Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਵਿਖੇ ਆਈ.ਆਈ.ਐਮ. ਦੀ ਸਥਾਪਤੀ ਲਈ ਜਗ੍ਹਾ ਦੀ ਚੋਣ ਕਰਨ ਦੀ ਪ੍ਰਕ੍ਰਿਆ 'ਚ ਤੇਜ਼ੀ ਲਿਆਉਣ ਦੀ ਮੰਗ

ਕੇਂਦਰੀ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਕੋਲ ਉਠਾਇਆ ਮੁੱਦਾ

Web Admin

Web Admin

5 Dariya News

ਨਵੀਂ ਦਿੱਲੀ , 12 Feb 2015

Last updated on: Feb 12, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਖੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.) ਸਥਾਪਤ ਕਰਨ ਲਈ ਜਗ੍ਹਾ ਨੂੰ ਅੰਤਮ ਰੂਪ ਦੇਣ ਵਾਸਤੇ ਸਥਾਨ ਦੀ ਚੋਣ ਕਰਨ ਸਬੰਧੀ ਕਮੇਟੀ ਗਠਿਤ ਕਰਨ ਲਈ ਪ੍ਰਕ੍ਰਿਆ ਤੇਜ਼ ਵਾਸਤੇ ਕੇਂਦਰੀ ਮਾਨਵੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਸਮ੍ਰਿਤੀ ਇਰਾਨੀ 'ਤੇ ਜ਼ੋਰ ਪਾਇਆ।ਮੁੱਖ ਮੰਤਰੀ ਅੱਜ ਸਵੇਰੇ ਸ੍ਰੀ ਇਰਾਨੀ ਨੂੰ ਉਨ੍ਹਾਂ ਦੇ ਦਫਤਰ ਸ਼ਸਤਰੀ ਭਵਨ ਵਿਖੇ ਮਿਲੇ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਆਈ.ਆਈ.ਐਮ. ਸਥਾਪਤ ਕਰਨ ਲਈ ਉਨ੍ਹਾਂ ਦੇ ਮੰਤਰਾਲੇ ਨੂੰ ਦੋ ਥਾਵਾਂ 'ਤੇ ਪ੍ਰਸਤਾਵ ਭੇਜ ਦਿੱਤੇ ਹਨ। ਉਨ੍ਹਾਂ ਕਿਹਾ ਕਿ 192 ਏਕੜ ਰਕਬੇ ਵਾਲਾ ਇਕ ਸਥਾਨ ਪਿੰਡ ਅਵਾਣ ਵਿਖੇ ਹੈ ਜੋ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 40 ਕਿਲੋਮੀਟਰ ਦੀ ਦੂਰੀ 'ਤੇ ਹੈ ਜਦਕਿ ਦੂਜਾ ਸਥਾਨ ਅੰਮ੍ਰਿਤਸਰ ਤੋਂ 50 ਕਿਲੋਮੀਟਰ ਦੂਰ ਸ਼ੇਰੋਂ ਬਾਘਾ ਪਿੰਡ ਵਿੱਚ ਹੈ। ਸ. ਬਾਦਲ ਨੇ ਆਈ.ਆਈ.ਐਮ. ਲਈ ਜਗ੍ਹਾ ਚੁਣਨ ਵਾਸਤੇ ਚੋਣ ਕਮੇਟੀ ਕਾਇਮ ਕਰਨ ਲਈ ਕੇਂਦਰੀ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਕਿ ਇਹ ਪ੍ਰਾਜੈਕਟ ਛੇਤੀ ਤੋਂ ਛੇਤੀ ਸ਼ੁਰੂ ਹੋ ਸਕੇ।

ਮੁੱਖ ਮੰਤਰੀ ਨੇ ਸ੍ਰੀਮਤੀ ਇਰਾਨੀ ਨੂੰ ਬਠਿੰਡਾ ਵਿਖੇ ਕੇਂਦਰੀ ਯੂਨੀਵਰਸਿਟੀ ਦੇ ਕੈਂਪਸ ਦੇ ਨਿਰਮਾਣ ਵਾਸਤੇ ਨੀਂਹ ਪੱਥਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪਿੰਡ ਘੁੱਦਾ ਵਿਖੇ 500 ਏਕੜ ਜ਼ਮੀਨ ਕੇਂਦਰੀ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਦਾ ਨਿਰਮਾਣ ਕਰਨ ਵਾਸਤੇ ਸੌਂਪ ਦਿੱਤੀ ਹੈ। ਸ. ਬਾਦਲ ਨੇ ਕਿਹਾ ਕਿ ਇਸ ਸਮੇਂ ਇਸ ਯੂਨੀਵਰਸਿਟੀ ਦਾ ਕੰਮਕਾਜ ਬਠਿੰਡਾ ਵਿਖੇ ਇਕ ਆਰਜ਼ੀ ਇਮਾਰਤ ਵਿੱਚ ਚੱਲ ਰਿਹਾ ਹੈ। 

ਮੈਰੀਟੋਰੀਅਸ ਸਕੂਲਾਂ ਲਈ ਗਰਾਂਟ-ਇਨ-ਏਡ ਸਕੀਮ ਹੇਠ ਮੁੱਖ ਮੰਤਰੀ ਨੇ ਦਸਵੀਂ ਕਲਾਸ ਵਿੱਚੋਂ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 11ਵੀਂ ਤੇ 12ਵੀਂ ਦੀ ਮੁਫਤ ਸਿੱਖਿਆ ਦੇਣ ਲਈ ਸ਼ੁਰੂ ਕੀਤੇ ਸਕੂਲਾਂ ਦੀ ਲਾਗਤ ਦਾ 75 ਫੀਸਦੀ ਹਿੱਸਾ ਸਹਿਣ ਕਰਨ ਲਈ ਸ੍ਰੀਮਤੀ ਇਰਾਨੀ ਨੂੰ ਬੇਨਤੀ ਕੀਤੀ ਹੈ। ਸੂਬੇ ਵਿੱਚ ਅਜਿਹੇ ਛੇ ਸਕੂਲ ਕਾਇਮ ਕੀਤੇ ਗਏ ਹਨ। ਇਨ੍ਹਾਂ ਨੂੰ ਬਣਾਉਣ ਲਈ 150 ਕਰੋੜ ਰੁਪਏ ਦੀ ਲਾਗਤ ਆਈ ਹੈ ਜਦਕਿ ਇਨ੍ਹਾਂ ਨੂੰ ਚਲਾਉਣ ਦਾ ਸਾਲਾਨਾ ਖਰਚਾ 50 ਕਰੋੜ ਰੁਪਏ ਹੈ। ਸ. ਬਾਦਲ ਨੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਸਕੂਲਾਂ ਦਾ ਦੌਰਾ ਕਰਨ ਲਈ ਵੀ ਕਿਹਾ ਅਤੇ ਇਸ ਮਾਡਲ ਨੂੰ ਸਮੁੱਚੇ ਦੇਸ਼ ਵਿੱਚ ਲਾਗੂ ਕਰਨ ਦਾ ਵੀ ਸੁਝਾਅ ਦਿੱਤਾ। ਇਸੇ ਤਰ੍ਹਾਂ ਦੀ ਮੁੱਖ ਮੰਤਰੀ ਨੇ ਸ੍ਰੀਮਤੀ ਇਰਾਨੀ ਨੂੰ ਸੂਬੇ ਵਿੱਚ ਬਣਾਏ ਆਦਰਸ਼ ਸਕੂਲਾਂ ਲਈ 75 ਫੀਸਦੀ ਗਰਾਂਟ-ਇਨ-ਏਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮੁਫਤ ਮਿਆਰੀ ਸਿੱਖਿਆ ਮੁਹੱਈ ਕਰਵਾਉਣ ਲਈ 26 ਸਕੂਲ ਸਥਾਪਤ ਕੀਤੇ ਹਨ। 

ਮੁੱਖ ਮੰਤਰੀ ਨੇ ਸ੍ਰੀਮਤੀ ਇਰਾਨੀ ਨੂੰ ਪਹਿਲੀ ਤੋਂ ਲੈ ਕੇ ਅਠਵੀਂ ਜਮਾਤ ਤੱਕ ਦੀਆਂ ਸਾਰੀਆਂ ਲੜਕੀਆਂ ਤੇ ਅਨੁਸੂਚਿਤ ਜਾਤੀਆਂ ਅਤੇ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀਆਂ ਲੜਕੀਆਂ ਲਈ ਮੁਫਤ ਵਰਦੀ ਮੁਹੱਈਆ ਕਰਵਾਉਣ ਵਾਸਤੇ ਮੌਜੂਦਾ 400 ਰੁਪਏ ਪ੍ਰਤੀ ਬੱਚੇ ਤੋਂ ਵਧਾ ਕੇ 1000 ਪ੍ਰਤੀ ਬੱਚਾ ਕਰਨ ਲਈ ਆਖਿਆ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪਹਿਲੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਮੁਹੱਈਆ ਕਰਵਾਉਣ ਦੇ ਵਾਸਤੇ ਦਿੱਤੀ ਜਾਂਦੀ ਰਾਸ਼ੀ ਮੌਜੂਦਾ 100 ਰੁਪਏ ਪ੍ਰਤੀ ਵਿਦਿਆਰਥੀ (ਪ੍ਰਾਇਮਰੀ) ਅਤੇ 250 ਰੁਪਏ ਪ੍ਰਤੀ ਵਿਦਿਆਰਥੀ (ਅੱਪਰ ਪ੍ਰਾਇਮਰੀ) ਨੂੰ ਵਧਾ ਕੇ ਕ੍ਰਮਵਾਰ 211 ਰੁਪਏ ਤੇ 630 ਰੁਪਏ ਕਰਨ ਲਈ ਜ਼ੋਰ ਪਾਇਆ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਲਈ ਮਿਡ ਡੇ ਮੀਲ ਮੁਹੱਈਆ ਕਰਾਉਣ ਦੇ ਮੌਜੂਦਾ ਨਿਯਮਾਂ ਨੂੰ ਸੋਧਣ ਦੀ ਮੰਗ ਕੀਤੀ। ਉਨ੍ਹਾਂ ਨੇ ਮਿਡ ਡੇ ਮੀਲ ਦੇ ਹੇਠ ਖਾਣਾ ਪਕਾਉਣ ਦੀ ਲਾਗਤ ਪ੍ਰਾਇਮਰੀ ਵਿਦਿਆਰਥੀਆਂ ਲਈ ਮੌਜੂਦਾ 3.56 ਰੁਪਏ ਪ੍ਰਤੀ ਬੱਚਾ ਦੀ ਥਾਂ ਸੱਤ ਰੁਪਏ ਪ੍ਰਤੀ ਬੱਚਾ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਅੱਪਰ ਪ੍ਰਾਇਮਰੀ ਲਈ ਮੌਜੂਦਾ 5.38 ਰੁਪਏ ਪ੍ਰਤੀ ਬੱਚਾ ਤੋਂ ਵਧਾ ਕੇ ਇਹ ਰਾਸ਼ੀ 10 ਰੁਪਏ ਪ੍ਰਤੀ ਵਿਦਿਆਰਥੀ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮਿਡ ਡੇ ਮੀਲ ਕੁੱਕ ਦਾ ਮਾਣ-ਭੱਤਾ ਮੌਜੂਦਾ 1200 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 3500 ਪ੍ਰਤੀ ਮਹੀਨਾ ਕਰਨ ਦਾ ਮਾਮਲਾ ਵੀ ਉਠਾਇਆ।

ਮੁੱਖ ਮੰਤਰੀ ਵੱਲੋਂ ਉਠਾਈਆਂ ਗਈਆਂ ਮੰਗਾਂ ਦੇ ਸਬੰਧ ਵਿੱਚ ਸ੍ਰੀਮਤੀ ਇਰਾਨੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਆਈ.ਆਈ.ਐਮ. ਲਈ ਸਥਾਨ ਦੀ ਚੋਣ ਕਰਨ ਵਾਸਤੇ ਚੋਣ ਕਮੇਟੀ ਨੂੰ ਪਹਿਲਾਂ ਹੀ ਅੰਤਮ ਰੂਪ ਦੇ ਦਿੱਤਾ ਹੈ ਜੋ ਕਿ ਉਸ ਥਾਂ ਦਾ ਦੌਰਾ ਕਰਨ ਤੋਂ ਬਾਅਦ ਇਕ ਹਫਤੇ ਦੇ ਅੰਦਰ ਇਸ ਬਾਰੇ ਫੈਸਲਾ ਲੈ ਲਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਬਣਨ ਵਾਲੇ ਆਈ.ਆਈ.ਐਮ. ਦੀਆਂ ਕਲਾਸਾਂ ਮੌਜੂਦਾ ਸੈਸ਼ਨ ਤੋਂ ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ ਵਿੱਚ ਸ਼ੁਰੂ ਹੋ ਜਾਣਗੀਆਂ ਜਿਸ ਦੀ ਪੰਜਾਬ ਸਰਕਾਰ ਨੇ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਆਰਥਿਕ ਤੌਰ 'ਤੇ ਕਮਜ਼ੋਰ ਪਰ ਹੁਸ਼ਿਆਰ ਬੱਚਿਆਂ ਲਈ ਮੈਰੀਟੋਰੀਅਸ ਸਕੂਲ ਖੋਲ੍ਹਣ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਵਿਸ਼ੇਸ਼ ਸਕੂਲਾਂ ਲਈ ਗਰਾਂਟ ਦਾ ਮਾਮਲਾ ਛੇਤੀ ਹੀ ਉਹ ਵਿੱਤ ਮੰਤਰਾਲੇ ਕੋਲ ਉਠਾਉਣਗੇ।ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਡਾ. Ðਰੋਸ਼ਨ ਸੁੰਕਾਰੀਆ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀ ਸੀ.ਰਾਉਲ ਅਤੇ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਹਾਜ਼ਰ ਸਨ।

 

Tags: PARKASH SINGH , PARKASH SINGH BADAL , Smriti Irani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD