Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

14 ਫਰਵਰੀ 2015 ਨੂੰ ਲਗਾਈ ਜਾਵੇਗੀ ਮਹੀਨਾਵਾਰ ਨੈਸ਼ਨਲ ਲੋਕ ਅਦਾਲਤ-ਜ਼ਿਲ੍ਹਾ ਤੇ ਸ਼ੈਸ਼ਨ ਜੱਜ

ਨਿੱਜੀ ਅਤੇ ਰਾਸਟਰੀ ਬੈਕਾਂ ਦੇ ਅਧਿਕਾਰੀਆਂ ਅਤੇ ਵਕੀਲਾਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 05 Feb 2015

Last updated on: Feb 05, 2015, 00:00 IST

ਕਰਮਜੀਤ ਸਿੰਘ ਕੰਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੇ ਕੋਰਟ ਕੰਪਲੈਕਸ, ਲੁਧਿਆਣਾ ਵਿਖੇ 14 ਫਰਵਰੀ 2015 ਨੂੰ ਲਗਾਈ ਜਾਣ ਵਾਲੀ ਮਹੀਨਾਵਾਰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ, ਜਿਸ ਵਿੱਚ ਨਿੱਜੀ ਤੇ ਰਾਸਟਰੀ ਬੈਕਾਂ ਦੇ ਅਧਿਕਾਰੀਆਂ ਅਤੇ ਵਕੀਲਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਹਨਾ ਨਾਲ ਸ੍ਰੀ ਕੇ.ਕੇ. ਸਿੰਗਲਾ ਚੀਫ਼ ਜਡੀਸ਼ੀਅਲ ਮੈਜਿਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੀ ਨਾਲ ਸਨ। ਜ਼ਿਲ੍ਹਾ ਤੇ ਸੈਜੱਜ ਨੇ ਦੱਸਿਆ ਕਿ ਮਹੀਨਾਵਾਰ ਨੈਸਨਲ ਲੋਕ ਅਦਾਲਤ ਵਿੱਚ 138 ਐਨ.ਆਈ ਐਕਟ ਨਾਲ ਸਬੰਧਤ ਵੱਧ ਤੋ ਵੱਧ ਕੇਸ ਨਿਪਟਾਉਣ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਲੋਕ ਅਦਾਲਤ 'ਚ ਸ਼ੋਸ਼ਲ ਵਰਕਰਾਂ ਨੂੰ ਵੀ  ਲੋਕਾਂ ਦੇ ਆਪਸੀ ਝਗੜੇ ਨਿਪਟਾਉਣ ਲਈ ਸ਼ਾਮਲ ਕੀਤਾ ਜਾਵੇਗਾ। ਸਿੰਗਲਾ ਨੇ ਬੈਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸ ਅਤੇ ਜੋ’ ਕੇਸ ਕੋਰਟਾਂ ਵਿੱਚ ਨਹੀ ਚੱਲ ਰਹੇ (ਪ੍ਰੀ-ਲਿਟੀਗੇਟਿਵ ਕੇਸ) ਨੈਸ਼ਨਲ ਲੋਕ ਅਦਾਲਤ ਵਿੱਚ ਲਿਆਉਣ, ਅਜਿਹੇ ਕੇਸਾਂ ਨੂੰ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਇਆ ਜਾ ਸਕਦਾ ਹੈ। ਜਿਸ ਨਾਲ ਜਿੱਥੇ ਬੈਕਾਂ ਅਤੇ ਆਮ ਲੋਕਾਂ ਦੇ ਪੈਸੇ ਤੇ ਸਮੇ ਦੀ ਬੱਚਤ ਹੋਵੇਗੀ, ਉਥੇ ਅਦਾਲਤਾਂ ਦੇ ਕੰਮ ਦਾ ਬੋਝ ਵੀ ਘੱਟ ਹੋਵੇਗਾ। ਉਹਨਾਂ ਵੱਲੋ ਬੈਕ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਗਿਆ ਕਿ ਉਹ ਆਪਣੀਆਂ-ਆਪਣੀਆਂ ਬੈਕਾਂ ਵਿੱਚ ਪਬਲਿਕ ਕਾਊਟਰਾਂ ਦੇ ਆਸ ਪਾਸ ਲੋਕ ਅਦਾਲਤ ਦੀ ਜਾਣਕਾਰੀ ਨੁੰ ਦਰਸਾਉਦੇ ਫਲੈਕਸ ਜ਼ਾਂ ਬੋਰਡ ਲਗਵਾਉਣ ਤਾਂ ਜੋ’ ਲੋਕ ਇਸ ਦਾ ਵੱਧ ਤੋ ਵੱਧ ਲਾਭ ਲੈ ਸਕਣ। ਉਹਨਾਂ ਦੱਸਿਆ ਕਿ ਲੋਕ ਅਦਾਲਤ ਜ਼ਾਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫਰੀ ਨੰ: 1968 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।  

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD