Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਜੇਤਲੀ ਨੂੰ ਮਿਲੇ

13ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਿਕ 283 ਕਰੋੜ ਰੁਪਏ ਦੀ ਲੰਬਿਤ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 26 Feb 2015

Last updated on: Feb 26, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੇਂਦਰੀ ਵਿੱਤ ਮੰਤਰੀ ਅਰੁਨ ਜੇਤਲੀ ਨੂੰ ਉਨ੍ਹਾਂ ਦੇ ਨਵੀਂ ਦਿੱਲੀ ਵਿਖੇ ਸਥਿਤ ਦਫਤਰ ਵਿਖੇ ਮਿਲੇ ਅਤੇ 13ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 283 ਕਰੋੜ ਰੁਪਏ ਦੀ ਲੰਬਿਤ ਪਈ ਗ੍ਰਾਂਟ ਤੁਰੰਤ ਜਾਰੀ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਮੀਟਿੰਗ ਵਿਚ ਵਿਚਾਰ ਚਰਚਾ ਦੌਰਾਨ ਦੋਵਾਂ ਆਗੂਆਂ ਨੇ ਸ਼੍ਰੀ ਜੇਤਲੀ ਨੂੰ ਦੱਸਿਆ ਕਿ 13ਵੇਂ ਵਿੱਤ ਕਮਿਸ਼ਨ ਵਲੋਂ ਸੂਬੇ ਲਈ ਸਿਫਾਰਿਸ਼ ਕੀਤੀ ਗ੍ਰਾਂਟ ਲੰਬਿਤ ਪਈ ਹੋਈ ਹੈ ਜੋ 31 ਮਾਰਚ, 2015 ਤੋਂ ਪਹਿਲਾਂ ਜਾਰੀ ਕੀਤੇ ਜਾਵੇ ਕਿਉਂਕਿ ਉਸ ਤੋਂ ਬਾਅਦ ਇਹ ਗ੍ਰਾਂਟ ਖਤਮ ਹੋ ਜਾਵੇਗੀ। ਆਗੂਆਂ ਨੇ ਸ਼੍ਰੀ ਜੇਤਲੀ ਨੂੰ ਦੱਸਿਆ ਕਿ ਪੰਜਾਬ ਨੂੰ ਪੱਛਮੀ ਬੰਗਾਲ ਅਤੇ ਕੇਰਲਾ ਵਾਂਗ 13ਵੇਂ ਵਿੱਤ ਕਮਿਸ਼ਨ ਨੇ ਵਿੱਤੀ ਦਬਾਅ ਵਾਲਾ ਸੂਬਾ ਮੰਨਿਆ ਹੈ। ਉਨ੍ਹਾਂ ਕਿਹਾ ਕਿ 13ਵੇਂ ਵਿੱਤ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਦੀ ਮਦੱਦ ਕਰਨ ਦੀ ਸਿਫਾਰਿਸ਼ ਕੀਤੀ ਹੈ ਤਾਂ ਜੋ ਇਹ ਵਿੱਤੀ ਦਬਾਅ ਹੇਠੋਂ ਬਾਹਰ ਨਿਕਲ ਸਕਣ। ਪੰਜਾਬ 2006-07 ਨੂੰ ਛੱਡ ਕੇ ਲਗਾਤਾਰ ਸਾਲ 2004-05 ਤੋਂ 2014-15 ਤੱਕ ਕੁਲ ਘਰੇਲੂ ਉਤਪਾਦਨ ਦੇ 3.5 ਫੀਸਦੀ ਤੋਂ 1.2 ਫੀਸਦੀ ਦੇ ਮਾਲੀ ਘਾਟੇ ਵਿਚ ਰਿਹਾ ਹੈ ਕਿਉਂਕਿ ਉਸ ਸਾਲ ਸੂਬਾ ਵਾਧੂ ਮਾਲੀਏ ਵਾਲਾ ਬਣ ਗਿਆ ਸੀ ਜਿਸ ਦਾ ਕਾਰਨ ਭਾਰਤ ਸਰਕਾਰ ਵਲੋਂ ਅੱਤਵਾਦ ਦੇ ਦੌਰ ਦੌਰਾਨ ਤਾਇਨਾਤ ਕੀਤੇ ਕੇਂਦਰੀ ਬਲਾਂ ਦੇ ਭੁਗਤਾਨ ਵਾਸਤੇ ਵਿਸੇਸ਼ ਮਿਆਦੀ ਕਰਜੇ ਨੂੰ ਮੁਆਫ ਕਰ ਦਿੱਤਾ ਸੀ। 

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੀ ਜੀ.ਐਸ.ਡੀ.ਪੀ ਦਰ ਦੀ ਦੇਣਦਾਰੀ ਲਗਾਤਾਰ 32 ਫੀਸਦੀ ਤੱਕ ਹੈ। ਸੂਬੇ ਵਲੋਂ 23 ਫੀਸਦੀ ਰਕਮ ਮਾਲੀ ਪ੍ਰਾਪਤੀਆਂ ਉਤੇ ਵਿਆਜ ਵਜੋਂ ਭੁਗਤਾਨ ਕੀਤੀ ਜਾ ਰਹੀ ਹੈ। 14ਵੇਂ ਵਿੱਤ ਕਮਿਸ਼ਨ ਵਲੋਂ ਪੇਸ਼ ਕੀਤੀ ਰਿਪੋਰਟ ਵਿੱਚ ਇਨ੍ਹਾਂ ਤੱਥਾਂ 'ਤੇ ਧਿਆਨ ਨਹੀਂ ਦਿੱਤਾ ਗਿਆ ਅਤੇ ਸੂਬੇ ਦੀ ਮਾਲੀ ਘਾਟੇ ਦੀ ਗ੍ਰਾਂਟ ਦੀਆਂ ਜ਼ਰੂਰਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ, ਜਦਕਿ 13ਵੇਂ ਵਿੱਤ ਕਮਿਸ਼ਨ ਵਲੋਂ ਵਿੱਤੀ ਦਬਾਅ ਵਾਲੇ ਮੰਨੇ ਗਏ ਦੋ ਹੋਰ ਸੂਬਿਆਂ ਲਈ ਮਾਲੀ ਘਾਟੇ ਦੀ ਗ੍ਰਾਂਟ ਦੀ ਸਿਫਾਰਿਸ਼ ਕੀਤੀ ਗਈ ਹੈ। ਦੋਵਾਂ ਆਗੂਆਂ ਨੇ ਸ਼੍ਰੀ ਜੇਤਲੀ ਨੂੰ ਅਪੀਲ ਕੀਤੀ ਕਿ ਅੱਤਵਾਦ ਦੇ ਸਮੇਂ ਲਈ ਭਾਰਤ ਸਰਕਾਰ ਵਲੋਂ ਵਿਸ਼ੇਸ਼ ਮਿਆਦੀ ਕਰਜਾ ਮੁਹੱਈਆ ਕਰਵਾਇਆ ਗਿਆ ਸੀ ਜਦਕਿ ਇਸ ਕਰਜੇ ਦਾ ਮੂਲ ਅਤੇ ਵਿਆਜ 2684 ਕਰੋੜ ਰੁਪਏ ਦਾ ਪੰਜਾਬ ਵਲੋਂ ਭੁਗਤਾਨ ਕੀਤਾ ਗਿਆ ਸੀ ਅਤੇ ਸੂਬੇ ਵਲੋਂ ਕੀਤੇ ਗਏ ਇਸ ਭੁਗਤਾਨ ਦੀ ਭਰਪਾਈ ਕੀਤੀ ਜਾਵੇ। 

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮਿਆਦੀ ਕਰਜੇ ਦੀ ਬਾਕੀ ਰਾਸ਼ੀ ਪਹਿਲਾਂ ਹੀ ਖਤਮ ਕਰ ਦਿੱਤੀ ਗਈ ਹੈ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸ਼੍ਰੀ ਜੇਤਲੀ ਨੂੰ ਇੱਕ ਪੱਤਰ ਵੀ ਸੌਪਿਆ ਜਿਸ ਵਿਚ 13ਵੇਂ ਵਿੱਤ ਕਮਿਸ਼ਨ ਵਲੋਂ ਸਿਫਾਰਿਸ਼ ਕੀਤੀਆਂ ਵਿਭਾਗ ਅਨੁਸਾਰ ਗ੍ਰਾਂਟਾਂ ਸਨ ਜੋ ਕਿ ਅਜੇ ਵੀ ਲੰਬਿਤ ਪਈਆਂ ਹੋਈਆਂ ਹਨ:ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵਲੋਂ ਉਠਾਏ ਗਏ ਮੁੱਦਿਆਂ ਦੇ ਸਬੰਧ ਵਿਚ ਸ਼੍ਰੀ ਜੇਤਲੀ ਨੇ ਭਰੋਸਾ ਦਵਾਇਆ ਕਿ ਉਹ ਆਪਣੇ ਮੰਤਰਾਲੈ ਨੂੰ 283 ਕਰੋੜ ਰੁਪਏ ਸਮੇਂ ਸਿਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣਗੇ। ਇਸ ਮੌਕੇ ਹਾਜਰ ਹੋਰਨਾਂ ਵਿਚ ਸੰਸਦ ਮੈਂਬਰ ਸ਼੍ਰੀ ਨਰੇਸ਼ ਗੁਜਰਾਲ, ਪ੍ਰਮੁੱਖ ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ ਸ਼੍ਰੀਮਤੀ ਕਲਪਨਾ ਮਿੱਤਲ ਬਰੁਆ ਅਤੇ ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ ਸ਼੍ਰੀ ਕੇ. ਸਿਵਾ ਪ੍ਰਸਾਦ ਸ਼ਾਮਲ ਸਨ। 

 

Tags: ARUN JETLY , PARKASH SINGH , PARKASH SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD