Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰੀ ਮੰਤਰੀ ਗਡਕਰੀ ਨੇ ਪੰਜਾਬ ਲਈ 18 ਹਜ਼ਾਰ ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਐਲਾਨੇ

ਸਾਲ ਦੇ ਅੰਤ ਤੱਕ ਕੰਮ ਸ਼ੁਰੂ ਕਰਵਾ ਦਿੱਤੇ ਜਾਣਗੇ : ਗਡਕਰੀ

Web Admin

Web Admin

5 ਦਰਿਆ ਨਿਊਜ਼

ਬਠਿੰਡਾ , 22 Jan 2015

Last updated on: Jan 22, 2015, 00:00 IST

ਕੇਂਦਰੀ ਸੜਕ ਆਵਾਜਾਈ, ਹਾਈਵੇ ਅਤੇ ਸ਼ਿਪਿੰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਪੰਜਾਬ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ 18 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੀਆਂ 800 ਕਿਲੋਮੀਟਰ ਸੜਕਾਂ ਸੂਬੇ ਵਿਚ ਬਣਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਅੱਜ ਬਠਿੰਡਾ-ਚੰਡੀਗੜ੍ਹ ਮਾਰਗ ਨੂੰ ਚਹੁੰਮਾਰਗੀ ਕਰਨ ਵਾਲੇ 7 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀਆਂ ਸਾਰੀਆਂ ਮੰਗਾਂ ਮੰਨਦੇ ਹੋਏ ਸੂਬੇ ਵਿਚ 18 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ ਇਸ ਸਾਲ ਦੇ ਅੰਤ ਤੋਂ ਪਹਿਲਾਂ ਸ਼ੁਰੂ ਕੀਤੇ ਜਾਣਗੇ। ਅੱਜ ਐਲਾਨੇ ਗਏ ਪ੍ਰੋਜੈਕਟਾਂ ਵਿਚ 400 ਕਿਲੋਮੀਟਰ ਦੇ ਨਵੇਂ ਕੌਮੀ ਹਾਈਵੇ ਵੀ ਸ਼ਾਮਿਲ ਹਨ। ਗਡਕਰੀ ਨੇ ਕਿਹਾ ਕਿ ਕੇਂਦਰ ਵਲੋਂ ਦੇਸ਼ ਦੀਆਂ 101 ਨਦੀਆਂ ਅਤੇ ਦਰਿਆਵਾਂ ਵਿਚ ਜਲ ਟਰਾਂਸਪੋਰਟ ਚਲਾਈ ਜਾਵੇਗੀ, ਜਿਸ ਵਿਚ ਪੰਜਾਬ ਦੇ ਸਤਲੁਜ ਅਤੇ ਬਿਆਸ ਦਰਿਆ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚੀਨ ਵਿਚ 44 ਪ੍ਰਤੀਸ਼ਤ ਟ੍ਰੈਫਿਕ ਪਾਣੀ ਰਾਹੀਂ ਚੱਲਦਾ ਹੈ, ਜਦਕਿ ਭਾਰਤ ਵਿਚ ਇਹ ਸੰਖਿਆ ਸਿਰਫ਼ 3.3 ਫ਼ੀਸਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਜਲ ਟਰਾਂਸਪੋਰਟ ਨੂੰ ਵਧਾਉਣ ਨਾਲ ਘੱਟ ਪ੍ਰਦੂਸ਼ਣ ਅਤੇ ਘੱਟ ਖਰਚੇ 'ਤੇ ਸਫ਼ਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ-ਬਠਿੰਡਾ 3800 ਕਰੋੜ ਰੁਪਏ, ਜਲੰਧਰ-ਮੋਗਾ 1500 ਕਰੋੜ ਰੁਪਏ, ਮੋਗਾ-ਬਰਨਾਲਾ 500 ਕਰੋੜ ਰੁਪਏ, ਜਲੰਧਰ-ਹੁਸ਼ਿਆਰਪੁਰ (ਹਿਮਾਚਲ ਸੀਮਾ ਤੱਕ) ਇਕ ਹਜ਼ਾਰ ਕਰੋੜ ਰੁਪਏ, ਖਰੜ-ਕੁਰਾਲੀ 300 ਕਰੋੜ ਰੁਪਏ, ਰੋਪੜ-ਫਗਵਾੜਾ ਇਕ ਹਜ਼ਾਰ ਕਰੋੜ ਰੁਪਏ, ਲਾਧੋਵਾਲ-ਲੁਧਿਆਣਾ 315 ਕਰੋੜ ਰੁਪਏ, ਅੰਮ੍ਰਿਤਸਰ-ਵਾਹਘਾ ਬਾਰਡਰ ਤੱਕ 255 ਕਰੋੜ ਰੁਪਏ ਅਤੇ ਸਮਰਾਲਾ ਚੌਕ ਤੋਂ ਲੁਧਿਆਣਾ ਇਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ।

ਇਸ ਤੋਂ ਪਹਿਲਾਂ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚ 5 ਨਵੇਂ ਰੇਲਵੇ ਓਵਰ ਬ੍ਰਿਜ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿਚ ਬਠਿੰਡਾ-ਕੋਟਕਪੁਰਾ, ਫਰੀਦਕੋਟ ਵਿਖੇ ਤਲਵੰਡੀ ਰੋਡ, ਬਠਿੰਡਾ-ਡੱਬਵਾਲੀ ਰੋਡ, ਬਰਨਾਲਾ ਨੇੜੇ ਬਾਜਾਖਾਨਾ ਰੋਡ ਅਤੇ ਅੰਮ੍ਰਿਤਸਰ-ਤਰਨਤਾਰਨ ਰੋਡ ਦੇ ਆਰ.ਓ.ਬੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੰਦੇ ਹਨ, ਜਿਸਦਾ ਸਬੂਤ ਇਥੇ ਠਾਠਾਂ ਮਾਰਦੇ ਇਕੱਠ ਤੋਂ ਮਿਲਦਾ ਹੈ ਪਰ ਦੂਜੇ ਪਾਸੇ ਕਾਂਗਰਸ ਵਲੋਂ ਅੰਮ੍ਰਿਤਸਰ ਵਿਖੇ ਰੱਖੀ ਲਲਕਾਰ ਰੈਲੀ ਰੱਦ ਕਰਨਾ, ਇਸ ਗੱਲ ਦਾ ਸੰਕੇਤ ਹੈ ਕਿ ਉਹ ਮੀਂਹ ਨੂੰ ਬਹਾਨਾ ਬਣਾ ਰਹੇ ਹਨ। ਬਾਦਲ ਨੇ ਕਿਹਾ ਕਿ ਆਉਣ ਵਾਲੀ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸ਼੍ਰੀ ਨਿਤਿਨ ਗਡਕਰੀ ਵਲੋਂ ਪੰਜਾਬ ਦੇ ਵਿਕਾਸ ਲਈ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ। ਅੱਜ ਅਲਾਨੇ ਗਏ ਚਾਰ ਨਵੇਂ ਕੌਮੀ ਮਾਰਗ ਐਲਾਨੇ ਗਏ, ਜਿਨ੍ਹਾਂ ਵਿਚ ਫਗਵਾੜਾ-ਹੁਸ਼ਿਆਰਪੁਰ, ਅੰਮ੍ਰਿਤਸਰ ਤੋਂ ਲੈਕੇ ਹਿਮਾਚਲ ਸੀਮਾ ਤੱਕ, ਖਰੜ, ਬਨੂੜ, ਤੇਪਲਾ ਰੋਡ ਅਤੇ ਮੁੱਦਕੀ ਤੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਕੌਮੀ ਮਾਰਗ ਨਾਲ ਜੋੜਿਆ ਜਾਵੇਗਾ, ਜਿਸ ਤਹਿਤ 155 ਕਿਲੋਮੀਟਰ ਸੜਕ ਮੁੱਦਕੀ ਤੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਬਣਾਈ ਜਾਵੇਗੀ, ਇਨ੍ਹਾਂ ਵਿਚ ਚੰਡੀਗੜ੍ਹ-ਲੁਧਿਆਣਾ ਦੇ ਚਹੁੰਮਾਰਗੀ ਪ੍ਰੋਜੈਕਟ ਅਤੇ ਬਠਿੰਡਾ ਤੋਂ ਅੰਮ੍ਰਿਤਸਰ ਚਹੁੰਮਾਰਗੀ ਕਰਨਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੇ ਸਾਰੇ ਖਾਲਿਆਂ ਨੂੰ ਪੱਕਾ ਕਰਨ ਲਈ 900 ਕਰੋੜ ਰੁਪਏ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਸ਼੍ਰੀ ਵਿਜੈ ਸਾਂਪਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੋ ਰਹੇ ਵਿਕਾਸ ਤੋਂ ਸਾਬਿਤ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਗਠਜੋੜ ਹੋਰ ਕਿੰਨਾ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਕਮਲ ਸ਼ਰਮਾ, ਰਾਜ ਸਭਾ ਮੈਂਬਰ ਸ਼੍ਰੀ ਬਲਵਿੰਦਰ ਸਿੰਘ ਭੂੰਦੜ, ਲੋਕ ਨਿਰਮਾਣ ਮੰਤਰੀ ਸ਼੍ਰੀ ਜਨਮੇਜਾ ਸਿੰਘ ਸੇਖੋਂ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਸਿਕੰਦਰ ਸਿੰਘ ਮਲੂਕਾ ਨੇ ਵੀ ਸੰਬੋਧਨ ਕੀਤਾ।

ਗਡਕਰੀ ਵਲੋਂ ਅੱਜ ਬਹੁ-ਕਰੋੜੀ ਪ੍ਰੋਜੈਕਟ ਦੇ ਰੱਖੇ ਨੀਂਹ ਪੱਥਰ ਵਿਚ 7 ਹਾਈਵੇ ਪ੍ਰੋਜੈਕਟ ਸ਼ਾਮਿਲ ਹਨ, ਜਿਨ੍ਹਾਂ ਵਿਚ ਪਟਿਆਲਾ ਬਾਈਪਾਸ ਚਹੁੰਮਾਰਗੀ (279.68 ਕਰੋੜ), ਸੰਗਰੂਰ ਤੋਂ ਧਨੌਲਾ ਬਾਈਪਾਸ (319.80 ਕਰੋੜ ਰੁਪਏ), ਪਟਿਆਲਾ ਤੋਂ ਸੰਗਰੂਰ ਚਹੁੰਮਾਰਗੀ (486.75 ਕਰੋੜ), ਸੰਗਰੂਰ ਤੋਂ ਤਪਾ ਚਹੁੰਮਾਰਗੀ (483.38 ਕਰੋੜ), ਤਪਾ ਤੋਂ ਬਠਿੰਡਾ ਚਹੁੰਮਾਰਗੀ (620.28 ਕਰੋੜ), ਸੰਗਰੂਰ ਤੋਂ ਦੁਗਾਲ ਕਲਾਂ ਚਹੁੰਮਾਰਗੀ (546.43 ਕਰੋੜ) ਅਤੇ ਦੁਗਾਲ ਕਲਾਂ ਤੋਂ ਪੰਜਾਬ-ਹਰਿਆਣਾ ਬਾਰਡਰ ਤੱਕ ਚਹੁੰ ਮਾਰਗੀ (605.35 ਕਰੋੜ) ਸ਼ਾਮਿਲ ਹਨ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਸ਼੍ਰੀ ਬਲਬੀਰ ਸਿੰਘ ਘੁੰਨਸ, ਹਲਕਾ ਵਿਧਾਇਕ ਸ਼੍ਰੀ ਜੀਤ ਮਹਿੰਦਰ ਸਿੰਘ ਸਿੱਧੂ, ਸ਼੍ਰੀ ਦਰਸ਼ਨ ਸਿੰਘ ਕੋਟਫੱਤਾ, ਸ਼੍ਰੀ ਪ੍ਰੇਮ ਮਿੱਤਲ, ਸੀਨੀਅਰ ਅਕਾਲੀ ਆਗੂ ਸ਼੍ਰੀ ਦਿਆਲ ਸਿੰਘ ਕੋਲਿਆਂਵਾਲੀ, ਆਈ.ਜੀ. ਸ਼੍ਰੀ ਪਰਮਰਾਜ ਸਿੰਘ ਉਮਰਾਨੰਗਲ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਐਸ.ਐਸ.ਪੀ. ਸ਼੍ਰੀ ਇੰਦਰ ਮੋਹਨ ਸਿੰਘ ਭੱਟੀ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਸ਼ਾਮਿਲ ਸਨ।

 

 

 

Tags: NITISH GADKARI , SUKHBIR , SUKHBIR SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD