Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸ਼ਹੀਦੀ ਜੋੜ ਮੇਲ 'ਤੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਹੋਰਨਾਂ ਉਘੀਆਂ ਸਖਸ਼ੀਅਤਾਂ ਵੱਲੋਂ ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀਆਂ ਭੇਂਟ

ਮੁੱਖ ਮੰਤਰੀ ਵੱਲੋਂ ਦੇਸ਼ ਭਰ 'ਚ ਜਬਰੀ ਧਰਮ ਪਰਿਵਰਤਨ ਦੀ ਨਿੰਦਾ

ਪਰਕਾਸ਼ ਸਿੰਘ ਬਾਦਲ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਆਯੋਜਿਤ ਕੀਤੀ ਗਈ ਰਾਜ ਪੱਧਰੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
ਪਰਕਾਸ਼ ਸਿੰਘ ਬਾਦਲ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਆਯੋਜਿਤ ਕੀਤੀ ਗਈ ਰਾਜ ਪੱਧਰੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਫ਼ਤਹਿਗੜ੍ਹ ਸਾਹਿਬ , 27 Dec 2014

Last updated on: Dec 27, 2014, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਦੇਸ਼ ਭਰ ਵਿੱਚ ਜਬਰੀ ਧਰਮ ਪਰਿਵਰਤਨ ਦੀ ਨਿੰਦਾ ਕਰਦਿਆਂ ਇਸ ਨੂੰ ਮੰਦਭਾਗਾ ਅਤੇ ਸਿੱਖ ਧਰਮ ਦੇ ਮੁਢਲੇ ਸਿਧਾਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ ਕਿਉਂਕਿ ਮਹਾਨ ਸਿੱਖ ਗੁਰੂਆਂ ਵੱਲੋਂ ਧਰਮ ਪਰਿਵਰਤਨ ਦਾ ਹਮੇਸ਼ਾ ਵਿਰੋਧ ਕੀਤਾ ਗਿਆ ਅਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮੁਗਲਾਂ ਵੱਲੋਂ ਕਸ਼ਮੀਰੀ ਬ੍ਰਾਹਮਣਾ ਨੂੰ ਮੁਸਲਮਾਨ ਬਣਾਉਣ ਲਈ ਧੱਕੇ ਨਾਲ ਕੀਤੇ ਜਾ ਰਹੇ  ਧਰਮ ਪਰਿਵਰਤਨ ਦੇ ਵਿਰੋਧ 'ਚ ਆਪਣਾ ਜੀਵਨ ਬਲਿਦਾਨ ਦਿੱਤਾ। ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਕਾਨਫਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਵੱਲੋਂ ਕਦੇ ਵੀ ਜਬਰੀ ਧਰਮ ਪਰਿਵਰਤਨ ਨੂੰ ਸਵੀਕਾਰ ਨਹੀਂ ਕੀਤਾ ਗਿਆ ਕਿਉਂਕਿ ਸਮੁੱਚਾ ਸਿੱਖ ਇਤਿਹਾਸ ਮਹਾਨ ਗੁਰੂ ਸਾਹਿਬਾਨ ਅਤੇ ਅਨੇਕਾਂ ਸਿੱਖ ਯੋਧਿਆਂ ਨਾਲ ਭਰਿਆ ਹੋਇਆ ਹੈ, ਜਿਨ੍ਹਾਂ ਨੇ ਕਦੇ ਵੀ ਜਾਲਮ ਹੁਕਮਰਾਨਾ ਦਾ ਦਬਾਅ ਨਹੀਂ ਝਲਿਆ। ਇਸ ਇਤਿਹਾਸਕ ਦਿਨ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਆਪਣੇ ਸਮੁੱਚੇ ਪਰਿਵਾਰ ਦਾ ਬਲਿਦਾਨ ਦਿੱਤਾ ।  

ਬਾਦਲ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਹਮੇਸ਼ਾਂ ਪ੍ਰਮਾਤਮਾ ਦੇ ਇੱਕ ਹੋਣ ਦਾ ਪਾਠ ਪੜਾਇਆ ਅਤੇ ਸਾਰੇ ਧਰਮਾਂ ਨੂੰ ਪ੍ਰਮਾਤਮਾਂ ਦੀਆਂ ਨਜ਼ਰਾਂ 'ਚ ਬਰਾਬਰੀ ਦਾ ਦਰਜਾ ਦਿੱਤਾ ਗਿਆ, ਜਦਕਿ ਕਿਸੇ ਵੱਲੋਂ ਵੀ ਜਬਰੀ ਧਰਮ ਪਰਿਵਰਤਨ ਕੀਤਾ ਜਾਣਾ ਸਮੁੱਚੀ ਮਾਨਵਤਾ ਦੀ ਭਾਵਨਾ ਦੇ ਵਿਰੁੱਧ ਹੈ ਅਤੇ ਪੰਜਾਬ ਵਿੱਚ ਇਸ ਲਈ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ 'ਤੇ ਬਦਨਾਮ ਕੀਤੇ ਜਾਣ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਇਕੋ ਇੱਕ ਅਜਿਹਾ ਰਾਜ ਹੈ ਜਿਸ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਅਨੇਕਾਂ ਠੋਸ ਕਦਮ ਪੁੱਟੇ ਹਨ, ਜਿਸ ਤਹਿਤ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਸਮਾਜ ਦੀ ਮੁੱਖਧਾਰਾ ਵਿੱਚ ਸ਼ਾਮਲ ਕਰਨ ਲਈ ਰਾਜ ਭਰ ਵਿੱਚ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਜੋ ਉਹ ਲੋਕ ਸਮਾਜ ਵਿੱਚ ਮਾਣ ਅਤੇ ਸਤਿਕਾਰ ਭਰਿਆ ਜੀਵਨ ਬਤੀਤ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਅੰਤਰ ਰਾਸ਼ਟਰੀ ਸਰਹੱਦਾਂ ਰਾਹੀਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ 'ਚ ਅਸਫਲ ਰਹੀਆਂ ਕੇਂਦਰੀ ਸਰਕਾਰਾਂ ਪ੍ਰਤੀ ਵੀ ਗੁੱਸਾ ਜਾਹਰ ਕੀਤਾ। ਉਨ੍ਹਾਂ ਕਿਹਾ ਕਿ ਬਾਰਡਰ ਸਕਿਉਰਿਟੀ ਫੋਰਸ ਨਸ਼ਿਆਂ ਦੀ ਤਸਕਰੀ ਨੂੰ ਸਖਤੀ ਨਾਲ ਰੋਕਣ ਦੇ ਸਮੱਰਥ ਹੈ। ਸ. ਬਾਦਲ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਪੈਦਾ ਹੁੰਦੀ ਹੈਰੋਇਨ ਦੀ ਪਾਕਿਸਤਾਨ ਦੇ ਰਾਹੀਂ ਪੰਜਾਬ 'ਚ ਤਸਕਰੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਰਹੱਦਾਂ ਰਾਹੀਂ ਪੰਜਾਬ 'ਚ ਹੋਣ ਵਾਲੇ ਨਸ਼ਿਆਂ ਦੀ ਤਸਕਰੀ ਲਈ ਰਾਜ ਸਰਕਾਰਾਂ ਨੂੰ ਕਿਵੇਂ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ ? ਮੁੱਖ ਮੰਤਰੀ ਪੰਜਾਬ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਅਫੀਮ, ਭੁੱਕੀ ਅਤੇ ਹੋਰ ਨਸ਼ਿਆਂ ਦੀ ਸ਼ਰੇਆਮ ਹੋਣ ਵਾਲੀ ਵਿਕਰੀ ਨੂੰ ਰੋਕਣ ਲਈ ਵੀ ਕੇਂਦਰ ਸਰਕਾਰ ਨੂੰ ਕਿਹਾ । ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਸਰ ਤੋਂ ਰਾਜ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਏ ਜਾਣ ਸਬੰਧੀ ਦਿੱਤੇ ਬਿਆਨ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਦੇਸ਼ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਮੁੱਚੇ ਦੇਸ਼ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।  

ਬਾਦਲ ਨੇ ਕਿਹਾ ਕਿ ਜੇ ਭਾਜਪਾ ਵੱਲੋਂ ਇਸ ਮੁਹਿੰਮ ਦੇ ਆਗਾਜ਼ ਮੌਕੇ ਉਨ੍ਹਾਂ ਨੂੰ ਸੱਦਿਆ ਗਿਆ ਤਾਂ ਉਹ ਇਸ ਸਮਾਗਮ ਵਿੱਚ ਜਰੂਰ ਸ਼ਾਮਲ ਹੋਣਗੇ ।ਰਾਜ ਪੱਧਰੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਦਿਹਾੜੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਤਾਂ 'ਤੇ ਚੱਲਦੇ ਹੋਏ ਸਿੱਖੀ ਸਰੂਪ ਨੂੰ ਕਾਇਮ ਰੱਖਣ ਲਈ ਪ੍ਰਣ ਕੀਤਾ ਜਾਵੇ। ਸ. ਬਾਦਲ ਨੇ ਹੋਰ ਕਿਹਾ ਕਿ ਸਿੱਖੀ ਦੇ ਨੈਤਿਕ ਆਦਰਸ਼ਾਂ 'ਤੇ ਚੱਲ ਕੇ ਹੀ ਅਸੀਂ ਛੋਟੇ ਸਾਹਿਬਜਾਦਿਆਂ ਨੂੰ ਸੱਚੀ ਅਤੇ ਸੁੱਚੀ ਸ਼ਰਧਾਂਜਲੀ ਭੇਂਟ ਕਰ ਸਕਦੇ ਹਾਂ ਜਿਨ੍ਹਾਂ ਨੇ ਸਿੱਖ ਪੰਥ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਕੌਮ ਬਹਾਦਰਾਂ ਦੀ ਕੌਮ ਹੈ ਅਤੇ ਸਿੱਖਾਂ ਵੱਲੋਂ ਸ਼ਾਂਤੀ, ਏਕਤਾ ਤੇ ਕੌਮੀ ਅਖੰਡਤਾ ਲਈ ਹਮੇਸ਼ਾਂ ਵੱਡਾ ਯੋਗਦਾਨ ਪਾਇਆ ਪ੍ਰੰਤੂ ਇਹ ਮੰਦਭਾਗਾ ਹੈ ਕਿ ਸਿਆਸੀ ਪਾਰਟੀਆਂ ਨੇ ਸਿੱਖਾਂ ਦੀ ਪਹਿਚਾਣ ਖਤਮ ਕਰਨ ਲਈ ਅੱਤਵਾਦੀ ਤੇ ਵੱਖਵਾਦੀ ਬਣਾ ਕੇ ਪੇਸ਼ ਕਰਨ ਦੀ ਕੋਈ ਕਸਰ ਨਹੀਂ ਛੱਡੀ। ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਬਣਨ ਵਾਲੀ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ। 

ਇਸ ਤੋਂ ਪਹਿਲਾਂ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਪ੍ਰਤੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਪੰਥ ਦੀ ਸੇਵਾ 'ਚ ਵੱਡਾ ਯੋਗਦਾਨ ਪਾਇਆ ਹੈ ਤਾਂ ਜੋ ਪੰਜਾਬੀ ਹਮੇਸ਼ਾ ਚੜ੍ਹਦੀ ਕਲਾ 'ਚ ਰਹਿਣ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਗਰੀਬਾਂ ਦੀ ਹਮਾਇਤੀ ਸੋਚ ਨੂੰ ਪ੍ਰਮੁੱਖਤਾ ਦੇਣ ਲਈ ਆਟਾ ਦਾਲ ਸਕੀਮ, ਸ਼ਗਨ ਸਕੀਮ, ਮਾਈ ਭਾਗੋ ਇਸਤਰੀ ਵਿਦਿਆ ਸਕੀਮ ਸਮੇਤ ਕਈ ਸਕੀਮਾਂ ਸਫਲਤਾ ਨਾਲ ਲਾਗੂ ਕਰਨ ਤੋਂ ਇਲਾਵਾ ਸੂਬੇ ਦੇ ਕਿਸਾਨਾ ਨੂੰ ਮੁਫਤ ਬਿਜਲੀ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਹੜੀ ਕਿ ਹਰੇਕ ਧਰਮ ਨੂੰ ਸਤਿਕਾਰ ਦਿੰਦੇ ਹੋਏ ਵੱਖ-ਵੱਖ ਧਰਮਾਂ ਅਤੇ ਜਾਤਾਂ ਦੇ ਨੁਮਾਇੰਦਿਆਂ ਨੂੰ ਪਾਰਟੀ ਅਤੇ ਸਰਕਾਰ ਵਿੱਚ ਪ੍ਰਤੀਨਿਧਤਾ ਦਿੰਦੀ ਹੈ ਤਾਂ ਜੋ ਉਹ ਸਰਕਾਰ 'ਚ ਹਿੱਸਾ ਬਣ ਕੇ ਵਿਕਾਸ ਦੇ ਅਸਲ ਮਨੋਰਥ ਵਿੱਚ ਆਪਣਾ ਯੋਗਦਾਨ ਪਾ ਸਕਣ।   

ਨਸ਼ਿਆਂ ਦੇ ਮੁੱਦੇ 'ਤੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਜਲਦੀ ਹੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਕੇ ਅੰਤਰ ਰਾਸ਼ਟਰੀ ਅਤੇ ਰਾਸ਼ਟਰੀ ਸਰਹੱਦਾਂ ਰਾਹੀਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦਾਂ ਨੂੰ ਸੀਲ ਕਰਨ ਦੇ ਮਾਮਲੇ 'ਤੇ ਸਿੱਧੇ ਦਖਲ ਲਈ ਅਤੇ ਜਿਹੜੇ ਰਾਜਾਂ ਵਿੱਚ ਖੁਲ੍ਹੇ ਬਜਾਰਾਂ 'ਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਕੀਤੀ ਜਾ ਰਹੀ ਹੈ ਉਨ੍ਹਾਂ 'ਤੇ ਨਸ਼ੀਲੇ ਪਦਾਰਥਾਂ 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨਗੇ। ਉਪ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਇਸ ਸਰਾਪ ਤੋਂ ਮੁਕਤੀ ਪਾਈ ਜਾ ਸਕਦੀ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ ਅਤੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕੀਤੇ । ਇਸ ਮੌਕੇ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਇਤਿਹਾਸ ਦੀ ਕੁਰਬਾਨੀਆਂ ਭਰੀ ਵਿਰਾਸਤ ਨੂੰ ਸੰਭਾਲਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ। ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਜਿਹੀ ਮਿਸਾਲ ਦੁਨੀਆਂ ਭਰ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਐਸ.ਜੀ.ਪੀ.ਸੀ. ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਇਹਾਸ ਦੀ ਸੰਭਾਲ ਲਈ ਵੱਡੇ ਕਦਮ ਚੁੱਕ ਰਹੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈ ਸਕਣ। ਸਾਬਕਾ ਮੰਤਰੀ ਬੀਬੀ ਜਗੀਰ ਕੌਰ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਡਾ. ਹਰਬੰਸ ਲਾਲ, ਵਿਧਾਇਕ ਜਸਟਿਸ ਨਿਰਮਲ ਸਿੰਘ, ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਐਸ.ਜੀ.ਪੀ.ਸੀ. ਦੀ ਅੰਤਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਵੀ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਆਪਣੀ ਸ਼ਰਧਾਂਜਲੀ ਭੇਂਟ ਕੀਤੀ। 

ਇਸ ਸ਼ਹੀਦੀ ਕਾਨਫਰੰਸ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਨਿਗਰਾਨ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਜਥੇਦਾਰ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਲਿਬੜਾ, ਰਣਜੀਤ ਸਿੰਘ ਤਲਵੰਡੀ, ਜਥੇਦਾਰ ਉਜਾਗਰ ਸਿੰਘ ਬਡਾਲੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ, ਸੁਖਦੇਵ ਸਿੰਘ ਲਿਬੜਾ, ਦਵਿੰਦਰ ਸਿੰਘ ਭੱਪੂ, ਜਗਜੀਵਨ ਸਿੰਘ ਖੀਰਨੀਆਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਰਣਬੀਰ ਸਿੰਘ ਬੀਬੀਪੁਰ, ਅਮਰਿੰਦਰ ਸਿੰਘ ਲਿਬੜਾ, ਗੁਰਵਿੰਦਰ ਸਿੰਘ ਭੱਟੀ, ਜਗਜੀਤ ਸਿੰਘ ਕੋਹਲੀ, ਹਰਦੇਵ ਸਿੰਘ ਹਰਪਾਲਪੁਰ, ਐਸ.ਜੀ.ਪੀ.ਸੀ. ਮੈਂਬਰ ਸ. ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਨਿਰਮੈਲ ਸਿੰਘ ਜੋਲਾਪੁਰਾ ਤੇ ਸੁਰਜੀਤ ਸਿੰਘ ਗੜ੍ਹੀ,  ਸਾਬਕਾ ਐਸ.ਜੀ.ਪੀ.ਸੀ. ਮੈਂਬਰ ਬੀਬੀ ਸੁਰਿੰਦਰ ਕੌਰ, ਜਗਜੀਤ ਸਿੰਘ ਕੋਹਲੀ, ਅਜੈਬ ਸਿੰਘ ਜਖਵਾਲੀ, ਸਵਰਨ ਸਿੰਘ ਚਨਾਰਥਲ, ਰਣਧੀਰ ਸਿੰਘ ਭਾਂਬਰੀ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਇੰਦਰਮੋਹਨ ਸਿੰਘ ਬਜਾਜ, ਤੇਜਿੰਦਰਪਾਲ ਸਿੰਘ ਸੰਧੂ, ਸੁਰਜੀਤ ਸਿੰਘ ਅਬਲੋਵਾਲ, ਅੰਮ੍ਰਿਤਪਾਲ ਸਿੰਘ ਰਾਜੂ, ਲਖਬੀਰ ਸਿੰਘ ਲੌਟ, ਰਣਧੀਰ ਸਿੰਘ ਰੱਖੜਾ, ਸੁਰਿੰਦਰ ਸਿੰਘ ਪਹਿਲਵਾਨ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਤੇ ਚਨਾਰਥਲ ਦੇ ਚੇਅਰਮੈਨ ਹਰਭਜਨ ਸਿੰਘ, ਬੀਬੀ ਮਨਮੋਹਣ ਕੌਰ, ਨਿਰਪਾਲ ਸਿੰਘ ਬੜਿੰਗ, ਠੇਕੇਦਾਰ ਸੁਰਿੰਦਰ ਸਿੰਘ ਸਲਾਣਾ, ਗੁਰਸੇਵ ਸਿੰਘ ਹਰਪਾਲਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।  

 

 

Tags: PARKASH SINGH , PARKASH SINGH BADAL , SUKHBIR , SUKHBIR SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD