Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਪੰਜਾਬ ਤੇ ਜਰਮਨੀ ਨੇ ਆਰਗੈਨਿਕ ਖੇਤੀ ਨੂੰ ਹੁਲਾਰਾ ਦੇਣ ਲਈ ਮਿਲਾਏ ਹੱਥ

ਭਾਰਤ ਦੇ ਵਿਕਾਸ ਦਾ ਪੰਜਾਬ ਅਹਿਮ ਹਿੱਸਾ-ਬਲੈਸਰ

Web Admin

Web Admin

5 Dariya News

ਚੰਡੀਗੜ੍ਹ , 11 Feb 2015

Last updated on: Feb 11, 2015, 00:00 IST

ਜਰਮਨੀ ਅਤੇ ਪੰਜਾਬ ਨੇ ਅੱਜ ਪੰਜਾਬ ਸੂਬੇ ਵਿੱਚ ਆਰਗੈਨਿਕ ਖੇਤੀ ਨੂੰ ਹੁਲਾਰਾ ਦੇਣ ਲਈ ਹੱਥ ਮਿਲਾਉਣ ਦਾ ਫੈਸਲਾ ਕੀਤਾ ਹੈ। ਜਰਮਨੀ ਦੇ ਪਾਰਲੀਮਾਨੀ ਸੂਬਾ ਸਕੱਤਰ, ਖੁਰਾਕ ਤੇ ਖੇਤੀਬਾੜੀ ਮੰਤਰਾਲਾ ਸ੍ਰੀ ਪੀਟਰ ਬਲੈਸਰ ਦੀ ਅਗਵਾਈ ਵਾਲੇ ਇੱਕ ਵਫਦ, ਜਿਸ ਵਿੱਚ ਜਰਮਨੀ ਦੇ ਖੁਰਾਕ ਅਤੇ ਖੇਤੀਬਾੜੀ ਮੰਤਰਾਲੇ, ਸੰਸਦ ਅਤੇ ਸਰਕਾਰੀ ਏਜੰਸੀਆਂ ਦੇ ਪ੍ਰਤੀਨਿੱਧੀ ਸ਼ਾਮਲ ਸਨ, ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨਾਲ ਇੱਕ ਮੁਲਾਕਾਤ ਕੀਤੀ ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ।ਜਥੇਦਾਰ ਤੋਤਾ ਸਿੰਘ ਨੇ ਜਰਮਨ ਮੰਤਰੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਜੋ ਕਿ ਦੇਸ਼ ਦਾ ਅੰਨ ਭੰਡਾਰ ਹੈ, ਉਸ ਨੇ ਖੁਰਾਕ ਸੁਰੱਖਿਆ ਸਬੰਧੀ ਭਾਰਤ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਹੁਣ ਪੰਜਾਬ ਅਤੇ ਜਰਮਨੀ ਨੂੰ ਸੂਬੇ ਵਿੱਚ ਆਰਗੈਨਿਕ ਖੇਤੀ ਨੂੰ ਹੁਲਾਰਾ ਦੇਣ ਲਈ ਹੱਥ ਮਿਲਾਉਣਾ ਪਵੇਗਾ। ਮੀਟਿੰਗ ਵਿੱਚ ਇਸ ਗੱਲ ਉੱਤੇ ਵੀ ਸਹਿਮਤੀ ਹੋਈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋ ਜਰਮਨੀ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਨਾਲ ਤਕਨੀਕੀ ਜਾਣਕਾਰੀ ਦਾ ਅਦਾਨ ਪ੍ਰਦਾਨ ਕੀਤਾ ਜਾਵੇਗਾ ਅਤੇ ਦੋਵੇ ਧਿਰਾਂ ਕੀੜਾ ਰੋਕੂ ਫਸਲਾਂ ਦੀਆਂ ਨਵੀਆਂ ਕਿਸਮਾਂ ਵਿਕਸਤ ਕਰਨ ਲਈ ਮਿਲ ਕੇ ਕੰਮ ਕਰਨਗੇ। ਖੇਤੀਬਾੜੀ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੇ ਪੰਜਾਬ ਦੀਆਂ ਪ੍ਰਾਪਤੀਆਂ ਬਾਰੇ ਦਸਦਿਆਂ ਕਿਹਾ ਕਿ ਹਾਲਾਂ ਕਿ ਪੰਜਾਬ ਵਿਚਲੀ ਖੇਤੀਬਾੜੀ ਵਾਲੀ ਜਮੀਨ, ਕੌਮੀ ਪੱਖ ਤੋਂ ਵੇਖਿਆਂ ਸਿਰਫ 1.5 ਫੀਸਦੀ ਹੈ ਪਰ ਇਸ ਦੇ ਬਾਵਜੂਦ ਵੀ ਕੌਮੀ ਪੂਲ ਵਿੱਚ ਕਣਕ ਦਾ ਯੋਗਦਾਨ ਪਾਉਣ ਵਿੱਚ ਪੰਜਾਬ ਮੋਹਰੀ ਹੈ । ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 151 ਮੁੱਖ ਖ੍ਰੀਦ ਕੇਂਦਰ (ਮੇਨ ਯਾਰਡ) ਹਨ ਜਦੋਂ ਕਿ ਪੇਂਡੂ ਖੇਤਰਾਂ ਵਿੱਚ 1700 ਖ੍ਰੀਦ ਕੇਂਦਰ ਹਨ ਅਤੇ 6 ਏਜੰਸੀਆਂ ਵਲੋਂ ਐਮ.ਐਸ.ਪੀ. ਮੁੱਲ ਉਤੇ ਕਣਕ, ਝੋਨੇ ਅਤੇ ਚੌਲਾਂ ਦੀ ਖ੍ਰੀਦ ਕੀਤੀ ਜਾਂਦੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਸਟਮ ਹਾਇਰਿੰਗ ਵਿਧੀ ਨੂੰ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਕਿਸਾਨਾਂ ਦੀ ਸਹਾਇਤਾ ਲਈ ਅਪਣਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਕੀਟਨਾਸ਼ਕਾਂ ਦਾ ਇਸਤੇਮਾਲ ਵੀ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਫਸਲਾਂ ਨੁਕਸਾਨ ਤੋਂ ਬਚ ਸਕਣ। 

ਹੋਰ ਵੇਰਵਾ ਦਿੰਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਰੀ ਖਾਦ ਅਤੇ ਆਰਗੈਨਿਕ ਖੇਤੀ ਨੂੰ ਵੱਧ ਤੋਂ ਵੱਧ ਉਤਸ਼ਾਹ ਦਿੱਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਖੇਤੀ ਲਈ ਲੋੜੀਂਦੀਆਂ ਮਸ਼ੀਨਾਂ ਬਣਾਉਣ ਲਈ ਸਥਾਨਕ ਉਤਪਾਦਕਾਂ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਕਿ ਜਮੀਨੀ ਪਾਣੀ ਨੂੰ ਖੋਰਾ ਲਗਣੋ ਰੋਕਣ ਲਈ ਸੂਬਾ ਸਰਕਾਰ ਵਲੋਂ 'ਗ੍ਰਾਉਂਡ ਵਾਟਰ ਰੀਚਾਰਜਿੰਗ ਤਕਨੀਕ' ਅਪਣਾਈ ਜਾ ਰਹੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਫਸਲੀ ਵਿਭਿੰਨਤਾ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਡਰਿਪ ਪ੍ਰਣਾਲੀ ਉਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।

ਸ੍ਰੀ ਪੀਟਰ ਬਲੈਸਰ ਨੇ ਇਸ ਮੌਕੇ ਕਿਹਾ ਕਿ ਜਰਮਨੀ ਵਿੱਚ ਕਿਸਾਨਾਂ ਨੂੰ ਕਾਫੀ ਉਚ ਪੱਧਰੀ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਜੋ ਖੇਤੀ ਖੇਤਰ ਦੀ ਤਾਜ਼ਾ ਜਾਣਕਾਰੀ ਉਨ੍ਹਾਂ ਨੂੰ ਮਿਲ ਸਕੇ| ਉਨ੍ਹਾਂ ਇਹ ਵੀ ਦੱਸਿਆ ਕਿ ਬੀਜ ਅਤੇ ਪਸ਼ੂ ਉਤਪੱਤੀ (ਐਨੀਮਲ ਜੈਨੇਟਿਕਸ) ਦੇ ਖੇਤਰ ਵਿੱਚ ਜਰਮਨੀ ਕੋਲ ਉੱਚ ਪਾਏ ਦੀ ਤਕਨੀਕ ਹੈ । ਉਨ੍ਹਾਂ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਦਾ ਪੰਜਾਬ ਇੱਕ ਬੇਹੱਦ ਅਹਿਮ ਹਿੱਸਾ ਹੈ ਅਤੇ ਦੋਵਾਂ ਧਿਰਾਂ ਨੂੰ ਸਭਿਆਚਾਰਕ ਅਤੇ ਤਕਨੀਕੀ ਅਦਾਨ-ਪ੍ਰਦਾਨ ਵਧਾਉਣਾ ਚਾਹੀਦਾ ਹੈ ।

ਇਸ ਮੌਕੇ  ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਸ.ਬਲਦੇਵ ਸਿੰਘ ਢਿੱਲੋਂ ਨੇ ਵਫਦ ਨੂੰ ਪੰਜਾਬ ਵਿੱਚ ਖੇਤੀਬਾੜੀ ਵਿਸ਼ੇ ਉਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੀ ਕ੍ਰਾਂਤੀ ਨਾਲ ਸੂਬੇ ਵਿੱਚ ਖੁਸ਼ਹਾਲੀ ਦਾ ਪਸਾਰਾ ਹੋਇਆ, ਜਿਸ ਵਿੱਚ ਕਈ ਪੱਖ ਸਹਾਈ ਹੋਏ ਜਿਵੇਂ ਕਿ ਸਿੰਚਾਈ ਖੇਤਰ ਦਾ ਵਾਧਾ, ਸਰਕਾਰ ਵਲੋਂ ਖੇਤੀਬਾੜੀ ਕਰਜ਼ਾ ਦਿੱਤਾ ਜਾਣਾ ਅਤੇ ਖੇਤੀ ਦਾ ਮਸ਼ੀਨੀਕਰਣ ਆਦਿ । ਉਨ੍ਹਾਂ ਦੱਸਿਆ ਕਿ ਕਣਕ ਅਤੇ ਝੋਨੇ ਦੀ ਉਤਪਾਦਕਤਾ ਦੇ ਸਬੰਧ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਕੌਮੀ ਬਫਰ ਸਟਾਕ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ ਹੈ । ਇਸ ਦੇ ਨਾਲ ਹੀ ਉਨ੍ਹਾਂ ਵਲੋਂ ਰਸਾਇਣਾਂ ਦੇ ਲੋੜੋਂ ਵੱਧ ਇਸਤੇਮਾਲ ਕਾਰਨ ਜਮੀਨਾਂ ਅਤੇ ਫਸਲਾਂ ਦੀ ਨਿੱਘਰਦੀ ਹਾਲਤ ਬਾਰੇ ਵੀ ਵਫਦ ਨੂੰ ਜਾਣੂ ਕਰਵਾਇਆ।ਇਸ ਮੌਕੇ ਜਰਮਨ ਸੰਸਦ ਦੀ ਮੈਂਬਰ ਮੈਕਥਿਲਡ ਹੇਲ, ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਮੰਗਲ ਸਿੰਘ ਸੰਧੂ, ਪੰਜਾਬ ਬਾਗਵਾਨੀ ਵਿਭਾਗ ਦੇ ਡਾਇਰੈਕਟਰ ਗੁਰਕੰਵਲ ਸਿੰਘ, ਬੀਜ ਪ੍ਰਮਾਣੀਕਰਨ ਅਥਾਰਟੀ ਪੰਜਾਬ ਦੇ ਡਾਇਰੈਕਟਰ ਰਣਜੀਤ ਸਿੰਘ, ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਦੇ ਐਮ.ਡੀ., ਕੇ.ਐਸ. ਪੰਨੂ, ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਜੀ.ਐਸ.ਕਾਲਕਟ, ਵਧੀਕ ਮੁੱਖ ਸਕੱਤਰ (ਵਿਕਾਸ) ਸੁਰੇਸ਼ ਕੁਮਾਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਅਰਵਿੰਦਰ ਸਿੰਘ ਬੈਂਸ ਅਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਵਧੀਕ ਐਮ.ਡੀ. ਹਰਸ਼ੁਹਿੰਦਰਪਾਲ ਸਿੰਘ ਵੀ ਮੌਜੂਦ ਸਨ।

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD