Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਰਾਜ ਨਾਥ ਸਿੰਘ ਨੇ ਆਈ:ਸੀ:ਪੀ ਅਟਾਰੀ ਵਿਖੇ ਫੁਲ ਟਰੱਕ ਸਕੈਨਰ ਲਗਾਉਣ ਦਾ ਕੀਤਾ ਐਲਾਨ

ਮੁੱਖ ਮੰਤਰੀ ਪੰਜਾਬ ਬਾਦਲ ਨੇ ਫੁਲ ਟਰੱਕ ਸਕੈਨਰ ਲਗਾਉਣ ਲਈ ਕੀਤੇ ਐਲਾਨ ਦਾ ਕੀਤਾ ਧੰਨਵਾਦ

ਗ੍ਰਹਿ ਮੰਤਰੀ ਰਾਜ ਨਾਥ ਸਿੰਘ ਜੁਆਇੰਟ ਚੈਕ ਪੋਸਟ ਵਿਖੇ 24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦਰਸ਼ਕ ਗੈਲਰੀ ਦਾ ਨੀਂਹ ਪੱਥਰ ਰੱਖਦੇ ਹੋਏ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਵੀ ਦਿਖਾਈ ਦੇ ਰਹੇ ਹਨ।
ਗ੍ਰਹਿ ਮੰਤਰੀ ਰਾਜ ਨਾਥ ਸਿੰਘ ਜੁਆਇੰਟ ਚੈਕ ਪੋਸਟ ਵਿਖੇ 24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦਰਸ਼ਕ ਗੈਲਰੀ ਦਾ ਨੀਂਹ ਪੱਥਰ ਰੱਖਦੇ ਹੋਏ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਅਟਾਰੀ ( ਅੰਮ੍ਰਿਤਸਰ) , 22 Mar 2015

ਭਾਰਤ ਦੇ ਗ੍ਰਹਿ ਮੰਤਰੀ ਬਣਨ ਤੇ ਪੰਜਾਬ ਦੀ ਪਹਿਲੀ ਫੇਰੀ ਦੌਰਾਨ ਰਾਜ ਨਾਥ ਸਿੰਘ ਨੇ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਪੀਲ ਤੇ ਇੰਟੈਗਰੇਟਿਡ ਚੈਕ ਪੋਸਟ ਅਟਾਰੀ ਵਿਖੇ ਫੁੱਲ ਟਰੱਕ ਸਕੈਨਰ ਲਗਾਉਣ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਭਾਰਤ –ਪਾਕਿਸਤਾਨ ਵਪਾਰ ਦੇ ਅਦਾਨ ਪ੍ਰਦਾਨ ਵਿੱਚ ਵਾਧਾ ਕਰਨ ਲਈ ਅਤੇ ਵਪਾਰੀਆਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਸਬੰਧੀ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਗ੍ਰਹਿ ਮੰਤਰੀ ਰਾਜ ਨਾਥ ਸਿੰਘ ਅੱਜ ਸੀਮਾ ਸੁਰੱਖਿਆ ਬਲ ਦੀ ਗੋਲਡਨ ਜੁਬਲੀ ਮੌਕੇ ਜੁਆਇੰਟ ਚੈਕ ਪੋਸਟ ਵਿਖੇ 24  ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦਰਸ਼ਕ ਗੈਲਰੀ ਦਾ ਨੀਂਹ ਪੱਥਰ ਰੱਖਣ ਲਈ ਆਈ:ਸੀ:ਪੀ ਅਟਾਰੀ ਵਿਖੇ ਪਹੁੰਚੇ ਸਨ।  ਇਸ ਮੌਕੇ ਬੀ:ਐਸ:ਐਫ ਵੱਲੋਂ ਕਰਵਾਏ ਗਏ ਸਮਗਾਮ ਦੌਰਾਨ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਨੇ ਮੁੱਖ ਮੰਤਰੀ ਪੰਜਾਬ ਸ੍ਰ ਪਰਕਾਸ਼ ਸਿੰਘ ਬਾਦਲ ਨੂੰ ਯਕੀਨ ਦਿਵਾਇਆ ਕਿ ਸਰਹੱਦੀ ਖੇਤਰ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ  ਨੂੰ ਢੁਕਵਾਂ ਮੁਆਵਜਾ ਵੀ ਦਿੱਤਾ ਜਾਵੇਗਾ।  ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਨੇ ਬੀ:ਐਸ:ਐਫ ਦੀ ਸਰਾਹਣਾ ਕਰਦਿਆਂ ਕਿਹਾ ਕਿ ਇਸ ਨੇ ਹਮੇਸ਼ਾਂ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਬਾਖੂਬੀ ਨਿਭਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਹਮੇਸ਼ਾਂ ਆਪਣੇ ਗੁਆਂਢੀ ਦੇਸ਼ਾਂ ਨਾਲ ਸ਼ਾਂਤੀਪੂਰਵਕ ਸਬੰਧ ਰੱਖਣ ਵਿੱਚ ਵਿਸ਼ਵਾਸ਼ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀਆਂ ਜਾਂਦੀਆਂ ਕੋਝੀਆਂ ਹਰਕਤਾਂ ਦਾ ਭਾਰਤ ਵੱਲੋਂ ਸਖਤ ਜਵਾਬ ਦਿੱਤਾ ਜਾਂਦਾ ਹੈ। ਉਨ੍ਹਾਂ ਜੋਰ ਦੇ ਕਿਹਾ ਕਿ ਅਸੀਂ ਆਪਣਾ ਦੋਸਤ ਤਾ ਬਦਲ ਸਕਦੇ ਹਾਂ ਪਰ ਗੁਆਂਢੀ ਨਹੀਂ ਬਦਲ ਸਕਦੇ।  

ਇਸ ਮੌਕੇ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਵੱਲੋਂ ਬਾਰਡਰ ਸਫਾਰੀ  2015 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਤ ਕੀਤਾ ਗਿਆ ਜਿੰਨਾਂ ਨੇ ਗੁਜਰਾਤ (ਭੁਜ) ਤੋਂ ਲੈ ਕੇ ਪੰਜਾਬ ਦੇ ਅਟਾਰੀ ਬਾਰਡਰ ਤੱਕ  2500 ਕਿਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ੍ਰ ਪਰਕਾਸ਼ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਦਾ ਇਥੇ ਆਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸ੍ਰੀ ਰਾਜ ਨਾਥ ਸਿੰਘ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਇਕ ਦਿਨ ਦਾ ਪ੍ਰਗੋਰਾਮ ਬਣਾ ਕੇ ਇਥੇ ਜਰੂਰ ਪਹੁੰਚਣ। ਉਨ੍ਹਾਂ ਬੀ:ਐਸ:ਐਫ ਵੱਲੋਂ ਪੇਸ਼  ਕੀਤੇ ਗਏ ਪ੍ਰੋਗਰਾਮ ਦੀ ਸਰਾਹਣਾ ਕੀਤੀ ਅਤੇ ਬੀ:ਐਸ:ਐਫ ਦੀ ਗੋਲਡਨ ਜੁਬਲੀ ਆਲ ਵੂਮੈਨ ਬਾਰਡਰ –ਸਫਾਰੀ 2015 ਜੋ ਕਿ ਊਠਾਂ ਦੀ ਸਵਾਰੀ ਰਾਹੀਂ ਤੈਅ ਕੀਤੀ ਗਈ 'ਚ ਹਿੱਸਾ ਲੈਣ ਵਾਲੀਆਂ ਬੀ:ਐਸ:ਐਫ ਦੀਆਂ 27  ਔਰਤਾਂ ਜਵਾਨਾਂ ਨੂੰ 27 ਲੱਖ ਰੁਪਏ ਦਾ ਚੈਕ ਮੌਕੇ ਤੇ ਪ੍ਰਦਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਈ:ਸੀ:ਪੀ ਅਟਾਰੀ ਵਿਖੇ ਫੁਲ ਟਰੱਕ ਸਕੈਨਰ ਲਗਾਉਣ ਸਬੰਧੀ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਨੂੰ ਇਕ ਚਿੱਠੀ ਵੀ ਭੇਂਟ ਕੀਤੀ। 

ਇਸ ਤੋਂ ਪਹਿਲਾਂ ਬੀ:ਐਸ:ਐਫ ਦੇ ਜਵਾਨਾਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਇਸ ਤੋਂ ਉਪਰੰਤ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਅਤੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਰੀਟਰੀਟ ਸੈਰਾਮਨੀ ਵੀ ਦੇਖੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆ ਸ੍ਰੀ ਵਿਜੈ ਸਾਪਲਾ, ਮਾਲ ਤੇ ਲੋਕ ਸੰਪਰਕ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ, ਪਸ਼ੂ ਪਾਲਣ ਮੰਤਰੀ ਗੁਲਜਾਰ ਸਿੰਘ ਰਣੀਕੇ,  ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ, ਸ੍ਰੀ ਵਿਰਸਾ ਸਿੰਘ ਵਲਟੋਹਾ ਅਤੇ ਸ੍ਰੀ ਕੇ:ਡੀ:ਭੰਡਾਰੀ ਦੋਵੇਂ ਸੀ:ਪੀ:ਐਸ; ਵਿਧਾਇਕ ਸ੍ਰ ਮਨਜੀਤ ਸਿੰਘ ਮੰਨਾ, ਡਾਇਰੈਕਟਰ ਜਨਰਲ ਬੀ:ਐਸ:ਐਫ ਸ੍ਰੀ ਡੀ:ਕੇ:ਪਾਠਕ, ਐਡੀਸ਼ਨਲ ਡੀ:ਜੀ ਬੀ:ਐਸ:ਐਫ (ਪੱਛਮੀ ਕਮਾਂਡ) ਸ੍ਰੀ ਐਮ:ਕੇ:ਸਿੰਗਲਾ, ਡੀ:ਆਈ:ਜੀ ਬੀ:ਐਸ:ਐਫ ਅੰਮ੍ਰਿਤਸਰ ਐਮ:ਐਸ:ਫਾਰੂਕੀ,  ਆਈ:ਜੀ ਬਾਰਡਰ ਜੋਨ ਸ੍ਰੀ ਈਸ਼ਵਰ ਚੰਦਰ,     ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਅਕਾਲੀ-ਭਾਜਪਾ ਦੇ ਨੇਤਾ ਅਤੇ ਵਰਕਰ ਹਾਜ਼ਰ ਸਨ। 

 

Tags: RAJNATH SINGH , PARKASH SINGH , PARKASH SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD