Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਫੇਜ਼-11 ਦਾ ਕੀਤਾ ਦੌਰਾ

ਨਗਰ ਨਿਗਮ ਦੇ ਅਧਿਕਾਰੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਕਰਨ ਲਈ ਆਖਿਆ

ਚੇਅਰਪਰਸਨ  ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਫੇਜ਼-11 ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਲਾਈਨ ਨੂੰ ਲੱਗਦੇ ਘਰਾਂ ਦਾ ਮੁਆਇਨਾ ਕਰਦੇ ਹੋਏ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਫੇਜ਼-11 ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਲਾਈਨ ਨੂੰ ਲੱਗਦੇ ਘਰਾਂ ਦਾ ਮੁਆਇਨਾ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 27 Jan 2015

Last updated on: Jan 27, 2015, 00:00 IST

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਓਮਾ ਸ਼ੰਕਰ ਗੁਪਤਾ ਨੂੰ ਨਾਲ ਲੈ ਕੇ ਐਲ.ਆਈ.ਜੀ ਫਲੈਟ ਫੇਜ-11 ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਲਾਈਨ ਨਾਲ ਲੱਗਦੇ ਘਰਾਂ ਦਾ ਦੌਰਾ ਕੀਤਾ। ਇਥੇ ਇਹ ਵਰਣਨਯੋਗ ਹੈ ਕਿ ਇਹ ਮਕਾਨ ਮਾਲਕ ਲੰਮੇ ਚਿਰਾਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਗੰਦੇ ਪਾਣੀ ਦੇ ਨਿਕਾਸ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਕਿਉਂਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਘਰਾਂ ਦੀਆਂ ਕੰਧਾਂ ਨੂੰ ਖਤਰਾ ਬÎਣਿਆਂ ਹੋਇਆ ਹੈ। ਬੀਬੀ ਰਾਮੂਵਾਲੀਆਂ ਨੇ ਇਸ ਮੌਕੇ ਨਾਲ ਪੈਂਦੇ ਘਰਾਂ ਦੇ ਮਾਲਕਾਂ ਨਾਲ ਗੱਲਬਾਤ ਵੀ ਕੀਤੀ। ਜਸਰਾਜ ਸਿੰਘ ਸੋਨੂੰ ਨੇ ਦੱਸਿਆ ਕਿ ਘਰਾਂ ਨੇੜੇ ਸੀਵਰੇਜ ਤੇ  ਵਾਟਰ ਸਪਲਾਈ ਦੀਆਂ ਲਾਈਨਾਂ ਲਗਦੀਆਂ ਹਨ ਅਤੇ ਗਟਰਾਂ ਦੇ ਢੱਕਣ ਵੀ ਟੁੱਟੇ ਹੋਏ ਹਨ। ਜਿਸ ਕਾਰਨ ਗਟਰਾਂ ਦਾ ਪਾਣੀ ਬਾਹਰ ਨਿਕਲਦਾ ਹੈ । ਮੌਕੇ ਤੇ ਹੀ ਬੀਬੀ ਰਾਮੂਵਾਲੀਆ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਗੰਦੇ ਪਾਣੀ ਦੇ ਨਿਕਾਸ ਲਈ ਸੁਚੱਜੇ ਪ੍ਰਬੰਧ ਕਰਨ ਲਈ ਆਖਿਆ। ਕਮਿਸ਼ਨਰ ਨਗਰ ਨਿਗਮ ਨੇ ਇਸ ਸਮੱਸਿਆ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ । ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਨਜਾਇਜ਼ ਕਬਜ਼ਿਆਂ ਕਾਰਨ ਵੀ ਆ ਰਹੀ ਹੈ। ਇਸ ਮੌਕੇ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸ੍ਰ: ਜੋਗਿੰਦਰ ਸਿੰਘ ਸਲੈਚ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰ: ਬਲਜੀਤ ਸਿੰਘ ਕੁੰਭੜਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ। 

 

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD