Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸੈਂਸਰ ਬੋਰਡ ਗਠਿਤ ਕੀਤਾ ਜਾਵੇਗਾ: ਸਰਵਨ ਸਿੰਘ ਫਿਲੌਰ

ਪੰਜਾਬ ਸਰਕਾਰ ਪਾਇਰੇਸੀ ਰੋਕਣ ਲਈ ਨਵਾਂ ਕਾਨੂੰਨ ਬਣਾਏਗੀ : ਸਰਵਨ ਸਿੰਘ ਫਿਲੌਰ

ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸੈਂਸਰ ਬੋਰਡ ਗਠਿਤ ਕੀਤਾ ਜਾਵੇਗਾ: ਸਰਵਨ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ. ਨਗਰ (ਮੁਹਾਲੀ) , 23 Nov 2012

Last updated on: Nov 23, 2012, 00:00 IST

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਸਰਵਨ ਸਿੰਘ ਫਿਲੌਰ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਠੋਸ ਯੋਜਨਾ ਉਲੀਕੀ ਜਾ ਰਹੀ ਹੈ, ਇਸ ਨਵੀਂ ਸੱਭਿਆਚਾਰਕ ਨੀਤੀ ਦੇ ਤਹਿਤ ਸੈਂਸਰ ਬੋਰਡ ਦਾ ਗਠਨ ਕੀਤਾ ਜਾਵੇਗਾ। ਸ੍ਰੀ ਸਰਵਨ ਸਿੰਘ ਫਿਲੌਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੰਟਰ ਨੈਸ਼ਨਲ ਕਲਚਰਲ ਐਂਡ ਐਜੂਕੇਸ਼ਨ ਐਕਸਚੇਂਜ ਪ੍ਰੋਗਰਾਮ ਤਹਿਤ ਆਯੋਜਿਤ ਚੰਡੀਗੜ੍ਹ ਇੰਟਰ ਨੈਸ਼ਨਲ ਫੋਕ ਫੈਸਟੀਵਲ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਮਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ। ਸ੍ਰੀ ਫਿਲੌਰ ਨੇ ਕਿਹਾ ਕਿ ਪੰਜਾਬੀ ਸੰਗੀਤ ਨੂੰ ਪਾਇਰੇਸੀ ਨਾਲ ਲੱਗ ਰਹੀ ਢਾਹ ਤੋਂ ਬਚਾਉਣ ਲਈ ਸੂਬਾ ਸਰਕਾਰ ਪਾਇਰੇਸੀ ਖ਼ਿਲਾਫ਼ ਨਵਾਂ ਕਾਨੂੰਨ ਬਣਾਏਗੀ। ਜਿਸ ਵਿਚ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਢੁੱਕਵੀਂ ਸਜ਼ਾ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਅੰਤਰਰਾਸ਼ਟਰੀ ਪੱਧਰ 'ਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਆਖਿਆ ਕਿ ਅਜਿਹੇ ਮੰਚ ਵੱਖ-ਵੱਖ ਸੱਭਿਆਚਾਰਾਂ ਨੂੰ ਸਮਝਣ ਅਤੇ ਉਨ੍ਹਾਂ ਦੀਆਂ ਖੂਬੀਆਂ ਨੂੰ ਜਾਣਨ ਲਈ ਮਹੱਤਵ ਪੂਰਨ ਭੂਮਿਕਾ ਨਿਭÎਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਅੰਤਰਰਾਸ਼ਟਰੀ ਪੱਧਰ ਦਾ ਸੱਭਿਆਚਾਰਕ ਮੰਚ ਪ੍ਰਦਾਨ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। 

ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਜਾਂ ਸੰਸਥਾਵਾਂ ਪੰਜਾਬੀ ਵਿਰਸੇ ਤੇ ਸਭਿਆਚਾਰ ਨੂੰ ਜਿਉਂਦਾ ਰੱਖਣ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਐਵਾਰਡ ਪ੍ਰਦਾਨ ਕਰਕੇ ਸਨਮਾਨਤ ਕੀਤਾ ਜਾਵੇਗਾ ਤਾਂ ਕਿ ਹੋਰਨਾਂ ਲੋਕਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਮਿਲ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਭਿਆਚਾਰ ਨੂੰ ਬਚਾਉਣ ਲਈ ਅਸ਼ਲੀਲਤਾ ਵਿਰੁੱਧ ਜੇਹਾਦ ਛੇੜਨ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪੈਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਧਾਰਮਿਕ ਜਾਂ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦੇਣ ਵਾਲੀਆਂ ਫਿਲਮਾਂ ਤਿਆਰ ਕਰਨਗੇ, ਸਰਕਾਰ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਸਬਸਿਡੀਆਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਵੱਲੋਂ ਸਪੈਸ਼ਲ ਫੰਡ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਨੌਜਵਾਨ ਪੀੜ੍ਹੀ ਪੁਰਾਣੇ ਸਭਿਆਚਾਰ ਅਤੇ ਪੁਰਾਣÎੇ ਸਾਜ਼ਾ ਨੂੰ ਭੁੱਲਦੀ ਜਾ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਸ੍ਰੀ ਫਿਲੋਰ ਨੇ ਕਿਹਾ ਕਿ ਟੀ.ਵੀ.ਚੈਨਲ 'ਤੇ ਅਸ਼ਲੀਲਤਾ ਫੈਲਾਉਣ ਤੇ ਰੋਕ ਲਾਉਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ ਪਰ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰੇਗੀ ਤਾਂ ਕਿ ਟੀ.ਵੀ.ਚੈਨਲਾਂ 'ਤੇ ਪਰੋਸੀ ਜਾ ਰਹੀ ਅਸਲੀਲਤਾ ਨੂੰ ਰੋਕਿਆ ਜਾ ਸਕੇ। 

ਇਸ ਮੌਕੇ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਵਿਸ਼ਵੀਕਰਨ ਦੇ ਮੌਜੂਦਾ ਦੌਰ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਸੱਭਿਆਚਾਰਕ ਸਾਂਝਾ ਪੈਦਾ ਕਰਨੀਆਂ ਬੇਹੱਦ ਜਰੂਰੀ ਹਨ। ਅਜਿਹੇ ਮੰਚ ਵਿਸ਼ਵ ਪੱਧਰੀ ਭਾਈਚਾਰਕ ਸਾਂਝਾ ਮਜਬੂਤ ਕਰਨ ਵਾਸਤੇ ਲਾਭ ਦਾਇਕ ਸਾਬਤ ਹੋ ਸਕਦੇ ਹਨ। ਉਨ੍ਹਾਂ ਆਖਿਆ ਕਿ ਯੂਨੀਵਰਸਿਟੀ ਵਿਸ਼ਵ ਪੱਧਰ 'ਤੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਨੁਮਾਇੰਦਗੀ ਲਈ ਵਿਦਿਆਰਥੀਆਂ ਦੀਆਂ ਟੀਮਾਂ ਵਿਦੇਸ਼ਾਂ ਵਿਚ ਭੇਜੇਗੀ ਤਾਂ ਕਿ ਪੂਰੀ ਦੁਨੀਆਂ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਜਾਣ ਸਕੇ। ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਾਇਸ ਚਾਂਸਲਰ ਡਾ. ਆਰ.ਐਸ. ਬਾਵਾ ਨੇ ਆਖਿਆ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸੱਭਿਆਚਾਰਕ ਮੰਚ ਹਰ ਸਾਲ ਸਜਾਇਆ ਜਾਵੇਗਾ। ਜਿਸ ਵਿਚ ਵਿਦੇਸ਼ਾਂ ਦੇ ਕਲਾਕਾਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਛੇਤੀ ਹੀ ਠੋਸ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਵਿਚ ਆਯੋਜਿਤ ਇਸ ਫੈਸਟੀਵਲ ਵਿਚ ਸਪੇਨ ਅਤੇ ਮੈਕਸੀਕੋ ਤੋਂ ਪੁੱਜੇ ਵਿਦੇਸ਼ੀ ਕਲਾਕਾਰਾਂ ਨੇ ਆਪਣੇ ਆਪਣੇ ਸੱਭਿਆਚਾਰ ਦੀਆਂ ਖੂਬਸੂਰਤ ਵੰਨਗੀਆਂ ਪੇਸ਼ ਕੀਤੀਆਂ। ਇਸ ਮੰਚ ਤੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਬੇਮਿਸਾਲ ਪੇਸ਼ਕਾਰੀ ਤੋਂ ਇਲਾਵਾ ਪੰਜਾਬੀ ਲੋਕ ਨਾਚ ਭੰਗੜਾ ਅਤੇ ਸੰਮੀ ਦੀ ਪੇਸ਼ਕਾਰੀ ਕਰਕੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਵਿਦੇਸ਼ੀ ਕਲਾਕਾਰਾਂ ਸਾਹਮਣੇ ਰੱਖੀ। ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ. ਵਾਇਸ ਚਾਂਸਲਰ ਡਾ. ਬੀ.ਐਸ. ਸੋਹੀ, ਪੰਜਾਬ ਕਲਚਰਲ ਐਂਡ ਪ੍ਰਮੋਸ਼ਨ ਕੌਂਸਲ ਦੇ ਸੰਸਥਾਪਕ ਦਵਿੰਦਰ ਸਿੰਘ ਛੀਨਾ, ਡਾ. ਏ.ਐਸ. ਕੰਗ, ਡਾ. ਗੁਰਦੀਪ ਸਿੰਘ, ਡਾ. ਪੀ.ਪੀ. ਸਿੰਘ, ਕਰਨਲ ਐਸ.ਐਸ. ਪਾਲ ਵੀ ਹਾਜ਼ਰ ਸਨ। 

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD