Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਵਾਸੀ ਭਾਰਤੀ ਸੰਗਤ ਦਰਸ਼ਨਾਂ ਦੇ ਹਾਂ ਪੱਖੀ ਨਤੀਜੇ ਮਿਲ ਰਹੇ ਹਨ-ਤੋਤਾ ਸਿੰਘ

ਸ਼ਿਕਾਇਤਕਰਤਾ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਰਹੇ ਹਨ ਧੰਨਵਾਦ ਪੱਤਰ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 11 Mar 2015

Last updated on: Mar 11, 2015, 00:00 IST

''ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਗਏ ਤਿੰਨ ਪ੍ਰਵਾਸੀ ਭਾਰਤੀ ਸੰਗਤ ਦਰਸ਼ਨਾਂ (ਐੱਨ. ਆਰ. ਆਈ. ਸੰਮੇਲਨ) ਦੇ ਹਾਂ-ਪੱਖੀ ਨਤੀਜੇ ਮਿਲਣੇ ਸ਼ੁਰੂ ਹੋ ਗਏ ਹਨ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲੱਗਦਾ ਹੈ ਕਿ ਇਨ੍ਹਾਂ ਸੰਗਤ ਦਰਸ਼ਨਾਂ ਵਿੱਚ ਪੁੱਜੀਆਂ ਵੱਖ-ਵੱਖ ਸ਼ਿਕਾਇਤਾਂ ਦਾ ਤੈਅ ਸਮਾਂ ਸੀਮਾ ਵਿੱਚ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਸੰਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਅਤੇ ਸਰਕਾਰ ਦੇ ਵੱਖ-ਵੱਖ ਵਿੰਗਾਂ ਨੂੰ ਧੰਨਵਾਦ ਜਾਂ ਪ੍ਰਸੰਸ਼ਾ ਪੱਤਰ ਭੇਜ ਰਹੇ ਹਨ।'' ਇਸ ਗੱਲ ਦਾ ਪ੍ਰਗਟਾਵਾ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਰੱਖੀ ਗਈ ਰਿਵਿਊ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਹ ਰਿਵਿਊ ਮੀਟਿੰਗ ਲੰਘੀ 18 ਜਨਵਰੀ ਨੂੰ ਲੁਧਿਆਣਾ ਵਿਖੇ ਕੀਤੇ ਗਏ ਐੱਨ. ਆਰ. ਆਈ. ਸੰਗਤ ਦਰਸ਼ਨ ਵਿੱਚ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਪੁੱਜੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਸੰਬੰਧੀ ਸੱਦੀ ਗਈ ਸੀ। ਸ੍ਰ. ਤੋਤਾ ਸਿੰਘ ਨੇ ਕਿਹਾ ਕਿ ਇਹ ਸੰਗਤ ਦਰਸ਼ਨ ਸਰਕਾਰ ਅਤੇ ਪ੍ਰਵਾਸੀ ਦੋਵਾਂ ਲਈ ਲਾਭਕਾਰੀ ਸਿੱਧ ਹੋਏ ਹਨ ਕਿਉਂਕਿ ਇਨ੍ਹਾਂ ਰਾਹੀਂ ਐਨ.ਆਰ.ਆਈਜ਼. ਨੇ ਸਰਕਾਰ ਦੀਆਂ ਸਕੀਮਾਂ ਨੂੰ ਬਿਹਤਰ ਤਰੀਕੇ ਨਾਲ ਸਮਝਿਆ ਹੈ। ਇਨ੍ਹਾਂ ਸੰਗਤ ਦਰਸ਼ਨਾਂ ਵਿੱਚ ਪ੍ਰਵਾਸੀਆਂ ਵੱਲੋਂ ਜੋ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਉਨ੍ਹਾਂ 'ਚੋਂ ਵਧੇਰੇ ਦਾ ਢੁੱਕਵਾਂ ਹੱਲ ਕਰ ਦਿੱਤਾ ਗਿਆ ਹੈ ਅਤੇ ਇਸ ਤੋਂ ਖੁਸ਼ ਹੋ ਕੇ ਪ੍ਰਵਾਸੀ ਵੀਰ ਪ੍ਰਵਾਸੀ ਮਾਮਲਿਆਂ ਬਾਰੇ ਵਿਭਾਗ ਅਤੇ  ਡਿਪਟੀ ਕਮਿਸ਼ਨਰਾਂ ਨੂੰ ਧੰਨਵਾਦ ਪੱਤਰ ਭੇਜ ਰਿਹਾ ਹੈ। ਜੋ ਕਿ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ। 

ਪ੍ਰਵਾਸੀ ਪੰਜਾਬੀਆਂ ਨੂੰ ਵਿਦੇਸ਼ਾਂ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ 'ਦੂਤ' ਦੱਸਦਿਆਂ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਸਮੂਹ ਪੰਜਾਬੀ ਭਾਈਚਾਰੇ ਦਾ ਮਾਣ ਹਨ ਅਤੇ ਇਹ ਸੂਬਾ ਸਰਕਾਰ ਦਾ ਵੀ ਫਰਜ਼ ਹੈ ਕਿ ਉਹ ਆਪਣੇ ਪਰਵਾਸੀ ਪੰਜਾਬੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖੇ। ਉਨ੍ਹਾਂ ਆਖਿਆ ਕਿ ਮਾਲ ਅਦਾਲਤਾਂ ਦੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਕੰਮ ਨੂੰ ਸੁਖਾਲਾ ਕਰਨ ਲਈ ਸੂਬਾ ਸਰਕਾਰ ਵੱਲੋਂ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਪ੍ਰਵਾਸੀ ਪੰਜਾਬੀਆਂ ਖ਼ਿਲਾਫ਼ ਝੂਠੀਆਂ ਦਰਖਾਸਤਾਂ ਨੂੰ ਠੱਲ ਪਾਉਣ ਲਈ ਹੀ ਜਿੱਥੇ ਵਿਸ਼ੇਸ਼ ਪੁਲਿਸ ਥਾਣੇ ਚਲਾਏ ਗਏ ਹਨ, ਉਥੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਕਿ ਐੱਨ. ਆਰ. ਆਈ. ਮਾਮਲਿਆਂ ਨੂੰ ਵਿਚਾਰਨ ਲਈ ਵੱਖਰਾ ਵਿਭਾਗ ਕਾਇਮ ਕੀਤਾ ਗਿਆ ਹੈ। ਇਸੇ ਤਰ੍ਹਾਂ ਅਦਾਲਤੀ ਮਾਮਲੇ ਨਿਬੇੜਨ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਬਾਰੇ ਵੀ ਕਵਾਇਦ ਜਾਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਐਨ.ਆਰ.ਆਈਜ਼ ਦੀਆਂ ਜਾਇਦਾਦਾਂ ਖਾਲੀ ਕਰਵਾਉਣ ਲਈ ਪ੍ਰਕ੍ਰਿਆ ਨੂੰ ਦਿੱਕਤ ਰਹਿਤ ਬਣਾਇਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਫਰਦ ਕੇਂਦਰਾਂ ਦਾ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਲਾਭ ਹੋਇਆ ਹੈ, ਕਿਉਂਕਿ ਹੁਣ ਉਨ੍ਹਾਂ ਨੂੰ ਆਪਣੀ ਜਾਇਦਾਦ ਸੰਬੰਧੀ ਰਿਕਾਰਡ ਲੈਣ ਲਈ ਥਾਂ-ਥਾਂ ਰੁਲਣਾ ਨਹੀਂ ਪੈਂਦਾ ਅਤੇ ਉਨ੍ਹਾਂ ਨੂੰ ਕੁਝ ਸਮੇਂ ਵਿੱਚ ਸਾਰੀ ਸਹੂਲਤ ਇੱਕੋ ਛੱਤ ਹੇਠਾਂ ਪ੍ਰਾਪਤ ਹੋ ਜਾਂਦੀ ਹੈ। 

ਸ੍ਰ. ਤੋਤਾ ਸਿੰਘ ਨੇ ਆਖਿਆ ਕਿ ਇਹ ਸੰਗਤ ਦਰਸ਼ਨ ਪ੍ਰੋਗਰਾਮ ਲੰਮੇ ਵਿਚਾਰ-ਵਟਾਂਦਰੇ ਰਾਹੀਂ ਪਰਵਾਸੀ ਪੰਜਾਬੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਡੂੰਘਾਈ ਨਾਲ ਸਮਝਣ ਲਈ ਬੇਹੱਦ ਸਹਾਈ ਹੋਏ ਹਨ। ਉਨ੍ਹਾਂ ਮੀਡੀਆ ਰਾਹੀਂ ਐਨ.ਆਰ.ਆਈਜ਼ ਨੂੰ ਸੱਦਾ ਦਿੱਤਾ ਕਿ ਉਹ ਐਨ.ਆਰ.ਆਈਜ਼ ਮਾਮਲਿਆਂ ਬਾਰੇ ਵਿਭਾਗ ਦੇ ਕੰਮਕਾਜ ਵਿੱਚ ਸੁਧਾਰ ਲਈ ਆਪਣੇ ਸੁਝਾਅ ਦੇਣ ਤਾਂ ਕਿ ਉਨ੍ਹਾਂ ਦੀ ਭਲਾਈ ਲਈ ਹੋਰ ਕਦਮ ਚੁੱਕੇ ਜਾ ਸਕਣ। ਸ੍ਰ. ਤੋਤਾ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਏ ਸੰਗਤ ਦਰਸ਼ਨ ਵਿੱਚ ਜ਼ਿਲ੍ਹੇ ਨਾਲ ਸੰਬੰਧਤ 113 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 51 ਪੁਲਿਸ ਵਿਭਾਗ ਨਾਲ ਅਤੇ 62 ਸਿਵਲ ਪ੍ਰਸਾਸ਼ਨ ਨਾਲ ਸੰਬੰਧਤ ਸਨ। ਜਿਨ੍ਹਾਂ ਵਿੱਚੋਂ 57 ਸ਼ਿਕਾਇਤਾਂ ਦਾ ਤਾਂ ਪਹਿਲਾਂ ਹੀ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 56 ਸ਼ਿਕਾਇਤਾਂ ਦੀ ਜਾਂਚ ਤੈਅ ਸਮਾਂ ਸੀਮਾ ਵਿੱਚ ਚੱਲ ਰਹੀ ਹੈ। ਬਕਾਇਆ ਪਈਆਂ ਸ਼ਿਕਾਇਤਾਂ ਵਿੱਚ 11 ਸ਼ਿਕਾਇਤਾਂ ਸਿਵਲ ਪ੍ਰਸਾਸ਼ਨ ਨਾਲ ਸੰਬੰਧਤ ਹਨ, ਜਦਕਿ 45 ਪੁਲਿਸ ਨਾਲ ਸਬੰਧਤ ਹਨ, ਜੋ ਕਿ ਅਗਲੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤੀਆਂ ਜਾਣਗੀਆਂ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਸ੍ਰੀ ਸੰਜੇ ਕੁਮਾਰ, ਆਈ. ਜੀ. (ਐÎੱਨ. ਆਰ. ਆਈ. ਵਿੰਗ) ਸ਼੍ਰੀਮਤੀ ਗੁਰਪ੍ਰੀਤ ਦਿਓ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ. ਸੁਪਰੀਤ ਸਿੰਘ ਗੁਲਾਟੀ, ਡਿਪਟੀ ਕਮਿਸ਼ਨਰ ਲੁਧਿਆਣਾ ਪੁਲਿਸ ਸ੍ਰੀ ਨਵੀਨ ਸਿੰਗਲਾ, ਜ਼ਿਲ੍ਹਾ ਪੁਲਿਸ ਮੁਖੀ ਖੰਨਾ ਸ੍ਰ. ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਸ੍ਰ. ਰਵਚਰਨ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਸਨ। 

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD