Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਾ.ਚੀਮਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਅਚਨਚੇਤ ਦੌਰਾ

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਤੋਂ ਮੁਸ਼ਕਲਾਂ ਤੇ ਸੁਝਾਅ ਪੁੱਛੇ

Web Admin

Web Admin

5 ਦਰਿਆ ਨਿਊਜ਼

ਨਵਾਂਸ਼ਹਿਰ , 17 Dec 2014

Last updated on: Dec 17, 2014, 00:00 IST

ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਪਿੰਡ ਲੰਗੜੋਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਸਿੱਖਿਆ ਮੰਤਰੀ ਆਪਣੀ ਇਸ ਫੇਰੀ ਦੌਰਾਨ ਸਕੂਲ ਵਿਵਸਥਾ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਗੱਲ ਲਈ ਸ਼ਾਬਾਸ਼ ਵੀ ਦਿੱਤੀ।ਡਾ.ਚੀਮਾ ਨੇ ਆਪਣੇ ਗੈਰ ਰਸਮੀ ਦੌਰੇ ਦੌਰਾਨ ਜਿੱਥੇ ਵਿਦਿਆਰਥੀਆਂ ਤੇ ਅਧਿਆਪਕਾਂ ਤੋਂ ਸਿੱਖਿਆ ਵਿਭਾਗ ਨੂੰ ਹੋਰ ਸਿਖਰਾਂ 'ਤੇ ਲਿਜਾਣ ਅਤੇ ਮਿਆਰੀ ਸਿੱਖਿਆ ਸਬੰਧੀ ਸੁਝਾਅ ਪੁੱਛੇ ਉਥੇ ਉਨ੍ਹਾਂ ਤੋਂ ਮੁਸ਼ਕਲਾਂ ਵੀ ਪੁੱਛੀਆਂ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਦੀ ਬਿਹਤਰ ਤੇ ਮੁਫਤ ਸਿੱਖਿਆ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਡਾ.ਚੀਮਾ ਨੇ ਵਿਦਿਆਰਥੀਆਂ ਕੋਲੋਂ ਉਨ੍ਹਾਂ ਦੇ ਕਰੀਅਰ ਸਬੰਧੀ ਟੀਚਿਆਂ ਬਾਰੇ ਵੀ ਪੁੱਛਿਆ ਅਤੇ ਕਰੀਅਰ ਸਬੰਧੀ ਕਈ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪੇਸ਼ੇਵਾਰ ਸਿੱਖਿਆ ਨੂੰ ਅਪਣਾਉਂਦਿਆਂ ਵੋਕੇਸ਼ਨਲ ਕੋਰਸ ਸ਼ੁਰੂ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਕੋਰਸ ਕਰਨ ਲਈ ਪ੍ਰੇਰਿਆ। ਉਨ੍ਹਾਂ ਅਧਿਆਪਕਾਂ ਨਾਲ ਵੀ ਗੱਲ ਕਰਦਿਆਂ ਸਿੱਖਿਆ ਸਿਸਟਮ ਵਿੱਚ ਹੋਰ ਸੁਧਾਰਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਹੀ ਦੇਸ਼ ਦੇ ਨਿਰਮਾਤਾ ਹਨ ਅਤੇ ਸਿੱਖਿਆ ਟੀਚਿਆਂ ਦੀ ਪੂਰਤੀ ਲਈ ਅਧਿਆਪਕਾਂ ਦਾ ਸਹਿਯੋਗ ਸਭ ਤੋਂ ਜ਼ਰੂਰੀ ਹੈ।ਡਾ.ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਫੇਰੀ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਅਤੇ ਸਿੱਖਿਆ ਵਿਭਾਗ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਦਰਪੇਸ਼ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਹੋ ਕਿਹਾ ਹੈ ਕਿ ਉਹ ਹੇਠਲੇ ਪੱਧਰ 'ਤੇ ਮੁਸ਼ਕਲਾਂ ਜਾਨਣ ਲਈ ਦੌਰੇ ਕਰਨ ਤਾਂ ਜੋ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰ ਕੀਤੇ ਜਾਣ।

 

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD