Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੁਖਬੀਰ ਵਲੋਂ ਗਡਕਰੀ ਨਾਲ ਮੁਲਾਕਾਤ

ਪੰਜਾਬ ਵਿੱਚ ਕੌਮੀ ਮਾਰਗਾਂ ਦੇ ਨਿਰਮਾਣ ਪ੍ਰਾਜੈਕਟਾਂ 'ਚ ਤੇਜੀ ਲਿਆਉਣ 'ਤੇ ਜ਼ੋਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ/ਨਵੀ ਦਿੱਲੀ , 30 Dec 2014

Last updated on: Dec 30, 2014, 00:00 IST

ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਅੱਜ ਪੰਜਾਬ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਦਿੰਦਿਆਂ ਰਾਜ ਲਈ 5261 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੰਦੇ ਹੋਏ  ਪਟਿਆਲਾ-ਬਠਿੰਡਾ 4-ਮਾਰਗੀ ਪ੍ਰਾਜੈਕਟ ਨੂੰ ਤਿੰਨ ਪੜਾਵਾਂ ਵਿੱਚ ਮੁਕੰਮਲ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨਾਂ ਵਲੋਂ ਰਾਜ ਵਿੱਚ ਚਾਰ ਮੁੱਖ   4-ਮਾਰਗੀ ਸੰਗਰੂਰ ਤੋਂ ਹਰਿਆਣਾ ਸਰਹੱਦ ਤੱਕ 94 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਜਨਵਰੀ ਮਹੀਨੇ ਵਿੱਚ ਰੱਖਿਆ ਜਾਵੇਗਾ।ਗਡਕਰੀ ਨੇ ਇਹ ਭਰੋਸਾ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਨਵੀਂ ਦਿੱਲੀ ਵਿਖੇ ਅੱਜ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਦਿੱਤਾ। ਸ੍ਰੀ ਬਾਦਲ ਨੇ ਪੰਜਾਬ ਅੰਦਰ ਵੱਖ ਵੱਖ ਕੌਮੀ ਮਾਰਗਾਂ ਨਾਲ ਸਬੰਧਤ ਸੜਕੀ ਪ੍ਰਾਜੈਕਟਾਂ ਬਾਰੇ ਸ੍ਰੀ ਗਡਕਰੀ ਨਾਲ ਵਿਸਥਾਰਤ ਗੱਲਬਾਤ ਕੀਤੀ। ਸ੍ਰੀ ਗਡਕਰੀ ਨੇ ਕਿਹਾ ਕਿ 1693 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਤੋਂ ਦੋਗਾਲ ਕਲਾਂ ਐਨ.ਐਚ.71, ਦੋਗਾਲ ਕਲਾਂ ਤੋਂ ਖਨੌਰੀ ਹਰਿਆਣਾ ਸਰਹੱਦ, ਸੰਗਰੂਰ ਬਾਈਪਾਸ ਅਤੇ ਧਨੋਲਾ ਬਾਈਪਾਸ ਅਤੇ ਪਟਿਆਲਾ ਬਾਈਪਾਸ ਨੂੰ ਚਹੁੰ ਮਾਰਗੀ ਸੜਕਾਂ ਨਾਲ ਜੋੜਿਆ ਜਾਵੇਗਾ ਅਤੇ ਇਸ ਦਾ ਨੀਂਹ ਪੱਥਰ ਜਨਵਰੀ ਮਹੀਨੇ ਵਿਚ ਰਖਿਆ ਜਾਵੇਗਾ।

ਬਾਦਲ ਵਲੋਂ ਪਟਿਆਲਾ-ਬਠਿੰਡਾ ਚਹੁੰ ਮਾਰਗੀ ਸੜਕ ਦੇ ਨਿਰਮਾਣ ਨੂੰ ਈ.ਪੀ.ਸੀ ਵਿਧੀ ਹੇਠ ਉਸਾਰੀ ਕਰਨ ਦੀ ਮੰਗ ਨੂੰ ਮੰਨਜੂਰ ਕਰਦਿਆਂ ਸ੍ਰੀ ਗਡਕਰੀ ਨੇ ਕਿਹਾ ਕਿ 1238 ਕਰੋੜ ਰੁਪਏ ਦੀ ਲਾਗਤ ਨਾਲ ਇਹ 128 ਕਿਲੋਮੀਟਰ ਲੰਬੀ ਐਨ.ਐਚ.64 ਸੜਕ ਨੂੰ ਚਹੁੰ ਮਾਰਗੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਪੜਾਵਾਂ ਵਿੱਚ ਪਟਿਆਲਾ ਬਾਈਪਾਸ ਦੇ ਅੰਤ ਤੋਂ ਸੰਗਰੂਰ ਬਾਈਪਾਸ ਤੱਕ, ਸੰਗਰੂਰ ਬਾਈਪਾਸ ਤੋਂ ਬਰਨਾਲਾ ਸ਼ਹਿਰ ਦੀ ਹੱਦ ਤੱਕ ਅਤੇ ਬਰਨਾਲਾ ਤੋਂ ਬਠਿੰਡਾ ਸ਼ਹਿਰ ਤੱਕ ਮੁੰਕਮਲ ਕੀਤਾ ਜਾਵੇਗਾ। ਬਾਦਲ ਨੇ ਨੈਸਨਲ ਹਾਈਵੇਜ ਵਲੋਂ ਚੰਡੀਗੜ੍ਹ ਤੋਂ ਸਮਰਾਲਾ ਚੌਕ ਤੱਕ 4-6 ਮਾਰਗੀ ਪ੍ਰਾਜੈਕਟ ਦੀ ਗੱਲ ਕਰਦਿਆਂ ਸ਼ਹਿਰ ਵਿਚਲਾ 12.300 ਕਿਲੋਮੀਟਰ ਦਾ ਹਿੱਸਾ ਇਸ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਗੁਜਾਰਸ਼ ਕੀਤੀ। ਉਨਾਂ ਕਿਹਾ ਕਿ ਇਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਪੰਜਾਬ ਵਲੋਂ ਪੇਸ਼ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਸਬੰਧੀ ਫੋਰੀ ਤਵੱਜੋ ਦਿੱਤੀ ਜਾਵੇ ਤਾਂ ਜੋ ਇਸ ਵਕਾਰੀ ਪ੍ਰਾਜੈਕਟ 'ਤੇ ਜਲਦ ਕੰਮ ਸ਼ੁਰੂ ਹੋ ਸਕੇ। ਬਾਦਲ ਨੇ ਕੇਂਦਰੀ ਮੰਤਰਾਲੇ ਨੂੰ ਚੰਡੀਗੜ੍ਹ-ਲੁਧਿਆਣਾ ਸੜਕ ਨੂੰ 400 ਕਰੋੜ ਰੁਪਏ ਦੀ ਲਾਗਤ ਨਾਲ ਚਾਰ/ਛੇ ਮਾਰਗੀ ਬਣਾਉਣ ਸਬੰਧੀ ਜਲਦ ਕਾਰਵਾਈ ਕਰਨ ਦੀ ਮੰਗ ਰਖੀ ਜਿਸ ਦੌਰਾਨ ਨੈਸ਼ਨਲ ਹਾਈਵੇ ਅਥਾਰਟੀ ਨੇ ਦੱਸਿਆ ਕਿ ਚੰਡੀਗੜ੍ਹ-ਖਰੜ ਸੜਕ ਲਈ ਈ.ਪੀ.ਸੀ ਵਿਧੀ ਹੇਠ  ਟੇਂਡਰ ਮੰਗੇ ਜਾ ਚੁੱਕੇ ਹਨ ਅਤੇ ਖਰੜ-ਲੁਧਿਆਣਾ ਸੜਕ ਦੇ ਨਿਰਮਾਣ ਸਬੰਧੀ ਜਲਦ ਕਾਰਵਾਈ ਮੁਕੰਮਲ ਕਰ ਦਿੱਤੀ ਜਾਵੇਗੀ।

ਨੈਸ਼ਨਲ ਹਾਈਵੇ-1 ਨੂੰ ਲਾਡੋਵਾਲ ਸੀਡ ਫਾਰਮ ਨਾਲ ਜੋੜਦੇ ਹੋਏ ਐਨ ਐਚ-95 ਨੂੰ ਨਾਲ ਜੋੜਨ ਵਾਲੇ 4 ਲੇਨ ਲਾਡੋਵਾਲ ਬਾਈਪਾਸ ਬਾਰੇ ਗੱਲਬਾਤ ਕਰਦਿਆਂ ਸ. ਬਾਦਲ ਨੇ ਈ ਪੀ ਸੀ ਵਿਧੀ ਰਾਹੀਂ ਇਸ ਬਾਈਪਾਸ ਨੂੰ ਐਨ.ਐਚ ਡੀ ਪੀ-7 ਤਹਿਤ ਲੁਧਿਆਣਾ ਦੁਆਲੇ ਤਜਵੀਜਤ ਇਸ ਰਿੰਗ ਰੋਡ ਪ੍ਰਾਜੈਕਟ ਨੂੰ ਵਿਚਾਰਨ ਤੇ ਜੋਰ ਦਿਤਾ। ਮੀਟਿੰਗ ਦੌਰਾਨ ਸ਼੍ਰੀ ਗਡਕਰੀ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਨੂੰ ਆਖਿਆ ਕਿ ਉਹ ਇਸ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਲਈ ਕਾਰਵਾਈ ਆਰੰਭੇ। ਅੰਮ੍ਰਿਤਸਰ ਬਾਈਪਾਸ ਐਨ.ਐਚ.1 ਤੋ ਵਾਹਗਾ ਸਰਹੱਦ ਤੱਕ 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 4/6 ਮਾਰਗ ਸਬੰਧੀ ਸ੍ਰੀ ਬਾਦਲ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਇਸ ਪ੍ਰਾਜੈਕਟ ਤੇ ਕੰਮ ਦੀ ਫੋਰੀ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਇਹ ਮਾਰਗ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਦਿੱਖ ਵਿੱਚ ਵੱਡਾ ਸੁਧਾਰ ਲਿਆਵੇਗਾ ਕਿਉਕਿ ਇਹ ਸੜਕ ਅੰਮ੍ਰਿਤਸਰ ਬਾਈਪਾਸ ਤੋਂ ਅਜਨਾਲਾ ਚੌਕ ਹੁੰਦੀ ਹੋਈ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਹੀਂ ਵਾਹਗਾ ਸਰਹੱਦ ਤੱਕ ਪੁਜੇਗੀ। ਇਸ ਸਬੰਧੀ ਵੀ ਸ਼੍ਰੀ ਗਡਕਰੀ ਨੇ ਆਖਿਆ ਕਿ ਸੜਕ ਦੇ ਨਿਰਮਾਣ ਦਾ ਕੰਮ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।

ਰੋਪੜ-ਫਗਵਾੜਾ ਸੜਕ ਦੀ ਅਪਗ੍ਰੇਡੇਸ਼ਨ ਦੇ ਪੱਧਰ ਬਾਰੇ ਜਾਣੂੰ੍ਰ ਕਰਵਾਉਂਦਿਆ ਸ. ਬਾਦਲ ਨੇ ਦੱਸਿਆ ਕਿ ਪੰਜਾਬ ਵਲੋਂ ਮੰਤਰਾਲੇ ਨੂੰ ਪਹਿਲਾਂ ਹੀ ਡੀ.ਪੀ.ਆਰ ਸੌਂਪੀ ਜਾ ਚੁੱਕੀ ਹੈ ਜਿਸ ਉਪਰ ਜਲਦ ਕੰਮ ਸ਼ੁਰੂ ਕੀਤਾ ਜਾਣਾ ਹੈ। ਇਸ ਸਬੰਧੀ ਵੀ ਕੇਂਦਰੀ ਮੰਤਰੀ ਨੇ ਅਧਿਕਾਰੀਆਂ ਨੂੰ ਫੌਰੀ ਕਦਮ ਚੁਕਣ ਲਈ ਕਿਹਾ। ਉਪ ਮੁੱਖ ਮੰਤਰੀ ਵਲੋਂ ਪੇਸ਼ ਮੰਗਾਂ ਨੂੰ ਸੁਨਣ ਉਪਰੰਤ ਸ੍ਰੀ ਗਡਕਰੀ ਨੇ 5261 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਦੀ ਪ੍ਰਵਾਨਗੀ ਦੇਣ ਦੇ ਨਾਲ ਨਾਲ ਪੰਜਾਬ ਦੇ ਬਾਕੀ ਮੁੱਦਿਆਂ  ਦੇ ਜਲਦੀ ਹੱਲ ਦਾ ਭਰੋਸਾ ਦਿਵਾਇਆ।ਮੀਟਿੰਗ ਵਿਚ ਹੋਰਨਾਂ ਪ੍ਰਮੁੱਖ ਸ਼ਖਸ਼ੀਅਤਾਂ ਦੇ ਇਲਾਵਾ ਸ੍ਰੀ ਪੀ.ਐਸ.ਔਜਲਾ ਪ੍ਰਮੁੱਖ ਸਕੱਤਰ/ਉਪ ਮੁੱਖ ਮੰਤਰੀ ਅਤੇ ਸ੍ਰੀ ਅਸੋਕ ਸਿੰਗਲਾ ਚੀਫ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਹਾਜ਼ਰ ਸਨ।

 

 

Tags: SUKHBIR , SUKHBIR SINGH BADAL , NITISH GADKARI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD