Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਜਟ ਸੰਤੁਲਿਤ, ਵਿਕਾਸ ਮੁਖੀ, ਕਿਸਾਨ ਤੇ ਗਰੀਬ ਪੱਖੀ: ਪਰਮਿੰਦਰ ਸਿੰਘ ਢੀਂਡਸਾ

ਪਰਮਿੰਦਰ ਸਿੰਘ ਢੀਂਡਸਾ
ਪਰਮਿੰਦਰ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ , 28 Feb 2015

Last updated on: Feb 28, 2015, 00:00 IST

ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਅੱਜ ਪੇਸ਼ ਕੀਤੇ ਬਜਟ ਨੂੰ ਕੁੱਲ ਮਿਲਾ ਕੇ ਸੰਤੁਲਤ ਅਤੇ ਵਿਕਾਸ ਮੁਖੀ ਦੱਸਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ. ਢੀਂਡਸਾ ਨੇ ਕਿਹਾ ਕਿ ਬਜਟ ਨਾਲ ਜਿੱਥੇ ਸਮਾਜਿਕ ਸੁਰੱਖਿਆ, ਖੇਤੀਬਾੜੀ ਤੇ ਪੇਂਡੂ ਖੇਤਰ ਨੂੰ ਹੁਲਾਰਾ ਮਿਲੇਗਾ ਉਥੇ ਨਿਵੇਸ਼ ਤੇ ਰੋਜ਼ਗਾਰ ਦੇ ਨਵੇਂ ਵਸੀਲੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਹ ਬਜਟ ਜਿੱਥੇ ਕੁੱਲ ਮਿਲਾ ਕੇ ਦੇਸ਼ ਨੂੰ ਤਰੱਕੀ ਦੇ ਰਾਹ ਲੈ ਕੇ ਜਾਵੇਗਾ ਉਥੇ ਪੰਜਾਬ ਲਈ ਬਹੁਤ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਪੰਜਾਬ ਨੂੰ ਤਿੰਨ ਵੱਡੇ ਤੋਹਫੇ ਦਿੱਤੇ ਹਨ। ਪੰਜਾਬ ਵਿੱਚ ਏਮਜ਼ ਦੀ ਸਥਾਪਨਾ, ਅੰਮ੍ਰਿਤਸਰ ਵਿਖੇ ਪੋਸਟ ਗਰੈਜੂਏਟ ਹੌਰਟੀਕਲਚਰ ਸੈਂਟਰ ਸਥਾਪਤ ਕਰਨਾ ਅਤੇ ਅੰਮ੍ਰਿਤਸਰ ਦੇ ਇਤਿਹਾਸਕ 'ਜਲ੍ਹਿਆ ਵਾਲਾ ਬਾਗ' ਨੂੰ ਵਰਲਡ ਹੈਰੀਟੇਜ ਵਿੱਚ ਸ਼ਾਮਲ ਕਰਨਾ ਪੰਜਾਬ ਲਈ ਵੱਡੀ ਸੁਗਾਤ ਹੈ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਵੱਡੀ ਅਹਿਮੀਅਤ ਦਿੱਤੀ ਗਈ ਹੈ। ਮਾਈਕਰੋ ਸਿੰਜਾਈ ਲਈ 5300 ਕਰੋੜ ਰੁਪਏ ਦਾ ਪ੍ਰਬੰਧ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਬੋਰਡ ਲਈ 25 ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਕਰਨ ਲਈ ਖੇਤੀਬਾੜੀ ਖੇਤਰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਸਿੱਖਿਆ ਤੇ ਸਿਹਤ ਖੇਤਰ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਗਰੀਬਾਂ, ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਵਿਸ਼ੇਸ਼ ਰਿਆਇਤਾਂ ਗਈਆਂ ਹਨ ਜਿਨ੍ਹਾਂ ਵਿੱਚ ਆਮ ਲੋਕਾਂ ਲਈ ਸਿਰਫ 1 ਰੁਪਏ ਪ੍ਰਤੀ ਮਹੀਨਾ ਪ੍ਰੀਮੀਅਮ ਉਤੇ 2 ਲੱਖ ਰੁਪਏ ਦੁਰਘਟਨਾ ਬੀਮੇ ਦਾ ਪ੍ਰਬੰਧ ਸ਼ਾਮਲ ਹੈ।ਢੀਂਡਸਾ ਨੇ ਕਿਹਾ ਕਿ ਕਾਲੇ ਧਨ ਨੂੰ ਨਜਿੱਠਣ ਲਈ ਲਿਆ ਫੈਸਲਾ ਵੀ ਬਹੁਤ ਵਧੀਆ ਹੈ। ਉਨ੍ਹਾਂ ਸ੍ਰੀ ਜੇਤਲੀ ਦੀ ਇਸ ਗੱਲੋਂ ਵੀ ਸ਼ਲਾਘਾ ਕੀਤੀ ਕਿ ਮਾਈਕਰੋ ਯੂਨਿਟ ਡਿਵਲਪਮੈਂਟ ਰਿਫਾਇਨਰੀ ਏਜੰਸੀ (ਮੁਦਰਾ) ਬੈਂਕ ਨਾਲ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਛੋਟੇ ਉਦਮੀਆਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ 'ਨਵੀਂ ਮੰਜ਼ਿਲ ਯੋਜਨਾ' ਵੀ ਸ਼ਲਾਘਾਯੋਗ ਉਪਰਾਲਾ ਹੈ। 

ਸੈਰ ਸਪਾਟਾ ਨੂੰ ਉਤਸ਼ਾਹਤ ਕਰਨ ਲਈ 43 ਦੀ ਬਜਾਏ ਹੁਣ 150 ਮੁਲਕਾਂ ਦੇ ਵਾਸੀਆਂ ਨੂੰ 'ਆਨ ਅਰਾਈਵਲ ਵੀਜ਼ਾ' ਦੀ ਸਹੂਲਤ ਦੇਣ ਨਾਲ ਪੰਜਾਬ ਨੂੰ ਸਿੱਧਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਟੈਕਸ ਛੋਟਾਂ ਵਿੱਚ ਅਹਿਮ ਵਰਗ ਨੂੰ ਸਹੂਲਤ ਦਿੰਦਿਆਂ ਸਿਹਤ ਬੀਮਾ ਉਤੇ ਟੈਕਸ ਵਿੱਚ 10 ਹਜ਼ਾਰ ਹੋਰ ਛੋਟ ਵਧਾਉਂਦਿਆਂ 15 ਹਜ਼ਾਰ ਤੋਂ 25 ਹਜ਼ਾਰ ਰੁਪਏ ਤੱਕ ਕਰਨਾ ਅਤੇ ਪੈਨਸ਼ਨ ਫੰਡ ਉਤੇ ਟੈਕਸ ਵਿੱਚ 50 ਹਜ਼ਾਰ ਛੋਟ ਵਧਾ ਕੇ 1 ਲੱਖ ਤੋਂ ਡੇਢ ਲੱਖ ਰੁਪਏ ਤੱਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਬੁਨਿਆਦੀ ਢਾਂਚਾ, ਸੜਕੀ ਨੈਟਵਰਕ ਨੂੰ ਹੁਲਾਰਾ ਦੇਣਾ, ਹਰ ਪਰਿਵਾਰ ਨੂੰ ਘਰ, ਸੌਚਾਲਿਆ ਅਤੇ ਘਰ ਦੇ ਇਕ ਜੀਅ ਨੂੰ ਨੌਕਰੀ ਦੇਣਾ ਇਸ ਬਜਟ ਦੇ ਅਹਿਮ ਪੱਖ ਹਨ।

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD