Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਜਲਦੀ ਹੀ ਦਿੱਲੀ 'ਚ ਡਾ.ਬੀ.ਆਰ. ਅੰਬੇਡਕਰ ਜੀ ਦੀ ਯਾਦਗਾਰ ਬਣਾਈ ਜਾਵੇਗੀ-ਵਿਜੇ ਸਾਂਪਲਾ

ਕੇਂਦਰ ਸਰਕਾਰ ਇਸ ਵੱਲੋਂ ਪ੍ਰੋਜੈਕਟ 'ਤੇ 100 ਕਰੋੜ ਰੁਪਏ ਦੀ ਰਾਸ਼ੀ ਖਰਚੀ ਜਾਵੇਗੀ

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ)

ਲੁਧਿਆਣਾ , 28 Dec 2014

ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਕੇਂਦਰੀ ਦੀ ਐਨ.ਡੀ.ਏ. ਸਰਕਾਰ ਵੱਲੋਂ ਜਲਦੀ ਹੀ ਦਿੱਲੀ 'ਚ ਡਾ. ਬੀ.ਆਰ.ਅੰਬੇਡਕਰ ਜੀ ਦੀ ਯਾਦ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਬਣਾਏ ਜਾਵੇਗੀ, ਜਿਸ ਦਾ ਕੰਮ ਆਉਣ ਵਾਲੇ ਮਹੀਨੇ ਅਪ੍ਰੈਲ 2015 ਤੱਕ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਇਹ ਯਾਦਗਾਰ ਦਿੱਲੀ 'ਚ ਜਿੱਥੇ ਡਾ. ਬੀ.ਆਰ.ਅੰਬੇਡਕਰ ਜੀ ਨੇ ਆਖਰੀ ਸਾਹ ਲਿਆ ਸੀ, ਉਸ ਸਥਾਨ 'ਤੇ ਉਸਾਰੀ ਜਾਵੇਗੀ। ਸ੍ਰੀ ਵਿਜੇ ਸਾਂਪਲਾ ਦੀ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਅੱਜ ਲੁਧਿਆਣਾ ਦੀ ਪਹਿਲੀ ਫੇਰੀ ਸੀ। ਅੱਜ ਲੁਧਿਆਣਾ ਵਿਖੇ ਸਾਲ 2015 ਦਾ ਕੈਲੰਡਰ ਜਾਰੀ ਕਰਨ ਉਪਰੰਤ  ਬੀ.ਜੇ.ਪੀ. ਐਸ.ਸੀ. ਮੋਰਚਾ ਵੱਲੋਂ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰੀ ਸਾਂਪਲਾ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਭਾਵੇਂ ਆਪਣੇ-ਆਪ ਨੂੰ ਡਾ. ਬੀ.ਆਰ. ਅੰਬੇਡਕਰ ਜੀ ਦੀ ਵਿਚਾਰਧਾਰਾਂ ਵਾਲੀਆਂ ਦੱਸਦੀਆਂ ਹਨ, ਪ੍ਰਤੂੰ ਬੀ.ਜੇ.ਪੀ. ਨੇ ਡਾ.ਬੀ.ਆਰ.ਅੰਬੇਡਕਰ ਦੀ ਵਿਚਾਰਧਾਰਾਂ ਨੂੰ ਅਪਣਾਇਆ ਹੀ ਨਹੀਂ ਬਲਕਿ ਡਾ. ਸਾਹਿਬ ਦੇ ਸਿਧਾਤਾਂ 'ਤੇ ਵੀ ਪੂਰੀ ਤਰ੍ਹਾਂ ਪਹਿਰਾ ਦੇ ਰਹੀ ਹੈ। ਉਹਨਾਂ ਯਾਦ ਕਰਵਾਇਆ ਕਿ ਬੀ.ਜੇ.ਪੀ. ਪਾਰਟੀ ਨੇ ਡਾ. ਸਾਹਿਬ ਦੀ ਰਾਜ ਸਭਾ ਦਾ ਮੈਂਬਰ ਬਣਨ 'ਚ ਸਹਾਇਤਾ ਕੀਤੀ ਸੀ, ਜਦ ਕਿ ਕਾਂਗਰਸ ਪਾਰਟੀ ਨੇ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਬੀ.ਜੇ.ਪੀ. ਸ੍ਰੋਮਣੀ ਅਕਾਲੀ ਨਾਲ ਹਮੇਸ਼ਾ ਮਿਲ ਕੇ ਕੰਮ ਕਰਦੀ ਰਹੇਗੀ ਅਤੇ ਪੰਜਾਬ ਦੇ ਵਿਕਾਸ ਲਈ ਬੀ.ਜੇ.ਪੀ. ਨੇ ਹਮੇਸ਼ਾਂ ਸ੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਹੈ ਅਤੇ ਹਮੇਸ਼ਾ ਦਿੰਦੀ ਰਹੇਗੀ। 

ਸਾਂਪਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਦਲਿਤ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਉਹਨਾਂ ਨਾਲ ਖੜ੍ਹੀ ਹੈ ਅਤੇ ਪਾਰਟੀ ਵੀ ਜ਼ਮੀਨੀ ਪੱਧਰ 'ਤੇ ਕੰਮ ਕਰਨ 'ਚ ਵਿਸ਼ਵਾਸ਼ ਰੱਖਦੀ ਹੈ, ਜਦ ਕਿ ਹੋਰ ਰਾਜਨੀਤਿਕ ਪਾਰਟੀਆਂ ਵੱਲੋਂ ਗਰੀਬ ਲੋਕਾਂ ਦੀ ਭਲਾਈ ਦੇ ਦਾਅਵੇ ਬਹੁਤ ਕੀਤੇ ਜਾਂਦੇ ਹਨ, ਜੋ ਕਿ ਲਾਅਰੇ ਬਾਜ਼ੀ ਤੱਕ ਹੀ ਸੀਮਤ ਰਹਿ ਜਾਂਦੇ ਹਨ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੀ ਸਾਂਪਲਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਅੰਤਰ-ਰਾਸ਼ਟਰੀ ਬਾਰਡਰਾਂ 'ਤੇ ਸੁਰੱਖਿਆ ਵਧਾਈ ਗਈ ਹੈ ਤਾਂ ਜੋ ਪੰਜਾਬ ਰਾਜ ਸਮੇਤ ਹੋਰਨਾ ਸੂਬਿਆਂ ਵਿੱਚ ਹੋ ਰਹੀ ਨਸ਼ਿਆਂ ਦੀ ਤਸਕਰੀ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ। ਇੱਕ ਹੋਰ ਸੁਆਲ ਦਾ ਜੁਆਬ ਦਿੰਦਿਆ ਉਹਨਾਂ ਕਿਹਾ ਕਿ ਜਬਰੀ ਤੌਰ 'ਤੇ ਧਰਮ ਤਬਦੀਲੀ ਦਾ ਉਹ ਵਿਰੋਧ ਕਰਦੇ ਹਨ। ਉਹਨਾਂ ਕਿਹਾ ਕਿ ਭਾਰਤ ਦੇਸ਼ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਆਪਣੀ ਸਹਿਮਤੀ ਨਾਲ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਨੂੰ ਅਪਣਾ ਸਕਦਾ ਹੈ, ਪ੍ਰਤੂੰ ਜਬਰੀ ਨਹੀ ਠੋਸਿਆ ਜਾ ਸਕਦਾ। 

ਵਿਕਲਾਂਗ ਸਹਾਇਤਾ ਕੇਂਦਰ ਦੇ ਦੌਰੇ ਦੌਰਾਨ ਕੇਂਦਰੀ ਮੰਤਰੀ ਨੇ ਪ੍ਰਬੰਧਤਕਾਂ ਨੂੰ ਵਿੱਤੀ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ। ਉਹਨਾਂ ਕਿਹਾ ਕਿ ਇਹ ਸੈਂਟਰ ਭਾਰਤ ਸਰਕਾਰ ਪਾਸ ਰਜਿਸਟਰਡ ਹੈ ਅਤੇ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਨੂੰ ਸਮੇਂ ਸਮੇਂ 'ਤੇ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ, ਜੋ ਸਮਾਜ ਸੇਵਾ ਦੇ ਖੇਤਰ ਵਿੱਚ ਤਨ-ਮਨ ਨਾਲ ਕੰਮ ਕਰ ਰਹੀਆਂ ਹਨ। ਇਸ ਉਪਰੰਤ ਸ੍ਰੀ ਸਾਂਪਲਾ ਨੇ ਹੰਬੜਾ ਰੋਡ 'ਤੇ ਸਥਿਤ ਰਾਮ ਸ਼ਰਣਨਮ ਵੀ ਗਏ ਅਤੇ ਟੈਗੋਰ ਪਬਲਿਕ ਸਕੂਲ ਅਗਰ-ਨਗਰ ਦੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਹਨਾਂ ਨਾਲ ਬੀ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ, ਸੀਨੀਅਰ ਬੀ.ਜੇ.ਪੀ. ਲੀਡਰ ਸ੍ਰੀ ਸੁਖਮਿੰਦਰ ਪਾਲ  ਸਿੰਘ ਗਰੇਵਾਲ, ਸ੍ਰੀ ਕਮਲ ਚੇਤਲੀ, ਡਿਪਟੀ ਮੇਅਰ ਸ੍ਰੀ ਆਰ.ਡੀ. ਸਰਮਾਂ, ਸ੍ਰੀ ਅਮਿਤ ਗੋਸਾਈ, ਸ੍ਰੀ ਸੁਨੀਲ ਮੋਦਗਿੱਲ, ਸ੍ਰੀ ਸਰਬਜੀਤ ਸਿੰਘ ਕਾਕਾ ਅਤੇ ਸ੍ਰੀ ਲਖਵਿੰਦਰ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

 

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD