Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਪੁਲਿਸ ਵੱਲੋਂ ਹਦਾਇਤਾਂ ਜਾਰੀ

ਡਿਪਟੀ ਪੁਲਿਸ ਕਮਿਸ਼ਨਰ ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 03 Mar 2015

Last updated on: Mar 03, 2015, 00:00 IST

ਲੁਧਿਆਣਾ ਪੁਲਿਸ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਵਿਦਿਆਰਥੀਆਂ, ਖਾਸ ਕਰਕੇ ਕੁੜੀਆਂ ਦੀ ਸੁਰੱਖਿਆ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਪੁਲਿਸ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੀ ਸਕੂਲ ਪ੍ਰਬੰਧਕਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਅਤੇ ਜੇਕਰ ਉਨ੍ਹਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ (ਸਕੂਲ ਪ੍ਰਬੰਧਕਾਂ) ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਇੱਕ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਨਵੀਨ ਸਿੰਗਲਾ ਦੀ ਅਗਵਾਈ ਵਿੱਚ ਸਥਾਨਕ ਬਚਤ ਭਵਨ ਵਿਖੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਪੁਲਿਸ ਕਮਿਸ਼ਨਰ (ਟਰੈਫਿਕ) ਮਿਸ ਰਿਚਾ ਅਗਨੀਹੋਤਰੀ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਵੀ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਵਿਦਿਆਰਥੀ ਜਿਆਦਾਤਰ ਸਮਾਂ ਸਕੂਲ ਵਿੱਚ ਅਤੇ ਸਕੂਲ ਨੂੰ ਆਉਣ ਅਤੇ ਜਾਣ ਵਿੱਚ ਬਿਤਾਉਂਦੇ ਹਨ। ਉਨ੍ਹਾਂ ਦੀ ਆਉਣ ਜਾਣ ਵੇਲੇ ਸੁਰੱਖਿਆ ਬਹੁਤ ਅਹਿਮੀਅਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਅਣਹੋਣੀਆਂ ਘਟਨਾਵਾਂ ਜਾਂ ਸੜਕ ਹਾਦਸਿਆਂ ਸੰਬੰਧੀ ਖ਼ਬਰਾਂ ਆਮ ਹੋ ਗਈਆਂ ਹਨ ਅਤੇ ਲੋੜੀਂਦੀ ਸੁਰੱਖਿਆ ਛੱਤਰੀ ਅਤੇ ਕੁਝ ਸੁਰੱਖਿਆ ਕਦਮਾਂ ਨਾਲ ਇਨ੍ਹਾਂ ਨੂੰ ਆਸਾਨੀ ਨਾਲ ਨੱਥ ਪਾਇਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੀ ਸਭ ਤੋਂ ਪਹਿਲੀ ਜਿੰਮੇਵਾਰੀ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਹੋਰ ਮੈਂਬਰਾਂ ਦੀ ਬਣਦੀ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲਾਂ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ, ਜੋ ਕਿ ਸਾਰੇ ਸਕੂਲ ਨੂੰ ਕਵਰ ਕਰਦੇ ਹੋਣ। ਹਰੇਕ ਸਕੂਲ ਨੂੰ ਆਪਣੇ ਪੱਧਰ 'ਤੇ ਵਿਜੀਲੈਂਸ ਅਫ਼ਸਰ ਨਿਯੁਕਤ ਕਰਨੇ ਚਾਹੀਦੇ ਹਨ, ਜੋ ਕਿ ਸਾਰੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖਣ। 

ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਫੋਟੋ ਪਛਾਣ ਪੱਤਰ ਜਾਰੀ ਕੀਤੇ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਸਕੂਲ ਛੱਡਣ ਅਤੇ ਲੈ ਕੇ ਜਾਣ ਵੇਲੇ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ। ਜੇਕਰ ਕਿਸੇ ਮਾਪੇ ਨੇ ਆਪਣੇ ਬੱਚੇ ਨੂੰ ਲੈਣ ਖੁਦ ਨਹੀਂ ਆਉਣਾ ਤਾਂ ਉਹ ਘੱਟੋ-ਘੱਟ ਐੱਸ. ਐੱਮ. ਐੱਸ. ਰਾਹੀਂ ਸੂਚਿਤ ਕਰਨਾ ਜ਼ਰੂਰੀ ਬਣਾਵੇ। ਸ੍ਰੀ ਸਿੰੰਗਲਾ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਜਾਨਣ ਲਈ ਇੱਕ ਸ਼ਿਕਾਇਤ ਕਾਰਡ ਲਾਗੂ ਕੀਤਾ ਜਾਵੇ, ਜਿਸ ਦੇ ਸਹਾਰੇ ਵਿਦਿਆਰਥੀ ਆਪਣੀਆਂ ਸਮੱਸਿਆਵਾਂ ਹੋਰਾਂ ਨਾਲ ਸਾਂਝੀਆਂ ਕਰ ਸਕਣ। 

ਸਕੂਲ ਪ੍ਰਬੰਧਕ ਇਹ ਗੱਲ ਯਕੀਨੀ ਬਣਾਉਣ ਕਿ ਜਿਹੜੇ ਵਾਹਨਾਂ ਰਾਹੀਂ ਵਿਦਿਆਰਥੀ ਸਕੂਲ ਆਉਣ ਜਾਣ ਕਰਦੇ ਹਨ, ਉਹ ਸੁਰੱਖਿਆ ਪੱਖੋਂ ਪੁਖ਼ਤਾ ਹੋਣ ਅਤੇ ਉਨ੍ਹਾਂ ਦੇ ਕਾਗਜ਼ਾਤ ਵਗੈਰਾ ਮੁਕੰਮਲ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਾਹਨ ਸੜਕ ਨਿਯਮਾਂ ਜਾਂ ਸੁਰੱਖਿਆ ਦੀ ਘਾਟ ਵਾਲਾ ਹੋਵੇਗਾ ਤਾਂ ਟਰੈਫਿਕ ਪੁਲਿਸ ਵੱਲੋਂ ਅਜਿਹੇ ਵਾਹਨਾਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਕੂਲ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਦਿਆਰਥੀ ਬਿਨਾ ਡਰਾਈਵਿੰਗ ਲਾਇਸੰਸ ਤੋਂ ਵਾਹਨ ਨਾ ਚਲਾਵੇ। ਉਨ੍ਹਾਂ ਹੋਰ ਕਿਹਾ ਕਿ ਸਕੂਲਾਂ ਨੂੰ ਆਪਣੀ ਛੁੱਟੀ ਦੇ ਸਮੇਂ ਇਸ ਹਿਸਾਬ ਨਾਲ ਲਾਗੂ ਕਰਨੇ ਚਾਹੀਦੇ ਹਨ ਕਿ ਸ਼ਹਿਰ ਵਿੱਚ ਟਰੈਫਿਕ ਜਾਮ ਵਰਗੀ ਸਥਿਤੀ ਨਾ ਪੈਦਾ ਹੋਵੇ ਭਾਵ ਜੇਕਰ ਦੋ ਸਕੂਲ ਨੇੜੇ-ਨੇੜੇ ਹਨ ਤਾਂ ਉਨ੍ਹਾਂ ਦੇ ਛੁੱਟੀ ਦਾ ਸਮਾਂ ਅਲੱਗ-ਅਲੱਗ ਹੋ ਜਾਵੇ ਤਾਂ ਠੀਕ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਧਾਰਾ 144 ਅਧੀਨ ਪਾਬੰਦੀ ਹੁਕਮ ਲਾਗੂ ਹਨ, ਜੇਕਰ ਕੋਈ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: DC LUDHIANA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD