Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀਆਂ ਸੜਕ ਪਰਿਯੋਜਨਾਵਾਂ ਨੂੰ ਲੈ ਕੇ ਗਡਕਰੀ ਨੂੰ ਮਿਲੇ ਕਮਲ ਸ਼ਰਮਾ

ਕੇਂਦਰ ਵੱਲੋਂ ਮੰਜੂਰ ਕੀਤੀ 18000 ਕਰੋੜੀ ਪਰਿਯੋਜਨਾ ਲਈ ਧੰਨਵਾਦ ਕੀਤਾ

Web Admin

Web Admin

5 Dariya News

ਨਵੀਂ ਦਿੱਲੀ , 28 Jan 2015

Last updated on: Jan 28, 2015, 00:00 IST

ਪੰਜਾਬ ਦੀਆਂ ਸੜਕ ਪਰਿਯੋਜਨਾਵਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕਮਲ ਸ਼ਰਮਾ ਕੇਂਦ੍ਰੀ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ। ਉਨ੍ਹਾਂ ਨੇ ਕੇਂਦ੍ਰੀ ਮੰਤਰੀ ਨੂੰ ਮੰਗ ਪੱਤਰ ਦੇ ਕੇ ਰਾਜ ਅੰਦਰ ਨਵੀਆਂ ਸੜਕ ਪਰਿਯੋਜਨਾਵਾਂ ਸ਼ੁਰੂ ਕਰਨ ਅਤੇ ਪਹਿਲਾਂ ਤੋਂ ਮੰਜੂਰਸ਼ੁਦਾ ਪਰਿਯੋਜਨਾਵਾਂ ਲਾਗੂ ਕਰਨ ਦੀ ਮੰਗ ਕੀਤੀ। ਕੇਂਦ੍ਰੀ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਤੇ ਪਹਿਲ ਦੇ ਅਧਾਰ ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਪੰਜਾਬ ਭਾਜਪਾ ਪ੍ਰਧਾਨ ਨੇ ਕੇਂਦ੍ਰ ਵੱਲੋਂ ਰਾਜ ਅੰਦਰ ਸ਼ੁਰੂ ਕੀਤੀ ਗਈ 18000 ਕਰੋੜ ਤੀ ਪਰਿਯੋਜਨਾ ਲਈ ਵੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨਾਲ ਕੇਂਦ੍ਰੀ ਮੰਤਰੀ ਸ਼੍ਰੀ ਵਿਜੇ ਸਾਂਪਲਾ ਵੀ ਮੌਜੂਦ ਸਨ।ਕੇਂਦ੍ਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੂੰ ਦਿੱਤੇ ਮੰਗ ਪੱਤਰ 'ਚ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੰਮ੍ਰਿਤਸਰ-ਜਲੰਧਰ ਅਤੇ ਕਾਂਡਲਾ ਪੋਰਟ ਦੇ ਰਾਸਤੇ ਤੇ ਮੌਜੂਦ ਫਿਰੋਜਪੁਰ 'ਚ ਆਵਾਜਾਈ ਬਹੁਤ ਜਿਆਦਾ ਹੈ। ਫਿਰੋਜਪੁਰ ਸ਼ਹਿਰ ਅਤੇ ਛਾਉਣੀ ਵਿਚਕਾਰ ਰੇਲਵੇ ਬ੍ਰਿਜ ਸੌੜਾ ਹੋਨ ਕਾਰਨ ਇੱਥੇ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ। ਜੇਕਰ ਫਿਰੋਜਪੁਰ ਦੇ ਬਾਹਰ ਗੁਲਾਮ ਹੁਸੈਨਵਾਲਾ, ਦੁਲਚਿਕੇ, ਸਾਬੂਆਨਾ, ਸ਼ੁਕਰ ਨਾਲਾ, ਬੱਗੇਕੇ ਪਿੱਪਲ, ਬੱਗੇ ਕੇ ਖੁਰਦ ਹੁੰਦੇ ਹੋਏ ਸਟੇਟ ਹਾਈਵੇ ਨੰਬਰ 20 ਨਾਲ ਜੋੜਦਾ ਬਾਈਪਾਸ ਬਣਾਇਆ ਜਾਵੇ ਤਾਂ ਟ੍ਰੈਫਿਕ ਦੀ ਸਮੱਸਿਆ ਨੂੰ ਕਾਫੀ ਹਦ ਤੀਕ ਹਲ ਕੀਤਾ ਜਾ ਸਕਦਾ ਹੈ।ਇਕ ਹੋਰ ਮੰਗ ਪੱਤਰ ਵਿੱਚ ਭਾਜਪਾ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਫਿਰੋਜਪੁਰ-ਅੰਮ੍ਰਿਤਸਰ ਵਿਚਕਾਰ ਰੇਲ ਸੰਪਰਕ ਸੀ। ਅੰਮ੍ਰਿਤਸਰ ਵਿਚ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ ਹੋਨ ਕਾਰਨ ਬਹੁਤ ਸਾਰੇ ਤੀਰਥ ਯਾਤਰੀ ਇਸ ਨਗਰ ਵਿਚ ਆਉਂਦੇ ਹਨ। ਇਹ ਯਾਤਰੀ ਫਿਰੋਜਪੁਰ ਤੋਂ ਹਰਿਕੇ-ਜੀਰਾ ਮਾਰਗ ਰਾਹੀਂ ਅੰਮ੍ਰਿਤਸਰ ਪਹੁੰਚਦੇ ਹਨ। ਪਰੰਤੂ ਮੱਖੂ-ਮੱਲਾਂਵਾਲਾ ਰੋਡ ਦੀ ਚੌੜਾਈ ਕੇਵਲ 5.50 ਮੀਟਰ ਹੋਨ ਕਾਰਣ ਇੱਤੇ ਯਾਤਾਯਾਤ ਦੀ ਸਮੱਸਿਆ ਬਣੀ ਰਹਿੰਦੀ ਹੈ। ਜੇਕਰ ਇਸ ਰੋਡ ਦੀ ਚੌੜਾਈ 10 ਮੀਟਰ ਕਰ ਦਿੱਤੀ ਜਾਵੇ ਤਾਂ ਇੱਤੇ ਟ੍ਰੈਫਿਕ ਦੀ ਸਮੱਸਿਆ ਨੂੰ ਹਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪਹਿਲਾਂ ਹੀ ਮੰਜੂਰ ਕੀਤੀ ਜਾ ਚੁਕੀ ਫਿਰੋਜਪੁਰ ਤੋਂ ਤਲਵੰਡੀ ਭਾਈ ਫੋਰ ਲੇਨ ਅਤੇ ਪੰਜਾਬ ਦੀਆਂ ਹੋਰ ਪਰਿਯੋਜਨਾਵਾਂ ਤੇ ਵੀ ਕੰਮ ਸ਼ੁਰੂ ਕਰਨ ਦੀ ਮੰਗ ਕੀਤੀ ਤਾਂ ਜੋ ਇੱਥੇ ਦੇ ਲੋਕਾਂ ਨੂੰ ਟ੍ਰੈਫਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

 

 

 

 

Tags: NITISH GADKARI , KAMAL SHARMA BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD