Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਪੀਕਰ ਅਟਵਾਲ ਤੇ ਕੈਬਨਿਟ ਮੰਤਰੀ ਢਿੱਲੋਂ ਨੇ ਜਗਦੇਵ ਸਿੰਘ ਜੱਸੋਵਾਲ ਦਾ ਹਾਲ ਚਾਲ ਪੁੱਛਿਆ

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ)

ਲੁਧਿਆਣਾ , 01 Dec 2014

Last updated on: Dec 01, 2014, 00:00 IST

ਸਥਾਨਕ ਡੀ. ਐੱਮ. ਸੀ. ਹਸਪਤਾਲ ਵਿਖੇ ਇਲਾਜ਼ ਕਰਾ ਰਹੇ ਸਾਬਕਾ ਵਿਧਾਇਕ ਜਗਦੇਵ ਸਿੰਘ ਜੱਸੋਵਾਲ ਦਾ ਹਾਲ-ਚਾਲ ਪੁੱਛਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਅਤੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪੁੱਜੇ। ਦੋਵਾਂ ਨੇਤਾਵਾਂ ਨੇ ਸ੍ਰ. ਜੱਸੋਵਾਲ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਅਤੇ ਡਾਕਟਰਾਂ/ਹਸਪਤਾਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸ੍ਰ. ਜੱਸੋਵਾਲ ਦੀ ਸਿਹਤ ਸਥਿਤੀ ਬਾਰੇ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਖ਼ਬਰ ਦਿੱਤੀ ਜਾਵੇ। ਇਸ ਮੌਕੇ ਦੋਵੇਂ ਨੇਤਾਵਾਂ ਨਾਲ ਹਾਜ਼ਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਾਜੂ ਸਿੰਘ ਛੀਨਾ ਨੇ ਦੱਸਿਆ ਕਿ ਸ੍ਰ. ਜੱਸੋਵਾਲ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸ੍ਰ. ਜੱਸੋਵਾਲ ਨੇ ਡਾ. ਅਟਵਾਲ ਨਾਲ ਜਿੱਥੇ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀਆਂ ਗੱਲਾਂ ਕੀਤੀਆਂ, ਉਥੇ ਪੰਜਾਬ ਸਰਕਾਰ ਨੂੰ ਆਪਣੇ ਸੁਝਾਅ ਵੀ ਦੱਸੇ। 

ਸ਼ਰਨਜੀਤ ਸਿੰਘ ਢਿੱਲੋਂ ਨੇ ਸ੍ਰ. ਜੱਸੋਵਾਲ ਵੱਲੋਂ ਸੱਭਿਆਚਾਰਕ ਦੀ ਪ੍ਰਫੁੱਲਤਾ ਵਿੱਚ ਪਾਏ ਯੋਗਦਾਨ ਦੀ ਪੰਜਾਬ ਸਰਕਾਰ ਤਰਫੋਂ ਸਰਾਹਨਾ ਕੀਤੀ। ਜ਼ਿਕਰਯੋਗ ਹੈ ਕਿ ਸ੍ਰ. ਜੱਸੋਵਾਲ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਪੰਜਾਬੀ ਸੱਭਿਆਚਾਰ ਦੇ 'ਬਾਬਾ ਬੋਹੜ' ਵਜੋਂ ਜਾਣੇ ਜਾਂਦੇ ਹਨ। ਦੋਵਾਂ ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰ. ਜੱਸੋਵਾਲ ਦੇ ਇਲਾਜ ਦਾ ਖਰਚਾ ਉਠਾਉਣ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰ. ਸੋਹਨ ਸਿੰਘ ਠੰਡਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਵੀ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਤਰਫੋਂ ਸ੍ਰ. ਜੱਸੋਵਾਲ ਦਾ ਹਸਪਤਾਲ ਪੁੱਜ ਕੇ ਹਾਲ ਪੁੱਛਿਆ ਸੀ। ਡਾ. ਅਟਵਾਲ ਅਤੇ ਸ੍ਰ. ਢਿੱਲੋਂ ਨਾਲ ਸ੍ਰ. ਗੁਰਭਜਨ ਸਿੰਘ ਗਿੱਲ, ਸ੍ਰ. ਸਹਿਜਪ੍ਰੀਤ ਸਿੰਘ ਮਾਂਗਟ, ਸ੍ਰ. ਮਨਜੀਤ ਸਿੰਘ ਮਹਿਰਮ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

 

Tags: SHARANJIT SINGH DHILON , Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD