Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ੇ ਖਿਲਾਫ ਜਾਗਰੂਕਤਾ ਮੁਹਿੰਮ ਚਲਾਏਗੀ ਭਾਜਪਾ - ਕਮਲ ਸ਼ਰਮਾ

'ਮਨ ਕੀ ਬਾਤ' ਪ੍ਰੋਗਰਾਮ 'ਚ ਪੰਜਾਬ ਦਾ ਮੁੱਦਾ ਉਠਾਉਣ ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

ਕਮਲ ਸ਼ਰਮਾ
ਕਮਲ ਸ਼ਰਮਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 15 Dec 2014

Last updated on: Dec 15, 2014, 00:00 IST

ਭਾਰਤੀ ਜਨਤਾ ਪਾਰਟੀ ਛੇਤੀ ਹੀ ਪੂਰੇ ਪੰਜਾਬ ਵਿਚ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਚਲਾਏਗੀ ਕਿਉਂਕਿ ਨਸ਼ਾ ਕੇਵਲ ਕਾਨੂੰਨ ਵਿਵਸਥਾ ਨਾਲ ਹੀ ਨਹੀਂ ਬਲਕਿ ਇਹ ਦੇਸ਼ ਦੀ ਏਕਤਾ-ਅਖੰਡਤਾ ਅਤੇ ਸੁਰੱਖਿਆ ਨਾਲ ਜੁੜਿਆ ਵਿਸ਼ਾ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਚ ਨਸ਼ਿਆਂ ਪ੍ਰਤੀ ਪ੍ਰਗਟਾਈ ਚਿੰਤਾ ਦੇ ਪ੍ਰਗਟ ਕੀਤੇ। ਉਨ੍ਹਾਂ ਨੇ ਇਸ ਪ੍ਰੋਗਰਾਮ ਵਿਚ ਪੰਜਾਬ ਅੰਦਰ ਫੈਲੀ ਨਸ਼ੇ ਦੀ ਸਮੱਸਿਆ ਦਾ ਜਿਕਰ ਕਰਨ ਤੇ ਵੀ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਨਸ਼ੇ ਦੇ ਖਿਲਾਫ ਪੰਜਾਬ ਭਾਜਪਾ ਕੇਂਦਰ ਸਰਕਾਰ ਦੀ ਕਿਸੇ ਵੀ ਕੋਸ਼ਿਸ਼ ਨੂੰ ਪੂਰਾ ਸਹਿਯੋਗ ਦੇਵੇਗੀ।ਪਾਰਟੀ ਵੱਲੋਂ ਜਾਰੀ ਪ੍ਰੈਸ ਨੋਟ 'ਚ ਪੰਜਾਬ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸਮੱਸਿਆ ਲਈ ਅੱਤਵਾਦ ਸ਼ਬਦ ਦੀ ਵਰਤੋਂ ਕਰਕੇ ਇਸਦੀ ਬਿਲਕੁਲ ਸਹੀ ਵਿਆਖਿਆ ਕੀਤੀ ਹੈ। ਹੁਨ ਸਾਡੀਆਂ ਸਰਕਾਰਾਂ ਦੇ ਨਾਲ-ਨਾਲ ਸਮਾਜ ਦਾ ਵੀ ਇਹ ਫਰਜ ਬਣਦਾ ਹੈ ਕਿ ਇਸ ਸਮੱਸਿਆ ਨਾਲ ਉਸੇ ਗੰਭੀਰਤਾ ਨਾਲ ਨੱਜਿਠਿਆ ਜਾਵੇ ਜਿਸ ਤਰ੍ਹਾਂ ਅੱਤਵਾਦ ਨਾਲ ਲੜਿਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਚਾਹੇ ਨਸ਼ਾ ਪੂਰੇ ਦੇਸ਼ ਦੀ ਸਮੱਸਿਆ ਹੈ ਪੰਰਤੂ ਸਰਹੱਦੀ ਰਾਜ ਹੋਨ ਕਾਰਨ ਪੰਜਾਬ ਵਿਚ ਇਸ ਦੇਸ਼ਵਿਰੋਧੀ ਸਮੱਸਿਆ ਦੀ ਗੰਭੀਰਤਾ ਹੋਰ ਵੀ ਵੱਧ ਜਾਂਦੀ ਹੈ ਕਿਉਂਕਿ ਲਗਾਤਾਰ ਇਹ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਕਿ ਦੇਸ਼ ਦਾ ਇਹ ਸੰਵੇਦਨਸ਼ੀਲ ਹਿੱਸਾ ਅੰਤਰਰਾਸ਼ਟਰੀ ਨਸ਼ਾ ਨੈਟਵਰਕ ਦਾ ਹਿੱਸਾ ਬਣਦਾ ਜਾ ਰਿਹਾ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਨਸ਼ੇ ਦੀ ਵਰਤੋਂ ਕਰਨਾ ਜਾ ਇਸਦੇ ਵਿਓਪਾਰ ਵਿਚ ਸ਼ਾਮਿਲ ਹੋਨਾ ਉਨ੍ਹਾ ਹੀ ਗੰਭੀਰ ਅਪਰਾਧ ਹੈ ਜਿੰਨਾ ਕਿ ਅੱਤਵਾਦੀਆਂ ਨੂੰ ਸਹਾਇਤਾ ਮੁਹੱਈਆ ਕਰਵਾਉਣਾ ਕਿਉਂਕਿ ਇਨ੍ਹਾਂ ਅੱਤਵਾਦੀਆਂ ਦੇ ਹੱਥ ਸਾਡੇ ਬੇਕਸੂਰ ਨਾਗਰਿਕਾਂ ਅਤੇ ਸੁਰੱਖਿਆ ਬਲਾਂ ਦੇ ਖੂਨ ਨਾਲ ਰੰਗੇ ਹੋਏ ਹਨ। ਇਸ ਕੰਮ ਵਿਚ ਲੱਗੇ ਲੋਕਾਂ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਅਤੇ ਮਾਫ ਨਹੀਂ ਕੀਤਾ ਜਾ ਸਕਦਾ। ਭਾਜਪਾ ਪ੍ਰਧਾਨ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਦਾ ਸਭਤੋਂ ਵੱਡਾ ਸਾਧਨ ਹੈ ਕਿ ਲੋਕਾਂ ਨੂੰ ਇਸਦੇ ਖਤਰਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਇਸਦੇ ਸ਼ਿਕਾਰ ਲੋਕਾਂ ਦਾ ਮੁੜਵਸੇਵਾਂ ਕੀਤਾ ਜਾਵੇ। ਆਪਣੀ ਇਸ ਕੌਮੀ ਜਿੰਮੇਵਾਰੀ ਦਾ ਭਾਜਪਾ ਪੂਰੀ ਤਰ੍ਹਾਂ ਪਾਲਨ ਕਰੇਗੀ ਅਤੇ ਪੰਜਾਬ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਨਸ਼ੇ ਦੇ ਖਿਲਾਫ ਜਾਗਰੂਕਤਾ ਮੁਹਿੰਮ ਚਲਾਵੇਗੀ।

 

 

 

 

Tags: KAMAL SHARMA BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD