Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬਾ ਸਰਕਾਰ ਨੇ ਝੁੱਗੀਆਂ 'ਚ ਰਹਿਣ ਵਾਲੇ ਬਠਿੰਡਾ ਦੇ 51 ਪਰਿਵਾਰਾਂ ਨੂੰ ਦਿੱਤਾ ਪੱਕਾ ਰੈਣ ਬਸੇਰਾ

Web Admin

Web Admin

5 ਦਰਿਆ ਨਿਊਜ਼

ਬਠਿੰਡਾ , 09 Dec 2014

Last updated on: Dec 09, 2014, 00:00 IST

ਸੂਬਾ ਸਰਕਾਰ ਨੇ ਝੁੱਗੀਆਂ ਵਿਚ ਰਹਿਣ ਵਾਲੇ ਬਠਿੰਡਾ ਦੇ 51 ਪਰਿਵਾਰਾਂ ਦੀ ਬਾਂਹ ਫੜਦਿਆਂ ਉਨ੍ਹਾਂ ਲਈ ਪੱਕੇ ਰੈਣ ਬਸੇਰੇ ਦਾ ਪ੍ਰਬੰਧ ਕਰ ਦਿੱਤਾ ਹੈ, ਜਿਸ ਨਾਲ ਬੇਘਰ ਹੋਏ ਇਨ੍ਹਾਂ ਪੀੜਤ ਪਰਿਵਾਰਾਂ ਦੇ ਚਿਹਰਿਆਂ 'ਤੇ ਮੁੜ ਰੌਣਕ ਪਰਤ ਆਈ ਹੈ। ਨਿਊ ਸ਼ਕਤੀ ਨਗਰ ਬਠਿੰਡਾ ਵਿਚ ਉਕਤ ਪਰਿਵਾਰ ਨਜਾਇਜ਼ ਕਬਜ਼ੇ ਰਾਹੀਂ ਝੁੱਗੀਆਂ ਵਿਚ ਰਹਿ ਰਹੇ ਸਨ ਅਤੇ ਇਨ੍ਹਾਂ ਵਲੋਂ ਕਬਜ਼ਾ ਛੱਡਣ ਉਪਰੰਤ ਇਨ੍ਹਾਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਉਂਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਦੀ ਰਿਹਾਇਸ਼ ਦੇ ਯੋਗ ਪ੍ਰਬੰਧ ਲਈ ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਲਗਾਤਾਰ ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਅਗਵਾਈ ਵਾਲੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਤਾਲਮੇਲ ਕਾਇਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਬੀਬੀ ਬਾਦਲ ਵਲੋਂ ਕੀਤੇ ਗਏ ਯਤਨਾਂ ਸਦਕਾ ਹੀ ਹੁਣ ਪੱਕੇ ਤੌਰ 'ਤੇ ਪੀੜਤ ਪਰਿਵਾਰਾਂ ਨੂੰ ਆਪਣਾ ਰੈਣ ਬਸੇਰਾ ਮਿਲ ਗਿਆ ਹੈ ਅਤੇ ਉਨ੍ਹਾਂ ਲਈ ਇਸ ਰੈਣ ਬਸੇਰੇ ਦਾ ਪ੍ਰਬੰਧ ਕਰਨ ਵਾਲਾ ਇਕ ਹੀ ਦਾਨੀ ਵਿਅਕਤੀ ਨਿੱਤਰਕੇ ਸਾਹਮਣੇ ਆਇਆ ਹੈ, ਜਿਸਨੇ ਖੇਤਾ ਸਿੰਘ ਬਸਤੀ ਵਿਖੇ 1783 ਗਜ਼ (ਇਕ ਵਿਘਾ ਸਾਢੇ 15 ਵਿਸਵੇ) ਜ਼ਮੀਨ ਸੂਬਾ ਸਰਕਾਰ ਨੂੰ ਮੁਫ਼ਤ ਵਿਚ ਦਿੱਤੀ ਹੈ। 

ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਦਾਨ ਦੇ ਰੂਪ ਵਿਚ ਮਿਲੀ ਉਕਤ ਜ਼ਮੀਨ ਸਰਕਾਰ ਵਲੋਂ ਵੀ ਬੇਘਰ ਹੋਏ ਪਰਿਵਾਰਾਂ ਨੂੰ ਰਹਿਣ ਲਈ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 'ਭੂਸ਼ਣ ਕੁਮਾਰ ਧੁਨੀਕੇ' ਨਾਂ ਦੇ ਵਿਅਕਤੀ ਨੇ ਖੇਤਾ ਸਿੰਘ ਬਸਤੀ ਬਠਿੰਡਾ ਵਿਖੇ 1783 ਗਜ਼ ਜ਼ਮੀਨ ਸਰਕਾਰ ਨੂੰ ਮੁਫ਼ਤ ਦਾਨ ਕੀਤੀ ਹੈ, ਜਿੱਥੇ ਹੁਣ ਉਕਤ ਪਰਿਵਾਰ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣਾ ਜੀਵਨ ਬਤੀਤ ਕਰ ਸਕਣਗੇ। ਕਮਿਸ਼ਨਰ ਕਾਰਪੋਰੇਸ਼ਨ ਬਠਿੰਡਾ ਨੇ ਦਾਨੀ ਵਿਅਕਤੀ ਸ਼੍ਰੀ ਭੂਸ਼ਣ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ 51 ਪਰਿਵਾਰਾਂ ਨੂੰ ਭਾਰੀ ਮਾਤਰਾ ਵਿਚ ਜ਼ਮੀਨ ਦੇਣੀ ਬੜੀ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਮਿਉਂਸਪਲ ਕਾਰਪੋਰੇਸ਼ਨ ਬਠਿੰਡਾ ਵਲੋਂ ਅੱਜ ਉਕਤ ਪਰਿਵਾਰਾਂ ਦੇ ਮੋਹਤਵਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ ਹੈ, ਤਾਂ ਜੋ ਉਕਤ ਪਰਿਵਾਰ ਇਥੇ ਬੇਝਿਜਕ ਰਹਿਣਾ ਸ਼ੁਰੂ ਕਰ ਦੇਣ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD