂ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਪੁਲੀਸ ਲਾਅ ਐਂਡ ਆਰਡਰ ਦੀ ਸਥਿਤੀ ਤੱਦ ਹੀ ਬੇਹਤਰ ਤਰੀਕੇ ਨਾਲ ਲਾਗੂ ਕਰ ਸਕਦੀ ਹੈ ਜੇਕਰ ਆਮ ਪਬਲਿਕ ਪੁਲੀਸ ਨੂੰ ਪੂਰਾ ਸਹਿਯੋਗ ਦੇਵੇ। ਇਸ ਲਈ ਪਹਿਲਾ ਪੜਾਅ ਟਰੈਫ਼ਿਕ ਨਿਯਮਾਂ ਹਨ ਲੇਕਿਨ ਅੱਜ ਜ਼ਿਆਦਾਤਰ ਲੋਕ ਨਿਯਮਾਂ ਦਾ ਪਾਲਣ ਨਾ ਕਰਨ ਦੇ ਕਾਰਨ ਰੋਜ਼ਾਨਾ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾ ਜਾ ਰਹੀਆਂ ਹਨ। ਇਸ ਸਭ ਦੇ ਬਾਵਜੂਦ ਅਸੀਂ ਕਾਨੂੰਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰ ਸਮਝਣ ਤੋਂ ਇਨਕਾਰੀ ਹਾਂ।ਅਖੀਰ ਵਿੱਚ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਹਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਜਨਤਾ ਕੋਲੋਂ ਇਹ ਉਮੀਦ ਰੱਖਦੀ ਹੈ ਕਿ ਉਹ ਕਾਨੂੰਨ/ਨਿਯਮਾਂ ਦਾ ਪਾਲਣ ਕਰੇ। ਲੇਕਿਨ ਟਰੈਫ਼ਿਕ ਪੁਲੀਸ ਦੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪ੍ਰਤੀ ਕਿੰਨੇ ਕੁ ਗੰਭੀਰ ਹਨ। ਇਸ ਗੱਲ ਸਾਰੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਤੰਤਰ ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਿਭਾਏ ਤਾਂ ਪਬਲਿਕ ਵੀ ਇਕ ਨਾ ਇਕ ਦਿਨ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲੱਗ ਪਵੇਗੀ। 

ਇਸ ਮੌਕੇ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ, ਭਾਜਪਾ ਆਗੂ ਬੌਬੀ ਕੰਬੋਜ, ਕਰਨੈਲ ਸਿੰਘ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਆਰ.ਪੀ. ਸ਼ਰਮਾ, ਆਪ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ, ਲੈਕਚਰਾਰ ਸਤਪਾਲ ਰਾਏਪੁਰ ਰਾਣੀ, ਮਾਸਟਰ ਜਸਬੀਰ ਸਿੰਘ ਗੋਸਲ, ਹਰਪਾਲ ਸਿੰਘ ਡਾਂਗ, ਲੇਖਕ ਰਣਜੀਤ ਸਿੰਘ ਰਾਹੀ, ਤਰਕਸ਼ੀਲ ਆਗੂ ਜਰਨੈਲ ਸਿੰਘ ਕਰਾਂਤੀ, ਕਵਿਤਰੀ ਸੁਰਿੰਦਰ ਕੌਰ ਭੋਗਲ, ਨੇਚਰ ਕਿਉਰ ਐਕਸਪਰਟ ਰਜਿੰਦਰ ਗੋਇਲ, ਸ਼ਹੀਦ ਭਗਤ ਸਿੰਘ ਮੈਮੋਰੀਅਲ ਟਰੱਸਟ ਦੇ ਬੁਲਾਰੇ ਜਸਵਿੰਦਰ ਰੁਪਾਲ ਵੀ ਹਾਜ਼ਰ ਸਨ। 

 

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD