Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਜੰਗ-ਏ-ਆਜ਼ਾਦੀ ਵਿੱਚ ਪੰਜਾਬੀਆਂ ਦੇ ਅਥਾਹ ਯੋਗਦਾਨ 'ਤੇ ਮਾਣ ਮਹਿਸੂਸ ਕਰਦੇ ਹਾਂ-ਪਰਮਿੰਦਰ ਸਿੰਘ ਢੀਂਡਸਾ

ਗਣਤੰਤਰ ਦਿਵਸ ਮੌਕੇ ਲੁਧਿਆਣਾ 'ਚ ਲਹਿਰਾਇਆ ਕੌਮੀ ਝੰਡਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 26 Jan 2015

ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬਹੁਤ ਹੀ ਖੂਬਸੂਰਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ। ਪੰਜਾਬ ਸਰਕਾਰ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਤੋਂ ਸਲਾਮੀ ਲੈਣ ਦੀ ਰਸਮ ਨਿਭਾਈ। ਉਨ੍ਹਾਂ ਕੌਮ ਦੇ ਨਾਮ ਸੰਦੇਸ਼ ਅਤੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦੀ 66ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਅੱਜ ਤੋਂ 6 ਦਹਾਕਿਆਂ ਤੋਂ ਵੀ ਪਹਿਲਾਂ ਠੀਕ 26 ਜਨਵਰੀ ਨੂੰ ਹੀ ਅਸੀਂ ਸੰਨ 1950 ਵਿੱਚ ਆਪਣਾ ਸੰਵਿਧਾਨ ਲਾਗੂ ਕਰਕੇ ਗਣਰਾਜ ਦਾ ਰੁਤਬਾ ਹਾਸਲ ਕੀਤਾ ਸੀ। ਇਸ ਲੰਬੇ ਸਫਰ ਦੌਰਾਨ ਸਾਡਾ ਸੰਵਿਧਾਨ ਜੋ ਦੁਨੀਆਂ ਦਾ ਸਭ ਤੋਂ ਵਿਸਤ੍ਰਿਤ ਲਿਖਤੀ ਸੰਵਿਧਾਨ ਹੈ, ਜ਼ਮਹੂਰੀਅਤ ਦੀਆਂ ਕਠਿਨ ਪ੍ਰੀਖਿਆਵਾਂ ਵਿਚੋਂ ਸਫਲਤਾ ਪੂਰਵਕ ਨਿਕਲਿਆ ਹੈ। ਸਾਡੇ ਸੰਵਿਧਾਨ ਦੀ ਤਾਕਤ ਅਤੇ ਜ਼ਮਹੂਰੀ ਕਦਰਾਂ ਕੀਮਤਾਂ ਪ੍ਰਤੀ ਸਾਡੇ ਵਿਸ਼ਵਾਸ਼ ਸਦਕਾ ਅਸੀਂ ਜਿੱਥੇ  ਦੁਨੀਆਂ ਦੀ ਸਭ ਤੋਂ ਵੱਡੀ ਜ਼ਮਹੂਰੀਅਤ ਵਜੋਂ ਉੱਭਰੇ ਹਾਂ ਉਥੇ ਸਾਡੇ ਦੇਸ਼ ਅੰਦਰ ਸਿਰਫ ਵੋਟ ਦੀ ਤਾਕਤ ਨਾਲ ਸਰਕਾਰਾਂ ਸੁਚੱਜੇ ਢੰਗ ਨਾਲ ਬਦਲ ਜਾਂਦੀਆਂ ਹਨ। ਸਾਡਾ ਸੰਵਿਧਾਨ ਜ਼ਮਹੂਰੀਅਤ ਅਤੇ ਲੋਕਾਂ ਦੇ ਅਧਿਕਾਰਾਂ ਦਾ ਚਾਰਟਰ ਹੈ। ਭਾਰਤੀ ਸੰਵਿਧਾਨ ਨੇ ਇਕ ਆਮ ਨਾਗਰਿਕ ਨੂੰ ਆਪਣੀ ਪਸੰਦ ਦੀ ਸਰਕਾਰ ਚੁਨਣ ਲਈ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ 'ਤੇ ਉਹ ਸਮੂਹ ਦੇਸ਼ ਭਗਤਾਂ, ਗਦਰੀ ਬਾਬਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਜੰਗ-ਏ-ਆਜ਼ਾਦੀ ਵਿੱਚ ਪੰਜਾਬੀਆਂ ਦੇ ਅਥਾਹ ਯੋਗਦਾਨ 'ਤੇ ਮਾਣ ਮਹਿਸੂਸ ਕਰਦੇ ਹਨ। ਆਜ਼ਾਦੀ ਦੇ ਪਰਵਾਨਿਆਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਸੀਂ ਇਕ ਰਾਸ਼ਟਰ ਦੇ ਤੌਰ 'ਤੇ ਆਪਣੀ ਜਮਹੂਰੀਅਤ, ਨਿਰਪੱਖਤਾ, ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਪ੍ਰਤੀ ਵਚਨਬੱਧਤਾ ਸਦਕਾ ਬਹੁਤ ਸਾਰੀਆਂ ਮੁਸ਼ਕਲਾਂ 'ਤੇ ਕਾਬੂ ਪਾ ਲਿਆ ਹੈ। ਪੰਜਾਬ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਗੁਰੂ ਸਹਿਬਾਨ ਨੇ ਜਿਥੇ ਇਸ ਧਰਤੀ 'ਤੇ ਜਬਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀ, ਉਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਬਰਾਬਰੀ ਦਾ ਪੈਗਾਮ ਵੀ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਚੁਣੀ ਹੋਈ ਲੋਕਪ੍ਰਿਯ ਸਰਕਾਰ ਹੈ। ਇਹ ਲੋਕਾਂ ਦਾ ਪਿਆਰ, ਸਤਿਕਾਰ ਅਤੇ ਸਰਕਾਰ ਪ੍ਰਤੀ ਅਟੁੱਟ ਵਿਸ਼ਵਾਸ਼ ਹੀ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਸਰਕਾਰ ਦੂਜੀ ਵਾਰ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ, ਸੂਬੇ ਦੇ ਸਰਬਪੱਖੀ ਵਿਕਾਸ ਅਤੇ ਅਮਨ ਸ਼ਾਂਤੀ ਦੀ ਸਥਿਤੀ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਗੱਲ ਕੀਤੀ, ਉਥੇ ਭਵਿੱਖ ਦੇ ਨਿਸ਼ਾਨਿਆਂ ਅਤੇ ਵਿਉਂਤਬੰਦੀਆਂ ਦਾ ਵੀ ਖੁਲਾਸਾ ਕੀਤਾ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਐੱਨ. ਸੀ. ਸੀ. ਕੈਡਿਟਸ, ਬੈਂਡ ਟੀਮਾਂ, ਸਕਾਊਟ ਗਾਈਡ ਟੀਮਾਂ ਅਤੇ ਵੱਖ-ਵੱਖ ਸਕੂਲਾਂ ਦੀ ਟੁਕੜੀਆਂ ਨੇ ਪੁਲਿਸ ਅਧਿਕਾਰੀ ਸ੍ਰ. ਗੁਰਲੀਨ ਸਿੰਘ ਖੁਰਾਣਾ ਦੀ ਅਗਵਾਈ 'ਚ ਸ਼ਾਨਦਾਰ ਮਾਰਚ ਪਾਸਟ ਕੀਤਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸ਼ਾਨਦਾਰ ਪੀ. ਟੀ. ਸ਼ੋਅ ਅਤੇ ਮਨੋਰੰਜਨ ਪ੍ਰੋਗਰਾਮ ਪੇਸ਼ ਕੀਤਾ ਗਿਆ। 

ਆਰ. ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੌਮੀ ਤਰਾਨਾ ਪੇਸ਼ ਕੀਤਾ ਗਿਆ। ਇਸ ਮੌਕੇ ਹਾਜ਼ਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ, ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਸਲਾਹੁਣਯੋਗ ਨਾਮਣਾ ਖੱਟਣ ਵਾਲੀਆਂ 14 ਸਖ਼ਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਦਾ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਅਤੇ ਪ੍ਰਸਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਯੋਜਨਾ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਸਾਬਕਾ ਮੰਤਰੀ ਸ੍ਰ. ਈਸ਼ਰ ਸਿੰਘ ਮੇਹਰਬਾਨ, ਜ਼ਿਲ੍ਹਾ ਸੈਸ਼ਨ ਜੱਜ ਸ੍ਰ. ਕਰਮਜੀਤ ਸਿੰਘ ਕੰਗ, ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਪ੍ਰਮੋਦ ਬਾਨ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰ. ਭਾਗ ਸਿੰਘ ਮਾਨਗੜ੍ਹ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਨੀਰੂ ਕਤਿਆਲ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ. ਸੁਪਰੀਤ ਸਿੰਘ ਗੁਲਾਟੀ, ਐੱਸ. ਡੀ. ਐੱਮ. ਸ੍ਰ. ਕੁਲਜੀਤਪਾਲ ਸਿੰਘ ਮਾਹੀ, ਐੱਸ. ਡੀ. ਐੱਮ. ਪੂਰਬੀ ਸ੍ਰ. ਪਰਮਜੀਤ ਸਿੰਘ, ਸ਼੍ਰੀਮਤੀ ਗਗਨਦੀਪ ਕੌਰ ਢੀਂਡਸਾ ਧਰਮਪਤਨੀ ਸ੍ਰ. ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰੀ ਮਦਨ ਲਾਲ ਬੱਗਾ ਤੇ ਸ੍ਰ. ਹਰਭਜਨ ਸਿੰਘ ਡੰਗ,  ਸਮੇਤ ਸ਼ਹਿਰ ਦੇ ਵੱਖ ਵਰਗਾਂ ਦੇ ਪਤਵੰਤੇ ਸੱਜਣ ਅਤੇ ਬੱਚੇ ਹਾਜ਼ਰ ਸਨ। 

 

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD