Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਾਜ ਦੀ ਤਰੱਕੀ ਬੈਂਕਿੰਗ ਖੇਤਰ ਦੀ ਮਜ਼ਬੂਤੀ 'ਤੇ ਨਿਰਭਰ-ਢੀਂਡਸਾ

ਵਿੱਤ ਮੰਤਰੀ ਵੱਲੋਂ ਰਾਜ ਪੱਧਰੀ ਬੈਂਕਰਜ਼ ਕਮੇਟੀ ਦੀ 131ਵੀਂ ਮੀਟਿੰਗ ਦੀ ਪ੍ਰਧਾਨਗੀ

Web Admin

Web Admin

5 Dariya News

ਚੰਡੀਗੜ੍ਹ , 10 Feb 2015

Last updated on: Feb 10, 2015, 00:00 IST

ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਰਾਜ ਪੱਧਰੀ ਬੈਂਕਰਜ਼ ਕਮੇਟੀ (ਪੰਜਾਬ) ਦੀ 131ਵੀਂ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਪੰਜਾਬ ਦੀ ਤਰੱਕੀ ਵਿਚ ਬੈਂਕਿੰਗ ਖੇਤਰ ਦੇ ਯੋਗਦਾਨ ਦੀ ਪ੍ਰਸੰਸਾ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਉੱਥੋਂ ਦੇ ਬੈਂਕਿੰਗ ਖੇਤਰ ਦੀ ਮਜ਼ਬੂਤੀ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਬੈਂਕਿੰਗ ਨੀਤੀਆਂ ਦਾ ਰਾਜ ਦੇ ਅਰਥਚਾਰੇ 'ਤੇ ਬਹੁਤ ਜ਼ਿਆਦਾ ਅਸਰ ਪੈਂਦਾ ਹੈ ਇਸ ਲਈ ਤਰੱਕੀ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਬੈਂਕਿੰਗ ਖੇਤਰ ਦੀਆਂ ਨੀਤੀਆਂ ਹੋਰ ਸੌਖੀਆਂ ਤੇ ਸਰਲ ਬਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਬੈਂਕਾਂ ਤੋਂ ਕਰਜ਼ਾ ਲੈਣ ਦੀ ਪ੍ਰਕਿਰਿਆ ਨੂੰ ਵੀ ਸੁਖਾਲਾ ਕੀਤਾ ਜਾਣਾ ਚਾਹੀਦਾ ਹੈ। ਢੀਂਡਸਾ ਨੇ ਪ੍ਰਧਾਨ ਮੰਤਰੀ ਜਨ-ਧੰਨ ਯੋਜਨਾ ਤਹਿਤ 100 ਫੀਸਦੀ ਟੀਚਾ ਪ੍ਰਾਪਤ ਕਰ ਲੈਣ 'ਤੇ ਬੈਂਕਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਬੋਲਦਿਆਂ ਸ੍ਰੀ ਗੌਰੀ ਸ਼ੰਕਰ, ਪ੍ਰਬੰਧ ਨਿਰਦੇਸ਼ਕ ਪੰਜਾਬ ਨੈਸ਼ਨਲ ਬੈਂਕ ਅਤੇ ਪ੍ਰਧਾਨ ਰਾਜ ਪੱਧਰੀ ਬੈਂਕਰਜ਼ ਕਮੇਟੀ ਨੇ ਪਿਛਲੀ ਬੈਠਕ ਅਤੇ ਵਰਤਮਾਨ ਬੈਠਕ ਦੌਰਾਨ ਕੀਤੇ ਗਏ ਸਾਰੇ ਮਹੱਤਵਪੂਰਣ ਕੰਮਾਂ ਦੀ ਪ੍ਰਸੰਸਾ ਕੀਤੀ ਜਿਸ ਦੇ ਚੱਲਦਿਆਂ ਪੰਜਾਬ ਦੀ ਅਰਥਵਿਵਸਥਾ ਅਤੇ ਖਾਸ ਤੌਰ 'ਤੇ ਬੈਂਕਿੰਗ ਖੇਤਰ ਉੱਤੇ ਡੂੰਘਾ ਅਸਰ ਪਿਆ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਨ-ਧੰਨ ਯੋਜਨਾ ਅਧੀਨ ਪੰਜਾਬ ਸਰਕਾਰ ਦੀ ਸਹਾਇਤਾ ਨਾਲ 5476724 ਪਰਿਵਾਰਾਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਸੂਬੇ ਭਰ ਵਿਚ ਘਰ-ਘਰ ਜਾ ਕੇ ਸਰਵੇਖਣ ਕੀਤਾ ਗਿਆ ਅਤੇ 40481 ਕੈਂਪਾਂ ਰਾਹੀਂ 2945090 ਨਵੇਂ ਬੈਂਕ ਖਾਤੇ ਖੋਲ੍ਹੇ ਗਏ। ਉਨ੍ਹਾਂ ਦੱਸਿਆ ਕਿ 8 ਦਸੰਬਰ, 2014 ਨੂੰ ਪੰਜਾਬ ਨੇ ਜਨ-ਧੰਨ ਯੋਜਨਾ ਦਾ 100 ਫੀਸਦੀ ਟੀਚਾ ਪੂਰਾ ਕਰਕੇ ਸੂਬੇ ਦੇ ਸਾਰੇ ਘਰਾਂ ਦੇ ਬੈਂਕ ਖਾਤੇ ਖੋਲ੍ਹ ਦਿੱਤੇ।

 ਪੰਜਾਬ ਵਿਚ ਜਨਵਰੀ 2014 ਤੋਂ ਦਸੰਬਰ 2014 ਤੱਕ ਦੇ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 504 ਨਵੀਆਂ ਬੈਂਕ ਬਰਾਂਚਾਂ ਖੋਲ੍ਹੀਆਂ ਗਈਆਂ ਹਨ, ਜਿਸ ਨਾਲ ਬੈਂਕਾਂ ਦੀ ਗਿਣਤੀ 5119 ਤੋਂ ਵਧ ਕੇ 5623 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦਾ ਕੋਈ ਵੀ ਬਲਾਕ ਬੈਂਕ ਤੋਂ ਬਿਨਾਂ ਨਹੀਂ ਰਿਹਾ। ਇਸ ਦੇ ਨਾਲ ਹੀ ਸਾਲ 2014 ਦੌਰਾਨ ਪੰਜਾਬ ਵਿਚ 151 ਨਵੇਂ ਏ.ਟੀ.ਐਮ ਵੀ ਸਥਾਪਿਤ ਕੀਤੇ ਗਏ ਹਨ ਜਿਸ ਨਾਲ ਏ.ਟੀ.ਐਮ ਦੀ ਗਿਣਤੀ ਵਧ ਕੇ 7280 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2014 ਦੌਰਾਨ ਬੈਂਕਾਂ ਦੀਆਂ ਕੁੱਲ ਜਮ੍ਹਾਂਰਾਸ਼ੀਆਂ ਵਿਚ 14.45 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸਾਲ 32099 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਅਨੁਸਾਰ ਜਮ੍ਹਾਂਰਾਸ਼ੀਆਂ 222081 ਕਰੋੜ ਰੁਪਏ ਤੋਂ ਵਧ ਕੇ 254180 ਕਰੋੜ ਰੁਪਏ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਖੇਤੀ ਖੇਤਰ ਵਿਚ ਪੇਸ਼ਗੀਆਂ (ਐਡਵਾਂਸ) ਵਿਚ ਵੀ 14.03 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਦਸੰਬਰ 2013 ਵਿਚ 43235 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2014 ਤੱਕ 49303 ਕਰੋੜ ਰੁਪਏ ਦੇ ਐਡਵਾਂਸ ਖੇਤੀ ਖੇਤਰ ਨੂੰ ਦਿੱਤੇ ਗਏ। ਇਸ ਮੌਕੇ ਸ੍ਰੀ ਜਸਪਾਲ ਸਿੰਘ ਸਕੱਤਰ ਖਰਚਾ, ਪੰਜਾਬ, ਸ੍ਰੀ ਵੀ.ਕੇ.ਮੀਨਾ ਸਕੱਤਰ ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਪੰਜਾਬ, ਸ੍ਰੀ ਪਰਵੀਨ ਕੁਮਾਰ ਥਿੰਦ ਡਾਇਰੈਕਟਰ ਸੰਸਥਾਗਤ ਵਿੱਤ ਤੇ ਬੈਂਕਿੰਗ, ਪੰਜਾਬ, ਸ੍ਰੀ ਗੁਲਾਬ ਸਿੰਘ ਡਿਪਟੀ ਸਕੱਤਰ ਵਿੱਤ ਸੇਵਾਵਾਂ, ਨਵੀਂ ਦਿੱਲੀ, ਸ੍ਰੀ ਨਰੇਸ਼ ਗੁਪਤਾ ਚੀਫ ਜਨਰਲ ਮੈਨੇਜਰ ਨਾਬਾਰਡ, ਸ੍ਰੀ ਹਰਪਾਲ ਸਿੰਘ ਕਨਵੀਨਰ ਰਾਜ ਪੱਧਰੀ ਬੈਂਕਰਜ਼ ਕਮੇਟੀ ਅਤੇ ਡਾ. ਰਾਕੇਸ਼ ਗੁਪਤਾ ਜਨਰਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਮੁੱਖ ਦਫਤਰ ਨਵੀਂ ਦਿੱਲੀ ਤੋਂ ਇਲਾਵਾ ਬੈਂਕਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD