Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ 22 ਰਜਬਾਹਿਆਂ ਦੇ ਨਵੀਨੀਕਰਨ ਲਈ 90 ਕਰੋੜ ਰੁਪਏ ਜਾਰੀ: ਸੇਖੋਂ

ਕੰਢੀ ਖੇਤਰ 'ਚ 37 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਨਾਰਾ ਡੈਮ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 21 Nov 2012

Last updated on: Nov 21, 2012, 00:00 IST

ਪੰਜਾਬ ਸਰਕਾਰ ਵੱਲੋਂ 22 ਰਜਬਾਹਿਆਂ ਦੇ ਮੁਕੰਮਲ ਨਵੀਨੀਕਰਨ ਦੇ ਪ੍ਰਾਜੈਕਟ ਪ੍ਰਵਾਨ ਕੀਤੇ ਗਏ ਹਨ ਅਤੇ ਇਸ ਕਾਰਜ ਲਈ 130 ਕਰੋੜ ਰੁਪਏ ਦੀ ਲਾਗਤ ਆਉਣੀ ਹੈ ਜਿਸ ਵਿੱਚੋਂ 90 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਅੱਜ ਇਥੇ ਸਿੰਜਾਈ ਭਵਨ ਵਿਖੇ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੰਜਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿੰਜਾਈ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਬੜੇ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸ਼ਾਹਪੁਰ ਕੰਢੀ ਬਰਾਜ, ਰਾਜਸਥਾਨ ਫ਼ੀਡਰ ਅਤੇ ਸਰਹਿੰਦ ਫ਼ੀਡਰ ਲਹਿਰਾਂ ਦੀ ਰੀ-ਲਾਈਨਿੰਗ, ਬਨੂੜ ਨਹਿਰ ਪ੍ਰਾਜੈਕਟ ਅਤੇ ਕੰਢ ਕੈਨਾਲ-ਫ਼ੇਜ਼ 2 ਨੂੰ ਮੁਕੰਮਲ ਕਰਨਾ ਪ੍ਰਮੁੱਖ ਹਨ। ਸ. ਸੇਖੋਂ ਨੇ ਮੀਟਿੰਗ ਦੌਰਾਨ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਚੀਫ਼ ਇੰਜੀਨੀਅਰਾਂ ਤੋਂ ਚਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰ ਦੀਆਂ ਨੀਤੀਆਂ ਨੂੰ ਹੂਬਹੂ ਲਾਗੂ ਕਰਨ ਲਈ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਸ. ਸੇਖੋਂ ਨੇ ਦੱਸਿਆ ਕਿ ਰਾਜਸਥਾਨ ਫ਼ੀਡਰ ਅਤੇ ਸਰਹਿੰਦ ਨਹਿਰਾਂ ਦੀ ਰੀ-ਲਾਈਨਿੰਗ ਦਾ ਕੰਮ ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉਤੇ ਲਗਭਗ 1500 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਕੰਮ 4 ਸਾਲਾਂ ਵਿੱਚ ਮੁਕੰਮਲ ਕੀਤਾ ਜਾਵੇਗਾ। 

ਸੇਖੋਂ ਨੇ ਦੱਸਿਆ ਕਿ ਸਰਕਾਰ ਕੋਲ 25 ਰਜਬਾਹਿਆਂ ਦੇ ਨਵੀਨੀਕਰਨ ਪ੍ਰਾਜੈਕਟ ਪ੍ਰਵਾਨਗੀ ਲਈ ਆਏ ਸਨ, ਜਿਨ੍ਹਾਂ ਵਿੱਚੋਂ 22 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ। ਇਸ ਪ੍ਰਾਜੈਕਟ 31 ਮਾਰਚ, 2013 ਤੱਕ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਮੁਕੰਮਲ ਹੋਣ ਨਾਲ 3287 ਹੈਕਟੇਅਰ ਵਾਧੂ ਰਕਬਾ ਸਿੰਜਾਈ ਅਧੀਨ ਲਿਆਉਣ ਤੋਂ ਇਲਾਵਾ ਮੌਜੂਦਾ 61,571 ਹੈਕਟੇਅਰ ਨਹਿਰੀ ਰਕਬੇ ਵਿੱਚ ਬਿਹਤਰ ਸਿੰਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਕੰਢੀ ਨਹਿਰ-ਫ਼ੇਜ਼ 2 ਦਾ ਕੰਮ ਮਾਰਚ 2014 ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਕੰਢੀ ਖੇਤਰ ਵਿੱਚ ਹੀ 37 ਕਰੋੜ ਰੁਪਏ ਦੀ ਲਾਗਤ ਨਾਲ ਨਾਰਾ ਡੈਮ ਦੀ ਉਸਾਰੀ ਦਾ ਕੰਮ ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ।ਸਿੰਜਾਈ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ 87 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਵਾਲੇ ਬਨੂੜ ਕੈਨਾਲ ਪ੍ਰਾਜੈਕਟ 'ਤੇ ਕੰਮ ਇਸੇ ਵਰ੍ਹੇ ਦਸੰਬਰ ਮਹੀਨੇ 'ਚ ਸ਼ੁਰੂ ਕਰ ਕੇ ਇੱਕ ਸਾਲ ਵਿੱਚ ਮੁਕੰਮਲ ਕੀਤਾ ਜਾਵੇਗਾ ਜਿਸ ਨਾਲ 3401 ਹੈਕਟੇਅਰ ਵਾਧੂ ਰਕਬਾ ਸਿੰਜਾਈ ਅਧੀਨ ਲਿਆਂਦਾ ਜਾਵੇਗਾ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਮੁਕਤਸਰ-ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਖੇਤਰ ਵਿੱਚ ਸੇਮ ਦੀ ਸਮੱਸਿਆ ਨਾਲ ਨਜਿੱਠਣ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਕੰਮ ਪ੍ਰਗਤੀ ਅਧੀਨ ਹਨ। ਮੀਟਿੰਗ ਦੌਰਾਨ ਸ. ਸੇਖੋਂ ਨੇ ਦੱਸਿਆ ਕਿ ਸਾਹਪੁਰਕੰਢੀ ਡੈਮ ਪ੍ਰਾਜੈਕਟ ਨਾਲ ਸਬੰਧਤ ਲੰਬਤ ਮਸਲਿਆਂ ਬਾਰੇ ਜੰਮੂ-ਕਸ਼ਮੀਰ ਸਰਕਾਰ ਨਾਲ 10 ਦਿਨਾਂ ਦੇ ਅੰਦਰ-ਅੰਦਰ ਮੁੱਖ ਸਕੱਤਰ ਪੱਧਰ ਦੀ ਮੀਟਿੰਗ ਕਰ ਕੇ ਛੇਤੀ ਹੀ ਹੱਲ ਕੱਢ ਲਿਆ ਜਾਵੇਗਾ। ਇਸ ਤੋਂ ਇਲਾਵਾ ਸਿੰਜਾਈ ਮੰਤਰੀ ਵੱਲੋਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਚਲਾਏ ਜਾ ਰਹੇ ਐਚ.ਪੀ.-2 ਪ੍ਰਾਜੈਕਟ ਅਤੇ ਇਰੀਗੇਸ਼ਨ ਤੇ ਪਾਵਰ ਰਿਸਰਚ ਇੰਸਟੀਚਿਊਟ ਅਤੇ ਚੌਕਸੀ ਵਿਭਾਗ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਜ਼ਮੀਨ 'ਤੇ ਕੋਈ ਨਾਜਾਇਜ਼ ਕਬਜ਼ਾ ਨਾ ਹੋਣ ਦਿੱਤਾ ਜਾਵੇ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਪਾਣੀ ਦਾ ਹੱਕ ਮੁਹੱਈਆ ਕਰਵਾਇਆ ਜਾਵੇ। ਮੀਟਿੰਗ ਵਿੱਚ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਸੋਹਣ ਸਿੰਘ ਠੰਡਲ, ਪ੍ਰਮੱਖ ਸਕੱਤਰ ਸ੍ਰੀ ਕੇ.ਬੀ.ਐਸ. ਸਿੱਧੂ ਅਤੇ ਵਿਭਾਗ ਦੇ ਸਾਰੇ ਮੁੱਖ ਇੰਜੀਨੀਅਰ ਅਤੇ ਨਿਗਰਾਨ ਇੰਜੀਨੀਅਰ ਸ਼ਾਮਲ ਹੋਏ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD