Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਵੇਂ ਕਬੱਡੀ ਵਿਸ਼ਵ ਕੱਪ ਦਾ ਜਲੰਧਰ ਵਿਖੇ ਹੋਇਆ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੀਤਾ ਰਸਮੀ ਉਦਘਾਟਨ,ਪੰਜਾਬੀਆਂ ਦੀ ਮਾਂ ਖੇਡ ਅੱਜ ਕੁੱਲ ਦੁਨੀਆਂ ਦੀ ਖੇਡ ਬਣੀ: ਪਰਕਾਸ਼ ਸਿੰਘ ਬਾਦਲ

Web Admin

Web Admin

5 ਦਰਿਆ ਨਿਊਜ਼

ਜਲੰਧਰ , 06 Dec 2014

Last updated on: Dec 06, 2014, 00:00 IST

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪੰਜਵੇਂ ਕਬੱਡੀ ਵਿਸ਼ਵ ਕੱਪ ਦਾ ਅੱਜ ਇਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਆਗਾਜ਼ ਹੋਇਆ। ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਵਿਸ਼ਵ ਕੱਪ ਦੀ ਸ਼ੁਰੂਆਤ ਦਾ ਰਸਮੀ ਉਦਘਾਟਨ ਕੀਤਾ ਜਦੋਂ ਕਿ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਸਟੇਜ 'ਤੇ ਹੱਥ ਮਿਲਾ ਕੇ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਬਾਦਲ ਨੇ ਖੇਡਾਂ ਦਾ ਝੰਡਾ ਲਹਿਰਾਇਆ।ਹਾਕੀ ਦੇ ਮਹਾਨ ਸਿਤਾਰੇ ਅਤੇ ਤਿੰਨ ਵਾਰ ਦੇ ਓਲੰਪਿਕ ਚੈਂਪੀਅਨ ਬਲਬੀਰ ਸਿੰਘ ਸੀਨੀਅਰ ਨੇ ਵਿਸ਼ਵ ਕੱਪ ਦੀ ਮਸ਼ਾਲ ਨੂੰ ਰੌਸ਼ਨ ਕੀਤਾ। ਇਸ ਤੋਂ ਪਹਿਲਾਂ ਅਰਜੁਨਾ ਐਵਾਰਡੀ ਪਹਿਲਵਾਨ ਪਲਵਿੰਦਰ ਸਿੰਘ ਚੀਮਾ ਮਸ਼ਾਲ ਲੈ ਕੇ ਸਟੇਡੀਅਮ ਵਿੱਚ ਦਾਖਲ ਹੋਏ ਜਿਨ੍ਹਾਂ ਨੇ ਅਗਾਂਹ ਇਹ ਮਸ਼ਾਲ ਬਲਬੀਰ ਸਿੰਘ ਸੀਨੀਅਰ ਨੂੰ ਸੌਂਪੀ। ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਦੋ ਹਫਤੇ ਚੱਲਣ ਵਾਲਾ ਕਬੱਡੀ ਵਿਸ਼ਵ ਕੱਪ ਸ਼ੁਰੂ ਹੋ ਗਿਆ। ਕਬੱਡੀ ਦੇ ਮਹਾਂਕੁੰਭ ਵਿੱਚ ਪੁਰਸ਼ ਵਰਗ ਦੀਆਂ 11 ਅਤੇ ਮਹਿਲਾ ਵਰਗ ਵਿੱਚ 8 ਟੀਮਾਂ 5.27 ਕਰੋੜ ਰੁਪਏ ਦੀ ਇਨਾਮ ਰਾਸ਼ੀ ਲਈ ਜੂਝਣਗੀਆਂ।

ਵਿਸ਼ਵ ਕੱਪ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਅੱਜ ਦੁਨੀਆਂ ਦੇ ਕੋਨੇ-ਕੋਨੇ 'ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਲਈ ਸੂਬੇ ਵਿੱਚ ਸਿਹਤਮੰਦ ਅਤੇ ਵਿਸ਼ਵ ਪੱਧਰੀ ਖੇਡ ਢਾਂਚਾ ਸਿਰਜਿਆ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਕਲਾਸ ਵਨ ਨੌਕਰੀਆਂ ਦੇਣ ਤੋਂ ਇਲਾਵਾ ਲੱਖਾਂ ਦੇ ਨਗਦ ਇਨਾਮਾਂ ਨਾਲ ਸਨਮਾਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਵੇਂ ਕਬੱਡੀ ਵਿਸ਼ਵ ਕੱਪ ਦੀ ਖਾਸੀਅਤ ਇਹ ਹੈ ਕਿ ਇਸ ਵਾਰ ਨਵੇਂ ਪਿੰਡਾਂ, ਕਸਬਿਆਂ ਵਿੱਚ ਮੈਚ ਕਰਵਾਏ ਜਾ ਰਹੇ ਹਨ। ਵੱਡੇ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਵਸਨੀਕ ਵੀ ਕਬੱਡੀ ਵਿਸ਼ਵ ਕੱਪ ਦੇ ਮੁਕਾਬਲਿਆਂ ਨੂੰ ਆਪਣੇ ਘਰ ਵਿੱਚ ਦੇਖਣਗੇ। ਪਹਿਲੀ ਵਾਰ ਦਿੜ੍ਹਬਾ, ਨਾਭਾ, ਬਰਨਾਲਾ, ਮਹਿਤਾ, ਸੁਲਤਾਨਪੁਰ ਲੋਧੀ ਤੇ ਖੰਨਾ ਵਿਖੇ ਕਬੱਡੀ ਵਿਸ਼ਵ ਕੱਪ ਦੇ ਮੈਚ ਹੋਣਗੇ ਅਤੇ ਬਾਦਲ ਪਿੰਡ ਵਿਖੇ ਪਹਿਲੀ ਵਾਰ ਕਬੱਡੀ ਵਿਸ਼ਵ ਕੱਪ ਦਾ ਸਮਾਪਤੀ ਸਮਾਰੋਹ ਤੇ ਫਾਈਨਲ ਮੈਚ ਹੋਵੇਗਾ। 

ਉਨ੍ਹਾਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਪੱਧਰ ਦੀ ਖੇਡ ਵਿਸ਼ਵ ਦੀਆਂ ਵੱਡੀਆਂ ਖੇਡਾਂ ਵਿੱਚ ਸ਼ੁਮਾਰ ਹੋ ਗਈ ਹੈ।ਬਾਦਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕਬੱਡੀ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਵੇਂ ਕਬੱਡੀ ਵਿਸ਼ਵ ਕੱਪ ਵਿੱਚ ਪੰਜ ਮਹਾਂਦੀਪਾਂ ਤੋਂ 14 ਮੁਲਕਾਂ ਦੀਆਂ 11 ਪੁਰਸ਼ ਵਰਗ ਅਤੇ 8 ਮਹਿਲਾ ਵਰਗ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਬੱਡੀ ਖੇਡਣ ਵਾਲੇ ਮੁਲਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਇਸ ਵਾਰ ਡੈਨਮਾਰਕ, ਸਵੀਡਨ ਤੇ ਅਜਰਬਾਈਜਾਨ ਦੀਆਂ ਟੀਮਾਂ ਪਹਿਲੀ ਵਾਰ ਹਿੱਸਾ ਲੈਣ ਆਈਆਂ ਹਨ। ਕਬੱਡੀ ਦੀ ਮਕੂਲੀਅਤ ਅੱਜ ਪੂਰੀ ਦੁਨੀਆਂ ਵਿੱਚ ਫੈਲ ਗਈ ਹੈ। ਪੁਰਸ਼ ਵਰਗ ਦੀ ਜੇਤੂ ਟੀਮ ਨੂੰ 2 ਕਰੋੜ ਰੁਪਏ, ਉਪ ਜੇਤੂ ਨੂੰ 1 ਕਰੋੜ ਰੁਪਏ ਤੇ ਤੀਜੇ ਸਥਾਨ ਵਾਲੀ ਟੀਮ ਨੂੰ 51 ਲੱਖ ਰੁਪਏ ਅਤੇ ਮਹਿਲਾ ਵਰਗ ਦੀ ਜੇਤੂ ਟੀਮ ਨੂੰ 1 ਕਰੋੜ ਰੁਪਏ, ਉਪ ਜੇਤੂ ਟੀਮ ਨੂੰ 51 ਲੱਖ ਰੁਪਏ ਅਤੇ ਤੀਜੇ ਸਥਾਨ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਇਸ ਮੌਕੇ ਕਬੱਡੀ ਵਿਸ਼ਵ ਕੱਪ ਦੇ ਉਦਘਾਟਨ ਮੌਕੇ ਭਾਗ ਲੈ ਰਹੀਆਂ 14 ਮੁਲਕਾਂ ਦੀਆਂ 19 ਟੀਮਾਂ ਦੇ ਕਪਤਾਨਾਂ ਨਾਲ  ਜਾਣ ਪਹਿਚਾਣ ਪਿੱਛੋਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ-ਭਾਜਪਾ ਸਰਕਾਰ ਬ੍ਰਾਜ਼ੀਲ ਦੇ ਸ਼ਹਿਰ ਰੀਓ ਵਿਖੇ 2016 ਵਿਚ ਹੋਣ ਵਾਲੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਦਲ ਵਿਚ ਸਭ ਤੋਂ ਵੱਧ  ਪੰਜਾਬੀ ਖਿਡਾਰੀ ਭੇਜਣ ਤੇ ਕਬੱਡੀ ਨੂੰ ਉਲੰਪਿਕ ਵਿਚ ਦਾਖਲ ਕਰਵਾਉਣ ਦੇ ਨਿਸ਼ਾਨੇ ਦੀ ਪੂਰਤੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 'ਅੱਜ ਇਤਿਹਾਸਕ ਦਿਨ ਹੈ ਕਿਉਂਕਿ ਜਦ ਸਾਲ 2010 ਵਿਚ ਪਹਿਲੀ ਵਾਰ ਕਬੱਡੀ ਵਿਸ਼ਵ ਕੱਪ ਹੋਇਆ ਸੀ ਉਸ ਸਮੇਂ ਇਸਨੂੰ ਸਿਰਫ ਕਬੱਡੀ ਖੇਡਣ ਵਾਲੇ ਮੁਲਕਾਂ ਵਿਚ ਹੀ ਜਾਣਿਆ ਜਾਂਦਾ ਸੀ ਪਰ ਅੱਜ ਸਾਰੇ ਮਹਾਂਦੀਪਾਂ ਦੇ ਮੁਲਕਾਂ ਵਿਚ ਕਬੱਡੀ ਨੂੰ ਪਛਾਣ ਮਿਲੀ ਹੈ'। ਜ਼ਿਕਰਯੋਗ ਹੈ ਕਿ ਇਸ ਵਾਰ ਵਿਸ਼ਵ ਕਬੱਡੀ ਕੱਪ ਦੌਰਾਨ ਆਸਟ੍ਰੇਲੀਆ, ਏਸ਼ੀਆ, ਯੂਰਪ, ਉੱਤਰੀ ਅਮਰੀਕਾ ਤੇ ਦੱਖਣੀ ਅਮਰੀਕਾ ਮਹਾਂਦੀਪ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਬਾਦਲ ਨੇ ਕਿਹਾ ਕਿ ਸਿਓਰਾ ਲਿਓਨ, ਅਜਰਬਾਈਜਾਨ, ਸਵੀਡਨ, ਅਰਜਨਟੀਨਾ ਤੇ ਮੈਕਸੀਕੋ ਵਰਗੇ ਦੇਸ਼ਾਂ ਵਿਚ ਜਿੱਥੇ ਕੋਈ ਕਬੱਡੀ ਦਾ ਨਾਮ ਵੀ ਨਹੀਂ ਜਾਣਦਾ ਸੀ ਪਰ ਅੱਜ ਉੱਥੋਂ ਦੀਆਂ ਟੀਮਾਂ ਵਿਸ਼ਵ ਕੱਪ ਵਿਚ ਭਾਗ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਮੈਨੂੰ ਤਸੱਲੀ ਹੈ ਕਿ ਪੰਜਾਬ ਸਰਕਾਰ ਦੇ ਕਬੱਡੀ ਨੂੰ ਦੁਨੀਆਂ ਦੇ ਨਕਸ਼ੇ 'ਤੇ ਪਹੁੰਚਾਉਣ ਦੇ ਉਦੇਸ਼ ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਉਹ ਦਿਨ ਦੂਰ ਨਹੀਂ ਜਦ ਕਬੱਡੀ ਉਲੰਪਿਕ ਤੇ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਵੇਗੀ'। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬ੍ਰਾਜ਼ੀਲ ਦੇ ਸ਼ਹਿਰ ਰੀਓ –ਡੀ-ਜਨੇਰੀਓ ਵਿਖੇ ਹੋਣ ਵਾਲੀਆਂ 2016 ਉਲੰਪਿਕ ਦੌਰਾਨ ਭਾਰਤੀ ਦਲ ਵਿਚ ਪੰਜਾਬ ਦੇ ਸਭ ਤੋਂ ਵੱਧ ਖਿਡਾਰੀ ਭੇਜਣਾ ਪੰਜਾਬ ਸਰਕਾਰ ਦਾ ਟੀਚਾ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰ ਰਹੀ ਹੈ ਜਿਸ Ñਤਹਿਤ ਉਭਰਦੇ ਖਿਡਾਰੀਆਂ ਨੂੰ ਹੀ ਚੁਣਕੇ ਖੇਡਾਂ ਵੱਲ Ñਪ੍ਰੇਰਿਤ ਕਰਨ ਲਈ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਮੁਹਾਲੀ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿਖੇ ਖਿਡਾਰੀਆਂ ਦੀ ਸਿਖਲਾਈ, ਪੜਾਈ, ਖੁÐਰਾਕ ਆਦਿ ਦਾ ਪੂਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਇਆ ਕਰੇਗਾ। ਇਸ ਤੋਂ ਇਲਾਵਾ ਇੰਸਟੀਚਿਊਟ ਵਿਖੇ 11 ਵੱਖ-ਵੱਖ ਖੇਡਾਂ ਦੇ ਡਾਇਰੈਕਟੋਰੇਟ ਸਥਾਪਿਤ ਕੀਤੇ ਜਾ ਰਹੇ ਹਨ ਤੇ ਮਾਰਚ 2015 ਤੱਕ ਸਾਰੀਆਂ ਖੇਡਾਂ ਲਈ ਡਾਇਰੈਕਟਰ ਨਿਯੁਕਤ ਕਰ ਦਿੱਤੇ ਜਾਣਗੇ ਤੇ ਉਨ੍ਹਾਂ ਦੀ ਚੋਣ ਨਾਮਵਰ ਖਿਡਾਰੀਆਂ ਵਿਚੋਂ ਕਰਨ ਲਈ ਚੋਣ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਖਚਾਖਚ ਭਰਿਆ ਗੁਰੂ ਗੋਬਿੰਦ ਸਿੰਘ ਸਟੇਡੀਅਮ ਤਾੜੀਆਂ ਦੀ ਗੜਗੜਾਹਟ ਨਾਲ ਗੂੰਜ ਪਿਆ ਜਦੋਂ ਵਿਸ਼ਵ ਕੱਪ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਦੇ ਕਪਤਾਨ ਆਪੋ-ਆਪਣੇ ਮੁਲਕਾਂ ਦੇ ਕੌਮੀ ਝੰਡਿਆਂ ਨਾਲ ਸਟੇਜ ਉਪਰ ਆਏ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਜਾਣ-ਪਛਾਣ ਕਰ ਕੇ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤੀ ਟੀਮ ਦੇ ਕਪਤਾਨ ਸੰਦੀਪ ਸਿੰਘ ਸੁਰਖਪੁਰ ਨੇ ਸਮੁੱਚੇ ਖਿਡਾਰੀਆਂ ਵੱਲੋਂ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ।

ਅੱਜ ਦੇ ਉਦਘਾਟਨੀ ਸਮਾਰੋਹ ਦੇ ਰੰਗਾਰੰਗ ਪ੍ਰੋਗਰਾਮ ਵਿੱਚ ਮੁੱਖ ਆਕ੍ਰਸ਼ਨ ਬਾਲੀਵੁੱਡ ਫਿਲਮਾਂ ਦੀ ਜੋੜੀ ਅਰਜੁਨ ਕਪੂਰ ਤੇ ਸੋਨਾਕਸ਼ੀ ਸਿਨਹਾ ਰਹੀ। ਪ੍ਰੋਗਰਾਮ ਦਾ ਸੰਚਾਲਨ ਪ੍ਰਸਿੱਧ ਐਂਕਰ ਅਰਜੁਨ ਬਾਜਵਾ ਨੇ ਕੀਤਾ। ਸੋਨਾਕਸ਼ੀ ਸਿਨਹਾ ਤੇ ਅਰਜੁਨ ਕਪੂਰ ਨੇ ਆਪਣੀ ਥਿਰਕਦੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਪੱਬਾਂ ਭਾਰ ਕਰ ਦਿੱਤਾ। ਪੰਜਾਬੀ ਗਾਇਕ ਸ਼ੈਰੀ ਮਾਨ ਤੇ ਬਾਲੀਵੁੱਡ ਫਿਲਮਾਂ ਅਤੇ ਸੂਫੀ ਗਾਇਕੀ ਵਿੱਚ ਨਾਂ ਖੱਟਣ ਵਾਲੀ ਹਰਸ਼ਦੀਪ ਨੇ ਪੰਜਾਬੀ ਗਾਣਿਆਂ ਨਾਲ ਸਮਾਂ ਬੰਨ੍ਹਿਆਂ। ਇਸ ਮੌਕੇ ਰੂਸ ਦੀਆਂ ਲੜਕੀਆਂ ਨੇ ਜਿਮਨਾਸਟਿਕ ਅਦਾਵਾਂ ਨਾਲ ਨਾਚ ਪੇਸ਼ ਕੀਤਾ। ਡਾਂਸ ਗਰੁੱਪ ਅਤੇ ਲੋਕ ਗਾਇਕੀ ਦੀ ਮੈਡਲੀ ਨੇ ਵੀ ਲੋਕਾਂ ਦਾ ਮਨੋਰੰਜਨ ਕੀਤਾ।ਅੱਜ ਦੇ ਉਦਘਾਟਨੀ ਸਮਾਰੋਹ ਦੌਰਾਨ ਰਾਜ ਸਭਾ ਮੈਂਬਰ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ੍ਰੀ ਚੂਨੀ ਲਾਲ ਭਗਤ, ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ, ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਜੇਲ੍ਹ ਤੇ ਸੈਰ ਸਪਾਟਾ ਮੰਤਰੀ ਸ. ਸੋਹਣ ਸਿੰਘ ਠੰਡਲ, ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ, ਮੁੱਖ ਸੰਸਦੀ ਸਕੱਤਰ (ਖੇਡਾਂ) ਸ੍ਰੀ ਪਵਨ ਕੁਮਾਰ ਟੀਨੂੰ, ਸ. ਅਵਿਨਾਸ਼ ਚੰਦਰ, ਸ੍ਰੀ ਕੇ.ਡੀ.ਭੰਡਾਰੀ, ਸਾਬਕਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਤੇ ਸ. ਸਰਵਣ ਸਿੰਘ ਫਿਲੌਰ, ਵਿਧਾਇਕ ਪਰਗਟ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ, ਭਾਜਪਾ ਆਗੂ ਸ੍ਰੀ ਮਹਿੰਦਰ ਭਗਤ, ਸਾਬਕਾ ਵਿਧਾਇਕ ਸ. ਸਰਬਜੀਤ ਸਿੰਘ ਮੱਕੜ, ਖਿਡਾਰੀਆਂ ਵਿੱਚੋਂ ਪਦਮ ਸ੍ਰੀ ਕਰਤਾਰ ਸਿੰਘ, ਅਰਜੁਨਾ ਐਵਾਰਡੀ ਰਣਧੀਰ ਸਿੰਘ ਧੀਰਾ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੇ ਜੇਤੂ ਖਿਡਾਰੀ ਗੁਰਪ੍ਰੀਤ ਸਿੰਘ, ਨਵਜੋਤ ਸਿੰਘ ਚਾਨਾ ਤੇ ਰਾਜਵਿੰਦਰ ਕੌਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਖੇਡ ਵਿਭਾਗ ਦੇ ਸਕੱਤਰ ਸ੍ਰੀ ਅਸ਼ੋਕ ਕੁਮਾਰ ਗੁਪਤਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ, ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਡਾਇਰੈਕਟਰ ਖੇਡਾਂ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਸ੍ਰੀ ਕੇ.ਕੇ.ਯਾਦਵ, ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਯੁਰਿੰਦਰ ਸਿੰਘ ਹੇਅਰ ਆਦਿ ਹਾਜ਼ਰ ਸਨ।

 

 

Tags: SUKHBIR , SUKHBIR SINGH BADAL , PARKASH SINGH , PARKASH SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD