Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਵਿਨਾਸ਼ ਚੰਦਰ ਦੇ ਅਸਤੀਫੇ ਤੋ ਪਹਿਲਾਂ ਮਜੀਠੀਆ ਦਾ ਅਸਤੀਫਾ ਮੰਗੇ ਪੰਜਾਬ ਭਾਜਪਾ

ਨਸ਼ਾ ਸਮਗਲਿੰਗ 'ਤੇ ਪੰਜਾਬ ਭਾਜਪਾ ਦਾ ਦੋਗਲਾ ਚਹਿਰਾ ਸਾਹਮਣੇ ਆਇਆ – ਬੈਂਸ ਭਰਾ

ਬਲਵਿੰਦਰ ਸਿੰਘ ਬੈਂਸ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ।
ਬਲਵਿੰਦਰ ਸਿੰਘ ਬੈਂਸ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ।

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ)

ਲੁਧਿਆਣਾ , 08 Dec 2014

Last updated on: Dec 08, 2014, 00:00 IST

ਵਿਧਾਨ ਸਭਾ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਤੋ ਆਜ਼ਾਦ ਵਿਧਾਇਕ ਭਰਾਵਾਂ ਦੀ ਜੋੜੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਇੱਕ ਸਾਂਝਾ ਪ੍ਰੈਸ ਨੋਟ ਜ਼ਾਰੀ ਕਰਦਿਆਂ ਪੰਜਾਬ ਭਾਜਪਾ 'ਤੇ ਦੋਗਲੀ ਸਿਆਸਤ ਕਰਨ ਦੇ ਗੰਭੀਰ ਦੋਸ਼ ਲਗਾਏ। ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਲੌਰ ਤੋ ਵਿਧਾਇਕ ਅਤੇ ਸੀ.ਪੀ.ਐਸ ਅਵਿਨਾਸ਼ ਚੰਦਰ ਦੇ ਅਸਤੀਫੇ ਦੀ ਮੰਗ ਕਰਨ ਵਾਲੇ ਪੰਜਾਬ ਭਾਜਪਾ ਪ੍ਰਧਾਨ ਅਤੇ ਹੋਰ ਸੀਨੀਅਰ ਆਗੂ ਨਸ਼ਾ ਸਮਗਲਿੰਗ ਵਿੱਚ ਵਧੇਰੇ ਚਰਚਾ 'ਚ ਰਹੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅਸਤੀਫੇ ਦੀ ਮੰਗ ਕਰਨ ਤੋ ਕਿਓ ਗੁਰੇਜ਼ ਕਰ ਰਹੇ ਹਨ। ਵਿਧਾਇਕ ਬੈਂਸ ਨੇ ਕਿਹਾ ਕਿ ਸਮੁੱਚੇ ਵਿਸ਼ਵ ਵਿੱਚ ਵਸਦੇ ਪੰਜਾਬੀ ਇਸ ਗੱਲ ਤੋ ਭਲੀ ਭਾਂਤ ਜਾਣੂ ਹਨ ਕਿ ਕਿਸ ਤਰਾਂਹ ਅੰਤਰਰਾਸ਼ਟਰੀ ਡਰੱਗ ਸਮਗਲਰ ਜਗਦੀਸ਼ ਭੋਲਾ ਅਤੇ ਫਿਰ ਸਾਬਕਾ ਡੀ.ਜੀ.ਪੀ ਸ਼ਸੀਕਾਂਤ ਨੇ ਸਰੇਆਮ ਬਿਕਰਮ ਸਿੰਘ ਮਜੀਠੀਆ ਦਾ ਨਾਂ ਨਸ਼ਾ ਤਸਕਰਾਂ ਦੀ ਸੂਚੀ ਵਿੱਚ ਜ਼ਾਰੀ ਕੀਤਾ ਸੀ ਪਰੰਤੂ ਉਸ ਵਕਤ ਪੰਜਾਬ ਭਾਜਪਾ ਵੱਲੋ ਧਾਰੀ ਗਈ ਚੁੱਪੀ ਆਪਣੇ ਆਪ ਵਿੱਚ ਇੱਕ ਸਵਾਲ ਖੜ੍ਹਾ ਕਰਦੀ ਹੈ ਅਤੇ ਹੁਣ ਜਦੋ ਵਿਧਾਇਕ ਅਵਿਨਾਸ਼ ਚੰਦਰ ਦਾ ਨਾਂ ਨਸ਼ਾ ਤਸਕਰਾਂ ਨਾਲ ਜੁੜਿਆ ਤਾਂ ਪੰਜਾਬ ਭਾਜਪਾ ਪੱਬਾਂ ਭਾਰ ਹੋ ਕੇ ਉਹਨਾਂ ਦੀ ਅਸਤੀਫੇ ਦੀ ਮੰਗ ਕਰਨ ਲੱਗ ਪਈ ਹੈ ਜਦਕਿ ਪੰਜਾਬ ਭਾਜਪਾ ਵੱਲੋ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਂ ਇੱਕ ਵਾਰ ਵੀ ਚਰਚਾ ਵਿੱਚ ਨਹੀਂ ਲਿਆਂਦਾ ਗਿਆ। 

ਉਹਨਾਂ ਸੰਖੇਪ 'ਚ ਦੱਸਿਆ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸਾਬਕਾ ਜੇਲ੍ਹ ਮੰਤਰੀ ਸ. ਸਰਵਨ ਸਿੰਘ ਫਿਲੌਰ ਤੋ ਵੀ ਕੈਬਿਨੇਟ ਮੰਤਰੀ ਤੋ ਅਸਤੀਫਾ ਲੈ ਲਿਆ ਗਿਆ ਪਰੰਤੂ ਜੇਕਰ ਸਰਵਨ ਸਿੰਘ ਫਿਲੌਰ ਅਤੇ ਅਵਿਨਾਸ਼ ਚੰਦਰ ਦੇ ਅਸਤੀਫੇ ਦੀ ਮੰਗ ਦੀ ਆਵਾਜ਼ ਬੁਲੰਦ ਹੋਈ ਤਾਂ ਬਿਕਰਮ ਸਿੰਘ ਮਜੀਠੀਆ ਲਈ ਪੰਜਾਬ ਭਾਜਪਾ ਵੱਲੋ ਦੋਹਰੇ ਮਾਪਦੰਡ ਕਿਓ..?  ਵਿਧਾਇਕ ਭਰਾਵਾਂ ਨੇ ਦੱਸਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਰਕ ਵਿੱਚ ਧਕੇਲਣ ਵਾਲੇ ਨਸ਼ਾਂ ਤਸਕਰਾਂ 'ਤੇ ਪੰਜਾਬ ਭਾਜਪਾ ਦਾ ਇਸ ਕਦਰ ਦੋਗਲਾ ਚਹਿਰਾ ਆਪਣੇ ਆਪ ਵਿੱਚ ਇੱਕ ਸਵਾਲ ਖੜ੍ਹਾ ਕਰਦਾ ਹੈ। ਉਹਨਾਂ ਦੱਸਿਆ ਕਿ ਜੇਕਰ ਅਸਲੀਅਤ ਵਿੱਚ ਪੰਜਾਬ ਭਾਜਪਾ ਨਸ਼ਾ ਸਮਗਲਿੰਗ ਕਰਕੇ ਵਿਧਾਇਕ ਅਵਿਨਾਸ਼ ਚੰਦਰ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ ਤਾਂ ਇਸ ਸੂਚੀ ਵਿੱਚ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅਸਤੀਫੇ ਦੀ ਮੰਗ ਪਹਿਲਾਂ ਕਰਨੀ ਚਾਹੀਦੀ ਸੀ ਜੋ ਕਿ ਨਹੀ ਕੀਤੀ ਗਈ। 

 

Tags: Simarjit Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD