Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਸਵ: ਜਗਤੇਸ਼ਵਰ ਸਿੰਘ ਤਲਵੰਡੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ

ਮੁੱਖ ਮੰਤਰੀ ਸਮੇਤ ਪ੍ਰਮੁੱਖ ਸ਼ਖਸ਼ੀਅਤਾਂ ਨੇ ਵਿਛੜੀ ਹੋਈ ਆਤਮਾ ਨੂੰ ਕੀਤੀਆਂ ਸ਼ਰਧਾਜ਼ਲੀਆਂ ਭੇਟ

Web Admin

Web Admin

5 Dariya News (ਅਜੇ ਪਾਹਵਾ)

ਰਾਏਕੋਟ (ਲੁਧਿਆਣਾ) , 22 Mar 2015

ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ਼ ਗਏ, ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੋਤਰੇ ਅਤੇ ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ ਦੇ ਬਹੁਤ ਹੀ ਹੋਣਹਾਰ ਸਪੁੱਤਰ ਸਵ: ਜਗਤੇਸ਼ਵਰ ਸਿੰਘ ਤਲਵੰਡੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ਼੍ਰ ਪਰਕਾਸ਼ ਬਾਦਲ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੱਡੀ ਗਿਣਤੀ 'ਚ ਹਾਜ਼ਰ ਹੋ ਕੇ ਵਿਛੜੀ ਹੋਈ ਆਤਮਾ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਮੁੱਖ ਮੰਤਰੀ ਨੇ ਨੌਜਵਾਨ ਸਵ: ਜਗਤੇਸ਼ਵਰ ਸਿੰਘ ਤਲਵੰਡੀ ਦੀ ਹੋਈ ਬੇ-ਵਕਤੀ ਮੌਤ 'ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ। ਸ੍ਰ. ਬਾਦਲ ਨੇ ਸ਼ਰਧਾਜਲੀ ਭੇਟ ਕਰਦਿਆ ਕਿਹਾ ਕਿ ਸ਼ਾਂਤ, ਦਿਆਲੂ ਸਭਾਅ ਅਤੇ ਧਾਰਮਿਕ ਸ਼ਖਸ਼ੀਅਤ ਦੇ ਮਾਲਕ ਸਵ.ਜਗਤੇਸ਼ਵਰ ਹਰ ਰੋਜ਼ ਨਿਤਨੇਮ ਕਰਿਆ ਕਰਦਾ ਸੀ ਅਤੇ ਸਿੱਖੀ ਬਾਣਾ ਵੀ ਧਾਰਨ ਕੀਤਾ ਹੋਇਆ ਸੀ। ਰਾਜਨੀਤਿਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਵਿੱਚ ਵੀ ਆਪਣਾ ਪੂਰਾ ਯੋਗਦਾਨ ਪਾਊਂਦਾ ਸੀ। ਸਵ: ਜਗਤੇਸ਼ਵਰ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕਰਨੀ ਆਪਣਾ ਮੁੱਢਲਾ ਫਰਜ਼ ਸਮਝਦਾ ਸੀ। ਰਾਜਨੀਤਿਕ ਗਤੀਵਿਧੀਆਂ ਵਿੱਚ ਪਿਤਾ ਜੀ ਦਾ ਪੂਰਾ ਸਾਥ ਦਿੰਦੇ ਸੀ ਅਤੇ ਰਾਜਨੀਤਿਕ ਮੀਟਿੰਗ ਜਾਂ ਰੈਲੀ ਵਿੱਚ ਭਾਗ ਲੈਣਾ ਨਹੀਂ ਭੁਲੱਦਾ ਸੀ। ਪਰਿਵਾਰ ਵਿੱਚੋਂ ਮਿਲੀ ਚੰਗੀ ਸਿੱਖਿਆ ਅਤੇ ਗੁਣਾਂ ਕਾਰਨ ਆਪ ਤੋਂ ਵੱਡਿਆ ਦਾ ਸਤਿਕਾਰ ਕਰਨਾ ਅਤੇ ਹਰ ਚੰਗੇ ਕੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾ ਵੱਡਿਆ ਦਾ ਅਸ਼ੀਰਵਾਦ ਲੈਣਾ ਨਹੀਂ ਭੁੱਲਦਾ ਸੀ। 

ਬਾਦਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਸਮੁੱਚੀ ਸ੍ਰੋਮਣੀ ਅਕਾਲੀ ਦਲ ਪਾਰਟੀ ਇਸ ਦੁਖ ਦੀ ਘੜੀ ਉਹਨਾਂ ਨਾਲ ਚਟਾਨ ਵਾਂਗ ਖੜੀ ਹੈ। ਉਹਨਾਂ ਕਿਹਾ ਕਿ ਤਲਵੰਡੀ ਪਰਿਵਾਰ ਵੱਲੋਂ ਪੰਥ, ਪੰਜਾਬ ਅਤੇ ਪਾਰਟੀ ਲਈ ਕੀਤੇ ਅਣਥੱਕ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਹਰ ਔਖ ਦੀ ਘੜੀ ਇਸ ਪਰਿਵਾਰ ਵੱਲੋਂ ਪਾਰਟੀ ਲਈ ਕੀਤੇ ਕਾਰਜਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਲਵੰਡੀ ਪਰਿਵਾਰ ਵੱਲੋਂ ਸਿੱਖ ਪੰਥ ਅਤੇ ਪੰਜਾਬ ਲਈ ਪਾਏ ਯੋਗਦਾਨ ਨੂੰ ਮੁੱਖ ਰੱਖਦਿਆ ਸਰਦਾਰਨੀ ਮਹਿੰਦਰ ਕੌਰ ਧਰਮ ਪਤਨੀ ਸਵ: ਜੱਥੇਦਾਰ ਜਗਦੇਵ ਸਿੰਘ ਤਲਵੰਡੀ ਨੂੰ ਕੈਬਨਿਟ ਰੈਂਕ ਦਿੱਤਾ ਹੋਇਆ ਹੈ। 

 ਸਵ: ਜਗਤੇਸ਼ਵਰ ਸਿੰਘ ਤਲਵੰਡੀ ਨੂੰ ਸ਼ਰਧਾਜਲੀ ਭੇਟ ਕਰਨ ਵਾਲਿਆਂ 'ਚ ਸ੍ਰ. ਪਰਮਿੰਦਰ ਸਿੰਘ ਢੀਂਡਸਾ ਵਿੱਤ ਮੰਤਰੀ ਪੰਜਾਬ, ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਸਿੰਚਾਈ ਮੰਤਰੀ ਪੰਜਾਬ, ਸ੍ਰ. ਤੋਤਾ ਸਿੰਘ ਖੇਤੀਬਾੜੀ ਮੰਤਰੀ ਪੰਜਾਬ, ਸ੍ਰ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰ. ਅਵਤਾਰ ਸਿੰਘ ਮੱਕੜ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਾਕਾ ਰਣਦੀਪ ਸਿੰਘ ਨਾਭਾ ਵਿਧਾਇਕ, ਸ੍ਰੀ ਅਵੀਨਾਸ਼ ਰਾਏ ਖੰਨਾ ਮੈਂਬਰ ਪਾਰਲੀਮੈਂਟ, ਸ੍ਰ. ਬਲਵਿੰਦਰ ਸਿੰਘ ਭੁੱਲਰ ਐਮ.ਪੀ., ਸ੍ਰ. ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਐਮ.ਪੀ. ਸ਼ਾਮਲ ਸਨ।

 ਇਸ ਮੌਕੇ ਹੋਰਨ ਤੋਂ ਇਲਾਵਾ ਸ੍ਰੀ ਜਗਜੀਤ ਸਿੰਘ ਤਲਵੰਡੀ (ਚਾਚਾ ਜੀ) ਮੈਂਬਰ ਐਸ.ਜੀ.ਪੀ.ਸੀ., ਸ੍ਰੀ ਮਨਤਾਰ ਸਿੰਘ ਬਰਾੜ, ਸੰਤ ਬਲਵੀਰ ਸਿੰਘ ਘੁੰਨਸ, ਚੌਧਰੀ ਨੰਦ ਲਾਲ (ਤਿੰਨੇ ਮੁੱਖ ਪਾਰਲੀਮਾਨੀ ਸਕੱਤਰ), ਸ੍ਰ. ਮਨਪ੍ਰੀਤ ਸਿੰਘ ਇਆਲੀ, ਸ੍ਰੀ ਐਸ.ਆਰ. ਕਲੇਰ, ਸ੍ਰ. ਅਮਰੀਕ ਸਿੰਘ ਢਿੱਲੋਂ, ਸ੍ਰ. ਇਕਬਾਲ ਸਿੰਘ ਝੂੰਦਾ, ਸ੍ਰੀ ਗੁਰਕੀਰਤ ਸਿੰਘ ਕੋਟਲੀ, ਸ੍ਰੀ ਗੁਰਚਰਨ ਸਿੰਘ ਬੋਪਾਰਾਏ, ਸ੍ਰੀਮਤੀ ਰਾਜਵਿੰਦਰ ਕੌਰ ਨਿਹਾਲ ਸਿੰਘ ਵਾਲਾ, ਬੀਬੀ ਜਗੀਰ ਕੌਰ, ਜਸਟਿਸ ਨਿਰਮਲ ਸਿੰਘ, ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਸ੍ਰੀ ਪ੍ਰੇਮ ਮਿੱਤਲ, ਸ੍ਰੀ ਅਜੀਤ ਇੰਦਰ ਸਿੰਘ ਮੋਫਰ, ਸ੍ਰ. ਰਣਜੀਤ ਸਿੰਘ ਢਿੱਲੋਂ (ਸਾਰੇ ਵਿਧਾਇਕ), ਸ੍ਰੀ ਬਿਕਰਮਜੀਤ ਸਿੰਘ ਖਾਲਸਾ, ਸ੍ਰੀ ਗੁਰਦੀਪ ਸਿੰਘ ਭੈਣੀ, ਸ੍ਰੀ ਦੀਦਾਰ ਸਿੰਘ ਭੱਟੀ, ਸ੍ਰੀ ਜਗਜੀਵਨ ਸਿੰਘ ਖੀਰਨੀਆ, ਬੀਬੀ ਸੁਰਜੀਤ ਕੌਰ ਬਰਨਾਲਾ,ਸ੍ਰੀ ਇੰਦਰ ਇਕਬਾਲ ਸਿੰਘ ਅਟਵਾਲ, ਸ੍ਰ. ਹਰਮੋਹਿੰਦਰ ਸਿੰਘ ਪ੍ਰਧਾਨ, ਸ੍ਰੀ ਗਗਨਜੀਤ ਸਿੰਘ ਬਰਨਾਲਾ (ਸਾਰੇ ਸਾਬਕਾ ਵਿਧਾਇਕ) ਸ੍ਰੀ ਜਗਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਕਾਂਗਰਸ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰ. ਅਜਮੇਰ ਸਿੰਘ ਲੱਖੋਵਾਲ, ਸ੍ਰ. ਸੁਖਦੇਵ ਸਿੰਘ ਲਿਬੜਾ, ਸ੍ਰ. ਅਮਰੀਕ ਸਿੰਘ ਆਲੀਵਾਲ ਸਾਬਕਾ (ਦੋਵੇ ਐਮ.ਪੀ.), ਸ੍ਰ. ਜਗਦੀਸ਼ ਗਰਚਾ, ਸ੍ਰ. ਮਲਕੀਤ ਸਿੰਘ ਦਾਖਾ, ਸ੍ਰ. ਰਣਧੀਰ ਸਿੰਘ ਚੀਮਾਂ, ਸ੍ਰੀ ਸਾਧੂ ਸਿੰਘ ਧਰਮਸੋਤ, ਸ੍ਰ. ਹੀਰਾ ਸਿੰਘ ਗਾਬੜੀਆ, ਸ੍ਰ. ਮਲਕੀਤ ਸਿੰਘ ਬੀਰਮੀ, ਕੈਪਟਨ ਬਲਬੀਰ ਸਿੰਘ ਬਾਠ, ਸ੍ਰ. ਜਗਦੇਵ ਸਿੰਘ ਤਾਜਪੁਰੀ, ਸ੍ਰ. ਬਲਦੇਵ ਸਿੰਘ ਮਾਨ, ਸ੍ਰੀਮਤੀ ਕੁਲਦੀਪ ਕੌਰ ਟੌਹੜਾ (ਸਾਰੇ ਸਾਬਕਾ ਮੰਤਰੀ) ਸ੍ਰ. ਕੇਵਲ ਸਿੰਘ ਬਾਦਲ, ਭਾਈ ਗੁਰਚਰਨ ਸਿੰਘ ਗਰੇਵਾਲ, ਸ੍ਰ. ਹਰਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਸ੍ਰ. ਰਘਬੀਰ ਸਿੰਘ ਸਹਾਰਨ ਮਾਜ਼ਰਾ, (ਸਾਰੇ ਐਸ.ਜੀ.ਪੀ.ਸੀ. ਮੈਂਬਰ), ਪੰਜਾਬੀ ਸਹਿਤ ਅਕੈਡਮੀ ਦੇ ਸਾਬਕਾ ਪ੍ਰਧਾਨ ਸ੍ਰ. ਗੁਰਭਜਨ ਸਿੰਘ ਗਿੱਲ, ਮੇਅਰ ਲੁਧਿਆਣਾ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸ੍ਰ. ਅਜਮੇਰ ਸਿੰਘ ਭਾਗਪੁਰ ਚੇਅਰਮੈਨ ਵੇਰਕਾ ਮਿਲਕ ਪਲਾਂਟ, ਸਾਬਕਾ ਪ੍ਰਧਾਨ ਨਗਰ ਕੌਸਲ ਰਾਏਕੋਟ ਸ੍ਰ. ਅਮਨਦੀਪ ਸਿੰਘ ਗਿੱਲ, ਸ੍ਰੀ ਪ੍ਰਭਜੋਤ ਸਿੰਘ ਧਾਲੀਵਾਲ, ਸ੍ਰੀ ਰਜਤ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।   

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD