Monday, 17 June 2024

 

 

ਖ਼ਾਸ ਖਬਰਾਂ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

 

ਰੇਲਵੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਨਾਲ ਸਾਂਝੀ ਕੰਪਨੀ ਬਣਾਵਾਂਗੇ-ਸੁਰੇਸ਼ ਪ੍ਰਭੂ

ਹਰੇਕ ਹਲਕੇ ਨੂੰ ਲਿੰਕ ਸੜ੍ਹਕਾਂ ਦੀ ਮੁਰੰਮਤ ਲਈ 25 ਕਰੋੜ ਰੁਪਏ ਮਿਲਣਗੇ-ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 23 Mar 2015

ਦੇਸ਼ ਵਿੱਚ ਆਪਣੀ ਕਿਸਮ ਦਾ ਪਲੇਠਾ ਪ੍ਰਾਜੈਕਟ ਐਲਾਨ ਕਰਦਿਆਂ ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਅੱਜ ਇੱਥੇ ਦੱਸਿਆ ਕਿ ਦੇਸ਼ ਅੰਦਰ ਜਲਦ ਹੀ ਕੇਂਦਰ ਅਤੇ ਪੰਜਾਬ ਦੀ ਭਾਈਵਾਲੀ ਵਾਲੀ ਸਾਂਝੀ ਕੰਪਨੀ ਸਥਾਪਿਤ ਕੀਤੀ ਜਾਵੇਗੀ  ਤਾਂ ਜੋ ਰੇਲਵੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ  ਨੂੰ ਅਤਿ ਆਧੁਨਿਕ ਬਣਾਉਣ ਅਤੇ ਨਵੀਂਆਂ ਰੇਲਵੇ ਲਾਈਨਾਂ ਵਿਛਾਈਆਂ ਜਾ ਸਕਣ। ਅੱਜ ਇੱਥੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਭਾਰਤੀ ਰੇਲਵੇ ਵਿੱਚ ਇਸ ਵੱਡ ਅਕਾਰੀ ਅਤੇ ਨਿਵੇਕਲੇ ਪ੍ਰਾਜੈਕਟ ਸਬੰਧੀ ਗੱਲ ਕਰਦਿਆਂ ਸ੍ਰੀ ਸੁਰੇਸ਼ ਪ੍ਰਭੂ ਨੇ ਕਿਹਾ ਕਿ ਇਸ ਸਾਂਝੇ ਉਦਮ ਸਦਕਾ ਰੇਲਵੇ ਨੂੰ ਨਵੀਂ ਦਿੱਖ ਦਿੱਤੀ ਜਾ ਸਕੇ। ਸ਼ਹੀਦ-ਏ-ਆਜ਼ਮ ਸ.  ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਸੁਮਨ ਭੇਟ ਕਰਨ ਉਪਰੰਤ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਲਵੇ ਮੰਤਰੀ ਨੇ ਕਿਹਾ ਕਿ ਇਸ ਸਾਂਝੇ ਪ੍ਰਾਜੈਕਟ ਤਹਿਤ ਰਾਜ ਵਿੱਚ ਰੇਲਵੇ ਲਾਈਨਾਂ ਤੋਂ ਸੱਖਣੇ ਸ਼ਹਿਰਾਂ ਨੂੰ ਆਪੋ ਵਿੱਚ ਜੋੜਿਆ ਜਾਵੇਗਾ ਅਤੇ ਮਹੱਤਵਪੂਰਣ ਸਟੇਸ਼ਨਾਂ ਦੀ ਵਪਾਰਕ ਪੱਖ ਤੋਂ ਕਾਇਆ ਕਲਪ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਵਿੱਤਰ ਸ਼ਹਿਰ ਅਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਪਹਿਲ ਦੇ ਅਧਾਰ 'ਤੇ ਅਤਿ ਸੁੰਦਰ ਅਤੇ ਵਪਾਰਕ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। 

ਇਸ ਮੌਕੇ ਉੱਪ ਮੁੱਖ ਮੰਤਰੀ ਸ੍ਰੀ ਬਾਦਲ ਨੇ ਦੱਸਿਆ ਕਿ ਅਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਸ਼ਾਪਿੰਗ ਮਾਲ ਅਤੇ ਦਫ਼ਤਰਾਂ ਲਈ ਢਾਂਚਾ ਮੁਹੱਈਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ  ਨੇ ਇਸ ਸਬੰਧੀ ਰੇਲਵੇ ਨਾਲ ਪਹਿਲੇ ਦੌਰ ਦੀ ਗੱਲਬਾਤ ਮੁਕੰਮਲ ਕਰ ਲਈ ਹੈ ਅਤੇ ਅਮ੍ਰਿਤਸਰ ਤੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ। ਸ਼ਰਧਾਂਜਲੀ ਸਮਾਗਮ ਦੌਰਾਨ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਪ੍ਰਭੂ ਨੇ ਕਿਹਾ ਕਿ ਖਟਕੜ ਕਲਾਂ ਅਤੇ ਨਵਾਂਸ਼ਹਿਰ ਦੇ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਜੇਜੋਂ ਦੋਆਬਾ-ਨਵਾਂਸ਼ਹਿਰ-ਖਟਕੜ ਕਲਾਂ-ਅਮ੍ਰਿਤਸਰ ਰੇਲ ਸੇਵਾ ਨੂੰ ਬਹਾਲ ਕੀਤਾ ਜਾਵੇਗਾ। ਲੋਕ ਸਭਾਂ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੀਤੀ ਮੰਗ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਖਟਕੜ ਕਲਾਂ ਨੂੰ ਦੇਸ਼ ਦੀ ਰਾਜਧਾਨੀ ਨਾਲ ਜੋੜਨ ਲਈ ਰਾਹੋਂ-ਸਮਰਾਲਾ ਰੇਲ ਲਿੰਕ ਸਥਾਪਿਤ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਰੱਖਿਆ ਅਤੇ ਰੇਲਵੇ ਮੰਤਰਾਲਿਆਂ ਦੀ ਸਾਂਝੀ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ ਸਰਹੱਦ ਨੇੜਲੇ ਵੱਡੇ ਕਸਬਿਆਂ ਨੂੰ ਰੇਲ ਲਿੰਕ ਨਾਲ ਜੋੜਿਆ ਜਾਵੇਗਾ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬੀਆਂ ਵੱਲੋਂ ਅਜ਼ਾਦੀ ਦੀ ਲੜਾਈ ਵਿੱਚ ਪਾਏ ਮਿਸਾਲੀ ਯੋਗਦਾਨ ਨੂੰ ਸਰਾਹਿਆ ਅਤੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ। 

ਆਪਣੇ ਸੰਬੋਧਨ ਵਿੱਚ ਉੱਪ ਮੁੱਖ ਮੰਤਰੀ ਸ੍ਰੀ ਬਾਦਲ ਨੇ ਜੰਗ-ਏ-ਅਜ਼ਾਦੀ ਵਿੱਚ ਪੰਜਾਬੀਆਂ ਖਾਸ ਕਰਕੇ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕਰਿਦਆਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕਾਲੇ ਪਾਣੀ (ਅੰਡੇਮਾਨ ਟਾਪੂ) ਜਾਣ ਦਾ ਮੌਕਾ ਮਿਲਿਆ ਤਾਂ ਉੱਥੇ ਸਥਾਪਿਤ ਯਾਦਗਾਰੀ ਸਮਾਰਕ 'ਤੇ ਦੇਸ਼ ਲਈ ਸ਼ਹੀਦ ਹੋਏ ਅਜ਼ਾਦੀ ਘੁਲਾਟੀਆਂ ਵਿੱਚ 80 ਫ਼ੀਸਦੀ ਪੰਜਾਬੀਆਂ ਦੇ ਨਾਮ Àੁੱਕਰੇ ਹੋਏ ਸਨ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਰਾਜ ਵਿੱਚ ਜੰਗ-ਏ-ਅਜ਼ਾਦੀ ਦੀ ਯਾਦਗਾਰ, ਘੱਲੂਘਾਰਾ ਸਮਾਰਕ, ਵਿਰਾਸਤ-ਏ-ਖਾਲਸਾ ਸਮੇਤ ਹੋਰ ਇਤਿਹਾਸਕ ਯਾਦਗਾਰਾਂ ਸਥਾਪਿਤ ਕੀਤੀਆਂ ਹਨ ਤਾਂ ਜੋ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਨੂੰ ਦਰਸਾਇਆ ਜਾ ਸਕੇ।  ਬਾਦਲ ਨੇ ਦੱਸਿਆ ਕਿ ਸ੍ਰੀ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਆਪਣੇ 9 ਮਹੀਨਿਆਂ ਅੰਦਰ ਪੰਜਾਬ ਨੂੰ ਵੱਡੇ ਪ੍ਰਾਜੈਕਟ ਦਿੱਤੇ ਹਨ। ਰੇਲਵੇ ਮੰਤਰੀ ਨੇ ਆਨੰਦਪੁਰ ਸਾਹਿਬ ਤੋਂ ਅਮ੍ਰਿਤਸਰ ਤੱਕ ਨਵੀਂ ਰੇਲ ਗੱਡੀ ਚਲਾਉਣ ਤੋਂ ਇਲਾਵਾ ਰਾਜ ਨੂੰ ਹੋਰ ਵੀ ਪ੍ਰਾਜੈਕਟ ਐਲਾਨੇ ਹਨ, ਇਸ ਤੋਂ ਇਲਾਵਾ ਸੜ੍ਹਕ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਰਾਜ ਦੀਆਂ ਮੁੱਖ ਸੜ੍ਹਕਾਂ ਨੂੰ 4/6 ਮਾਰਗੀ ਬਣਾਉਣ ਲਈ 20 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਐਲਾਨੇ ਹਨ। ਇਹ ਅਗਲੇ ਦੋ ਸਾਲਾਂ ਦੌਰਾਨ ਮੁਕੰਮਲ ਹੋ ਜਾਣਗੇ। ਸ੍ਰੀ ਬਾਦਲ ਨੇ ਲੋਕਾਂ ਨੂੰ ਦੱਸਿਆ ਕਿ ਉਨ੍ਹਾਂ ਵਿਧਾਨ ਸਭਾ ਵਿੱਚ ਬਹਿਸ ਕਰਦਿਆਂ ਕਾਂਗਰਸੀ ਨੇਤਾ ਸੁਨੀਲ ਜਾਖੜ ਨੂੰ ਚਣੌਤੀ ਦਿੱਤੀ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ 5 ਸਾਲਾਂ ਦੇ ਕਾਰਜਕਾਲ ਦੌਰਾਨ ਮੁਕੰਮਲ ਕੀਤੇ ਇੱਕ ਵੀ ਪ੍ਰਾਜੈਕਟ ਨੂੰ ਨਸ਼ਰ ਕਰਨ ਪਰ ਉਹ ਅਜਿਹਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ  ਅਕਾਲੀ -ਭਾਜਪਾ ਸਰਕਾਰ ਨੇ ਰਾਜ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਰਾਜ ਨੂੰ ਬਿਜਲੀ ਦੇ ਖੇਤਰ ਵਿੱਚ ਸਰਪਲਸ ਸੂਬਾ ਬਣਾਉਣ ਤੋਂ ਇਲਾਵਾ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਪ੍ਰਸ਼ਾਸ਼ਕੀ ਸੁਧਾਰ ਲਾਗੂ ਕਰਨ ਲਈ ਪੰਜਾਬ ਨੂੰ ਮੋਹਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜੁਲਾਈ ਤੱਕ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 2174 ਸੇਵਾ ਕੇਂਦਰ ਖੋਲ੍ਹੇ ਜਾਣਗੇ ਜਿੱਥੋਂ ਲੋਕਾਂ ਨੂੰ 200 ਤੋਂ ਵਧੇਰੇ ਸਰਕਾਰੀ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ।ਉਨ੍ਹਾਂ ਨੌਜੁਆਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪੰਜਾਬ ਦੀ ਨੌਜੁਆਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁਲਿਤ ਕੀਤਾ ਅਤੇ ਹੁਣ ਦੇਸੀ ਕੁਸ਼ਤੀ ਅਤੇ ਵਿਰਾਸਤੀ ਖੇਡ ਗੱਤਕਾ ਨੂੰ ਪ੍ਰਫੁਲਿਤ ਕੀਤਾ ਜਾਵੇਗਾ। 

ਰੇਲਵੇ ਮੰਤਰੀ ਵੱਲੋਂ ਪੰਜਾਬ ਨਾਲ ਸਾਂਝੀ ਕੰਪਨੀ ਬਣਾ ਕੇ ਰਾਜ ਵਿੱਚ ਰੇਲ ਢਾਂਚਾ ਵਿਕਸਿਤ ਕਰਨ ਲਈ ਪ੍ਰਾਜੈਕਟ ਆਰੰਭਣ 'ਤੇ ਧੰਨਵਾਦ ਕੀਤਾ ਅਤੇ ਮੰਗ ਕੀਤੀ ਕਿ ਮਾਲਵੇ ਨੂੰ ਪੰਜਾਬ ਦੀ ਰਾਜਧਾਨੀ ਨਾਲ ਜੋੜਨ ਲਈ ਰਾਜਪੁਰਾ-ਮੋਹਾਲੀ ਰੇਲ ਲਿੰਕ ਤੋਂ ਇਲਾਵਾ ਪੰਜਾਬ ਨੂੰ ਹਿਮਾਚਲ ਨਾਲ ਜੋੜਨ ਲਈ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਨਵੀਂ ਰੇਲ ਲਾਈਨ ਵਿਛਾਈ ਜਾਵੇ। ਇਸ ਮੌਕੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਅਜੀਤ ਸਿੰਘ ਕੁਹਾੜ, ਮਦਨ ਮੋਹਨ ਮਿੱਤਲ, ਡਾਕਟਰ ਦਲਜੀਤ ਸਿੰਘ ਚੀਮਾ ਤੇ ਸੋਹਣ ਸਿੰਘ ਠੰਡਲ (ਸਾਰੇ ਮੰਤਰੀ), ਚੌ. ਨੰਦ ਲਾਲ, ਬੀਬੀ ਮਹਿੰਦਰ ਕੌਰ ਜੋਸ਼, ਸੋਮ ਪ੍ਰਕਾਸ਼ ਅਤੇ ਅਵਿਨਾਸ਼ ਚੰਦਰ (ਸਾਰੇ ਮੁੱਖ ਸੰਸਦੀ ਸਕੱਤਰ), ਬੀਬੀ ਜਗੀਰ ਕੌਰ, ਸਰਵਣ ਸਿੰਘ ਫ਼ਿਲੌਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪ੍ਰਗਟ ਸਿੰਘ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਸਲਾਹਕਾਰ ਤੀਕਸ਼ਣ ਸੂਦ, ਸਾਬਕਾ ਮੰਤਰੀ ਅਰੁਣੇਸ਼ ਸ਼ਾਕਿਰ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਬੀਬੀ ਵਰਿੰਦਰ ਕੌਰ ਥਾਂਦੀ, ਡਾ. ਸੁਖਵਿੰਦਰ ਕੁਮਾਰ ਸੁੱਖੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਬੀਬੀ ਸਤਿੰਦਰ ਕੌਰ ਕਰੀਹਾ, ਜ਼ਿਲ੍ਹਾ ਜਥੇਦਾਰ ਰਾਮ ਸਿੰਘ ਦੁਧਾਲਾ, ਬੀ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ, ਮੈਂਬਰ ਐਸ.ਜੀ.ਪੀ.ਸੀ. ਗੁਰਬਖਸ਼ ਸਿੰਘ ਖਾਲਸਾ ਤੇ ਮਹਿੰਦਰ ਸਿੰਘ ਹੁਸੈਨਪੁਰ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ ਵੀ ਸੰਬੋਧਨ ਕਰਨ ਵਾਲਿਆਂ ਵਿੱਚ ਸ਼ਾਮਿਲ ਸਨ। 

 

Tags: Suresh Prabhu , SUKHBIR , SUKHBIR SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD