Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਰਸ਼ ਵਰਗ ਵਿੱਚ ਭਾਰਤ ਲਗਾਤਾਰ ਪੰਜਵੀਂ ਵਾਰ ਬਣਿਆ ਵਿਸ਼ਵ ਚੈਂਪੀਅਨ; ਪਾਕਿਸਤਾਨ ਨੂੰ 45-42 ਨਾਲ ਹਰਾਇਆ

ਮੁੱਖ ਮੰਤਰੀ ਨੇ ਬਾਦਲ ਪਿੰਡ ਵਿਖੇ 16 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਸਟੇਡੀਅਮ ਦਾ ਕੀਤਾ ਉਦਘਾਟਨ

Web Admin

Web Admin

5 ਦਰਿਆ ਨਿਊਜ਼

ਬਾਦਲ (ਸ੍ਰੀ ਮੁਕਤਸਰ ਸਾਹਿਬ) , 20 Dec 2014

Last updated on: Dec 20, 2014, 00:00 IST

ਕਬੱਡੀ ਵਿੱਚ ਭਾਰਤ ਨੇ ਲਗਾਤਾਰ ਪੰਜਵੇਂ ਸਾਲ ਵੀ ਆਪਣੀ ਬਾਦਸ਼ਾਹਤ ਬਰਕਰਾਰ ਰੱਖਦਿਆਂ ਪੁਰਸ਼ ਤੇ ਮਹਿਲਾ ਵਰਗ ਵਿੱਚ ਮੁੜ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਬਾਦਲ ਵਿਖੇ ਬਣੇ ਨਵੇਂ ਨਕੋਰ ਵਿਸ਼ਵ ਪੱਧਰੀ ਗੁਰੂ ਗੋਬਿੰਦ ਸਿੰਘ ਮਲਟੀਪਰਪਜ਼ ਸਟੇਡੀਅਮ ਵਿਖੇ ਅੱਜ ਪੁਰਸ਼ ਤੇ ਮਹਿਲਾ ਦੋਵਾਂ ਵਰਗਾਂ ਦੇ ਫਾਈਨਲ ਮੈਚ ਖੇਡੇ ਗਏ। ਪੁਰਸ਼ ਵਰਗ ਵਿੱਚ ਭਾਰਤ ਨੇ ਪਾਕਿਸਤਾਨ ਨੂੰ 45-42 ਨਾਲ ਹਰਾ ਕੇ ਲਗਾਤਾਰ ਪੰਜਵੀਂ ਵਾਰ ਅਤੇ ਮਹਿਲਾ ਵਰਗ ਵਿੱਚ ਭਾਰਤ ਨੇ ਨਿÀਜ਼ੀਲੈਂਡ ਨੂੰ 36-27 ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਵਿਸ਼ਵ ਕੱਪ ਜਿੱਤਿਆ। ਪੁਰਸ਼ ਵਰਗ ਦੇ ਫਾਈਨਲ ਵਿੱਚ ਭਾਰਤ ਦੀ ਪਾਕਿਸਤਾਨ 'ਤੇ ਇਹ ਚੌਥੀ ਜਿੱਤ ਹੈ ਜਦੋਂ ਕਿ ਮਹਿਲਾ ਵਰਗ ਵਿੱਚ ਭਾਰਤ ਦੀ ਨਿਊਜ਼ੀਲੈਂਡ 'ਤੇ ਦੂਜੀ ਜਿੱਤ ਹੈ। ਬਾਦਲ ਪਿੰਡ ਵਿਖੇ 16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਨਵੇਂ ਸਟੇਡੀਅਮ ਦਾ ਅੱਜ ਹੀ ਉਦਘਾਟਨ ਹੋਇਆ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਮੁੱਖ ਸੰਸਦੀ ਸਕੱਤਰ (ਖੇਡਾਂ) ਸ੍ਰੀ ਪਵਨ ਕੁਮਾਰ ਟੀਨੂੰ ਦੀ ਹਾਜ਼ਰੀ ਵਿੱਚ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਹੀ ਸਟੇਡੀਅਮ ਵਿਖੇ ਸਮਾਪਤੀ ਸਮਾਰੋਹ ਅਤੇ ਫਾਈਨਲ ਮੈਚ ਖੇਡੇ ਗਏ। ਇਸ ਦੇ ਨਾਲ ਹੀ ਬਾਦਲ ਪਿੰਡ ਪਹਿਲੀ ਵਾਰ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਵਾਲੇ ਸਥਾਨਾਂ ਵਿੱਚ ਸ਼ਾਮਲ ਹੋ ਗਿਆ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਮੁੱਖ ਮਹਿਮਾਨ ਅਤੇ ਭਾਰਤ ਦੇ ਖੇਡ ਮੰਤਰੀ ਸ੍ਰੀ ਸਰਬਨੰਦਾ ਸੋਨੋਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਉਚੇਚੇ ਤੌਰ 'ਤੇ ਸ਼ਿਰਕਤ ਕਰਤੀ ਜਦੋਂ ਕਿ ਸ੍ਰੀ ਖੱਟਰ ਨੇ ਪੁਰਸ਼ ਵਰਗ ਦੇ ਫਾਈਨਲ ਖੇਡ ਰਹੀਆਂ ਭਾਰਤ ਤੇ ਪਾਕਿਸਤਾਨ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ।

ਸ੍ਰੀ ਖੱਟਰ, ਸ੍ਰੀ ਸੋਨੋਵਾਲ, ਸ. ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਜੇਤੂ ਟੀਮਾਂ ਜੇਤੂ ਰਾਸ਼ੀ ਦੇ ਚੈਕ ਤੇ ਟਰਾਫੀਆਂ ਅਤੇ ਖਿਡਾਰੀਆਂ ਨੂੰ ਤਮਗੇ ਦਿੱਤੇ। ਪੁਰਸ਼ ਵਰਗ ਵਿੱਚ ਭਾਰਤ ਨੇ ਪਹਿਲੇ ਸਥਾਨ ਨਾਲ 2 ਕਰੋੜ ਦਾ ਇਨਾਮ ਜਿੱਤਿਆ ਜਦੋਂ ਕਿ ਉਪ ਜੇਤੂ ਪਾਕਿਸਤਾਨ ਨੇ 1 ਕਰੋੜ ਰੁਪਏ ਅਤੇ ਤੀਸਰੇ ਸਥਾਨ 'ਤੇ ਆਈ ਇਰਾਨ ਦੀ ਟੀਮ ਨੇ 51 ਲੱਖ ਰੁਪਏ ਦਾ ਇਨਾਮ ਹਾਸਲ ਕੀਤਾ। ਮਹਿਲਾ ਵਰਗ ਵਿੱਚ ਚੈਂਪੀਅਨ ਬਣੀ ਭਾਰਤ ਦੀ ਟੀਮ ਨੂੰ 1 ਕਰੋੜ ਰੁਪਏ, ਉਪ ਜੇਤੂ ਬਣੀ ਨਿਊਜ਼ੀਲੈਂਡ ਨੂੰ 51 ਲੱਖ ਰੁਪਏ ਅਤੇ ਤੀਜੇ ਸਥਾਨ 'ਤੇ ਰਹੀ ਪਾਕਿਸਤਾਨ ਦੀ ਟੀਮ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ।ਅੱਜ ਦੇ ਮੈਚਾਂ ਦੌਰਾਨ ਪਾਕਿਸਤਾਨ ਦੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਉਸਮਾਨ ਅਨਵਰ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਤੇ ਸ. ਬਲਵਿੰਦਰ ਸਿੰਘ ਭੂੰਦੜ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ੍ਰੀ ਚੂਨੀ ਲਾਲ ਭਗਤ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਮੁੱਖ ਸੰਸਦੀ ਸਕੱਤਰ (ਖੇਡਾਂ) ਸ੍ਰੀ ਪਵਨ ਕੁਮਾਰ ਟੀਨੂੰ, ਸੰਸਦ ਮੈਂਬਰ ਸ. ਸ਼ੇਰ ਸਿੰਘ ਘੁਬਾਇਆ, ਮੁੱਖ ਮੰਤਰੀ ਦੇ ਸਲਾਹਕਾਰ (ਮੀਡੀਆ ਤੇ ਕੌਮੀ ਮਾਮਲੇ) ਸ੍ਰੀ ਹਰਚਰਨ ਬੈਂਸ, ਉਪ ਮੁੱਖ ਮੰਤਰੀ ਦੇ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਹਰਜਿੰਦਰ ਸਿੱਧੂ, ਵਿਧਾਇਕ ਸ. ਹਰਪ੍ਰੀਤ ਸਿੰਘ, ਸਕੱਤਰ (ਖੇਡਾਂ) ਸ੍ਰੀ ਅਸ਼ੋਕ ਕੁਮਾਰ ਗੁਪਤਾ, ਪੰਜਾਬ ਐਗਰੋ ਦੇ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਵਾਂਲੀ, ਚੇਅਰਮੈਨ ਸ. ਤੇਜਿੰਦਰ ਸਿੰਘ ਮਿੱਡੂਖੇੜਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ.ਚੀਮਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ, ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ ਤੇ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਸ੍ਰੀ ਜਸਕਿਰਨ ਸਿੰਘ ਤੇ ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ  ਚਾਹਲ ਆਦਿ ਹਾਜ਼ਰ ਸਨ।

ਮਹਿਲਾ ਵਰਗ (ਫਾਈਨਲ)

ਭਾਰਤ ਨੇ ਨਿਊਜ਼ੀਲੈਂਡ ਨੂੰ 36-27 ਨਾਲ ਹਰਾਇਆ

ਮਹਿਲਾ ਵਰਗ ਦੇ ਫਾਈਨਲ ਦੀ ਸ਼ੁਰੂਆਤ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਟੀਮਾਂ ਨਾਲ ਜਾਣ ਪਛਾਣ ਕਰ ਕੇ ਕੀਤੀ। ਮਹਿਲਾ ਵਰਗ ਦਾ ਫਾਈਨਲ ਮੈਚ ਬਹੁਤ ਫਸਵਾਂ ਰਿਹਾ ਅਤੇ ਨਿਊਜੀਲੈਂਡ ਟੀਮ ਨੇ ਭਾਰਤ ਨੂੰ ਤਕੜੀ ਟੱਕਰ ਦਿੱਤੀ। ਭਾਰਤ ਦੀ ਸਟਾਰ ਜਾਫੀ ਅਨੂ ਰਾਣੀ ਵੱਲੋਂ ਲਗਾਏ ਜੱਫਿਆਂ ਨੇ ਭਾਰਤ ਦੀ ਜਿੱਤ ਆਸਾਨ ਕੀਤੀ ਅਤੇ ਅੰਤ ਵਿੱਚ ਭਾਰਤ ਨੇ ਨਿਊਜੀਲੈਂਡ ਨੂੰ 36-27 ਨਾਲ ਹਰਾ ਕੇ ਖਿਤਾਬ ਜਿੱਤਿਆ। ਕਿਵੀ ਖਿਡਾਰਨਾਂ ਨੇ ਵੀ ਆਪਣੀ ਜੁਝਾਰੂ ਖੇਡ ਨਾਲ ਦਰਸ਼ਕਾਂ ਦੇ ਦਿਲ ਜਿੱਤੇ। ਕਿਵੀ ਰੇਡਰ ਪਰਸੇ ਨੂੰ ਰੋਕਣਾ ਭਾਰਤੀ ਜਾਫੀਆਂ ਲਈ ਟੇਢੀ ਖੀਰ ਸਾਬਤ ਹੋਇਆ। ਅੱਧੇ ਸਮੇਂ ਤੱਕ ਭਾਰਤੀ ਟੀਮ 18-14 ਨਾਲ ਅੱਗੇ ਸੀ। ਭਾਰਤ ਦੀਆਂ ਰੇਡਰਾਂ ਵਿੱਚੋਂ ਪ੍ਰਿਅੰਕਾ ਤੇ ਰਾਮ ਬਤੇਰੀ ਨੇ 8-8 ਅਤੇ ਸੁਖਵਿੰਦਰ ਕੌਰ ਨੇ 7 ਅੰਕ ਲਏ ਜਦੋਂ ਕਿ ਜਾਫੀ ਅਨੂ ਰਾਣੀ ਨੇ 4 ਅਤੇ ਜਸਵੀਰ ਕੌਰ ਤੇ ਰਿਤੂ ਨੇ 1-1 ਜੱਫਾ ਲਾਇਆ। ਨਿਊਜੀਲੈਂਡ ਦੀ ਰੇਡਰ ਪਰਸੇ ਨੇ 12 ਤੇ ਐਲਿਜਾਬੈਥ ਮੂਟੋ ਨੇ 9 ਅੰਕ ਲਏ ਜਦੋਂ ਕਿ ਜਾਫੀ ਟੀਟੂ ਤੇ ਟੇਕਾਵਾ ਨੇ 1-1 ਜੱਫਾ ਲਾਇਆ।

ਪੁਰਸ਼ ਵਰਗ (ਫਾਈਨਲ)

ਭਾਰਤ ਨੇ ਪਾਕਿਸਤਾਨ ਨੂੰ 45-42 ਨਾਲ ਹਰਾਇਆ

ਪੁਰਸ਼ ਵਰਗ ਦੇ ਫਾਈਨਲ ਵਿੱਚ ਭਾਰਤ ਨੇ ਪਾਕਿਸਤਾਨ ਨੂੰ 45-42 ਨਾਲ ਹਰਾ ਕੇ ਪੰਜਵੀਂ ਵਾਰ ਵਿਸ਼ਵ ਚੈਂਪੀਅਨ ਦਾ ਖਿਤਾਬ ਜਿੱਤਿਆ। ਭਾਰਤ ਨੇ ਆਖਰੀ ਮੌਕੇ ਪਾਸਾ ਪਲਟਦਿਆਂ ਵਿਸ਼ਵ ਕੱਪ ਖਿਤਾਬ ਆਪਣੀ ਝੋਲੀ ਪਾਇਆ। ਮੈਚ ਬਹੁਤ ਫਸਵਾਂ ਰਿਹਾ ਅਤੇ ਪਾਕਿਸਤਾਨ ਦੇ ਸਟਾਰ ਜਾਫੀ ਮੁਸ਼ਰੱਫ ਜਾਵੇਦ ਜੰਜੂਆ ਨੇ ਦਿਲ ਖਿੱਚਵੇਂ ਜੱਫੇ ਲਾਉਂਦਿਆਂ ਭਾਰਤ ਵਿਰੁੱਧ ਲੀਡ ਲੈਣ ਵਿੱਚ ਵੱਡਾ ਯੋਗਦਾਨ ਪਾਇਆ। ਪਹਿਲੇ ਤਿੰਨ ਕੁਆਰਟਰਾਂ ਵਿੱਚ ਪਾਕਿਸਤਾਨ ਨੇ ਥੋੜੇ ਜਿਹੇ ਫਰਕ ਨਾਲ ਲੀਡ ਬਣਾਈ ਰੱਖੀ ਜਦੋਂ ਕਿ ਆਖਰੀ ਤੇ ਚੌਥੇ ਕੁਆਰਟਰ ਵਿੱਚ ਭਾਰਤ ਦੇ ਸਟਾਰ ਜਾਫੀ ਯਾਦਵਿੰਦਰ ਸਿੰਘ ਯਾਦਾ ਸੁਰਖਪੁਰ ਤੇ ਗੁਰਪ੍ਰੀਤ ਸਿੰਘ ਗੋਪੀ ਮਾਣਕੀ ਨੇ ਜੱਫੇ ਲਗਾ ਕੇ ਮੈਚ ਦਾ ਪਾਸਾ ਪਲਟ ਦਿੱਤਾ। ਭਾਰਤ ਦੇ ਰੇਡਰਾਂ ਵਿੱਚੋਂ ਸੰਦੀਪ ਸਿੰਘ ਸੁਰਖਪੁਰ ਨੇ 16 ਤੇ ਸੰਦੀਪ ਲੁੱਧੜ ਨੇ 10 ਅੰਕ ਲਏ ਜਦੋਂ ਕਿ ਭਾਰਤ ਦੇ ਜਾਫੀ ਯਾਦਵਿੰਦਰ ਸੁਰਖਪੁਰ ਨੇ 5 ਤੇ ਗੁਰਪ੍ਰੀਤ ਸਿੰਘ ਗੋਪੀ ਮਾਣਕੀ ਨੇ 3 ਜੱਫੇ ਲਾਏ। ਪਾਕਿਸਤਾਨ ਦੇ ਰੇਡਰ ਅਹਿਮਦ ਸਫੀਕ ਚਿਸ਼ਤੀ ਨੇ 15, ਇਰਫਾਨ ਨੇ 13 ਤੇ ਅਕਮਲ ਸਜਾਦ ਡੋਗਰ ਨੇ 6 ਅੰਕ ਲਏ ਜਦੋਂ ਕਿ ਜਾਫੀ ਮੁਸ਼ਰੱਫ ਜਾਵੇਦ ਜੰਜੂਆ ਨੇ 4 ਜੱਫੇ ਲਾਏ।

ਪੁਰਸ਼ ਵਰਗ ਦੇ ਸਰਵੋਤਮ ਰੇਡਰ ਤੇ ਜਾਫੀ ਨੂੰ ਮਿਲੇ ਪ੍ਰੀਤ ਟਰੈਕਟਰ

ਮਹਿਲਾ ਵਰਗ ਦੀ ਸਰਵੋਤਮ ਰੇਡਰ ਤੇ ਜਾਫੀ ਨੂੰ ਮਿਲੇ ਇਕ-ਇਕ ਲੱਖ ਰੁਪਏ ਦੇ ਇਨਾਮ

ਪੁਰਸ਼ ਵਰਗ ਵਿੱਚ ਭਾਰਤ ਦੇ ਸੰਦੀਪ ਸਿੰਘ ਸੁਰਖਪੁਰ ਤੇ ਪਾਕਿਸਤਾਨ ਦੇ ਅਹਿਮਦ ਸ਼ਫੀਦ ਚਿਸ਼ਤੀ ਨੂੰ ਸਾਂਝੇ ਤੌਰ 'ਤੇ ਸਰਵੋਤਮ ਰੇਡਰ ਚੁਣਿਆ ਗਿਆ ਜਦੋਂ ਕਿ ਭਾਰਤ ਦੇ ਯਾਦਵਿੰਦਰ ਸਿੰਘ ਯਾਦਾ ਸੁਰਖਪੁਰ ਨੂੰ ਸਰਵੋਤਮ ਜਾਫੀ ਚੁਣਿਆ ਗਿਆ ਜਿਨ੍ਹਾਂ ਨੂੰ ਪ੍ਰੀਤ ਟਰੈਕਟਰ ਇਨਾਮ ਵਿੱਚ ਦਿੱਤੇ ਗਏ। ਇਸੇ ਤਰ੍ਹਾਂ ਮਹਿਲਾ ਵਰਗ ਵਿੱਚ ਭਾਰਤ ਦੀ ਪ੍ਰਿਅੰਕਾ ਤੇ ਰਾਮ ਬਤੇਰੀ ਅਤੇ ਨਿਊਜੀਲੈਂਡ ਦੀ ਪਰਸੇ ਨੂੰ ਸਾਂਝੇ ਤੌਰ 'ਤੇ ਸਰਵੋਤਮ ਰੇਡਰ ਚੁਣਿਆ ਗਿਆ ਅਤੇ ਭਾਰਤ ਦੀ ਅਨੂ ਰਾਣੀ ਤੇ ਨਿਊਜੀਲੈਂਡ ਦੀ ਟੀਟੋ ਨੂੰ ਸਾਂਝੇ ਤੌਰ 'ਤੇ ਸਰਵੋਤਮ ਜਾਫੀ ਚੁਣਿਆ ਗਿਆ। ਇਨ੍ਹਾਂ ਜੇਤੂਆਂ ਨੂੰ ਇਕ-ਇਕ ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ।

 

 

Tags: PARKASH SINGH , PARKASH SINGH BADAL , SUKHBIR , SUKHBIR SINGH BADAL , Manohar Lal Khattar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD