Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪੰਜਾਬ ਸਰਕਾਰ ਆਰਥਿਕ ਖੁਸ਼ਹਾਲੀ ਲਈ ਸੂਰ ਅਤੇ ਮੱਛੀ ਫਾਰਮਾਂ ਨੂੰ ਵਿਕਸਤ ਕਰੇਗੀ - ਸਰਵਨ ਸਿੰਘ ਫਿਲੌਰ

ਪੰਜਾਬ ਸਰਕਾਰ ਆਰਥਿਕ ਖੁਸ਼ਹਾਲੀ ਲਈ ਸੂਰ ਅਤੇ ਮੱਛੀ ਫਾਰਮਾਂ ਨੂੰ ਵਿਕਸਤ ਕਰੇਗੀ - ਸਰਵਨ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 29 Nov 2012

Last updated on: Nov 29, 2012, 00:00 IST

ਪੰਜਾਬ ਸਰਕਾਰ ਨੇ ਰਾਜ ਵਿਚ ਨੌਜਵਾਨਾ ਲਈ ਸਵੈ ਰੁਜਗਾਰ ਦੇ ਮੌਕੇ ਪੈਦਾ ਕਰਨ ਦੇ ਲਈ ਪਸ਼ੂ ਧੰਨ ਦੀ ਸੰਭਾਲ, ਸੁਰੱਖਿਆ ਅਤੇ ਸੁਧਾਰ ਲਿਆਉਣ ਲਈ ਇਕ ਵਿਆਪਕ ਨੀਤੀ ਤਿਆਰ ਕੀਤੀ ਹੈ। ਇਹ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸਰਵਨ ਸਿੰਘ ਫਿਲੌਰ ਨੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਬਾਰੇ ਰਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।ਸ. ਫਿਲੋਰ ਮੀਟਿੰਗ ਦੌਰਾਨ ਪੰਜਾਬ ਦੇ ਲੋਕਾਂ ਦਾ ਆਰਥਿਕ ਅਤੇ ਖੁਸ਼ਹਾਲੀ ਦਾ ਪੱਧਰ ਸੁਧਾਰਨ ਦੇ ਮੱਦੇਨਜ਼ਰ ਮੁਰਗੀ ਪਾਲਣ, ਸੂਰ ਪਾਲਣ ਅਤੇ ਮੱਛੀ ਪਾਲਣ ਫਾਰਮਾਂ ਨੂੰ ਵਿਕਸਤ ਕਰਨ ਦੀ ਜਰੂਰਤ 'ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਰ ਪਾਲਣ ਅਤੇ ਇਸ ਨਾਲ ਸਬੰਧਤ ਹੋਰ ਉਤਪਾਦਨ ਬਾਰੇ ਕਿਸਾਨਾਂ ਨੂੰ ਸਿਖਲਾਈ ਸੁਵਿਧਾਵਾਂ ਵੀ ਪ੍ਰਦਾਨ ਕਰੇਗੀ। ਇਸ ਸਬੰਧੀ ਅੰਕੜੇ ਜਾਰੀ ਕਰਦੇ ਹੋਏ ਸ ਫਿਲੌਰ ਨੇ ਦੱਸਿਆ ਕਿ ਸਾਲ 2007 ਦੌਰਾਨ ਪਸ਼ੂ ਧੰਨ ਦੀ ਕੀਤੀ ਗਈ ਗਿਣਤੀ ਦੇ ਅਨੁਸਾਰ ਰਾਜ ਵਿਚ 17.61 ਲੱਖ ਗਾਵਾਂ ਅਤੇ 50.04 ਲੱਖ ਮੱਝਾਂ ਸਨ। ਇਨ੍ਹਾਂ ਵਿਚੋ 10.31 ਲੱਖ ਗਾਵਾਂ ਅਤੇ 29.08 ਲੱਖ ਮੱਝਾਂ ਸੂਏ ਦੇਣ ਵਾਲੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿਚ  ਦੁੱਧ ਉਤਪਾਦਨ ਕਰਨ ਵਾਲਾ ਇੱਕ ਪ੍ਰਮੁੱਖ ਰਾਜ ਹੈ ਜਿਥੇ ਸਾਲ 2010-11 ਦੌਰਾਨ ਸਲਾਨਾ 94.23 ਲੱਖ ਟਨ ਦੁੱਧ ਦਾ ਉਤਪਾਦਨ ਹੋਇਆ ਹੈ ਇਹ ਦੇਸ਼ ਵਿਚ ਕੁਲ ਦੁੱਧ ਉਤਪਾਦਨ ਵਿਚ 9 ਫੀਸਦੀ ਦੇ ਕਰੀਬ ਯੋਗਦਾਨ ਪਾਊਂਦਾ ਹੈ ਭਾਵੇਂ ਕਿ ਪੰਜਾਬ ਵਿਚ ਪੂਰੇ ਭਾਰਤ ਦੇ ਮੁਕਾਬਲੇ ਸਿਰਫ 2 ਫੀਸਦੀ ਤੋਂ ਘੱਟ ਗਾਵਾਂ ਅਤੇ ਮੱਝਾਂ ਦੀ ਸੰਖਿਆ ਹੈ। ਰਾਜ ਵਿਚ ਪ੍ਰਤੀ ਜੀਵ ਦੁੱਧ ਦੀ ਉਪਲਬੱਧਤਾ 9.31 ਗ੍ਰਾਮ ਹੈ ਜੋ ਕਿ ਦੇਸ਼ ਵਿਚ ਸੱਭ ਤੋਂ ਵੱਧ ਹੈ। 

ਪਸ਼ੂਆਂ ਦੀ ਨਸਲ ਸੁਧਾਰਨ ਦਾ ਜਿਕਰ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਇਕ ਸੂਏ ਵਿਚ 12000 ਲੀਟਰ ਤੋ ਵੱਧ ਦੁੱਧ ਦੇਣ ਵਾਲੀ ਨਸਲ ਪੈਦਾ ਕਰਨ ਲਈ ਵਧੀਆ ਸਨ੍ਹਾਂ ਦੇ ਸ਼ਕਰਾਣੂਆਂ ਦੀ ਦਰਾਮਦ ਕੀਤੀ ਜਾਵੇਗੀ ਇਸ ਨਾਲ ਰਾਜ ਵਿਚ 30 ਲੀਟਰ ਪ੍ਰਤੀ ਦਿਨ ਹਰੇਕ ਪਸ਼ੂ ਦਾ ਦੁੱਧ ਦਾ ਉਤਪਾਦਨ ਵਧੇਗਾ।  ਇਸ ਤੋਂ ਇਲਾਵਾ  ਦੁੱਧ ਦਾ ਉਤਪਾਦਨ ਵਧਾਉਣ ਲਈ ਵਧੀਆ ਨਸਲ ਦੀਆਂ ਵੱਛੀਆਂ ਪੈਦਾ ਕਰਨ ਲਈ ਸੀਮਨ ਨੂੰ ਵੀ ਦਰਾਮਦ ਕੀਤਾ ਜਾਵੇਗਾ। ਰਾਜ ਵਿਚ ਮੱਛੀ ਫਾਰਮਿੰਗ ਨੂੰ ਵਿਕਸਤ ਕਰਨ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾ ਨੇ 6300 ਤਲਾਬ ਵਿਕਸਤ ਕੀਤੇ ਹਨ।  ਇਸ ਤੋਂ ਇਲਾਵਾ ਰਾਜ ਵਿਚ 250 ਦੇ ਕਰੀਬ ਪ੍ਰਾਇਵੇਟ ਮੱਛੀ ਫਾਰਮ ਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਗਿਆਨਕ ਅਤੇ ਤਕਨੀਕੀ ਲੀਹਾਂ ਉਤੇ ਮੱਛੀ ਫਾਰਮਿੰਗ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਤਕਰੀਬਨ 11287 ਹੈਕਟਰ ਰਕਬਾ ਮੱਛੀ ਫਾਰਮਿੰਗ ਹੇਠ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿਚ ਤਕਰੀਬਨ 50000 ਨੌਜਵਾਨ ਸਿੱਧੇ ਅਤੇ ਅਸਿੱਧੇ ਤੌਰ ਤੇ ਰੁਜਗਾਰ ਵਿਚ ਲਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਫਾਰਮਿੰਗ ਲਈ ਦਿਲਚਸਪੀ ਰੱਖਣ ਵਾਲੇ ਨੌਜਵਾਨਾ ਨੂੰ ਸਰਕਾਰ ਸਿਖਲਾਈ ਵੀ ਦੇ ਰਹੀ ਹੈ। 

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD