Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਅੱਤਵਾਦ ਅਤੇ ਹਿੰਸਾ ਪੀੜਤ ਦੁਨੀਆ ਨੂੰ ਨਵੀਂ ਰਾਹ ਦਿਖਾਵੇਗਾ ਯੋਗ - ਕਮਲ ਸ਼ਰਮਾ

21 ਜੂਨ ਵਿਸ਼ਵ ਯੋਗ ਦਿਵਸ ਘੋਸ਼ਿਤ ਹੋਨ ਤੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ

ਕਮਲ ਸ਼ਰਮਾ
ਕਮਲ ਸ਼ਰਮਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 12 Dec 2014

Last updated on: Dec 12, 2014, 00:00 IST

ਅੱਜ ਜਿਸ ਤਰ੍ਹਾਂ ਪੂਰੀ ਮਨੁੱਖਤਾ ਅੱਤਵਾਦ ਅਤੇ ਹਿੰਸਾ ਦੀ ਅੱਗ ਨਾਲ ਝੁਲਸ ਰਹੀ ਹੈ ਉਸ ਪੀੜਤ ਮਨੁੱਖਤਾ ਨੂੰ ਸ਼ਾਂਤੀ ਦਾ ਨਵਾਂ ਰਾਹ ਦਿਖਾਉਣ ਦਾ ਕੰਮ ਕਰੇਗਾ ਯੋਗ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ਸੰਯੁਕਤ ਰਾਸ਼ਟਰ ਵੱਲੋਂ 21 ਜੂਨ ਨੂੰ ਐਲਾਨੇ ਗਏ ਵਿਸ਼ਵ ਯੋਗ ਦਿਵਸ ਦੀ ਖੁਸ਼ੀ ਪ੍ਰਗਟਾਉਂਦੇ ਆਖੇ। ਉਨ੍ਹਾਂ ਨੇ ਇਸ ਉਪਲਬਧੀ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ ਹੈ।ਪਾਰਟੀ ਵੱਲੋਂ ਜਾਰੀ ਪ੍ਰੈਸ ਨੋਟ ਵਿਚ ਭਾਜਪਾ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ ਭਾਰਤੀ ਗਿਆਨ ਦੀ ਅਮੁੱਲ ਧਰੋਹਰ ਹੈ ਯੋਗ, ਜੋ ਮਨੁੱਖ ਨੂੰ ਉਸਦੀ ਹੋਂਦ ਨਾਲ ਜੋੜਦਾ ਹੈ। ਅਸ਼ਟਾਂਗ ਯੋਗ ਕੇਵਲ ਸ਼ਰੀਰਿਕ ਕਸਰਤ ਹੀ ਨਹੀਂ ਬਲਕਿ ਜੀਵਨ ਜੀਉਣ ਦੀ ਸੁਚੱਜੀ ਕਲਾ ਹੈ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਹੁਨ ਪੂਰੀ ਦੁਨੀਆ ਨੂੰ ਇਸ ਭਾਰਤੀ ਵਿਦਿਆ ਦਾ ਗਿਆਨ ਮਿਲੇਗਾ ਅਤੇ ਦੁਨੀਆ ਭਾਰਤੀ ਦਰਸ਼ਨ ਨੂੰ ਹੋਰ ਵੀ ਗਹਿਰਾਈ ਨਾਲ ਜਾਨ ਸਕੇਗੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਵਧਾਈ ਦਿੰਦਿਆਂ ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ ਭਾਰਤੀ ਗਿਆਨ ਅਤੇ ਆਸਥਾ ਪ੍ਰਤੀਕਾਂ ਦਾ ਸੰਨਮਾਨ ਅਤੇ ਭਾਰਤੀ ਗਿਆਨ ਨੂੰ ਦੁਨੀਆ ਅੰਦਰ ਮਾਨਤਾ ਦਿਲਵਾਉਣ ਦਾ ਜੋ ਕੰਮ ਸ਼੍ਰੀ ਮੋਦੀ ਨੇ ਕੀਤਾ ਹੈ ਉਸ ਲਈ ਉਨ੍ਹਾਂ ਦਾ ਨਾਂ ਭਾਰਤੀ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਚੇਤੇ ਰਹੇ ਕਿ ਸ਼੍ਰੀ ਮੋਦੀ ਨੇ 27 ਸਤੰਬਰ, 2014 ਵਿਚ ਸੰਯੁਕ ਰਾਸ਼ਟਰ ਵਿਚ ਭਾਸ਼ਣ ਦਿੰਦਿਆਂ ਵਿਸ਼ਵ ਪੱਧਰ ਤੇ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਕੀਤਾ ਸੀ, ਜਿਸਨੂੰ ਦੁਨੀਆ ਦੇ 170 ਦੇਸ਼ਾਂ ਦਾ ਸਮਰਥਨ ਮਿਲਿਆ ਹੈ। ਇਸ ਨਾਲ ਇਹ ਵੀ ਸਾਫ ਹੋ ਗਿਆ ਹੈ ਕਿ ਦੁਨੀਆ ਅੰਦਰ ਭਾਰਤ ਅਤੇ ਭਾਰਤੀ ਲੀਡਰਸ਼ਿਪ ਦੀ ਸਾਖ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਮੋਦੀ ਨੇ ਕੇਵਲ ਯੋਗ ਨੂੰ ਹੀ ਦੁਨੀਆ ਅੰਦਰ ਸੰਨਮਾਨ ਨਹੀਂ ਦਿਲਵਾਇਆ ਬਲਕਿ ਜਪਾਨ ਯਾਤਰਾ ਦੌਰਾਨ ਉੱਥੇ ਦੇ ਪ੍ਰਧਾਨ ਮੰਤਰੀ ਨੂੰ ਗੀਤਾ ਉਪਹਾਰ ਵਿਚ ਦੇ ਕੇ ਅਤੇ ਵਿਦੇਸ਼ੀ ਦੌਰਿਆਂ ਦੌਰਾਨ ਹਿੰਦੀ ਵਿਚ ਭਾਸ਼ਣ ਦੇ ਕੇ ਉਨ੍ਹਾਂ ਨੇ ਹਰ ਭਾਰਤੀ ਦੀ ਛਾਤੀ ਮਾਨ ਨਾਲ ਚੌੜੀ ਕਰ ਦਿੱਤੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਰਿਸ਼ੀਆਂ-ਮੁਨੀਆਂ ਨੇ ਇਹ ਭਵਿੱਖਵਾਣੀ ਕੀਤੀ ਹੈ ਕਿ 21ਵੀਂ ਸਦੀ ਭਾਰਤ ਦੀ ਹੋਵੇਗੀ ਉਹ ਅੱਜ ਸ਼੍ਰੀ ਮੋਦੀ ਦੀ ਸੁਚੱਜੀ ਰਹਿਨੁਮਾਈ ਵਿਚ ਸਹੀ ਹੁੰਦੀ ਜਾਪ ਰਹੀ ਹੈ।

 

 

Tags: KAMAL SHARMA BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD