Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸ਼ਹਿਰ ਵਿੱਚ ਸੀ.ਸੀ. ਟੀ. ਵੀ ਕੈਮਰੇ ਲਗਾਉਣ ਦੇ ਫੈਸਲੇ ਦਾ ਮੰਚ ਨੇ ਕੀਤਾ ਸਵਾਗਤ

ਜਲਦੀ ਲੱਗਣ ਕੈਮਰੇ, ਕੀਤੇ ਘੋਸ਼ਣਾ ਬਣ ਕੇ ਹੀ ਨਾ ਰਹਿ ਜਾਵੇ: ਵਿਨੀਤ ਵਰਮਾ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਮੋਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਅਤੇ ਅਹੁੱਦੇਦਾਰ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਮੋਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਅਤੇ ਅਹੁੱਦੇਦਾਰ

Web Admin

Web Admin

5 Dariya News

ਐਸ.ਏ.ਐਸ ਨਗਰ , 14 Mar 2015

Last updated on: Mar 14, 2015, 00:00 IST

ਲੋਕ ਹਿੱਤ ਵਿੱਚ ਜਿਲਾ ਮੋਹਾਲੀ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਅਤੇ ਟਰੈਫਿਕ ਲਾਇਟ ਪੁਆਂਇੰਟਾਂ ਉੱਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧਤ ਲੀਤੇ ਗਏ ਫੈਸਲੇ ਦਾ ਮੋਹਾਲੀ ਵਿਕਾਸ ਮੰਚ ਜ਼ੋਰਦਾਰ ਸਵਾਗਤ ਕਰਦਾ ਹੈ ।  ਕਿੰਤੂ ਇਹ ਫੈਸਲੇ ਸਿਰਫ ਘੋਸ਼ਣਾ ਬਣ ਕੇ ਹੀ ਨਾ ਰਹਿ ਜਾਵੇ, ਬਲਕਿ ਇਨ੍ਹਾਂ ਨੂੰ ਛੇਤੀ ਲਾਗੂ ਕਰਵਾਇਆ ਜਾਣਾ ਚਾਹੀਦਾ ਹੈ।  ਇਹ ਗੱਲ ਸ਼ਨੀਵਾਰ ਨੂੰ ਮੋਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਨੇ ਪੱਤਰਕਾਰਾਂ ਨੂੰ ਕਹੀ। ਵਰਮਾ ਨੇ ਕਿਹਾ ਕਿ ਮੰਚ ਹਮੇਸ਼ਾ ਹੀ ਜਨ-ਹਿੱਤ ਦੇ ਮੁੱਦੀਆਂ ਨੂੰ ਪ੍ਰਸ਼ਾਸਨ ਅੱਗੇ ਚੁੱਕਦਾ ਰਿਹਾ ਹੈ ਅਤੇ ਉਸਨੂੰ ਦੂਰ ਕਰਨ ਲਈ ਆਪਣੇ ਮੰਚ ਦੇ ਅਹੁੱਦੇਦਾਰਾਂ ਰਾਹੀਂ ਕੋਸ਼ਿਸ਼ ਵੀ ਕਰਦਾ ਰਿਹਾ ਹੈ ।ਵਰਮਾ ਨੇ ਕਿਹਾ ਕਿ ਮੋਹਾਲੀ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਮੋਹਾਲੀ ਜਿਲ੍ਹੇ ਵਿੱਚ ਖਾਸ ਕਰਕੇ ਮੋਹਾਲੀ ਸ਼ਹਿਰ ਦੀਆਂ ਮੁੱਖ ਟਰੈਫਿਕ ਲਾਇਟ ਪੁਆਂਇੰਟਾਂ ਉੱਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਘੋਸ਼ਣਾ ਕੀਤੀ ਹੈ ਜਿਸ ਸਬੰਧੀ   ਮੋਹਾਲੀ ਵਿਕਾਸ ਮੰਚ ਵੱਲੋਂ ਲੋਕਾਂ ਦੀ ਰਾਏ  ਪਤਾ ਕਰਨ ਤੋਂ ਬਾਅਦ ਪਹਿਲਾਂ ਵੀ ਕਈ ਵਾਰ ਗੁਹਾਰ ਲਗਾਈ ਜਾ ਚੁੱਕੀ ਹੈ।ਕਿੰਤੂ ਹੁਣ ਇਸ ਫੈਸਲੇ ਨੂੰ ਛੇਤੀ ਲਾਗੂ ਕੀਤਾ ਜਾਣਾ ਚਾਹੀਦਾ ਹੈ ਅਤੇ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਜਾਣੇ ਚਾਹੀਦੇ ਹਨ, ਤਾਂ ਕਿ ਇਸਦਾ ਲਾਭ ਲਿਆ ਜਾ ਸਕੇ।ਮੰਚ ਅਹੁੱਦੇਦਾਰਾਂ ਨੇ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਮੋਹਾਲੀ ਚੰਡੀਗੜ ਦੇ ਨਾਲ ਹੀ ਲੱਗਾ ਸ਼ਹਿਰ ਹੈ ਅਤੇ ਚੰਡੀਗੜ ਵਿੱਚ ਕੈਮਰੇ ਕਈ ਸਾਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।ਉਨ੍ਹਾ ਨੇ ਜਿਲਾ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਮੋਹਾਲੀ ਦੀ ਟਰੈਫਿਕ ਹਰ ਦਿਨ ਵੱਧਦੀ ਹੀ ਜਾ ਰਹੀ ਹੈ ਅਤੇ ਕਈ ਥਾਵਾਂ ਉੱਤੇ ਲੱਗੀ ਟਰੈਫਿਕ ਲਾਇਟਾਂ ਇੱਕ ਵਾਰ ਨਹੀਂ ਬਲਕਿ ਦੁਬਾਰਾ ਗਰੀਨ ਸਿਗਨਲ ਦਾ ਇੰਤਜਾਰ ਕਰਨਾ ਪੈਂਦਾ ਹੈ ।ਇਸ ਲਈ ਲਾਇਟ ਪੁਆਇੰਟਾਂ ਉੱਤੇ ਸੈਂਸਰ ਲਗਾਏ ਜਾਣੇ ਚਾਹੀਦੇ ਹਨ ਜਿਸਦੇ ਨਾਲ ਜਿਸ ਲਾਇਟ ਉੱਤੇ  ਟਰੈਫਿਕ ਜ਼ਿਆਦਾ ਹੋ ਉਸਨੂੰ ਉਸਦੀ ਜਰੂਰਤ ਅਨੁਸਾਰ ਸਮਾਂ ਮਿਲ ਜਾਵੇ ਅਤੇ ਆਵਾਜਾਈ ਪ੍ਰਭਾਵਿਤ ਨਾ ਹੋਵੇ।ਮੰਚ ਦੇ ਪ੍ਰਧਾਨ ਵਿਨੀਤ ਵਰਮਾ  ਨੇ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਹੋ ਚੁੱਕੀਆਂ ਹਨ ਅਤੇ ਚੁਣੇ ਗਏ ਪ੍ਰਤੀਨਿੱਧੀ ਆਪਣੇ ਘਰਾਂ ਵਿੱਚ ਬੈਠੇ ਹਨ ਜਦੋਂ ਕਿ ਉਹ ਚਾਹੁੰਦੇ ਹੋਏ ਵੀ ਆਪਣੇ ਵਾਰਡ ਦੇ ਲੋਕਾਂ ਦਾ ਕੰਮ ਨਹੀਂ ਕਰਵਾ ਪਾ ਰਹੇ ਹਨ ਕਿਉਂਕਿ ਚੋਣ ਪ੍ਰਕ੍ਰਿਆ ਹੋ ਜਾਣ ਦੇ ਬਾਵਜੂਦ ਵੀ ਹੁਣ ਤੱਕ ਮੇਅਰ ਨਹੀਂ ਚੁਣਿਆ ਜਾ ਸਕਿਆ ਅਤੇ ਮੋਹਾਲੀ ਸ਼ਹਿਰ ਦੇ ਲੋਕਾਂ ਨੂੰ ਭਰਮਿਤ ਕੀਤਾ ਜਾ ਰਿਹਾ ਹੈ ਕਿ ਮੇਅਰ ਕੌਣ ਬਣੇਗਾ। ਇਸ ਲਈ ਇਸ ਸਭ ਫਜੂਲ ਦੇ ਕੰਮਾਂ ਤੋਂ ਨਿਕਲ ਕੇ ਛੇਤੀ ਮੇਅਰ ਦੀ ਚੋਣ ਸਰਕਾਰ  ਨੂੰ ਕਰਵਾਉਣੀ ਚਾਹੀਦੀ ਹੈ ਜਿਸਦੇ ਨਾਲ ਲੋਕਾਂ ਦੇ ਸਾਰੇ ਰੁੱਕੇ ਹੋਏ ਕਾਰਜ ਕਰਵਾਏ ਜਾ ਸਕਣ, ਅਤੇ ਉਥੇ ਹੀ ਚੁਣੇ ਗਏ ਉਮੀਦਵਾਰ ਆਪਣੇ- ਆਪਣੇ ਵਾਰਡਾਂ ਵਿੱਚ ਲੋਕਾਂ ਦੇ ਕੰਮ ਕਰਵਾ ਸਕਣ। ਇਸ ਦੌਰਾਨ ਮੰਚ ਦੇ  ਅਹੁਦੇਦਾਰ ਮੁਨੀਸ਼ ਬੰਸਲ  ,  ਪਰਮਿੰਦਰ ਸਿੰਘ,  ਅਮਨਦੀਪ ਕੌਸ਼ਲ, ਮੰਦੀਪ ਸਹਿਗਲ, ਨੇਹਾ ਵਰਮਾ ਅਤੇ  ਹਰਮਨਪ੍ਰੀਤ ਸਿੰਘ ਜੰਜੂਆ ਤੋਂ ਇਲਾਵਾ ਹੋਰ ਕਈ ਅਹੁੱਦੇਦਾਰ ਅਤੇ  ਮੈਂਬਰ ਵੀ ਮੌਜੂਦ ਸਨ। 

 

Tags: VINEET VERMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD