Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਸਰਕਾਰ ਵੱਲੋਂ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਦੀ ਕੀਤੀ ਜਾ ਰਹੀ ਹੈ ਅਣਦੇਖੀ ਕਾਰਨ ਡੀ ਸੀ ਨੂੰ ਦਿੱਤਾ ਮੰਗ ਪੱਤਰ

ਰੈਗੂਲਰ ਤਾਂ ਕੀ ਕਰਨਾ ਸੀ ਸਰਕਾਰ ਨੇ ਦਸ ਸਾਲ ਦੀ ਨੋਕਰੀ ਕਰਨ ਦਾ ਵੀ ਮੁੱਲ ਨੀ ਪਾਇਆ : ਐਸੋਸੀਏਸ਼ਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 28 Nov 2014

Last updated on: Nov 28, 2014, 00:00 IST

ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀ ਸਹੂਲਤ ਲਈ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਨੂੰ ਇੱਕ ਹੀ ਛੱਤ ਹੇਠ ਨਿਰਧਾਰਤ ਸਮਾਂ ਸੀਮਾਂ ਵਿੱਚ ਬਿਨਾਂ ਕਿਸੇ ਖੱਜਲ-ਖਵਾਰੀ ਤੋਂ ਪ੍ਰਦਾਨ ਕਰਨ ਦੇ ਮਨੋਰਥ ਨਾਲ ਜਿਲ੍ਹਾ ਹੈਡ ਕੁਆਟਰ, ਸਬ-ਡਵੀਜ਼ਨਲ, ਤਹਿਸੀਲ ਅਤੇ ਬਲਾਕ ਪੱਧਰ ਤੇ ਪੂਰੇ ਪੰਜਾਬ ਵਿੱਚ 160 ਸੁਵਿਧਾ ਕੇਂਦਰ ਸਥਾਪਤ ਕੀਤੇ ਗਏ ਹਨ। ਸਮੂਹ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਵੱਲੋਂ, ਗਵਰਨਸ ਰਿਫਾਰਮਜ਼ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਕੇਂਦਰਾਂ ਨੂੰ ਚਲਾਇਆ ਜਾ ਰਿਹਾ ਹੈ। ਇਨ੍ਹਾਂ ਸੁਵਿਧਾ ਕੇਂਦਰਾ ਵਿੱਚ ਲਗਭਗ 1100 ਦੇ ਕਰੀਬ ਟਰੇਂਡ/ਤਜਰਬੇਕਾਰ ਕਰਮਚਾਰੀ ਕੰਮ ਕਰ ਰਿਹਾ ਹੈ। ਇਨ੍ਹਾਂ ਕਰਮਚਾਰੀਆਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਕੰਮ ਕਰਦੇ ਹੋਏ ਲਗਭਗ 8-10 ਸਾਲਾਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ। ਇਨ੍ਹਾਂ ਕਰਮਚਾਰੀਆਂ ਦੀ ਭਰਤੀ ਡਿਪਟੀ ਕਮਿਸ਼ਨਰਾਂ ਵੱਲੋਂ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਪਾਰਦਰਸ਼ੀ ਪ੍ਰੀਕ੍ਰਿਆ ਰਾਹੀਂ ਕੀਤੀ ਗਈ ਸੀ ਪ੍ਰੰਤੂ ਇਹ ਕਰਮਚਾਰੀ ਕਾਫੀ ਲੰਮੇ ਸਮੇਂ ਤੋਂ ਮਿਲ ਰਹੀਆਂ ਨਿਗੁਣੀਆਂ ਘੱਟ ਤਨਖਾਹਾਂ ਤੇ ਅੱਜ ਦੇ ਮਹਿੰਗਾਈ ਦੇ ਜਮਾਨੇ ਵਿੱਚ ਗੁਜਾਰਾ ਕਰਨ ਲਈ ਮਜਬੂਰ ਹਨ। ਇਹ ਕਰਮਚਾਰੀ ਕਾਫੀ ਸਮੇਂ ਤੋਂ ਰੈਗੂਲਰ ਪੇ-ਸਕੇਲ ਦੀ ਜਾਇਜ਼ ਮੰਗਾਂ ਲਈ ਰੋਸ ਪ੍ਰਦਰਸ਼ਨ, ਧਰਨੇ ਅਤੇ ਹੜਤਾਲਾਂ ਵੀ ਕਰ ਚੁੱਕੇ ਹਨ ਪ੍ਰੰਤੂ ਸਰਕਾਰ ਵੱਲੋਂ ਇਨ੍ਹਾਂ ਦੀਆਂ ਜਾਇਜ ਮੰਗਾਂ ਮੰਨਣ ਦੀ ਬਜਾਏ ਨਵੀਂ ਸਕੀਮ (ਯੂਨੀਫਾਈਡ ਡਲੀਵਰੀ ਸੈਂਟਰ) ਤਹਿਤ ਪਹਿਲਾਂ ਤੋਂ ਚੱਲ ਰਹੇ 160 ਸੁਵਿਧਾ ਕੇਂਦਰਾਂ ਨੂੰ ਵੀ ਇਨ੍ਹਾਂ ਸੈਂਟਰਾਂ ਵਿੱਚ ਸ਼ਾਮਲ ਕਰਕੇ ਨਿੱਜੀ ਕੰਪਨੀ ਅਧੀਨ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਸਮੂਹ ਕਰਮਚਾਰੀ ਆਪਣੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਤ ਹਨ। 

ਇਸ ਦੀ ਲੜੀ ਵਿੱਚ ਪੰਜਾਬ ਸੂਬਾ ਪੱਧਰ ਦੀ ਬਣਾਈ ਗਈ ਯੂਨੀਅਨ ਦੇ ਨੁਮਾਇੰਦਿਆ ਵੱਲੋਂ ਆਪਣੇ-ਆਪਣੇ ਜਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਨੂੰ ਨਿੱਜੀ ਕੰਪਨੀ ਅਧੀਨ ਲਿਆਉਣ ਦੀ ਤਿਆਰੀ ਵਿੱਚ ਹਨ ਤਾਂ ਸਮੂਹ ਕਰਮਚਾਰੀਆਂ ਨੂੰ ਮਜਬੂਰ ਹੋ ਕੇ ਸਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ ਕਿਉਂਕਿ ਇਹ ਕਰਮਚਾਰੀ 10 ਸਾਲ ਬਾਅਦ ਮੁੜ ਤੋਂ ਕਿਸੇ ਕੰਪਨੀ ਦੇ ਅਧੀਨ ਕਿਸੇ ਵੀ ਹਾਲਤ ਵਿੱਚ ਜਾਣ ਲਈ ਤਿਆਰ ਨਹੀਂ ਹਨ। ਸਮੂਹ ਕਰਮਚਾਰੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਜਿਵੇਂ ਕੰਪਿਊਟਰ ਟੀਚਰਾਂ ਨੂੰ ਪੀਕਟਸ ਸੁਸਾਇਟੀ ਅਧੀਨ ਰੈਗੂਲਰ ਸਕੇਲ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਪਾਲਿਸੀ ਸਰਕਾਰ ਵੱਲੋਂ ਮੰਨਜੂਰ ਕਰ ਲਈ ਗਈ ਹੈ। ਉਸ ਦੀ ਤਰਜ ਤੇ ਹੀ ਸੁਖਮਨੀ ਸੁਸਾਇਟੀਆਂ ਅਧੀਨ ਕੰਮ ਕਰਦੇ ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਵੀ ਇਨ੍ਹਾਂ ਸੁਸਾਇਟੀਆਂ ਅਧੀਨ ਹੀ ਰੈਗੂਲਰ ਸਕੇਲ ਦਿੱਤੇ ਜਾਣ ਤਾਂ ਜੋ 1100 ਕਰਮਚਾਰੀਆਂ ਨਾਲ ਜੁੜੇ ਪਰਿਵਾਰਾਂ ਦਾ ਭਵਿੱਖ ਉਜਵਲ ਰਹਿ ਸਕੇ ਅਤੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਸੁਚੱਜੇ ਢੰਗ ਨਾਲ ਕਰ ਸਕਣ। ਜੇਕਰ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਸਮੇਂ ਰਹਿੰਦੇ ਨਾ ਮੰਨੀਆਂ ਗਈਆਂ ਤਾਂ ਇਨ੍ਹਾਂ ਦਾ ਸਘੰਰਸ਼ ਵਿਰਾਟ ਰੂਪ ਅਖਤਿਆਰ ਕਰ ਸਕਦਾ ਹੈ। ਜਿਸ ਦਾ ਖਾਮੀਆਜਾ ਆਮ ਜਨਤਾ ਅਤੇ ਸਰਕਾਰ ਨੂੰ ਭੁਗਤਣਾ ਪੈ ਸਕਦਾ ਹੈ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD