Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮੁੱਖ ਮੰਤਰੀ ਵੱਲੋਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੇਂਦਰ ਪਾਸੋਂ 5187.75 ਕਰੋੜ ਰੁਪਏ ਦੀ ਮੰਗ

ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕੱਈਆ ਨਾਇਡੂ ਨਾਲ ਮੀਟਿੰਗ

Web Admin

Web Admin

5 Dariya News

ਨਵੀਂ ਦਿੱਲੀ , 12 Feb 2015

Last updated on: Feb 12, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਸਾਰੇ 165 ਸ਼ਹਿਰਾਂ ਤੇ ਕਸਬਿਆਂ ਨੂੰ ਸੜਕਾਂ ਅਤੇ ਸਟਰੀਟ ਲਾਈਟਾਂ ਦਾ ਨੈਟਵਰਕ ਮੁਹੱਈਆ ਕਰਵਾਉਣ ਤੋਂ ਇਲਾਵਾ ਜਲ ਸਪਲਾਈ ਤੇ ਸੀਵਰੇਜ ਦੀਆਂ 100 ਫੀਸਦੀ ਸੁਵਿਧਾਵਾਂ ਯਕੀਨੀ ਬਣਾਉਣ ਲਈ ਤੁਰੰਤ 5187.75 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਨੂੰ ਅਪੀਲ ਕੀਤੀ ਹੈ।ਮੁੱਖ ਮੰਤਰੀ ਅੱਜ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲੇ ਅਤੇ ਉਨ੍ਹਾਂ ਨੇ ਸੜਕਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦਾ ਪੱਧਰ ਉੱਚਾ ਚੁੱਕਣ ਅਤੇ ਸਟਰੀਟ ਲਾਈਟਾਂ ਤੋਂ ਇਲਾਵਾ 30 ਕਸਬਿਆਂ ਲਈ ਜਲ ਸਪਲਾਈ ਦੀ ਸਹੂਲਤ, 79 ਕਸਬਿਆਂ ਲਈ ਸੀਵਰੇਜ ਅਤੇ 86 ਕਸਬਿਆਂ ਵਿੱਚ ਸੀਵੇਜ ਟਰੀਟਮੈਂਟ ਪਲਾਂਟ ਦੀ ਸਹੂਲਤ ਸਥਾਪਤ ਕਰਨ ਵਾਸਤੇ ਇਸ ਰਾਸ਼ੀ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 94 ਕਸਬਿਆਂ ਵਿੱਚ ਜਲ ਸਪਲਾਈ, 45 ਕਸਬਿਆਂ ਵਿੱਚ ਸੀਵਰੇਜ ਅਤੇ 38 ਕਸਬਿਆਂ ਵਿੱਚ ਸੀਵੇਜ ਟਰੀਟਮੈਂਟ ਪਲਾਂਟ ਦੀ ਸਹੂਲਤ ਦਾ ਟੀਚਾ ਪ੍ਰਾਪਤ ਹਾਸਲ ਕਰ ਲਵੇਗੀ।ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ 12 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਮੁਹਾਲੀ, ਨਿਊ ਚੰਡੀਗੜ੍ਹ, ਜ਼ੀਰਕਪੁਰ, ਡੇਰਾ ਬਸੀ, ਖਰੜ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਬਠਿੰਡਾ ਅਤੇ ਪਟਿਆਲਾ ਨੂੰ ਸਮਾਰਟ ਸਿਟੀ ਸਕੀਮ ਹੇਠ ਲਿਆਉਣ ਲਈ ਸ੍ਰੀ ਨਾਇਡੂ ਨੂੰ ਆਖਿਆ। 

ਉਨ੍ਹਾਂ ਕਿਹਾ ਕਿ ਲੁਧਿਆਣਾ ਤੇ ਅੰਮ੍ਰਿਤਸਰ ਦੀ 10-10 ਲੱਖ ਤੋਂ ਵੱਧ ਆਬਾਦੀ ਹੈ, ਇਸ ਕਰਕੇ ਇਨ੍ਹਾਂ ਸ਼ਹਿਰਾਂ ਨੂੰ ਵੀ ਇਸ ਸਕੀਮ ਵਿੱਚ ਸ਼ਾਮਲ ਕੀਤਾ ਜਾਵੇ। ਇਸੇ ਤਰ੍ਹਾਂ ਸ. ਬਾਦਲ ਨੇ ਦੋ ਪ੍ਰਮੁੱਖ ਧਾਰਮਿਕ ਕਸਬਿਆਂ ਤਰਨ ਤਾਰਨ ਤੇ ਸ੍ਰੀ ਮੁਕਤਸਰ ਸਾਹਿਬ ਨੂੰ ਇਸ ਸਕੀਮ ਦਾ ਹਿੱਸਾ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਸੂਬਾਈ ਰਾਜਧਾਨੀਆਂ ਨੂੰ ਇਸ ਸਕੀਮ ਹੇਠ ਲਿਆਂਦਾ ਜਾ ਰਿਹਾ ਹੈ ਪਰ ਚੰਡੀਗੜ੍ਹ ਇਕ ਕੇਂਦਰੀ ਸਾਸ਼ਿਤ ਪ੍ਰਦੇਸ਼ ਹੈ ਜਿਸ ਕਰਕੇ ਮੁਹਾਲੀ, ਨਿਊ ਚੰਡੀਗੜ੍ਹ, ਜ਼ੀਰਕਪੁਰ, ਡੇਰਾ ਬਸੀ ਅਤੇ ਖਰੜ ਵਰਗੇ ਚੰਡੀਗੜ੍ਹ ਨੇੜਲੇ ਪੰਜਾਬ ਦੇ ਕਸਬਿਆਂ ਨੂੰ ਇਸ ਸਕੀਮ ਹੇਠ ਲਿਆਂਦਾ ਜਾਵੇ। ਅੰਮ੍ਰਿਤਸਰ ਨੂੰ ਹੈਰੀਟੇਜ ਸਿਟੀ ਡਿਵੈਲਪਮੈਂਟ ਐਂਡ ਆਗਮਨਟੇਸ਼ਨ ਯੋਜਨਾ ਹੇਠ ਲਿਆਉਣ ਲਈ ਸ੍ਰੀ ਨਾਇਡੂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸਕੀਮ ਦਾ ਨੀਂਹ ਪੱਥਰ ਅੰਮ੍ਰਿਤਸਰ ਵਿਖੇ ਰੱਖਣ ਦੀ ਅਪੀਲ ਕੀਤੀ।  

ਉਨ੍ਹਾਂ ਨੇ ਕੇਂਦਰੀ ਮੰਤਰੀ ਦਾ ਇਸ ਪ੍ਰਾਜੈਕਟ ਲਈ 69.31 ਕਰੋੜ ਰੁਪਏ ਪ੍ਰਵਾਨ ਕਰਨ ਲਈ ਵੀ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ 'ਤੇ ਲੁਧਿਆਣਾ ਵਿੱਚ ਜਵਾਹਰ ਲਾਲ ਨਹਿਰੂ ਸ਼ਹਿਰੀ ਨਵਿਆਉਣਯੋਗ ਮਿਸ਼ਨ ਹੇਠ ਆਖਰੀ ਕਿਸ਼ਤ ਜਾਰੀ ਕਰਨ ਲਈ ਜ਼ੋਰ ਪਾਇਆ ਕਿਉਂਕਿ ਸੂਬਾ ਸਰਕਾਰ ਨੇ ਇਸ ਬਾਰੇ ਪਹਿਲਾਂ ਹੀ 28 ਮਾਰਚ, 2014 ਨੂੰ 100 ਫੀਸਦੀ ਵਰਤੋਂ ਸਬੰਧੀ ਸਰਟੀਫਿਕੇਟ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਨੇ ਯੂ.ਆਈ.ਜੀ. ਅਤੇ ਯੂ.ਆਈ.ਡੀ.ਐਸ.ਐਸ.ਐਮ. ਕੰਪੋਨੈਂਟ ਹੇਠ ਛੇ ਪ੍ਰਾਜੈਕਟਾਂ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ।ਮੁੱਖ ਮੰਤਰੀ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦੇ ਸਬੰਧ ਵਿੱਚ ਸ੍ਰੀ ਨਾਇਡੂ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਨੂੰ ਹਰ ਮਦਦ ਤੇ ਸਹਿਯੋਗ ਦੇਵੇਗੀ।ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਅਤੇ ਸਕੱਤਰ ਸਥਾਨਕ ਸਰਕਾਰ ਸ੍ਰੀ ਅਸ਼ੋਕ ਕੁਮਾਰ ਗੁਪਤਾ ਹਾਜ਼ਰ ਸਨ। 

 

Tags: PARKASH SINGH , PARKASH SINGH BADAL , Venkaiah Naidu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD