Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਗਤਪੁਰਾ ਪੁਲ ਦਾ ਅੰਤਿਮ ਪੜਾਅ ਦੇ ਨਿਰਮਾਣ ਕਾਰਜ ਸ਼ੁਰੂ: ਬੀਬੀ ਰਾਮੂਵਾਲੀਆ

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜਗਤਪੁਰਾ ਪੁਲ ਦੇ ਬਕਾਇਆ ਕੰਮਾਂ ਦਾ ਲਿਆ ਜਾਇਜ਼ਾ

ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜਗਤਪੁਰਾ ਵਿਖੇ ਮੋਹਾਲੀ ਚੋਅ ਤੇ ਉਸਾਰੇ ਗਏ ਉੱਚ-ਪੱਧਰੀ ਪੁਲ ਦੇ ਅੰਤਿਮ ਪੜਾਅ ਦੇ ਨਿਰਮਾਣ ਕਾਰਜਾ ਦਾ ਜਾਇਜਾ ਲੈਂਦੇ ਹੋਏ।
ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜਗਤਪੁਰਾ ਵਿਖੇ ਮੋਹਾਲੀ ਚੋਅ ਤੇ ਉਸਾਰੇ ਗਏ ਉੱਚ-ਪੱਧਰੀ ਪੁਲ ਦੇ ਅੰਤਿਮ ਪੜਾਅ ਦੇ ਨਿਰਮਾਣ ਕਾਰਜਾ ਦਾ ਜਾਇਜਾ ਲੈਂਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 19 Jan 2015

Last updated on: Jan 19, 2015, 00:00 IST

ਜਗਤਪੁਰਾ ਪੁਲ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ  ਫੰਡਾਂ ਨਾਲ ਪੁਲ ਦੇ ਅੰਤਿਮ ਪੜਾਅ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ ਇਹ ਜਾਣਕਾਰੀ ਦਿੰਦਿਆ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ  ਦੱਸਿਆ ਕਿ ਪੁਲ ਦੀ ਉਸਾਰੀ ਦਾ ਕੰਮ 95ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ 5ਫੀਸਦੀ ਕੰਮ ਸ਼ੁਰੂ ਹੋਣ ਨਾਲ ਜਲਦੀ ਹੀ ਮੁਕੰਮਲ ਹੋ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਇਹ ਪੁਲ ਘੱਟ ਤੋਂ ਘੱਟ ਸਮੇਂ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਬੀਬੀ ਰਾਮੂਵਾਲੀਆ ਜਗਤਪੁਰਾ ਪੁਲ ਦੇ ਨਿਰਮਾਣ ਕਾਰਜਾ ਦਾ ਜਾਇਜਾ ਲੈਣ ਲਈ ਜਗਤਪੁਰਾ ਵਿਖੇ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਚੋਅ ਤੇ ਸੁਰੱਖਿਅਤ ਪੁਲ ਨਾ ਹੋਣ ਕਾਰਨ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਨੂੰ ਐਸ.ਏ.ਐਸ.ਨਗਰ ਆਉਣ-ਜਾਣ ਲਈ ਚੰਡੀਗੜ੍ਹ ਰਾਹੀਂ ਜਾਂ ਹੋਰ ਦੂਰ-ਦੁਰਾਡੇ ਦੀਆਂ ਸੜਕਾਂ ਦਾ ਰਾਹ ਅਪਨਾਉਣਾ ਪੈਂਦਾ ਸੀ ਜਿਸ ਕਾਰਨ ਸਮੇਂ ਅਤੇ ਪੈਸੇ ਦੀ ਬਰਬਾਦੀ ਹੁੰਦੀ ਸੀ। ਉਨ੍ਹਾਂ ਦੱਸਿਆ ਕਿ ਭਾਂਵੇ ਚੋਅ ਤੇ ਆਰਜੀ ਪੁਲ ਵੀ ਬਣਾਇਆ ਹੋਇਆ ਹੈ ਪਰੰਤੂ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਵਾਜਾਈ ਦੀ ਸਮੱਸਿਆ ਦੇ ਪੱਕੇ ਹੱਲ ਅਤੇ ਛੋਟੇ ਤੇ ਵੱਡੇ ਵਾਹਨਾਂ ਦਾ ਆਵਾਜਾਈ ਲਈ ਉੱਚ ਪੱਧਰੀ ਪੁਲ ਦੀ ਉਸਾਰੀ ਕਰਵਾਈ ਜਾ ਰਹੀ ਹੈ। 

ਇੱਥੇ ਇਹ ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਲਈ ਜਗਤਪੁਰਾ ਨੇੜੇਓ ਲੰਘਦੇ ਮੋਹਾਲੀ ਚੋਅ ਤੇ 3 ਕਰੋੜ 41 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ  ਉੱਚ ਪੱਧਰੀ ਪੁਲ ਦੀ ਲੰਬਾਈ 182.43 ਫੁੱਟ  ਅਤੇ ਚੌੜਾਈ 42 ਫੁੱਟ ਹੈ । ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਦੱਸਿਆ ਕਿ ਇਸ ਪੁਲ ਦੀ ਉਸਾਰੀ ਦਾ ਕੰਮ ਨਵੀਆਂ ਅਧੁਨਿਕ ਤਕਨੀਕਾਂ ਨਾਲ ਕਰਵਾਇਆ ਗਿਆ ਹੈ  ਤਾਂ  ਕਿ ਬਰਸਾਤ ਦੇ ਦਿਨਾਂ ਵਿੱਚ ਜ਼ਿਆਦਾ ਪਾਣੀ ਦੇ ਵਹਾਅ ਕਾਰਨ ਇਸ ਪੁਲ ਨੂੰ ਕੋਈ ਨੁਕਸਾਨ ਨਾ ਪੁੱਜੇ ਅਤੇ ਇਸ ਪੁਲ ਤੇ ਆਵਾਜਾਈ ਆਮ ਵਾਂਗ ਰਹੇ । ਉਨ੍ਹਾਂ ਨੇ ਇਸ ਮੌਕੇ ਜੁੜੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਸ ਪੁਲ ਨੂੰ ਜਲਦੀ ਤੋਂ ਜਲਦੀ ਚਾਲੂ ਕਰਕੇ ਇਸ ਪੁਲ ਤੇ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਦਰਪੇਸ ਮੁਸ਼ਕਲਾਂ ਤੋਂ ਛੁੱਟਕਾਰਾ ਮਿਲ ਸਕੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰ: ਬਲਜੀਤ ਸਿੰਘ ਕੁੰਭੜਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਵਾਇਸ ਚੇਅਰਮੈਨ ਪਰਮਿੰਦਰ ਸਿੰਘ ਸੋਹਾਣਾ, ਸ੍ਰ: ਗੁਰਇਕਬਾਲ ਸਿੰਘ ਗੁਰੀ, ਸ੍ਰ: ਬਲਜੀਤ ਸਿੰਘ, ਸ੍ਰ: ਮੇਜਰ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।  

 

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD