Sunday, 12 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ

 

ਮੰਤਰੀ ਮੰਡਲ ਵੱਲੋਂ 'ਪੰਜਾਬ ਰਾਜ ਐਫੋਰਡਏਬਲ ਹਾਊਸਿੰਗ ਡਿਵੈਲਪਮੈਂਟ ਅਥਾਰਟੀ' ਕਾਇਮ ਕਰਨ ਦੀ ਪ੍ਰਵਾਨਗੀ

ਅਥਾਰਟੀ ਦਾ ਉਦੇਸ਼ ਹਰੇਕ ਨੂੰ ਵਾਜਬ ਦਰਾਂ 'ਤੇ ਘਰ ਮੁਹੱਈਆ ਕਰਵਾਉਣਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 26 Nov 2014

ਪੰਜਾਬ ਮੰਤਰੀ ਮੰਡਲ ਨੇ ਅੱਜ 'ਹਰੇਕ ਨਾਗਰਿਕ ਨੂੰ ਘਰ' ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ 'ਪੰਜਾਬ ਰਾਜ ਐਫੋਰਡਏਬਲ ਹਾਊਸਿੰਗ ਡਿਵੈਲਪਮੈਂਟ ਅਥਾਰਟੀ' ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਅਥਾਰਟੀ ਕਮਜ਼ੋਰ ਵਰਗਾਂ ਨੂੰ ਅਗਲੇ ਦੋ ਸਾਲਾਂ ਵਿੱਚ ਇਕ ਲੱਖ ਮਕਾਨ ਬਣਾ ਕੇ ਦੇਵੇਗੀ ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ, ਬਜ਼ੁਰਗਾਂ ਅਤੇ ਸਰੀਰਕ ਤੌਰ 'ਤੇ ਅਪਾਹਜ ਵਿਅਕਤੀਆਂ ਵਰਗੇ ਆਰਥਿਕ ਤੌਰ 'ਤੇ ਪਛੜੇ ਵਰਗਾਂ, ਘੱਟ ਆਮਦਨ ਵਾਲੇ ਤਬਕਿਆਂ ਅਤੇ ਸਮਾਜ ਦੇ ਹੋਰ ਲੋੜਵੰਦ ਵਰਗ ਸ਼ਾਮਲ ਹੋਣਗੇ। ਇਸ ਦਾ ਉਦੇਸ਼ ਸੂਬੇ ਵਿੱਚ ਹਰੇਕ ਨੂੰ ਘਰ ਮੁਹੱਈਆ ਕਰਵਾਉਣਾ ਹੈ।ਇਹ ਅਥਾਰਟੀ ਉਪ ਮੁੱਖ ਮੰਤਰੀ ਜਾਂ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ, ਸਥਾਨਕ ਸਰਕਾਰਾਂ ਬਾਰੇ ਮੰਤਰੀ, ਵਿੱਤ ਮੰਤਰੀ, ਕਿਰਤ ਤੇ ਰੁਜ਼ਗਾਰ ਮੰਤਰੀ, ਪੇਂਡੂ ਵਿਕਾਸ ਮੰਤਰੀ ਅਤੇ ਮੁੱਖ ਸਕੱਤਰ ਇਸ ਦੇ ਮੈਂਬਰ ਹੋਣਗੇ ਜਦਕਿ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਇਸ ਦੇ ਮੈਂਬਰ ਸਕੱਤਰ ਹੋਣਗੇ।

ਮੰਤਰੀ ਮੰਡਲ ਨੇ ਬਠਿੰਡਾ, ਲੁਧਿਆਣਾ ਤੇ ਜਲੰਧਰ ਵਿਖੇ ਤਿੰਨ ਨਵੀਂਆਂ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਦੀ ਸਥਾਪਨਾ ਕਰਨ ਅਤੇ ਏ.ਬੀ.ਸੀ. ਤੇ ਡੀ. ਸ਼੍ਰੇਣੀਆਂ ਦੀਆਂ 33 ਅਸਾਮੀਆਂ ਦੀ ਰਚਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਲੈਬਾਰਟਰੀਆਂ ਦੀ ਸਥਾਪਨਾ ਨਾਲ ਫੋਰੈਂਸਿਕ ਸਾਇੰਸ ਲੈਬਾਰਟਰੀ ਮੁਹਾਲੀ ਵਿਖੇ ਲੰਬਿਤ ਐਨ.ਡੀ.ਪੀ.ਐਸ. ਦੇ ਨਮੂਨਿਆਂ ਦੇ ਨਿਰੀਖਣ ਦੇ ਸਮੇਂ ਵਿੱਚ ਕਮੀ ਆਵੇਗੀ। ਇਸ ਨਾਲ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨਾਲ ਨਿਪਟਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਵਿੱਚ ਮਦਦ ਮਿਲੇਗੀ।ਇਸ ਫੈਸਲੇ ਨਾਲ ਹੁਣ ਸੂਬੇ ਵਿੱਚ ਚਾਰ ਲੈਬਾਰਟਰੀਆਂ ਹੋ ਜਾਣਗੀਆਂ ਜਿਨ੍ਹਾਂ ਵਿੱਚੋਂ ਮੁਹਾਲੀ ਵਿਖੇ ਪਹਿਲਾਂ ਹੀ ਇਕ ਲੈਬਾਰਟਰੀ ਸਥਾਪਤ ਹੈ।ਪੰਜਾਬ ਮੰਤਰੀ ਮੰਡਲ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਮੈਜਿਸਟਰੇਟ ਦੀਆਂ 118 ਅਸਾਮੀਆਂ ਦੀ ਭਰਤੀ ਦਾ ਕੰਮ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੌਂਪਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਵਿੱਤ ਵਿਭਾਗ ਵਿੱਚ ਕੰਮਕਾਜ ਦੇ ਬੋਝ ਨਾਲ ਨਿਪਟਣ ਅਤੇ ਇਸ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ Îਮੰਤਰੀ ਮੰਡਲ ਨੇ ਡਾਇਰੈਕਟਰ ਬਜਟ ਦੀ ਨਵੀਂ ਅਸਾਮੀ ਦੀ ਰਚਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸੂਬੇ ਵਿੱਚ ਕਰੇਨਾਂ ਤੇ ਮਿੱਟੀ ਪੁੱਟਣ ਵਾਲੀ ਮਸ਼ੀਨਰੀ ਸਮੇਤ ਭਾਰੀ ਮਸ਼ੀਨਰੀ ਦੇ ਵਪਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਸ ਮਸ਼ੀਨਰੀ 'ਤੇ ਮੌਜੂਦਾ ਸਮੇਂ ਵੈਟ ਦੀ ਦਰ 13 ਫੀਸਦੀ+10 ਫੀਸਦੀ ਸਰਚਾਰਜ ਨੂੰ ਘਟਾ ਕੇ 5.5 ਫੀਸਦੀ+10 ਫੀਸਦੀ ਸਰਚਾਰਜ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਇਨ੍ਹਾਂ ਵਸਤੂਆਂ ਨੂੰ ਪੰਜਾਬ ਵੈਟ ਐਕਟ, 2005 ਦੇ ਸ਼ਡਿਊਲ 'ਬੀ' ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਵੈਟ ਦੀਆਂ ਦਰਾਂ ਹੁਣ ਗੁਆਂਢੀ ਸੂਬਿਆਂ ਦੇ ਬਰਾਬਰ ਹੋ ਗਈਆਂ ਹਨ ਅਤੇ ਉਮੀਦ ਪ੍ਰਗਟ ਕੀਤੀ ਜਾ ਰਹੀ ਹੈ ਕਿ ਇਸ ਨਾਲ ਇਨ੍ਹਾਂ ਵਸਤਾਂ ਦੀ ਸੂਬੇ ਵਿੱਚ ਵਿਕਰੀ ਨੂੰ ਮਦਦ ਮਿਲੇਗੀ।ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਸਸਤੇ ਰੇਟਾਂ 'ਤੇ ਆਟਾ/ਦਾਲ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਕੌਮੀ ਖੁਰਾਕ ਸੁਰੱਖਿਆ ਐਕਟ-2013/ਨਵੀਂ ਆਟਾ ਦਾਲ ਸਕੀਮ ਨੂੰ ਲਾਗੂ ਕਰਨ ਲਈ ਸੂਬੇ ਦੀ ਸੋਧੀ ਹੋਈ ਆਟਾ-ਦਾਲ ਸਕੀਮ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ 31 ਲੱਖ ਲਾਭਪਾਤਰੀ ਪਰਿਵਾਰਾਂ ਨੂੰ ਲਾਭ ਮਿਲੇਗਾ। ਮੰਤਰੀ ਮੰਡਲ ਨੇ 15 ਜਨਵਰੀ, 2015 ਤੱਕ ਸਾਰੇ ਡਿਪਟੀ ਕਮਿਸ਼ਨਰਾਂ ਪਾਸੋਂ ਇਸ ਸਕੀਮ ਹੇਠ ਸਾਰੇ ਮੌਜੂਦਾ ਕਾਰਡਾਂ ਦੀ ਸ਼ਨਾਖਤ ਕਰਵਾਉਣ ਦਾ ਫੈਸਲਾ ਕੀਤਾ ਹੈ ਅਤੇ ਉਸ ਸਮੇਂ ਤੱਕ ਕੋਈ ਨਵਾਂ ਕਾਰਡ ਜਾਰੀ ਨਹੀਂ ਕੀਤਾ ਜਾਵੇਗਾ। ਇਸ ਨਾਲ ਇਸ ਸਕੀਮ ਹੇਠ ਸਿਰਫ ਯੋਗ ਲਾਭਪਾਤਰੀ ਹੀ ਯਕੀਨੀ ਬਣਾਏ ਜਾ ਸਕਣਗੇ। ਇਹ ਵੀ ਫੈਸਲਾ ਕੀਤਾ ਗਿਆ ਕਿ ਸਾਰੀਆਂ ਪੈਨਸ਼ਨ ਸਕੀਮਾਂ ਹੇਠ ਯੋਗ ਪੈਨਸ਼ਨਾਂ ਦੀ ਸ਼ਨਾਖਤ ਦਾ ਕੰਮ ਇਕ ਫਰਵਰੀ, 2015 ਤੱਕ ਮੁਕੰਮਲ ਕਰ ਲਿਆ ਜਾਵੇ। 

ਮਾਲਵਾ ਪੱਟੀ ਦੇ ਨੌਜਵਾਨਾਂ ਨੂੰ ਉਚ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਆਰਡੀਨੈਂਸ ਲਿਆਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਵਿੱਚ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਤੇ ਸੰਗਰੂਰ ਜ਼ਿਲ੍ਹੇ ਸ਼ਾਮਲ ਹੋਣਗੇ।ਮੰਤਰੀ ਮੰਡਲ ਨੇ ਕੇਂਦਰੀ ਜੇਲ੍ਹ ਬਠਿੰਡਾ ਦੀ ਖੇਤੀਬਾੜੀ ਵਾਲੀ 13 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਜਗ੍ਹਾ ਨੂੰ ਅਰਬਨ ਅਸਟੇਟ ਵਜੋਂ ਵਿਕਸਤ ਕੀਤਾ ਜਾਣਾ ਹੈ। ਇਸ ਫੈਸਲੇ ਨਾਲ ਪੁੱਡਾ ਲਈ 127 ਕਰੋੜ ਰੁਪਏ ਦਾ ਵਾਧੂ ਮਾਲੀਆ ਪੈਦਾ ਹੋਣ ਦੀ ਆਸ ਹੈ।ਮੰਤਰੀ ਮੰਡਲ ਨੇ ਪੰਜਾਬ ਸਟੇਟ ਕੈਂਸਰ ਐਂਡ ਡਰੱਗ ਐਡਿਕਸ਼ਨ ਟਰੀਟਮੈਂਟ ਇਨਫਰਾਸਟਰੱਕਚਰ ਫੰਡ ਬਿੱਲ, 2013 ਦੀ ਧਾਰਾ 6 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਮੰਤਵ ਪੰਜਾਬ ਵਿੱਚ ਕੈਂਸਰ ਰੋਗ ਦੀ ਰੋਕਥਾਮ ਅਤੇ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਤੋਂ ਇਲਾਵਾ ਇਨ੍ਹਾਂ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਤੇ ਪੁਨਰਵਾਸ ਲਈ ਇਮਾਰਤਾਂ, ਮਸ਼ੀਨਰੀ ਤੇ ਸਾਜ਼ੋ-ਸਾਮਾਨ ਆਦਿ ਤੋਂ ਇਲਾਵਾ ਹਸਪਤਾਲਾਂ ਨੂੰ ਅਪਗਰੇਡ ਕਰਨ ਨੂੰ ਯਕੀਨੀ ਬਣਾਉਣਾ ਹੈ। ਇਸ ਸੋਧ ਨਾਲ ਉਨ੍ਹਾਂ ਜਾਇਦਾਦਾਂ 'ਤੇ ਵੀ ਸੈੱਸ ਲੱਗੇਗਾ ਜੋ 'ਅਲਾਟਮੈਂਟ ਨਾਲ ਵੀ' ਵਿਕੀਆਂ ਹਨ। ਇਸ ਫੈਸਲੇ ਨਾਲ ਇਕੱਠੇ ਹੋਣ ਵਾਲੇ ਕੈਂਸਰ ਸੈੱਸ ਦਾ ਵਿੱਤੀ ਬੋਝ ਇਕੱਤਰ ਕਰਨ ਵਾਲੀ ਏਜੰਸੀ ਦੀ ਬਜਾਏ ਬੋਲੀਕਾਰ (ਬਿਡਰ)/ਖਰੀਦਦਾਰ 'ਤੇ ਪਵੇਗਾ। ਇਹ ਸੋਧ ਉਨ੍ਹਾਂ ਏਜੰਸੀਆਂ 'ਤੇ ਵੀ ਲਾਗੂ ਹੋਵੇਗੀ ਜੋ ਸਰਕਾਰ ਵੱਲੋਂ ਸੈੱਸ ਇਕੱਤਰ ਕਰਨ ਲਈ ਸਮੇਂ-ਸਮੇਂ ਨੋਟੀਫਾਈ ਕੀਤੀਆਂ ਜਾਣਗੀਆਂ। 

ਬਾਲ ਅਧਿਕਾਰਾਂ ਦੀ ਰੱਖਿਆ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਮੰਤਰੀ ਮੰਡਲ ਨੇ ਸੂਬਾਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਿੱਚ ਉਪ ਚੇਅਰਪਰਸਨ ਦੀ ਅਸਾਮੀ ਦੀ ਰਚਨਾ ਕਰਨ ਲਈ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਐਕਟ, 2005 ਵਿਚ ਤਰਮੀਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਸੂਬਾ ਸਰਕਾਰ 'ਤੇ ਬੋਲੇੜੇ ਬੋਝ ਨੂੰ ਘੱਟ ਕਰਨ ਲਈ ਮੰਤਰੀ ਮੰਡਲ ਨੇ ਪੰਜਾਬ ਦੀਆਂ ਕੌਂਸਲ ਫਾਰ ਸਿਟਰਸ ਐਂਡ ਐਗਰੀ ਜੂਸਿੰਗ, ਕੌਂਸਲ ਆਫ ਵਿਟੀਕਲਚਰ, ਕੌਂਸਲ ਫਾਰ ਵੈਲਿਊ ਏਡਿਡ ਹਾਰਟੀਕਲਚਰ ਅਤੇ ਆਰਗੈਨਿਕ ਫਾਰਮਿੰਗ ਕੌਂਸਲ ਨੂੰ ਬੰਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੌਂਸਲਾਂ ਜੋ ਵਿੱਤੀ ਸਹਾਇਤਾ ਲਈ ਸੂਬਾ ਸਰਕਾਰ 'ਤੇ ਪੂਰੀ ਤਰ੍ਹਾਂ ਨਿਰਭਰ ਹਨ, ਨੂੰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੂੰ ਤਬਦੀਲ ਕਰ ਦਿੱਤਾ ਜਾਵੇਗਾ।ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜ਼ਿਲ੍ਹਾ ਪ੍ਰੀਸ਼ਦਾਂ ਅਧੀਨ 1186 ਸਬਸਿਡਰੀ ਹੈਲਥ ਸੈਂਟਰਾਂ ਵਿੱਚ ਠੇਕੇ 'ਤੇ ਬਤੌਰ ਸਰਵਿਸ ਪ੍ਰੋਵਾਈਡਰ ਕੰਮ ਕਰ ਰਹੇ ਫਾਰਮਾਸਿਸਟਾਂ ਅਤੇ ਅਤੇ ਦਰਜਾ ਚਾਰ ਸਰਵਿਸ ਪ੍ਰੋਵਾਈਡਰਾਂ ਦੀਆਂ ਸੇਵਾਵਾਂ 31 ਮਈ, 2015 ਜਾਂ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਹੋਣ ਤੱਕ ਜੋ ਵੀ ਪਹਿਲਾਂ ਹੋਵੇ, ਤੱਕ ਵਧਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। 

ਮੰਤਰੀ ਮੰਡਲ ਨੇ ਪੰਜਾਬ ਐਫੀਲੀਏਟਿਡ ਕਾਲਜਿਜ਼ (ਸਕਿਉਰਟੀ ਆਫ ਸਰਵਿਸ) ਐਕਟ, 1974 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤਹਿਤ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਦੇ ਚੇਅਰਮੈਨ ਤੇ ਮੈਂਬਰਾਂ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਜਾਂ 65 ਸਾਲ ਜੋ ਵੀ ਪਹਿਲਾਂ ਹੋਵੇ, ਨਿਸ਼ਚਤ ਹੋਵੇਗੀ।ਸਥਾਨਕ ਕਾਟਨ ਸਪਿੰਨਰਾਂ ਵਿੱਚ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਕਸਾਰ ਮੌਕੇ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਵਿੱਚ ਸੂਤੀ ਧਾਗੇ (ਕਾਟਨ ਯਾਰਨ) ਅਤੇ ਬਾਕੀ ਸਾਰੇ ਤਰ੍ਹਾਂ ਦੇ ਧਾਗਿਆਂ (100 ਫੀਸਦੀ ਪੋਲਿਸਟਰ ਫਿਲਾਮੈਂਟ ਯਾਰਨ ਨੂੰ ਛੱਡ ਕੇ) 'ਤੇ ਵੈਟ ਨੂੰ ਤਰਕਸੰਗਤ ਬਣਾਉਣ ਨੂੰ ਵਿਚਾਰਿਆ। ਇਸ ਫੈਸਲੇ ਨਾਲ ਜਿੱਥੇ ਧਾਗਾ ਸਨਅਤ ਨੂੰ ਹੁਲਾਰਾ ਮਿਲੇਗਾ, ਉਥੇ ਹੀ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੰਤਰੀ ਮੰਡਲ ਨੇ ਉਪ ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਫੈਸਲਾ ਲੈਣ ਦੇ ਅਧਿਕਾਰ ਦਿੱਤੇ।

ਮੰਤਰੀ ਮੰਡਲ ਨੇ ਪੰਜਾਬ ਵਿੱਚ ਸਹਾਇਕ ਕਮਿਸ਼ਨਰਾਂ/ਵਧੀਕ ਸਹਾਇਕ ਕਮਿਸ਼ਨਰਾਂ ਅਤੇ ਵਧੀਕ ਸਹਾਇਕ ਕਮਿਸ਼ਨਰਾਂ ਦੀਆਂ ਅਸਾਮੀਆਂ ਦੇ ਉਮੀਦਵਾਰਾਂ ਲਈ ਵਿਭਾਗੀ ਪ੍ਰੀਖਿਆ ਦੇ ਨਿਯਮਾਂ ਨੂੰ ਮਨਸੂਖ ਕਰਕੇ ਪੰਜਾਬ ਸਿਵਲ ਸੇਵਾਵਾਂ (ਵਿਭਾਗੀ ਪ੍ਰੀਖਿਆ) ਪੰਜਾਬ ਨਿਯਮ, 2014 ਨਿਰਧਾਰਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਖੇਡ ਕੋਟੇ ਤਹਿਤ ਚੌਥਾ ਦਰਜਾ ਕੈਟਾਗਰੀ ਦੀ ਸਿੱਧੀ ਭਰਤੀ ਲਈ ਨਿਯਮਾਂ ਵਿੱਚ ਢਿੱਲ ਦੇ ਕੇ ਕੌਮੀ ਪੱਧਰ ਦੀ ਕਬੱਡੀ ਖਿਡਾਰਨ ਜਸਪ੍ਰੀਤ ਕੌਰ ਨੂੰ ਚੌਥਾ ਦਰਜਾ ਅਸਾਮੀ 'ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜ਼ਿਕਰਯੋਗ ਹੈ ਕਿ ਜਸਪ੍ਰੀਤ ਕੌਰ 25 ਨਵੰਬਰ, 2001 ਨੂੰ ਪਟਿਆਲਾ ਵਿਖੇ ਕੌਮੀ ਖੇਡਾਂ ਦੌਰਾਨ ਖੇਡਦੇ ਸਮੇਂ ਗਹਿਰੀ ਸੱਟ ਵੱਜਣ ਕਾਰਨ ਸਰੀਰਕ ਤੌਰ 'ਤੇ 100 ਫੀਸਦੀ ਅਪਾਹਜ ਹੋ ਗਈ ਸੀ।

 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD