Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੈਰੀਟੋਰੀਅਸ ਸਕੂਲ ਵਿਦਿਆਰਥੀਆਂ ਨੂੰ ਜਲਦ ਮਿਲੇਗੀ ਅਲਟਰਾ ਮਾਡਰਨ ਕੰਪਿਊਟਰ ਲੈਬ ਤੇ ਸਮਾਰਟ ਕਲਾਸਾਂ ਦੀ ਸਹੂਲਤ

ਪ੍ਰੋਜੈਕਟ ਡਾਇਰੈਕਟਰ ਮੇਜਰ ਜਨਰਲ ਭੁੱਲਰ ਵੱਲੋਂ ਮੈਰੀਟੋਰੀਅਸ ਸਕੂਲ ਦਾ ਦੌਰਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 04 Mar 2015

Last updated on: Mar 04, 2015, 00:00 IST

ਸੂਬੇ ਦੇ 6 ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਲਦੀ ਹੀ ਕੰਪਿਊਟਰਾਂ ਨਾਲ ਲੈਸ ਸਮਾਰਟ ਕਲਾਸ ਰੂਮ ਮੁਹੱਈਆ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 276 ਕੰਪਿਊਟਰ, 150 ਲੈਪਟਾਪ ਜੋ ਕਿ ਵਾਈਫਾਈ ਕੁਨੈਕਵਿਟੀ ਨਾਲ ਜੁੜੇ ਹੋਣਗੇ ਅਤੇ ਇਸ ਦੇ ਨਾਲ ਸਿੱਖਿਆ ਵਿੱਚ ਸਹਾਈ ਹੋਰ ਵੀ ਸੁਵਿਧਾਵਾਂ ਮੁਹੱਈਆ ਹੋਣਗੀਆਂ। ਇਸ ਤੋਂ ਇਲਾਵਾ ਇਹਨਾਂ 6 ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦਾ ਇੱਕ ਮੈਗਜ਼ੀਨ ਵੀ ਜਲਦੀ ਲਾਂਚ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੇਜਰ ਜਨਰਲ ਸ੍ਰ. ਕੇ.ਏ.ਐਸ ਭੁੱਲਰ ਨੇ ਅੱਜ ਮੈਰੀਟੋਰੀਅਸ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਵਿੱਚ ਭਾਗ ਲੈਣ ਉਪਰੰਤ ਦਿੱਤੀ ਅਤੇ ਦੱਸਿਆ ਕਿ ਇਹਨਾਂ ਅਲਟਰਾ ਮਾਡਰਨ ਸਹੂਲਤਾਂ ਦਾ ਲਾਭ ਇਕੱਲੇ ਵਿਦਿਆਰਥੀਆਂ ਨੂੰ ਹੀ ਨਹੀਂ ਹੋਵੇਗਾ, ਸਗੋਂ ਅਧਿਅਪਕਾਂ ਨੂੰ ਵੀ ਪੜਾਉਣ ਵਿੱਚ ਸਹਾਈ ਸਿੱਧ ਹੋਣਗੀਆਂ। ਉਹਨਾਂ ਦੱਸਿਆ ਕਿ ਇਹ ਸਾਰੀਆਂ ਸਹੂਲਤਾਂ ਲਗਭਗ 2 ਮਹੀਨੇ ਵਿੱਚ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦਾ ਨਿਸ਼ਾਨਾ ਹੈ ਕਿ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ। ਉਹਨਾਂ ਦੱਸਿਆ ਕਿ ''ਸੋਸਾਇਟੀ ਫਾਰ ਪ੍ਰਮੋਸ਼ਨ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ'' ਵੱਲੋਂ ਇਹਨਾਂ 6 ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਬੈਂਕਾਂ ਤੋਂ ਲੋਂੜੀਦੇ ਕਰਜ਼ੇ ਦਿਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਵਿੱਤੀ ਸਹਾਇਤਾ ਲਈ ਚਾਲੂ ਹੋਰ ਸਰਕਾਰੀ ਸਕੀਮਾਂ ਦਾ ਲਾਭ ਵੀ ਦਿਵਾਇਆ ਜਾਵੇਗਾ।

ਪ੍ਰੋਜੈਕਟ ਡਾਇਰੈਕਟਰ ਨੇ ਦੱਸਿਆ ਕਿ ਇਹਨਾਂ ਸਕੂਲਾਂ ਲਈ ਅਧਿਆਪਕਾਂ ਦੀ ਕੋਈ ਘਾਟ ਨਹੀਂ ਹੈ,ਸਿਰਫ ਇਹਨਾਂ 6 ਸਕੂਲਾਂ ਨਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰਾਂ ਤੋਂ  ਅਜਿਹੇ ਅਧਿਆਪਕਾਂ ਦੀਆਂ ਸੂਚੀਆਂ ਦੀ ਮੰਗ ਕੀਤੀ ਗਈ ਹੈ, ਜੋ ਇਹਨਾਂ ਸਕੂਲਾਂ ਵਿੱਚ ਲੋੜ ਪੈਣ 'ਤੇ ਆਪਣੀ ਸਵੈ-ਇੱਛਾ ਨਾਲ ਸੇਵਾਵਾਂ ਦੇ ਸਕਣ। ਉਹਨਾਂ ਇਹ ਵੀ ਦੱਸਿਆ ਕਿ ਜਲਦੀ ਹੀ ਇਹਨਾਂ ਸਕੂਲਾਂ ਵਿੱਚ ਮੀਡੀਆ ਲਾਈਜ਼ਨ ਅਫਸਰ ਵੀ ਨਿਯੁਕਤ ਕੀਤੇ ਜਾ ਰਹੇ ਹਨ।ਪ੍ਰੋਜੈਕਟ ਡਾਇਰੈਕਟਰ ਨੇ ਦੱਸਿਆ ਕਿ ਇਹਨਾਂ ਸਕੂਲਾਂ ਵਿੱਚ ਦਾਖ਼ਲਾ ਪ੍ਰਾਪਤ ਕਰਨ 'ਚ ਸਫ਼ਲ ਰਹੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ 10 ਮਾਰਚ ਤੋਂ ਉੱਚੇਰੀ ਸਿੱਖਿਆ ਹਿੱਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਕੋਚਿੰਗ ਪ੍ਰਾਪਤ ਕਰਕੇ ਇਹ ਵਿਦਿਆਰਥੀ 12ਵੀਂ ਜਮਾਤ ਤੋਂ ਬਾਅਦ ਦੇਸ਼ ਦੇ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖ਼ਲਾ ਲੈ ਕੇ ਗੁਣਾਤਮਕ ਸਿੱਖਿਆ ਗ੍ਰਹਿਣ ਕਰ ਸਕਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਤਹਿਤ ਮੈਰੀਟੋਰੀਅਸ ਸਕੂਲਾਂ ਵਿੱਚ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ 12ਵੀਂ ਤੋਂ ਬਾਅਦ ਚੰਗੇ ਵਿਦਿਅਕ ਅਦਾਰਿਆਂ ਵਿੱਚ ਦਾਖ਼ਲਾ ਕਰਾਉਣ ਲਈ ਸਹਾਇਤਾ ਕੀਤੀ ਜਾਵੇਗੀ। 

ਇਸ ਮੰਤਵ ਲਈ ਵਿਦਿਆਰਥੀਆਂ ਨੂੰ ਨਿੱਜੀ ਕੋਚਿੰਗ ਅਦਾਰਿਆਂ ਵੱਲੋਂ ਮੁਫ਼ਤ ਕੋਚਿੰਗ ਦਿਵਾਈ ਜਾਵੇਗੀ। ਕੋਚਿੰਗ ਲਈ ਸਰਬੋਤਮ ਨਿੱਜੀ ਅਦਾਰੇ 'ਇਓਨ ਐਜੂਕਰੀਏਟਰ ਫਾਰ ਮੈਡੀਕਲ ਐਂਡ ਨਾਨ ਮੈਡੀਕਲ' ਅਤੇ 'ਏ. ਬੀ. ਸੀ. ਟਿਊਟੋਰੀਅਲ' ਨਾਲ ਕਰਾਰ ਸਹੀਬੱਧ ਕਰ ਲਿਆ ਗਿਆ ਹੈ, ਜੋ ਕਿ ਆਗਾਮੀ 10 ਮਾਰਚ ਤੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਸ਼ਾਮ 4 ਵਜੇ ਤੋਂ 7 ਵਜੇ ਤੱਕ ਸਕੂਲ ਵਿੱਚ ਆ ਕੇ ਕੋਚਿੰਗ ਦੇਣੀ ਸ਼ੁਰੂ ਕਰ ਦੇਣਗੇ। ਉਹਨਾਂ ਦੱਸਿਆ ਕਿ ਸਕੂਲ ਦੇ ਕੁੱਲ ਸਕੂਲ ਦੇ 297 ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚ 56 ਵਿਦਿਆਰਥੀ ਮੈਡੀਕਲ ਨਾਲ ਸੰਬੰਧਤ ਹਨ, ਜਦਕਿ 197 ਨਾਨ ਮੈਡੀਕਲ ਨਾਲ ਅਤੇ 44 ਵਿਦਿਆਰਥੀ ਕਾਮਰਸ ਨਾਲ ਸੰਬੰਧਤ ਹਨ। ਨਿੱਜੀ ਕੋਚਿੰਗ ਅਦਾਰੇ ਵਿਦਿਆਰਥੀਆਂ ਨੂੰ ਜੂਨ 2015 ਤੱਕ ਕੋਚਿੰਗ ਦੇਣਗੇ ਅਤੇ ਇਸ ਸਮੇਂ ਦੌਰਾਨ ਘੱਟੋ-ਘੱਟ 50 ਟੈਸਟ ਲੈਣੇ ਅਤੇ 500 ਸੈਸ਼ਨ ਲਗਾਉਣੇ ਜ਼ਰੂਰੀ ਹੋਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ੍ਰੀਮਤੀ ਪਰਮਜੀਤ ਕੌਰ ਚਾਹਲ, ਪ੍ਰਿੰਸੀਪਲ ਮੈਰੀਟੋਰੀਅਸ ਸਕੂਲ ਸ੍ਰੀ ਅਨੂਪ ਪਾਸੀ ਅਤੇ ਵਿਦਿਆਰਥੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD