Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ-ਸੂਬਾ ਸਰਕਾਰ ਨੇ ਕੇਂਦਰ ਨੂੰ ਦੂਜੇ ਰਾਜਾਂ ਵਿਚ ਨਸ਼ਿਆਂ ਦੀ ਖੇਤੀ ਰੋਕਣ ਲਈ ਕਿਹਾ- ਸੁਖਬੀਰ ਸਿੰਘ ਬਾਦਲ

ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹੈ- ਕੇਂਦਹਰ ਸਰਕਾਰ ਅੰਤਰਰਾਸ਼ਟਰੀ ਸਰਹੱਦ ਨੂੰ ਸੀਲ ਕਰੇ

5 ਦਰਿਆ ਨਿਊਜ਼

ਨਥਾਣਾ (ਬਠਿੰਡਾ) , 03 Jan 2015

Last updated on: Jan 03, 2015, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਜੰਗ ਛੇੜੀ ਹੈ ਅਤੇ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦੂਜੇ ਰਾਜਾਂ ਵਿਚ ਨਸ਼ੇ ਦੀ ਖੇਤੀ 'ਤੇ ਰੋਕ ਲਾਵੇ।ਅੱਜ ਇੱਥੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਨਥਾਣਾ ਵਿਖੇ ਨੋਟੀਫਾਈਡ ਏਰੀਆ ਕਮੇਟੀ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕਰਨ ਸਮੇਂ ਪਹੁੰਚੇ ਉਪ ਮੁੱਖ ਮੰਤਰੀ ਸ.ਬਾਦਲ ਨੇ ਕਿਹਾ ਕਿ ਕੁਝ ਸੁਆਰਥੀ ਲੋਕਾਂ ਵਲੋਂ ਆਪਣੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਪੰਜਾਬ ਨਸ਼ੇ ਦੀ ਤਸਕਰੀ ਤੋਂ ਪ੍ਰਭਾਵਿਤ ਹੈ ਜਦਕਿ ਗੁਆਂਢੀ ਰਾਜ ਰਾਜਸਥਾਨ ਤੇ ਮੱਧ ਪ੍ਰਦੇਸ਼ ਨਸ਼ਿਆਂ ਦੀ ਖੇਤੀ ਤੋਂ ਸਾਲਾਨਾ 150 ਤੋਂ 200 ਕਰੋੜ ਰੁਪੈ ਦਾ ਮਾਲੀਆ ਇਕੱਠਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਉਤਪਾਦਨ ਵਾਲਾ ਰਾਜ ਹੈ ਤੇ ਦੇਸ਼ ਵਿਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ ਕਿ ਇਕ ਪਾਸੇ ਅੰਨ੍ਹ ਦੀ ਖੇਤੀ ਹੋਵੇ ਜਦਕਿ ਦੂਜੇ ਪਾਸੇ ਨਸ਼ਿਆਂ ਦੀ। ਉਨ੍ਹਾਂ ਕਿਹਾ ਕਿ ਨਸ਼ੇ ਦਾ ਉਤਪਾਦਨ ਅਫਗਾਨਿਸਤਾਨ ਤੇ ਪਾਕਿਸਤਾਨ ਵਿਚ ਹੁੰਦਾ ਹੈ ਜੋ ਕਿ ਤਸਕਰੀ ਰਾਹੀਂ ਅੰਤਰਰਾਸ਼ਟਰੀ ਸਰਹੱਦ ਤੋਂ ਪੰਜਾਬ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਰਾਹੀਂ ਤਸਕਰੀ ਰੋਕਣੀ ਬੀ.ਐਸ.ਐਫ. ਦਾ ਕੰਮ ਹੈ ਤੇ ਉਸਨੂੰ ਸਰਹੱਦ  ਨੂੰ ਮੈਕਸੀਕੋ-ਅਮਰੀਕਾ ਦੇ ਬਾਰਡਰ ਦੀ ਤਰਜ਼ 'ਤੇ ਸੀਲ ਕੀਤਾ ਜਾਣਾ ਚਾਹੀਦਾ ਹੈ।

ਸ. ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਾ ਬਰਾਮਦਗੀ ਵਿਚ ਸ਼ਾਨਦਾਰ ਕੰਮ ਕੀਤਾ ਹੈ, ਜਿਸ ਤਹਿਤ ਅਨੇਕਾਂ ਵੱਡੇ ਤਸਕਰਾਂ  ਨੂੰ ਕਾਬੂ ਕਰਕੇ ਨਸ਼ਿਆਂ ਦੀ ਸਪਲਾਈ ਲਾਇਨ ਤੋੜੀ ਗਈ ਹੈ। ਉਨ੍ਹਾਂ ਕਿਹਾ ਕਿ ਬੀ.ਐਸ.ਐਫ.  ਨੂੰ ਸਰਹੱਦ 'ਤੇ ਨਿਗਰਾਨੀ ਲਈ ਅਤਿ ਆਧੁਨਿਕ ਉਪਕਰਨਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਉਪਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਫਾਜਿਲਕਾ, ਫਿਰੋਜ਼ਪੁਰ ਤੇ ਅਟਾਰੀ ਵਿਖੇ 5 ਜਨਵਰੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਧਰਨੇ ਲਾਏ ਜਾ ਰਹੇ ਹਨ।ਇਕ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਧਰਮ ਪਰਿਵਰਤਨ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਭਾਰਤਵਿਚ ਹਰ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਦੀ ਆਜਾਦੀ ਹੈ ਪਰ ਧਰਮ ਪਰਿਵਰਤਨ ਇਕ ਡਰਾਮਾ ਹੈ ਜੋ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਬਹੁਤ ਮਜ਼ਬੂਤ ਹੈ ਕਿਉਂਕਿ ਇਹ ਸਿਆਸੀ ਨਹੀਂ ਸਗੋਂ ਕੁਦਰਤੀ ਗਠਜੋੜ ਹੈ।ਇਸ ਮੌਕੇ ਉਪ ਮੁੱਖ ਮੰਤਰੀ ਸ. ਬਾਦਲ  ਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਨਥਾਣਾ, ਰਾਮਪੁਰਾ, ਮੰਡੀ ਕਲਾਂ, ਬਲੀਆਂਵਾਲੀ ਤੇ ਚੌਕੇ ਵਿਖੇ ਸੀਮੈਂਟ ਦੀਆਂ ਗਲੀਆਂ ਬਣਾਉਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਬਠਿੰਡਾ ਦੇ ਡੀ.ਸੀ. ਬਸੰਤ ਗਰਗ ਨੇ ਦੱਸਿਆ ਕਿ ਇਨ੍ਹਾਂ 5 ਕਸਬਿਆਂ ਵਿਚ 51 ਕਰੋੜ ਰੁਪੈ ਖਰਚ ਕੀਤੇ ਗਏ ਹਨ ਜਿਸ ਵਿਚੋਂ 13 ਕਰੋੜ ਰੁਪੈ ਪੀਣ ਵਾਲੇ ਪਾਣੀ ਲਈ ਪਾਇਪਾਂ ਵਿਛਾਉਣ ਤੇ ਹੋਰ 38 ਕਰੋੜ ਰੁਪੈ ਸੀਮੈਂਟ ਦੀਆਂ ਗਲੀਆਂ ਬਣਾਉਣ 'ਤੇ ਲਾਏ ਗਏ ਹਨ।ਇਸ ਮੌਕੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਅਕਾਲੀ ਦਲ ਦੇ ਜਿਲ੍ਹਾ ਪ੍ਰੈਸ ਸਕੱਤਰ ਓ.ਪੀ. ਸ਼ਰਮਾ, ਐਸ.ਐਸ.ਪੀ. ਮੋਹਨ ਸਿੰਘ ਭੱਟੀ ਹਾਜ਼ਰ ਸਨ।   

 

Tags: SUKHBIR , SUKHBIR SINGH BADAL , HARSIMRAT KAUR BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD