Friday, 17 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ

 

ਮੁੱਖ ਮੰਤਰੀ ਵੱਲੋਂ ਸੂਬੇ ਲਈ ਪੀ.ਜੀ.ਆਈ. ਦੀ ਮੰਗ, ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ

ਸੂਬੇ ਵਿੱਚੋਂ ਕੈਂਸਰ ਦੇ ਖਾਤਮੇ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 12 Feb 2015

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਦੀ ਕੋਸ਼ਿਸ਼ ਵਜੋਂ ਸੂਬੇ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਸੂਬੇ ਵਾਸਤੇ ਇਕ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਪੀ.ਜੀ.ਆਈ.) ਦੇਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਅੱਜ ਦੁਪਹਿਰ ਸ੍ਰੀ ਨੱਢਾ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਹਰੇਕ ਸੂਬੇ ਕੋਲ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਹੈ ਪਰ ਪੰਜਾਬ ਨੂੰ ਇਨ੍ਹਾਂ ਤੋਂ ਵਾਂਝੇ ਰੱਖਿਆ ਗਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਇਲਾਜ ਤੇ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਜੀ.ਆਈ. ਮਨਜ਼ੂਰ ਕੀਤਾ ਜਾਵੇ। ਸੂਬੇ ਵਿੱਚੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਨਿਪਟਣ ਲਈ ਭਾਰਤ ਸਰਕਾਰ ਪਾਸੋਂ ਮਦਦ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਨੱਢਾ 'ਤੇ ਜ਼ੋਰ ਪਾਇਆ ਕਿ ਉਹ ਬਠਿੰਡਾ, ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਦੇ ਇਲਾਜ ਲਈ ਤਿਆਰ ਕੀਤੇ ਜਾ ਰਹੇ ਅਤੀ-ਆਧੁਨਿਕ ਬੁਨਿਆਦੀ ਢਾਂਚੇ ਲਈ 250 ਕਰੋੜ ਦੀ ਕੇਂਦਰੀ ਸਹਾਇਤਾ ਮਨਜ਼ੂਰ ਕੀਤੀ ਜਾਵੇ। ਅੰਮ੍ਰਿਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਵਾਲੇ ਸਟੇਟ ਕੈਂਸਰ ਇੰਸਟੀਚਿਊਟ ਦੀ ਪ੍ਰਵਾਨਗੀ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਸ. ਬਾਦਲ ਨੇ ਕੇਂਦਰੀ ਮੰਤਰੀ ਨੂੰ ਇਸ ਪ੍ਰਾਜੈਕਟ ਨੂੰ ਤੁਰੰਤ ਲਾਗੂ ਕਰਨ ਲਈ ਆਖਿਆ।

ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਨੱਢਾ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਭਰ ਵਿੱਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸਥਾਪਤ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਨਸ਼ਾ ਛੁਡਾਊ ਕਾਰਜਾਂ ਲਈ 50 ਕਰੋੜ ਰੁਪਏ ਦੀ ਮੁਢਲੀ ਗਰਾਂਟ ਜਾਰੀ ਕਰਨ ਲਈ ਆਖਿਆ ਜਿਸ  ਬਾਰੇ ਪਿਛਲੇ ਬਜਟ ਵਿੱਚ ਵਿੱਤ ਮੰਤਰੀ ਨੇ ਐਲਾਨ ਕੀਤਾ ਸੀ। ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਾਉਣ ਦਾ ਮਾਮਲਾ ਉਠਾਉਂਦਿਆਂ ਮੱਖ ਮੰਤਰੀ ਨੇ ਸ੍ਰੀ ਨੱਢਾ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਦੀਆਂ ਸੀਟਾਂ 150 ਤੋਂ ਵਧਾ ਕੇ 200, ਫਰੀਦਕੋਟ ਮੈਡੀਕਲ ਕਾਲਜ ਦੀਆਂ 100 ਤੋਂ ਵਧਾ ਕੇ 150 ਅਤੇ ਪਟਿਆਲਾ ਮੈਡੀਕਲ ਕਾਲਜ ਦੀਆਂ 150 ਤੋਂ ਵਧਾ ਕੇ 200 ਕਰਨ ਦੀ ਅਪੀਲ ਕੀਤੀ। ਇਸੇ ਤਰ੍ਹਾਂ ਹੀ ਸ. ਬਾਦਲ ਨੇ ਸੂਬੇ ਵਿੱਚ ਪੋਸਟ ਗ੍ਰੈਜੂਏਟ ਦੀਆਂ ਸੀਟਾਂ ਵਧਾਉਣ ਦੀ ਵੀ ਮੰਗ ਕੀਤੀ।

ਮੁੱਖ ਮੰਤਰੀ ਨੇ ਸਾਲ 2011-12 ਦੌਰਾਨ ਮਨਜ਼ੂਰ ਕੀਤੇ ਪੰਜ ਏ.ਐਨ.ਐਮ./ਜੀ.ਐਨ.ਐਮ. ਸਕੂਲਾਂ ਦੇ ਨਿਰਮਾਣ ਵਾਸਤੇ ਬਕਾਇਆ ਫੰਡ ਤੇਜ਼ੀ ਨਾਲ ਜਾਰੀ ਕਰਨ ਲਈ ਵੀ ਸ੍ਰੀ ਨੱਢਾ ਨੂੰ ਆਖਿਆ। ਉਨ੍ਹਾਂ ਕਿਹਾ ਕਿ .ਐਨ.ਐਮ./ਜੀ.ਐਨ.ਐਮ. ਸਕੂਲਾਂ ਦੀਆਂ ਇਮਾਰਤਾਂ ਤੇ ਹੋਸਟਲ ਉਸਾਰਨ ਲਈ ਪੰਜ ਕਰੋੜ ਰੁਪਏ ਦੇ ਮੌਜੂਦਾ ਫੰਡ ਕਾਫੀ ਨਹੀਂ ਹਨ ਅਤੇ ਇਨ੍ਹਾਂ ਨੂੰ ਵਧਾ ਕੇ ਪ੍ਰਤੀ ਸਕੂਲ 7.50 ਕਰੋੜ ਰੁਪਏ ਕੀਤਾ ਜਾਵੇ। ਇਸੇ ਤਰ੍ਹਾਂ ਹੀ ਸ. ਬਾਦਲ ਨੇ ਸੂਬੇ ਲਈ ਪੰਜ ਨਵੇਂ ਸਕੂਲਾਂ ਦੀ ਪ੍ਰਵਾਨਗੀ ਦੇਣ ਲਈ ਵੀ ਸ੍ਰੀ ਨੱਢਾ 'ਤੇ ਜ਼ੋਰ ਪਾਇਆ।ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਨੱਢਾ ਨੂੰ ਅਪੀਲ ਕੀਤੀ ਕਿ ਸੂਬੇ ਲਈ ਦੁੱਧ ਦੀ ਚਾਰ ਫੀਸਦੀ ਫੈਟ ਦੀ ਸ਼ਰਤ ਵਿੱਚ ਢਿੱਲ ਦੇ ਕੇ ਇਸ ਨੂੰ ਦੂਜੇ ਸੂਬਿਆਂ ਦੇ ਬਰਾਬਰ 3.5 ਫੀਸਦੀ ਕੀਤਾ ਜਾਵੇ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਅੰਤਰ ਨਸਲੀ ਗਾਵਾਂ ਦੇ ਦੁੱਧ ਦੀ ਫੈਟ 3.5 ਫੀਸਦੀ ਤੋਂ ਜ਼ਿਆਦਾ ਨਹੀਂ ਹੁੰਦੀ।ਮੁੱਖ ਮੰਤਰੀ ਨੇ ਠੇਕੇ 'ਤੇ ਅਧਾਰਿਤ ਐਨ.ਐਚ.ਐਮ. ਨੂੰ ਨਿਯਮਤ ਤਨਖਾਹ ਸਕੇਲ ਦੇਣ ਦੀ ਵੀ ਮੰਗ ਕੀਤੀ। 

ਮੁੱਖ ਮੰਤਰੀ ਵੱਲੋਂ ਉਠਾਏ ਗਏ ਮੁੱਦਿਆਂ ਦੇ ਸਬੰਧ ਵਿੱਚ ਸ੍ਰੀ ਨੱਢਾ ਨੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਵੱਲੋਂ ਅਲਾਟ ਕੀਤੀ ਜਗ੍ਹਾ 'ਤੇ ਪੀ.ਜੀ.ਆਈ. ਸਥਾਪਤ ਕਰਨ ਦਾ ਮੁੱਦਾ ਛੇਤੀ ਹੱਲ ਕਰ ਲੈਣਗੇ ਅਤੇ ਮੰਤਰਾਲੇ ਵੱਲੋਂ ਬਿਨਾਂ ਕਿਸੇ ਦੇਰੀ ਤੋਂ ਜ਼ਰੂਰੀ ਪ੍ਰਵਾਨਗੀਆਂ ਦੇ ਦਿੱਤੀਆਂ ਜਾਣਗੀਆਂ। ਪੰਜਾਬ ਦੇ ਦੁੱਧ ਦੇ ਮਾਪਦੰਡ ਨੂੰ ਹੋਰਨਾਂ ਸੂਬਿਆਂ ਦੇ ਬਰਾਬਰ ਲਿਆਉਣ ਦੇ ਸਬੰਧ ਵਿੱਚ ਸ੍ਰੀ ਨੱਢਾ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਫੂਡ ਸੇਫਟੀ ਸਟੈਂਡਰਡ ਅਥਾਰਟੀ ਆਫ ਇੰਡੀਆ ਵੱਲੋਂ ਪਹਿਲਾਂ ਹੀ ਇਹ ਮਾਮਲਾ ਲਿਆ ਜਾ ਚੁੱਕਾ ਹੈ ਅਤੇ ਸੂਬੇ ਵਿੱਚ ਪੀ.ਐਫ.ਏ. ਮਾਪਦੰਡ 3.5 ਫੀਸਦੀ ਐਲਾਨਣ ਬਾਰੇ ਕਾਨੂੰਨੀ ਉਪਚਾਰਕਤਾਵਾਂ ਛੇਤੀ ਮੁਕੰਮਲ ਕਰ ਲਈਆਂ ਜਾਣਗੀਆਂ। ਸ੍ਰੀ ਨੱਢਾ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਪੰਜਾਬ ਦੇ ਸਾਰੇ ਲੰਬਿਤ ਮਾਮਲੇ ਛੇਤੀ ਹੱਲ ਕਰ ਦਿੱਤੇ ਜਾਣਗੇ ਅਤੇ ਉਹ ਖੁਦ ਇਨ੍ਹਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।ਇਸ ਦੌਰਾਨ ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀਮਤੀ ਵਿੰਨੀ ਮਹਾਜਨ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਹਾਜ਼ਰ ਸਨ।

 

Tags: PARKASH SINGH , PARKASH SINGH BADAL , Jagat Prakash Nadda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD