Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਦੀ ਲੋਕਪ੍ਰਿਅਤਾ ਸ਼ਿਖਰਾਂ ਤੇ, ਮੈਂਬਰਸ਼ਿਪ 10 ਲੱਖ ਤੋਂ ਪਾਰ

ਹਰ ਵਰਗ ਦਿਖਾ ਰਿਹਾ ਹੈ ਪਾਰਟੀ ਵਿਚ ਰੂਚੀ - ਕਮਲ ਸ਼ਰਮਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 20 Jan 2015

Last updated on: Jan 20, 2015, 00:00 IST

ਭਾਰਤੀ ਜਨਤਾ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਦੌਰਾਨ ਪਾਰਟੀ ਦੀ ਲੋਕਪ੍ਰਿਅਤਾ ਨਵੇਂ ਸ਼ਿਖਰਾਂ ਨੂੰ ਛੂਹ ਰਹੀ ਹੈ ਅਤੇ 17 ਨਵੰਬਰ ਤੋਂ ਸ਼ੁਰੂ ਹੋਈ ਮੈਂਬਰਸ਼ਿਪ ਅਜੇ ਤੀਕ 10 ਲੱਖ ਦਾ ਅੰਕੜਾ ਪਾਰ ਕਰ ਚੁਕੀ ਹੈ। ਇਸ ਗੱਲ ਦੀ ਜਾਣਕਾਰੀ ਭਾਜਪਾ ਦੇ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਦਿੱਤੀ। ਉਨ੍ਹਾਂ ਦੇ ਪਾਰਟੀ ਦੇ ਨੇਤਾਵਾਂ, ਅਹੁਦੇਦਾਰਾਂ ਅਤੇ ਕਾਰਜਕਰਤਾਵਾਂ ਨੂੰ ਇਸਦੀ ਸ਼ੁਭਕਾਮਨਾਵਾਂ ਦਿੰਦਿਆਂ ਮੈਂਬਰਸ਼ਿਪ ਅਭਿਆਨ ਦੇ ਬਚੇ ਹੋਏ ਸਮੇਂ ਵਿਚ ਹੋਰ ਵੀ ਜਿਆਦਾ ਮਿਹਨਤ ਕਰਕੇ ਪਾਰਟੀ ਨੂੰ ਦੁਨੀਆ ਦਾ ਸਭਤੋਂ ਵੱਡਾ ਸਿਆਸੀ ਦਲ ਬਨਾਉਣ ਦੇ ਟਿੱਚੇ ਵਿਚ ਆਪਣਾ ਜਿਆਦਾ ਤੋਂ ਜਿਆਦਾ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ।

ਪ੍ਰੈਸ ਦੇ ਨਾਂਅ ਜਾਰੀ ਬਿਆਨ ਵਿਚ ਭਾਜਪਾ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ ਪਾਰਟੀ ਦੇ ਵੱਖ-ਵੱਖ ਮੋਰਚਿਆਂ ਵੱਲੋਂ ਯੋਜਨਾਬੱਧ ਤਰੀਕੇ ਨਾਲ ਚਲਾਏ ਗਏ ਅਭਿਆਨ ਦਾ ਬਹੁਤ ਲਾਭ ਮਿਲਿਆ ਹੈ। ਹੁਨ ਹਰ ਨੇਤਾ ਅਤੇ ਹਰ ਮੋਰਚੇ ਵੱਲੋਂ ਬਨਾਏ ਗਏ ਮੈਂਬਰ ਦੀ ਸਹੀ-ਸਹੀ ਜਾਣਕਾਰੀ ਪਾਰਟੀ ਹਾਈਕਮਾਨ ਕੋਲ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸੋਸ਼ਲ ਮੀਡੀਆ ਦੇ ਕੀਤੇ ਗਏ ਨਵੇਂ ਪ੍ਰਯੋਗ ਦਾ ਵੀ ਕਾਫੀ ਫਾਇਦਾ ਮਿਲਿਆ ਹੈ ਇਸ ਨਾਲ ਯੂਵਾ ਖਾਸ ਕਰਕੇ ਵਿਦਿਆਰਥੀ ਵਰਗ ਵੱਡੇ ਪੱਧਰ ਤੇ ਪਾਰਟੀ ਨਾਲ ਜੁੜਿਆ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਨਾਲ ਜੁੜੇ ਨਵੇਂ ਲੋਕਾਂ ਨੂੰ ਉਨ੍ਹਾਂ ਦੀ ਰੂਚੀ ਅਤੇ ਯੋਗਤਾ ਅਨੂਸਾਰ ਵੱਖ-ਵੱਖ ਕੰਮਾ ਵਿਚ ਲਗਾਇਆ ਜਾਵੇਗਾ। ਇਸਦੀ ਜਿੰਮੇਵਾਰੀ ਸਥਾਨਕ ਨੇਤਾਵਾਂ ਨੂੰ ਦਿੱਤੀ ਜਾਵੇਗੀ। ਕੋਸ਼ਿਸ਼ ਰਹੇਗੀ ਕਿ ਹਰ ਕਾਰਜਕਰਤਾ ਨੂੰ ਕੋਈ ਨਾ ਕੋਈ ਕੰਮ ਮਿਲੇ ਤਾਂ ਇਸ ਨਾਲ ਪਾਰਟੀ ਦਾ ਰਾਜ ਅੰਦਰ ਅਧਾਰ ਵੀ ਮਜਬੂਤ ਹੋਵੇਗਾ ਅਤੇ ਕਾਰਜਕਰਤਾਵਾਂ ਦਾ ਵਿਕਾਸ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਵਿਚ ਚਲ ਰਹੀ ਸ਼੍ਰੀ ਨਰੇਂਦ੍ਰ ਮੋਦੀ ਦੀ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਪ੍ਰਭਾਵਿਤ ਹੋ ਕੇ ਨਵੇਂ ਖੇਤਰਾਂ ਅਤੇ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਪਾਰਟੀ ਆਪਣੇ ਨਾਲ ਜੁੜ ਰਹੀ ਜਨਸ਼ਕਤੀ ਦਾ ਲਾਭ ਆਪਣੀ ਜਨ ਕਲਿਆਣਕਾਰੀ ਨੀਤੀਆਂ ਦੇ ਪ੍ਰਚਾਰ-ਪ੍ਰਸਾਰ ਦੀ ਦਿਸ਼ਾ ਵਿਚ ਉਠਾਵੇਗੀ ਅਤੇ ਭਾਜਪਾ ਨੂੰ ਨਾ ਕੇਵਲ ਇਸ ਰਾਜ ਅਤੇ ਦੇਸ਼ ਬਲਕਿ ਪੂਰੀ ਦੁਨੀਆ ਦਾ ਸਭਤੋਂ ਵੱਡਾ ਸਿਆਸੀ ਦਲ ਬਨਾਵੇਗੀ।

 

 

Tags: KAMAL SHARMA BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD