Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀਆਂ ਨੇ ਪੰਜਾਬ ਕਾਂਗਰਸ ਨੂੰ ਪਾਰਟੀ ਅੰਦਰਲੇ ਨਸ਼ਾ ਤਸਕਰਾਂ ਬਾਰੇ ਸਫਾਈ ਦੇਣ ਦੀ ਦਿੱਤੀ ਚੁਣੌਤੀ

ਮੰਤਰੀਆਂ ਨੇ ਸਵਾਲ ਕੀਤਾ ਕਿ ਰਾਹੁਲ ਗਾਂਧੀ ਨਸ਼ਾ ਤਸਕਰੀ ਦੇ ਮਾਮਲੇ 'ਚ ਆਪਣੀ ਪਾਰਟੀ ਆਗੂਆਂ ਵਿਰੁੱਧ ਕਾਰਵਾਈ ਕਰਨ 'ਚ ਅਸਫਲ ਕਿਊਂ ਰਹੇ

Web Admin

Web Admin

5 Dariya News

ਚੰਡੀਗੜ੍ਹ , 14 Mar 2015

Last updated on: Mar 14, 2015, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅੱਜ ਪੰਜਾਬ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਪਾਰਟੀ ਆਪਣੇ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਰਿਪੋਰਟਾਂ 'ਤੇ ਸਫਾਈ ਦੇਵੇ।ਅੱਜ ਇਥੇ ਜਾਰੀ ਇੱਕ ਬਿਆਨ ਰਾਹੀਂ ਸ. ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾਂ ਸਮੇਤ ਸੀਨੀਅਰ ਮੰਤਰੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਹੈਰੋਇਨ ਤੇ ਹੋਰ ਨਸ਼ਿਆਂ ਸਮੇਤ ਗ੍ਰਿਫਤਾਰ ਹੋਏ ਨਸ਼ਾ ਤਸਕਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਰਾਜਾ ਵਿੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਵਰਗੇ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਹਾਸਿਲ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇੰਨ੍ਹਾਂ ਆਗੂਆਂ ਨੂੰ ਪਾਰਟੀ ਅੰਦਰੋ ਕੱਢਣ ਦਾ ਤਾਂ ਸਵਾਲ ਤਾਂ ਕੀ ਉੱਠਣਾ ਸੀ ਪੰਜਾਬ ਕਾਂਗਰਸ ਨੇ ਤਾਂ ਇਸ ਮਾਮਲੇ 'ਤੇ ਚੁੱਪ ਹੀ ਵੱਟੀ ਰੱਖੀ। ਮਲੂਕਾ ਅਤੇ ਡਾ. ਚੀਮਾ ਨੇ ਕਿਹਾ ਕਿ ਸਿਰਫ ਇਨਾਂ ਦੋ ਘਟਨਾਵਾਂ ਰਾਹੀਂ ਹੀ ਡਰੱਗ ਮਾਫੀਆ ਤੇ ਕਾਂਗਰਸੀ ਆਗੂਆਂ ਦੀਆਂ ਤਾਰਾਂ ਜੁੜੇ ਹੋਣ ਦਾ ਪਰਦਾਫਾਸ਼ ਨਹੀਂ ਹੋਇਆ ਬਲਕਿ ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਚੌਧਰੀ 'ਤੇ ਵੀ ਡਰੱਗ ਨਾਲ ਸਬੰਧਤ ਪੈਸਾ ਲੈਣ ਦੇ ਦੋਸ਼ ਲੱਗ ਚੁੱਕੇ ਹਨ।

ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੂਲ ਗਾਂਧੀ ਨੂੰ ਅਪੀਲ ਕਰਦਿਆਂ ਕਿ ਉਹ ਜੋ ਉਪਦੇਸ਼ ਦਿੰਦੇ ਹਨ ਉਨ੍ਹਾਂ 'ਤੇ ਅਮਲ ਵੀ ਕਰਦਿਆਂ ਉਹ ਰਾਜ ਵਿੜਿੰਗ ਨੂੰ ਯੂਥ ਕਾਂਗਰਸ ਦੀ ਪ੍ਰਧਾਨਗੀ ਅਤੇ ਚੌਧਰੀ ਸੰਤੋਖ ਸਿੰਘ ਨੂੰ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਲਈ ਕਹਿਣ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ 'ਚੋ ਕੱਢਣ ਦੀ ਜੁਅਰਤ ਕਰਨ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ 'ਚ ਤਾਂ ਇਹੀ ਸਾਬਿਤ ਹੋਵੇਗਾ ਕਿ ਕਾਂਗਰਸ ਨਸ਼ਾ ਤਸਕਰੀ 'ਤੇ ਚਿੰਤਾ ਕਰਨ ਦੀ ਜਗ੍ਹਾ ਇਸ ਬਾਰੇ ਦੋਗਲੀ ਨੀਤੀ ਅਪਣਾ ਰਹੀ ਹੈ ਅਤੇ ਇਸ ਨਾਲ ਇਹ ਵੀ ਯਕੀਨੀ ਹੋ ਜਾਵੇਗਾ ਕਿ ਸ੍ਰੀ ਰਾਹੁਲ ਗਾਂਧੀ ਵੱਲੋਂ ਨਸ਼ਾ ਤਸਕਰੀ ਦਾ ਮੁੱਦਾ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਲਈ ਚੁੱਕਿਆ ਗਿਆ ਸੀ।ਕਾਂਗਰਸ ਵਿਧਾਇਕ ਦਲ ਦੇ ਨੇਤਾ ਸੁਨੀਲ ਜਾਖੜ 'ਤੇ ਵਰਦਿਆਂ ਅਕਾਲੀ ਮੰਤਰੀਆਂ ਨੇ ਕਿਹਾ ਕਿ ਉਹ ਆਪਣੀ ਕੁਰਸੀ ਬਚਾਉਣ ਲਈ ਕੁਝ ਸਵਾਰਥੀ ਆਗੂਆਂ ਦੀ ਰਬੜ ਮੋਹਰ ਰਹਿ ਗਏ ਹਨ, ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਇੱਕ ਚੰਗੀ ਵਿਰਾਸਤ ਵਾਲੇ ਸਿਆਸੀ ਪਰਿਵਾਰ ਨਾਲ ਸੰਬੰਧਤ ਹਨ। ਪਰ ਉਹਨਾਂ ਦਾ ਪੰਜਾਬ ਨੂੰ ਬਦਨਾਮ ਕਰਨ ਵਾਲੇ ਆਗੂਆਂ ਦਾ ਹੱਥ ਠੋਕਾ ਬਣਨਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਨੇ ਸ੍ਰੀ ਜਾਖੜ ਨੂੰ ਚੇਤੇ ਕਰਾਇਆ ਕਿ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਸ੍ਰੀ ਜਾਖੜ ਨੇ ਖੁਦ ਸ੍ਰ. ਮਜੀਠੀਆ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਸ੍ਰ. ਮਜੀਠੀਆ ਦਾ ਨਸ਼ਿਆਂ ਦੇ ਮਾਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਅਕਾਲੀ ਆਗੂਆਂ ਨੇ ਸ੍ਰੀ ਜਾਖੜ ਨੂੰ ਪੁੱਛਿਆ ਕਿ ਤੁਸੀਂ ਕੁਝ ਮਹੀਨਿਆਂ ਦੌਰਾਨ ਹੀ ਆਪਣੀ ਕਹੀ ਗੱਲ ਤੋਂ ਕਿਵੇਂ ਮੁਕਰ ਸਕਦੇ ਹੋ।

ਜਾਖੜ ਅਤੇ ਪੰਜਾਬ ਦੇ ਹੋਰ ਕਾਂਗਰਸੀਆਂ ਨੂੰ  ਨੈਤਿਕਤਾ ਵਾਲੀ ਰਾਜਨੀਤੀ ਕਰਨ ਦੀ ਅਪੀਲ ਕਰਦਿਆਂ ਸ੍ਰ. ਮਲੂਕਾ ਅਤੇ ਡਾ. ਚੀਮਾ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਲੋਕਾਂ ਦੇ ਮੁੱਦੇ ਉਠਾਉਣ ਲਈ ਹੁੰਦਾ ਹੈ ਪਰ ਕਾਂਗਰਸ ਵੱਲੋਂ ਸਸਤੀ ਸਿਆਸੀ ਸ਼ੋਹਰਤ ਲਈ ਇਸ ਵਿੱਚ ਹਮੇਸ਼ਾਂ ਵਿਘਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਕੋਲ ਲੋਕਾਂ ਦੀ ਗੱਲ ਕਰਨ ਵਾਲਾ ਕੋਈ ਮੁੱਦਾ ਹੀ ਨਹੀਂ ਹੈ। ਜਿਸ ਕਰਕੇ ਨਿਰਾਸ਼ਾ ਦੇ ਆਲਮ ਵਿੱਚ ਕਾਂਗਰਸੀ ਆਗੂਆਂ ਦਾ ਇਕਲੌਤਾ ਮਕਸਦ ਸੈਸ਼ਨ ਦੀ ਕਾਰਵਾਈ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲਿਆਂ ਵਿੱਚ ਲਿਪਤ ਕਾਂਗਰਸੀ ਆਗੂ ਆਪਣੇ ਹੀ ਜਾਲ ਵਿੱਚ ਫਸ ਜਾਣਗੇ, ਜਿਵੇਂਕਿ ਪਹਿਲਾਂ ਹੀ ਕੁਝ ਵੱਡੇ ਕਾਂਗਰਸੀ ਆਗੂ ਫਸ ਚੁੱਕੇ ਹਨ। ਉਨ੍ਹਾਂ ਸ੍ਰੀ ਜਾਖੜ ਨੂੰ ਕਿਹਾ ਕਿ ਤੁਹਾਡੇ 'ਤੇ ਲੱਗੇ ਦਾਗ ਧੋਣ ਲਈ ਇਹੋ ਇੱਕ ਸਮਾਂ ਹੈ ਅਤੇ ਇਸ ਤੋਂ ਬਿਨਾ ਤੁਹਾਡੇ ਕੋਲ ਕੋਈ ਚਾਰਾ ਵੀ ਨਹੀਂ।   

 

Tags: Dr Daljit Singh Cheema , SIKANDER SINGH , SIKANDER SINGH MALOOKA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD