Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ

 

ਸੁਖਬੀਰ ਸਿੰਘ ਬਾਦਲ ਵਲੋਂ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

ਪੰਜਾਬ ਨੂੰ 'ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ' ਵਿਚ ਸ਼ਾਮਿਲ ਕਰਨ ਦੀ ਮੰਗ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ/ਨਵੀਂ ਦਿੱਲੀ , 08 Dec 2014

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕਰਕੇ ਪੰਜਾਬ ਨੂੰ ' ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ' ਤਹਿਤ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਪੰਜਾਬ ਵਿਚ ਦੇਸ਼ ਦੇ ਬਾਕੀ ਰਾਜਾਂ ਦੇ ਮੁਕਾਬਲੇ ਅਨੁਸੂਚਿਤ ਜਾਤੀਆਂ ਦੀ ਵਸੋਂ ਸਭ ਤੋਂ ਵੱਧ (31.94 ਫੀਸਦੀ) ਹੈ ।ਸਮਾਜਿਕ ਨਿਆਂ ਸਬੰਧੀ ਕੇਂਦਰੀ ਮੰਤਰੀਆਂ ਸ਼੍ਰੀ ਗਹਿਲੋਤ ਅਤੇ ਸ਼੍ਰੀ ਵਿਜੈ ਸਾਂਪਲਾ ਨਾਲ ਮੁਲਾਕਾਤ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਦਰਸ਼ਕ ਯੋਜਨਾ ਤਹਿਤ ਦੇਸ਼ ਦੇ ਉਨ੍ਹਾਂ 1000 ਪਿੰਡਾਂ ਦਾ ਵਿਕਾਸ ਕੀਤਾ ਜਾਣਾ ਹੈ ਜਿੱਥੇ ਅਨੁਸੂਚਿਤ ਜਾਤੀਆਂ ਦੀ ਵਸੋਂ 50 ਫੀਸਦੀ ਤੋਂ ਵੱਧ ਹੈ ਅਤੇ ਪੰਜਾਬ ਵਿਚ ਕੁੱਲ 2800 ਅਜਿਹੇ ਪਿੰਡ ਹਨ ਜਿਥੇ ਅਨੁਸੂਚਿਤ ਜਾਤੀਆਂ ਦੀ ਵਸੋਂ 50ਫੀਸਦ ਜਾਂ ਉਸ ਤੋ ਵੱਧ ਹੈ । ਉਨ੍ਹਾਂ ਦੱਸਿਆ ਕਿ ਸੂਬੇ ਦੀ ਕੁੱਲ 2.77 ਕਰੋੜ ਵਸੋਂ ਵਿਚੋਂ 88.60 ਲੱਖ ਵਿਅਕਤੀ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਹਨ ਅਤੇ ਪੰਜਾਬ ਇਸ ਯੋਜਨਾ ਤਹਿਤ ਸ਼ਾਮਿਲ ਹੋਣ ਲਈ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ ਪਰ ਇਸ ਯੋਜਨਾ ਤਹਿਤ ਸੂਬੇ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਚੁਣੇ ਗਏ ਰਾਜ ਆਸਾਮ, ਤਾਮਿਲਨਾਡੂ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਬਿਹਾਰ ਵਿਚ ਪੰਜਾਬ ਦੇ ਮੁਕਾਬਲੇ ਐਸ.ਸੀ. ਵਸੋਂ ਕਾਫੀ ਘੱਟ ਹੈ।

ਐਸ.ਸੀ ਜਾਤੀਆਂ ਲਈ ਵਿਸ਼ੇਸ਼ ਕੇਂਦਰੀ ਸਹਾਇਤਾ ਦੀ ਵਰਤਮਾਨ ਸਥਿਤੀ ਬਾਰੇ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਐਸ.ਸੀ. ਸਬ ਪਲਾਨ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਆਰਥਿਕ ਵਿਕਾਸ ਲਈ ਪੰਜਾਬ ਸਰਕਾਰ ਨੇ  ਪਿਛਲੇ ਵਰ੍ਹੇ ਦੌਰਾਨ 440.48 ਕਰੋੜ ਰੁਪੈ ਦੀ ਵਰਤੋਂ ਕਰਕੇ 7841 ਲਾਭਪਾਤਰੀਆਂ ਨੂੰ ਸਹਾਇਤਾ ਦਿੱਤੀ ਹੈ। ਉਨਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਸਾਲ 2014-15 ਦੇ 25.65 ਕਰੋੜ ਰੁਪੈ ਤੁਰੰਤ ਜਾਰੀ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਪੋਸਟ ਮੈਟਰਿਕ ਸਕਾਲਰਸ਼ਿਪ ਤਹਿਤ ਮੌਜੂਦਾ ਸਾਲ ਲਈ ਮੰਜੂਰ ਕੀਤੇ ਕੁੱਲ 440 ਕਰੋੜ ਰੁਪੈ ਵਿਚੋਂ ਬਕਾਇਆ 229.54 ਕਰੋੜ ਰੁਪੈ ਜਾਰੀ ਕਰਨ ਦੀ ਮੰਗ ਵੀ ਰੱਖੀ। ਅੰਗਹੀਣ ਭਲਾਈ ਕਾਨੂੰਨ ਤਹਿਤ ਅੰਗਹੀਣਾਂ ਦੀ ਸਹੂਲਤ ਲਈ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ ਵਿਚ ਰੈਂਪ ਤੇ ਹੋਰ ਬੁਨਿਆਦੀ ਢਾਂਚਾ ਉਸਾਰਨ ਲਈ ਵੀ ਉਪ ਮੁੱਖ ਮੰਤਰੀ ਵਲੋਂ 5.88 ਕਰੋੜ ਰੁਪੈ ਜਾਰੀ ਕਰਨ ਦੀ ਮੰਗ ਕੀਤੀ ਗਈ। ਅੰਗਹੀਣਾਂ ਲਈ ਨੈਸ਼ਨਲ ਸਪੋਰਟਸ ਇਸੰਟੀਚਿਊਟ ਸਥਾਪਿਤ ਕਰਨ ਲਈ ਸ. ਬਾਦਲ ਨੇ ਕੇਂਦਰੀ ਮੰਤਰੀ ਨੂੰ ਜ਼ੀਰਕਪੁਰ ਵਿਖੇ 10 ਏਕੜ ਜ਼ਮੀਨ ਦੇਣ ਦਾ ਪ੍ਰਸਤਾਵ  ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਜਗਾ ਨੂੰ ਅੰਤਿਮ ਪ੍ਰਵਾਨਗੀ ਦੇਣ ਲਈ ਕੇਂਦਰੀ ਕਮੇਟੀ ਦਾ ਗਠਨ ਵੀ ਜਲਦ ਕੀਤਾ ਜਾਵੇ। 

ਮੀਟਿੰਗ ਦੌਰਾਨ ਦੋਹਾਂ ਕੇਂਦਰੀ ਮੰਤਰੀਆਂ ਨੇ ਉਪ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ  ਪੰਜਾਬ ਨੂੰ 'ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ' ਤਹਿਤ ਸ਼ਾਮਿਲ ਕਰਨ ਲਈ ਕਾਰਵਾਈ ਜਲਦ ਮੁਕੰਮਲ ਕਰਕੇ ਸੂਚਿਤ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਐਸ.ਸੀ. ਸਬ ਪਲਾਨ ਲਾਗੂ ਕਰਨ ਤੇ ਪੋਸਟ ਮੈਟਰਿਕ ਸਕਾਲਰਸ਼ਿਪ ਤਹਿਤ ਗ੍ਰਾਂਟਾਂ ਨੂੰ ਜਾਰੀ ਕਰਨ ਦਾ ਵੀ ਕੇਂਦਰੀ ਮੰਤਰੀਆਂ ਨੇ ਭਰੋਸਾ ਦਿਵਾਇਆ।ਇਸ ਮੌਕੇ ਮੁੱਖ ਤੌਰ 'ਤੇ  ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਕੇਂਦਰੀ ਸਮਾਜਿਕ  ਨਿਆਂ ਸਕੱਤਰ  ਸੁਧੀਰ ਭਾਰਗਵ, ਕੇਂਦਰੀ ਅਪੰਗ ਮਾਮਲਿਆਂ ਦੇ ਸਕੱਤਰ ਸਤੂਤੀ ਕੇਕਰ, ਸਕੱਤਰ ਐਸ.ਸੀ/ਬੀ.ਸੀ ਭਲਾਈ ਸੀਮਾ ਜੈਨ  ਅਤੇ ਸਕੱਤਰ ਸਮਾਜਿਕ ਸੁਰੱਖਿਆ ਜਸਪਾਲ ਸਿੰਘ ਵੀ ਹਾਜਰ ਸਨ।

 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD