Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪਸ਼ੂਧਨ ਮੁਕਾਬਲੇ ਪਸ਼ੂਪਾਲਕਾਂ ਲਈ ਬੇਹੱਦ ਲਾਹੇਬੰਦ : ਪਰਮਜੀਤ ਕੌਰ ਲਾਂਡਰਾਂ

ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਪਸ਼ੂਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਦੀ ਲੋੜ : ਸਿੱਧੂ

ਪਰਮਜੀਤ ਕੌਰ ਲਾਂਡਰਾਂ ਅਤੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਚੱਪੜਚਿੜੀ ਵਿੱਖੇ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਦੇ ਹੋਏ।
ਪਰਮਜੀਤ ਕੌਰ ਲਾਂਡਰਾਂ ਅਤੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਚੱਪੜਚਿੜੀ ਵਿੱਖੇ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 17 Dec 2014

Last updated on: Dec 17, 2014, 00:00 IST

ਪਸ਼ੂਧਨ ਮੁਕਾਬਲੇ ਪਸ਼ੂ ਪਾਲਕਾਂ ਲਈ ਬੇਹੱਦ ਲਾਹੇਬੰਦ ਸਾਬਤ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋ  ਰਾਜ ਵਿੱਚ ਪਸ਼ੂਧਨ ਦੇ ਬੜਾਵੇ ਲਈ ਹਰ ਸਾਲ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਨਸਲ ਸੁਧਾਰ ਸਬੰਧੀ ਨਵੀਆਂ ਤਕਨੀਕਾਂ ਅਤੇ ਪਸ਼ੂ ਪਾਲਣ ਦੇ ਧੰਦੇ ਨੂੰ ਅਪਣਾਕੇ ਵੱਧ ਮੁਨਾਫਾ ਕਮਾਉਣ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਚੱਪੜਚਿੱੜੀ ਵਿਖੇ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਅੰਤਿਮ ਦਿਨ ਜੇਤੂਆਂ ਨੂੰ ਇਨਾਮ ਵੰਡਣ ਸਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਰਿਵਾਇਤੀ ਫਸਲਾਂ ਲਾਹੇਵੰਦ ਨਹੀਂ ਰਹੀਆਂ ਉਨ੍ਹਾਂ ਇਸ ਮੌਕੇ ਜੋਰ ਦੇ ਕੇ ਆਖਿਆ ਕਿ ਕਿਸਾਨਾਂ ਨੂੰ ਆਪਣੀ ਆਰਥਿਕਤਾ ਦੀ ਮਜਬੂਤੀ ਲਈ ਪਸ਼ੂਧਨ, ਡੇਅਰੀ ਅਤੇ ਹੋਰ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ। 

ਜਿਸ ਲਈ ਸਰਕਾਰ ਵੱਲੋਂ ਸਬਸਿਡੀ ਤੇ ਕਰਜੇ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਨਸ਼ਲ ਸੁਧਾਰ ਤਹਿਤ ਅਜਿਹੇ ਪਸ਼ੂ ਪਾਲਣੇ ਚਾਹੀਦੇ ਹਨ ਜਿਨ੍ਹਾਂ ਰਾਹੀਂ ਉਹ ਵੱਧ ਮੁਨਾਫਾ ਕਮਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਉਤਸਾਹਿਤ ਕਰਨ ਲਈ ਦੋ-ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ 5 ਲੱਖ 50 ਹਜ਼ਾਰ ਰੁਪਏ ਦੇ ਨਗਦ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪਿੰਡ ਧੜਾਕ ਦੇ ਗਿਆਨ ਸਿੰਘ ਦੀ ਐਚ.ਐਫ  ਗਾਂ ਨੇ 55 ਕਿਲੋ 565 ਗ੍ਰਾਮ ਦੁੱਧ ਦੇ ਕੇ ਪਹਿਲਾ ਇਨਾਮ ਹਾਸ਼ਲ ਕੀਤਾ, ਸਭ ਤੋਂ ਵੱਧਿਆ ਵਿਛੇਰੇ ਨਸਲ ਵਿੱਚ ਰਸ਼ਨਹੇੜੀ ਦੇ ਸ਼ੰਨੀ ਦਾ ਵਿਛੇਰਾ  ਪਹਿਲੇ ਨੰਬਰ ਤੇ ਰਿਹਾ, ਜੇਤਿੰਦਰ ਸਿੰਘ ਪਿੰਡ ਬਾਕਰਪੁਰ ਦੀ ਵਿਛੇਰੀ ਮਾਰਬਾੜੀ ਨੇ ਪਹਿਲਾ ਸਥਾਨ ਹਾਸਲ ਕੀਤਾ। ਜੁਝਾਰ ਸਿੰਘ ਝੁੰਗੀਆਂ ਦੀ ਮੁੱਰਹਾ ਕੱਟੀ ਨੇ ਪਹਿਲਾ ਸਥਾਨ, ਜਰਸੀਕਰਾਸ ਕਮਲਜੀਤ ਡੇਅਰੀ ਫਾਰਮ ਨੇ ਪਹਿਲਾ ਸਥਾਨ, ਸਾਹੀਬਾਲ ਸਾਨ੍ਹ ਵਿਚੋਂ ਖਿਲੋਰ ਦੇ ਨਾਈਬ ਸਿੰਘ ਦੇ ਸਾਨ੍ਹ ਨੇ ਪਹਿਲਾ ਸਥਾਨ ਹਾਸਲ ਕੀਤਾ। ਜਸਮੀਨ ਸਿੰਘ ਪਿੰਡ ਸਹੌੜਾ ਦੀ ਘੋੜੀ ਨੁਕਰੀ ਨੇ ਪਹਿਲਾ ਸਥਾਨ, ਮੇਜਰ ਸਿੰਘ ਡੇਰਾਬੱਸੀ ਦੇ ਦੇਸ਼ੀ ਮੁਰਗੇ ਨੇ ਪਹਿਲਾ ਸਥਾਨ, ਬੱਕਰੀਆਂ ਦੇ ਦੁੱਧ ਚੁਆਈ ਮੁਕਾਬਲਿਆ ਵਿੱਚ ਮਨਾਣਾ ਦੇ ਦਰਸ਼ਨ ਸਿੰਘ ਬੱਕਰੀ ਦੀ ਪਹਿਲਾ ਸਥਾਨ ਹਾਸਲ ਕੀਤਾ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਅਨਿਲ ਕੁਮਾਰ ਸ਼ਰਮਾ ਜ਼ਿਲ੍ਹਾ ਮੰਡੀ ਅਫ਼ਸਰ ਸ੍ਰ: ਬੇਅੰਤ ਸਿੰਘ, ਸਕੱਤਰ ਜ਼ਿਲ੍ਹਾ ਪੀ੍ਰਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਗੁਰਦੀਪ ਸਿੰਘ, ਡਾ. ਨਿਰਮਲ ਸੈਣੀ, ਸਾਬਕਾ ਸਰਪੰਚ ਚੱਪੜਚਿੜੀ ਸ੍ਰ: ਜੋਰਾ ਸਿੰਘ ਗਿੱਲ ਸਮੇਤ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਮੇਲੇ ਦੇ ਅੰਤਿਮ ਦਿਨ ਘੋੜੀਆਂ ਦੇ ਨਾਂਚ ਅਤੇ ਡਾਗ ਸੋਅ ਲੋਕਾਂ ਦੀ ਖਿੱਚ ਦਾ ਕੇਂਦਰ ਰਿਹਾ । ਇਸ ਮੇਲੇ ਵਿੱਚ ਪਸ਼ੂ ਪਾਲਕਾਂ ਸਮੇਤ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ। 

 

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD