Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਂ ਖੇਡ ਕਬੱਡੀ ਨੂੰ ਪ੍ਰਫੂਲਿਤ ਕਰਨ ਲਈ ਸਾਥੀਆਂ ਸਮੇਤ ਦਿਨ ਰਾਤ ਮਿਹਨਤ ਕਰਾਂਗਾ : ਬੱਬੀ ਬਾਦਲ

ਹਰਸੁੱਖਇੰਦਰ ਸਿੰਘ ਬੱਬੀ ਦਾ ਪੰਜਾਬ ਕਬੱਡੀ ਐਸੋਸੀਏਸ਼ਨ ਜ਼ਿਲਾ ਮੁਹਾਲੀ ਦਾ ਪ੍ਰਧਾਨ ਬਨਣ ਪਰਮਿੰਦਰ ਸਿੰਘ ਸਿੱਧੂ, ਐਡਵੋਕੇਟ ਜਗਪਾਲ ਸਿੰਘ ਚਹਿਲ ਤੇ ਹੋਰ।
ਹਰਸੁੱਖਇੰਦਰ ਸਿੰਘ ਬੱਬੀ ਦਾ ਪੰਜਾਬ ਕਬੱਡੀ ਐਸੋਸੀਏਸ਼ਨ ਜ਼ਿਲਾ ਮੁਹਾਲੀ ਦਾ ਪ੍ਰਧਾਨ ਬਨਣ ਪਰਮਿੰਦਰ ਸਿੰਘ ਸਿੱਧੂ, ਐਡਵੋਕੇਟ ਜਗਪਾਲ ਸਿੰਘ ਚਹਿਲ ਤੇ ਹੋਰ।

Web Admin

Web Admin

5 ਦਰਿਆ ਨਿਊਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 Dec 2014

Last updated on: Dec 07, 2014, 00:00 IST

ਪੰਜਾਬ ਸਰਕਾਰ ਵਲੋਂ ਮਾਂ ਖੇਡ ਕਬੱਡੀ ਨੂੰ ਪ੍ਰਫੂਲਿਤ ਕਰਨ ਲਈ ਚੁੱਕੇ ਗਏ ਸੁੱਚਜੇ ਕਦਮਾ ਸਦਕਾ ਅੱਜ ਕਬੱਡੀ ਕੱਖਾਂ ਤੋਂ ਲੱਖਾਂ ਕਰੌੜੀ ਦੀ ਬਣ ਚੁੱਕੀ ਹੈ। ਜਿਸ ਨਾਲ ਅੱਜ ਦੇਸ਼ ਭਰ ਵਿਚ ਖੇਡ ਪ੍ਰੇਮੀ ਕਬੱਡੀ ਮਾਂ ਖੇਡ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਦਾ ਪੰਜਾਬ ਕਬੱਡੀ ਐਸੋਸੀਏਸ਼ਨ ਜ਼ਿਲਾ ਮੁਹਾਲੀ ਦਾ ਪ੍ਰਧਾਨ ਬਨਣ ਉਪਰੰਤ ਮੁਲਾਜ਼ਮ ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਵਲੋਂ ਵਿਸੇਸ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬਾਦਲ ਨੇ ਕਿਹਾ ਕਿ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਪੰਚਾਇਤ ਮੰਤਰੀ ਸ਼ਿੰਕਦਰ ਸਿੰਘ ਮਲੂਕਾ ਵਲੋਂ ਉਨ੍ਹਾਂ ਨੂੰ ਮੁਹਾਲੀ ਜ਼ਿਲੇ ਦੀ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਮਿਹਨਤ ਨਾਲ ਦਿਨ ਰਾਤ ਇਕ ਕਰਕੇ ਨਿਭਾਂਗਾ। ਉਨ੍ਰਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਮਾਂ ਖੇਡ ਕਬੱਡੀ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਿਸ ਕਾਰਨ ਅੱਜ ਹਰੇਕ ਬੱਚੇ ਬੱਚੇ ਦੀ ਜੁਬਾਨ ਤੇ ਕਬੱਡੀ ਖੇਡ ਚੜੀ ਹੋਈ ਹੈ ਤੇ ਹਰੇਕ ਵਰਗ ਵਿਚ ਮਾਂ ਖੇਡ ਪ੍ਰਤੀ ਹਰਮਨ ਪਿਆਰਤਾ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਤੇ ਮੁਲਾਜ਼ਮ ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ, ਐਡਵੋਕੇਟ ਜਗਪਾਲ ਸਿੰਘ ਚਹਿਲ, ਬਾਬਾ ਨਰਿੰਦਰ ਸਿੰਘ, ਬਾਬਾ ਇਕਬਾਲ ਸਿੰਘ, ਰਣਜੀਤ ਸਿੰਘ ਬਰਾੜ, ਬਲਜੀਤ ਸਿੰਘ ਸੈਣੀ, ਜਗਤਾਰ ਸਿੰਘ ਘੜੂੰਆਂ, ਗੁਰਮੁੱਖ ਸਿੰਘ ਸੁਹਾਗਹੇੜੀ ਵਲੋਂ ਹਰਸੁੱਖਇੰਦਰ ਸਿੰਘ ਬੱਬੀ ਦਾ ਪੰਜਾਬ ਕਬੱਡੀ ਐਸੋਸੀਏਸ਼ਨ ਜ਼ਿਲਾ ਮੁਹਾਲੀ ਦਾ ਪ੍ਰਧਾਨ ਬਨਣ ਤੇ ਵਿਸੇਸ ਸਨਮਾਨ ਵੀ ਕੀਤਾ ਗਿਆ। 

 

Tags: BUBBY BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD