Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜਿਕ ਚੇਤਨਾ ਪੈਦਾ ਹੋਣ ਨਾਲ ਪੰਜਾਬ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਆਇਆ : ਪਰਮਿੰਦਰ ਸਿੰਘ ਢੀਂਡਸਾ

ਮੋਹਾਲੀ ਪ੍ਰੈੱਸ ਕਲੱਬ ਵੱਲੋ ਧੀਆਂ ਦੀ ਲੋਹੜੀ ਤੇ ਸਮਾਗਮ ਦਾ ਆਯੋਜਨ

ਵਿੱਤ ਤੇ ਯੋਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਮੋਹਾਲੀ ਪ੍ਰੈਸ ਕਲੱਬ ਵੱਲੌਂ ਮਨਾਈ ਗਈ ਧੀਆਂ ਦੀ ਲੋਹੜੀ ਮੌਕੇ ਲੋਹੜੀ ਬਾਲਣ ਦੀ ਰਸ਼ਮ ਵਿੱਚ ਸ਼ਾਮਲ ਹੁੰਦੇ ਹੋਏ।
ਵਿੱਤ ਤੇ ਯੋਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਮੋਹਾਲੀ ਪ੍ਰੈਸ ਕਲੱਬ ਵੱਲੌਂ ਮਨਾਈ ਗਈ ਧੀਆਂ ਦੀ ਲੋਹੜੀ ਮੌਕੇ ਲੋਹੜੀ ਬਾਲਣ ਦੀ ਰਸ਼ਮ ਵਿੱਚ ਸ਼ਾਮਲ ਹੁੰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 09 Jan 2015

Last updated on: Jan 09, 2015, 00:00 IST

ਸਮਾਜਿਕ ਚੇਤਨਾ ਪੈਦਾ ਹੋਣ ਨਾਲ ਪੰਜਾਬ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਆਇਆ ਹੈ  ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਨੂੰ ਇੱਕ ਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰ ਸਕੀਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਤੇ ਯੋਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਮਨਾਈ ਗਈ ਧੀਆਂ ਦੀ ਲੋਹੜੀ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾ ਵਿੱਤ ਮੰਤਰੀ ਪੰਜਾਬ ਨੇ ਚੇਅਰਪਰਸ਼ਨ ਮਹਿਲਾ ਕਮਿਸ਼ਨ ਪੰਜਾਬ ਬੀਬੀ ਪਰਮਜੀਤ ਕੌਰ ਲਾਂਡਰਾਂ, ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਬੀਬੀ ਬਲਵਿੰਦਰ ਕੌਰ ਚੰਦੂਮਾਜਰਾ ਅਤੇ ਉੱਘੇ ਸਮਾਜ ਸੇਵੀ ਇੰਜ: ਅਮਰ ਸਿੰਘ ਰੰਧਾਵਾ ਨਾਲ ਲੋਹੜੀ ਬਾਲਣ ਦੀ ਰਸਮ ਵਿੱਚ ਸਾਮਲ ਹੋਏ।  

ਵਿੱਤ ਮੰਤਰੀ ਪੰਜਾਬ ਨੇ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਹਰ ਸਾਲ ਧੀਆਂ ਦੀ ਲੋਹੜੀ ਮਨਾਉਣਾ ਬਹੁਤ ਹੀ ਸਲਾਘਾਯੋਗ ਕਦਮ ਹੈ ਜਿਸ ਨਾਲ ਧੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ ਉਨ੍ਹਾਂ ਕਿਹਾ ਕਿ ਧੀਆਂ ਤੋਂ ਬਿਨ੍ਹਾਂ ਪ੍ਰੀਵਾਰ ਅਧੂਰਾ ਹੁੰਦਾ ਹੈ ਸਾਨੂੰ ਧੀਆਂ ਦਾ ਪੁਰਾ-ਪੁਰਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਕੇਵਲ ਮੁੰਡਿਆਂ ਦੀ ਲੋਹੜੀ ਹੀ ਮਨਾਈ ਜਾਂਦੀ ਸੀ ਪਰੰਤੂ ਹੁਣ ਧੀਆਂ ਦੀ ਲੋਹੜੀ ਵੀ ਵੱਡੇ ਪੱਧਰ ਤੇ ਮਨਾਈ ਜਾਂਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋ ਘੱਟ ਨਹੀਂ ਹਨ ਸਗੋ ਕਈ ਖੇਤਰਾਂ ਵਿੱਚ ਅੱਗੇ ਹਨ। ਸਾਨੂੰ ਧੀਆਂ ਦਾ ਵੀ ਲੜਕਿਆਂ ਦੀ ਤਰ੍ਹਾਂ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਨਵ ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀ ਮਾਵਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਮੋਹਾਲੀ ਪ੍ਰੈੱਸ ਕਲੱਬ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਸਮਾਗਮ ਦਾ ਅੰਗਾਜ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਮਾ ਰੋਸ਼ਨ ਕਰਕੇ ਕੀਤਾ।  

ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਪਰਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪ੍ਰੈੱਸ ਕਲੱਬ ਵੱਲੋਂ ਧੀਆਂ ਦੀ ਲੋਹੜੀ ਮਨਾ ਕੇ ਸਮਾਜ ਵਿੱਚ ਧੀਆਂ ਦਾ ਸਤਿਕਾਰ ਕਰਨ ਸਬੰਧੀ ਜਾਗਰੂਕਤਾ ਪੈਦਾ ਕੀਤੀ ਹੈ। ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮੋਹਾਲੀ ਪ੍ਰੈੱਸ ਕਲੱਬ ਨੂੰ ਧੀਆਂ ਦੀ ਲੋਹੜੀ ਮਨਾਉਣ ਦੀ ਵਧਾਈ ਦਿੰਦਿਆ ਕਿਹਾ ਕਿ ਅਜਿਹੇ ਸਮਾਗਮ ਧੀਆਂ ਦਾ ਸਤਿਕਾਰ ਕਰਨ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ  ਹਨ ਅਤੇ ਪ੍ਰੈੱਸ ਨੂੰ ਔਰਤ ਦੇ ਸਤਿਕਾਰ ਕਰੋ ਵਿਸ਼ੇ ਤੇ ਵਿਸ਼ੇਸ ਲੇਖ ਪ੍ਰਕਾਸ਼ਿਤ ਕਰਨ ਦੀ ਲੋੜ ਹੈ। ਉੱਘੇ ਸਮਾਜ ਸੇਵੀ ਇੰਜੀ: ਅਮਰ ਸਿੰਘ ਰੰਧਾਵਾ ਨੇ ਵੀ ਪ੍ਰੈੱਸ ਕਲੱਬ ਮੋਹਾਲੀ ਵੱਲੌਂ ਧੀਆਂ ਦੀ ਲੋਹੜੀ ਮਨਾਉਣ ਦੀ ਸਲਾਘਾ ਕੀਤੀ। ਉਨ੍ਹਾਂ ਇਸ ਮੌਕੇ ਪ੍ਰੈੱਸ ਕਲੱਬ ਦਾ ਕਲੰਡਰ ਵੀ ਜਾਰੀ ਕੀਤਾ। ਇਸ ਤੋਂ ਪਹਿਲਾ ਸਮਾਗਮ ਵਿੱਚ ਮੁੱਖ ਸੰਸਦੀ ਸਕੱਤਰ ਖੇਤੀਬਾੜੀ ਸ੍ਰ: ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਸਿਰਕਤ ਕੀਤੀ। ਸਮਾਗਮ ਵਿੱਚ ਪੁੱਜਣ ਤੇ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਵਿੱਤ ਮੰਤਰੀ ਪੰਜਾਬ ਅਤੇ ਹੋਰ ਪੁੱਜੀਆਂ ਸਖ਼ਸ਼ੀਅਤਾਂ ਨੂੰ ਜੀ ਆਇਆ ਆਖਿਆ। ਕਲੱਬ ਦੇ ਜਨਰਲ ਸਕੱਤਰ ਸ੍ਰ: ਸੁਖਦੇਵ ਸਿੰਘ ਪਟਵਾਰੀ ਨੇ ਪ੍ਰੈੱਸ ਕਲੱਬ ਮੋਹਾਲੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਵਿੱਚ ਸ੍ਰ: ਸਰਬਜੀਤ ਸਿੰਘ ਸਮਾਣਾ ਜ਼ਿਲ੍ਹਾ ਡੈਲੀਗੇਟ ਸ੍ਰੋਮਣੀ ਅਕਾਲੀ ਦਲ, ਬੀਬੀ ਬਲਜਿੰਦਰ ਕੌਰ ਸੈਦਪੁਰਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਸ੍ਰੋਮਣੀ ਅਕਾਲੀ ਦਲ ਸਮੇਤ ਵੱਡੀ ਗਿਣਤੀ ਵਿੱਚ ਹੋਰ ਸਖ਼ਸ਼ੀਅਤਾਂ ਨੇ ਵੀ ਸਿਰਕਤ ਕੀਤੀ । ਇਸ ਮੌਕੇ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਸੁਰਜੀਤ ਖਾਨ, ਅਨਮੋਲ ਗਗਨ ਮਾਨ, ਕੋਮਲ ਕੇ ਚਾਂਦ ਅਤੇ ਰੰਜਨਾ ਨੇ ਖੂਬ ਰੰਗ ਬੰਨਿਆ। 

 

 

Tags: MOHALI PRESS CLUB , PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD