Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੌਮੀ ਲੋਕ ਅਦਾਲਤ ਵਿੱਚ 1336 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ

ਐਸ.ਏ.ਐਸ ਨਗਰ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਐਸ.ਡੀ.ਐਮ.ਲਖਮੀਰ ਸਿੰਘ  ਕੇਸਾਂ ਦਾ ਨਿਪਟਾਰਾ ਕਰਦੇ ਹੋਏ।
ਐਸ.ਏ.ਐਸ ਨਗਰ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਐਸ.ਡੀ.ਐਮ.ਲਖਮੀਰ ਸਿੰਘ ਕੇਸਾਂ ਦਾ ਨਿਪਟਾਰਾ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ ਨਗਰ , 14 Mar 2015

Last updated on: Mar 14, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਅੱਜ ਮਾਲ ਮਹਿਕਮਾ, ਜ਼ਮੀਨੀ ਅਧਿਗ੍ਰਹਿਣ ਅਤੇ ਮਨਰੇਗਾ ਮਾਮਲਿਆਂ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਵਾਸਤੇ ਲਾਈ ਗਈ ਵਿਸ਼ੇਸ਼ ਕੌਮੀ ਲੋਕ ਅਦਾਲਤ ਵਿੱਚ ਆਏ 1448 ਕੇਸਾਂ ਵਿੱਚੋਂ 1336 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਚੀਫ਼ ਜੁਡੀਸ਼ੀਅਲ ਮੈਜਿਟ੍ਰੇਟ ਸ੍ਰੀ ਤਰਨਤਾਰਨ ਸਿੰਘ ਬਿੰਦਰਾ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਇੰਤਕਾਲਾਂ, ਖਸਰਾ ਗਿਰਦਾਵਰੀਆਂ ਵਿੱਚ ਸੋਧ, ਲੰਬਿਤ ਰੈਫ਼ਰੈਂਸਾਂ, ਜ਼ਮੀਨੀ ਅਧਿਗ੍ਰਹਿਣ, ਪੰਜਾਬ ਵਿਲੇਜ ਕਾਮਨ ਲੈਂਡ ਅਤੇ ਮਨਰੇਗਾ ਸਬੰਧੀ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਪੜਾਅ ਦੇ ਮਾਮਲੇ ਵਿਚਾਰੇ ਗਏ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 11 ਬੈਂਚ ਸਥਾਪਿਤ ਕੀਤੇ ਗਏ ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਚੀਫ਼ ਜੁਡੀਸ਼ੀਅਲ ਮੈਜਿਟ੍ਰੇਟ ਅਨੁਸਾਰ ਅੱਜ ਦੀ ਵਿਸ਼ੇਸ਼ ਕੌਮੀ ਲੋਕ ਅਦਾਲਤ ਜੋ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਜਸਟਿਸ ਐਸ.ਐਸ. ਸਾਰੋ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਲਗਾਈ ਗਈ, ਐਸ.ਏ.ਐਸ ਨਗਰ ਵਿਖੇ ਐਸ.ਡੀ.ਐਮ. ਸ੍ਰੀ ਲਖਮੀਰ ਸਿੰਘ ਦੀ ਅਗਵਾਈ ਵਿੱਚ ਬੈਚ ਸਥਾਪਿਤ ਕੀਤਾ ਗਿਆ । ਖਰੜ ਅਤੇ ਡੇਰਾਬਸੀ ਵਿਖੇ ਵੀ  ਐਸ.ਡੀ.ਐਮਜ਼. ਦੀ ਅਗਵਾਈ ਵਿੱਚ ਬੈਂਚ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਮਾਮਲੇ ਨਿਪਟਾਉਣ ਨਾਲ ਜਿੱਥੇ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਉੱਥੇ ਪਟੀਸ਼ਨਰ ਵੱਲੋਂ ਦਿੱਤੀ ਕੋਰਟ ਫ਼ੀਸ ਵੀ ਵਾਪਿਸ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਲੋਕ ਅਦਾਲਤ ਵਿੱਚ ਸੁਣਾਏ ਗਏ ਫ਼ੈਸਲੇ ਅੰਤਮ ਹੁੰਦੇ ਹਨ ਅਤੇ ਇਨ੍ਹਾਂ ਖਿਲਾਫ਼ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਮਾਮਲੇ ਸੁਲਝਾਉਣ ਮੌਕੇ ਦੋਵਾਂ ਧਿਰਾਂ ਦੀ ਸਹਿਮਤੀ ਬਣਨ ਨਾਲ, ਆਪਸੀ ਪਿਆਰ ਤੇ ਭਾਈਚਾਰਾ ਵੀ ਵਧਦਾ ਹੈ।

 

Tags: SDM MOHALI LAKHMIR SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD